ਕਪੂਰ

kapūraकपूर


ਸੰ. ਕਪੂਰ. ਸੰਗ੍ਯਾ- ਕਾਫ਼ੂਰ. ਇੱਕ ਬਿਰਛ ਅਤੇ ਉਸ ਦੇ ਰਸ ਤੋਂ ਤਿਆਰ ਕੀਤਾ ਚਿੱਟਾ ਸੁਗੰਧ ਵਾਲਾ ਪਦਾਰਥ, ਜੋ ਹਵਾ ਵਿੱਚ ਉਡ ਜਾਂਦਾ ਹੈ ਅਤੇ ਅੱਗ ਵਿੱਚ ਘੀ ਦੀ ਤਰਾਂ ਜਲਦਾ ਹੈ. ਇਸ ਨੂੰ ਆਰਤੀ ਦੇ ਸਮੇਂ ਭੀ ਜਲਾਉਂਦੇ ਹਨ. ਇਹ ਬਹੁਤ ਦਵਾਈਆਂ ਵਿੱਚ ਵਰਤੀਦਾ ਹੈ. Camphora Officinarum.#ਇਸ ਦੀ ਤਾਸੀਰ ਸਰਦ ਖੁਸ਼ਕ ਹੈ. ਕਪੂਰ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਨਜ਼ਲੇ ਅਤੇ ਖੰਘ ਨੂੰ ਹਟਾਉਂਦਾ ਹੈ. ਫੇਫੜੇ ਦੇ ਰੋਗਾਂ ਵਿੱਚ ਵਰਤਣਾ ਗੁਣਕਾਰੀ ਹੈ. ਜਿਗਰ ਦੀ ਜਲਨ ਅਤੇ ਪਿਆਸ ਬੁਝਾਉਂਦਾ ਹੈ. ਨੀਂਦ ਲਿਆਉਂਦਾ ਹੈ। ੨. ਇੱਕ ਖਤ੍ਰੀ ਗੋਤ੍ਰ। ੩. ਦਸਮਗ੍ਰੰਥ ਵਿੱਚ ਲਿਖਾਰੀ ਦੀ ਭੁੱਲ ਨਾਲ ਕਰਪੂਰ ਦੀ ਥਾਂ ਕਪੂਰ ਲਿਖਿਆ ਹੈ. ਦੇਖੋ, ਕਰਪੂਰ.


सं. कपूर. संग्या- काफ़ूर. इॱक बिरछ अते उस दे रस तों तिआर कीता चिॱटा सुगंध वाला पदारथ, जो हवा विॱच उड जांदा है अतेअॱग विॱच घी दी तरां जलदा है. इस नूं आरती दे समें भी जलाउंदे हन. इह बहुत दवाईआं विॱच वरतीदा है. Camphora Officinarum.#इस दी तासीर सरद खुशक है. कपूर दिल दिमाग नूं ताकत दिंदा है. नज़ले अते खंघ नूं हटाउंदा है. फेफड़े दे रोगां विॱच वरतणा गुणकारी है. जिगर दी जलन अते पिआस बुझाउंदा है. नींद लिआउंदा है। २. इॱक खत्री गोत्र। ३. दसमग्रंथ विॱच लिखारी दी भुॱल नाल करपूर दी थां कपूर लिखिआ है. देखो, करपूर.