kapūrīकपूरी
ਵਿ- ਕਪੂਰ ਤੋਂ ਬਣਿਆ ਪਦਾਰਥ। ੨. ਕਪੂਰਰੰਗਾ। ੩. ਸਢੌਰੇ ਤੋਂ ਚਾਰ ਕੋਹ ਦੀ ਵਿੱਥ ਤੇ ਇੱਕ ਬਸਤੀ, ਜੋ ਸੱਯਦ ਅਮਾਨੁੱਲਾ ਗੁਜਰਾਤ ਦੇ ਸੂਬੇ ਦੀ ਨਗਰੀ ਸੀ. ਬੰਦਾ ਬਹਾਦੁਰ ਨੇ ਇਸ ਨੂੰ ਤਬਾਹ ਕੀਤਾ ਅਤੇ ਸਾਰਾ ਧਨ ਮਾਲ ਖਾਲਸਾਦਲ ਨੇ ਸਢੌਰਾ ਮਾਰਨ ਤੋਂ ਪਹਿਲਾਂ ਲੁੱਟਿਆ.
वि- कपूर तों बणिआ पदारथ। २. कपूररंगा। ३. सढौरे तों चार कोह दी विॱथ ते इॱक बसती, जो सॱयद अमानुॱला गुजरात दे सूबे दी नगरी सी. बंदा बहादुर ने इस नूं तबाह कीता अते सारा धन माल खालसादल ने सढौरा मारन तों पहिलां लुॱटिआ.
ਸੰ. ਕਪੂਰ. ਸੰਗ੍ਯਾ- ਕਾਫ਼ੂਰ. ਇੱਕ ਬਿਰਛ ਅਤੇ ਉਸ ਦੇ ਰਸ ਤੋਂ ਤਿਆਰ ਕੀਤਾ ਚਿੱਟਾ ਸੁਗੰਧ ਵਾਲਾ ਪਦਾਰਥ, ਜੋ ਹਵਾ ਵਿੱਚ ਉਡ ਜਾਂਦਾ ਹੈ ਅਤੇ ਅੱਗ ਵਿੱਚ ਘੀ ਦੀ ਤਰਾਂ ਜਲਦਾ ਹੈ. ਇਸ ਨੂੰ ਆਰਤੀ ਦੇ ਸਮੇਂ ਭੀ ਜਲਾਉਂਦੇ ਹਨ. ਇਹ ਬਹੁਤ ਦਵਾਈਆਂ ਵਿੱਚ ਵਰਤੀਦਾ ਹੈ. Camphora Officinarum.#ਇਸ ਦੀ ਤਾਸੀਰ ਸਰਦ ਖੁਸ਼ਕ ਹੈ. ਕਪੂਰ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਨਜ਼ਲੇ ਅਤੇ ਖੰਘ ਨੂੰ ਹਟਾਉਂਦਾ ਹੈ. ਫੇਫੜੇ ਦੇ ਰੋਗਾਂ ਵਿੱਚ ਵਰਤਣਾ ਗੁਣਕਾਰੀ ਹੈ. ਜਿਗਰ ਦੀ ਜਲਨ ਅਤੇ ਪਿਆਸ ਬੁਝਾਉਂਦਾ ਹੈ. ਨੀਂਦ ਲਿਆਉਂਦਾ ਹੈ। ੨. ਇੱਕ ਖਤ੍ਰੀ ਗੋਤ੍ਰ। ੩. ਦਸਮਗ੍ਰੰਥ ਵਿੱਚ ਲਿਖਾਰੀ ਦੀ ਭੁੱਲ ਨਾਲ ਕਰਪੂਰ ਦੀ ਥਾਂ ਕਪੂਰ ਲਿਖਿਆ ਹੈ. ਦੇਖੋ, ਕਰਪੂਰ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਦੇਖੋ, ਕੋਸ ੧. "ਕੋਹ ਕਰੋੜੀ ਚਲਤ ਨ ਅੰਤ." (ਵਾਰ ਆਸਾ) ੨. ਕ੍ਰੋਧ. ਗੁੱਸਾ. ਕੋਪ। ੩. ਫ਼ਾ. [کوہقاف] ਪਰਬਤ. ਪਹਾੜ....
ਬਿਬ. ਅੰਤਰਾ....
ਵਸਦੀ. "ਇਹ ਬਸਤੀ, ਤਾ ਬਸਤ ਸਰੀਰਾ." (ਆਸਾ ਕਬੀਰ) ੨. ਸੰਗ੍ਯਾ- ਆਬਾਦੀ. ਵਸੋਂ ਸੰ. ਵਸਤਿ। ੩. ਗ੍ਰਾਮ. ਨਗਰ....
ਦੇਖੋ, ਸੈਯਦ....
ਸੰ. गुर्जर ਗੁਰ੍ਜਰ. ਸੰਗ੍ਯਾ- ਬੰਬਈ ਹਾਤੇ ਦਾ ਇੱਕ ਪਰਗਨਾ, ਜਿਸ ਵਿੱਚ ਕਛ, ਕਾਠੀਆਵਾੜ, ਪਾਲਨਪੁਰ ਅਤੇ ਦਮਾਨ ਦਾ ਇਲਾਕਾ ਹੈ. ਇਸ ਦੀ ਬੋਲੀ ਗੁਜਰਾਤੀ ਹੈ। ੨. ਗੁਜਰਾਤ ਦੇਸ਼ ਅਤੇ ਗੁਜਰਾਤ ਨਗਰ ਦੀ ਬਣੀ ਹੋਈ ਤਲਵਾਰ, ਜਿਸਦੇ ਦੋ ਭੇਦ ਹਨ- ਵਡੀ ਗੁਜਰਾਤ ਅਤੇ ਛੋਟੀ ਗੁਜਰਾਤ. ਦੇਖੋ, ਛੋਟੀ ਗੁਜਰਾਤ। ੩. ਪੰਜਾਬ ਦਾ ਇੱਕ ਨਗਰ, ਜੋ ਜਿਲੇ ਦਾ ਅਸਥਾਨ ਹੈ. ਇਹ ਵਜ਼ੀਰਾਬਾਦ ਅਤੇ ਲਾਲਾਮੂਸਾ ਦੇ ਮੱਧ ਹੈ. ਗੁਜਰਾਤ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦਾ ਕਾਬੁਲੀ ਦਰਵਾਜ਼ੇ ਗੁਰਦ੍ਵਾਰਾ ਹੈ. ਕਸ਼ਮੀਰ ਤੋਂ ਹਟਦੇ ਹੋਏ ਗੁਰੂ ਸਾਹਿਬ ਇੱਥੇ ਵਿਰਾਜੇ ਹਨ. ਰੇਲਵੇ ਸਟੇਸ਼ਨ ਗੁਜਰਾਤ ਤੋਂ ਇੱਕ ਮੀਲ ਪੂਰਵ ਹੈ.#ਗੁਜਰਾਤ ਵਿੱਚ ਸੁਨਿਆਰਾਂ ਦੀ ਗਲੀ ਭਾਈ ਲਾਲ ਸਿੰਘ ਦੇ ਘਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਹੁਕਮਨਾਮੇ ਦੱਸੇ ਜਾਂਦੇ ਹਨ, ਜਿਨ੍ਹਾਂ ਦੀ ਨਕਲ ਦੇਖਣ ਤੋਂ ਨਿਸਚਾ ਨਹੀਂ ਹੁੰਦਾ ਕਿ ਇਹ ਸਤਿਗੁਰੂ ਦੇ ਲਿਖੇ ਹੋਏ ਹਨ, ਕਿਉਂਕਿ ਸੰਮਤ ੧੭੫੪ ਦੇ ਹੁਕਮਨਾਮੇ ਵਿੱਚ ਖਾਲਸੇ ਦਾ ਜਿਕਰ ਹੈ. ਖਾਲਸਾ ਸੰਮਤ ੧੭੫੬ ਵਿੱਚ ਸਜਿਆ ਹੈ।#ਗੁਜਰਾਤ ਪਾਸ ਸਿੱਖਾਂ ਅਤੇ ਅੰਗ੍ਰੇਜਾਂ ਦਾ ਅੰਤਿਮ ਜੰਗ ੨੧. ਫਰਵਰੀ ਸਨ ੧੮੪੯ ਨੂੰ ਹੋਇਆ ਸੀ.#ਦੇਖੋ, ਗੜੀਆ ੩. ਅਤੇ ਦੌਲਾਸ਼ਾਹ....
ਨਗਰ ਵਿੱਚ। ੨. ਸੰਗ੍ਯਾ- ਸ਼ਹਰ. ਨਗਰ. ਪੁਰ। ੩. ਭਾਵ- ਦੇਹ. ਸ਼ਰੀਰ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਮਨ ਰਾਜਾ। ੪. ਸੰ. नगरिन. ਵਿ- ਸ਼ਹਰੀ. ਨਾਗਰ....
ਸੰ. ਵੰਦਾ. ਸੰਗ੍ਯਾ- ਅਮਰਬੇਲਿ ਆਦਿਕ ਉਹ ਪੌਧਾ, ਜੋ ਬਿਰਛਾਂ ਦੇ ਰਸ ਤੋਂ ਪੁਸ੍ਟ ਹੋਵੇ. ਇਹ ਬਿਰਛਾਂ ਨੂੰ ਰੋਗਰੂਪ ਹੈ. ਇਸ ਦ੍ਵਾਰਾ ਛਿਲਕਾ ਖੁਸ਼ਕ ਹੋਕੇ ਬੂਟੇ ਸੁੱਕ ਜਾਂਦੇ ਹਨ. "ਬੰਦਾ ਲਾਗ੍ਯੋ ਤੁਰਕਨ ਬੰਦਾ." (ਪੰਪ੍ਰ) ਬੰਦਾ ਬਹਾਦੁਰ ਤੁਰਕਾਂ ਨੂੰ ਬੰਦਾ ਹੋਕੇ ਲੱਗਾ। ੨. ਬਿਰਛ ਦੇ ਵਿੱਚ ਹੋਰ ਬਿਰਛ ਉਗਣਾ। ੩. ਫ਼ਾ. [بندہ] ਸੇਵਕ. ਦਾਸ. "ਮੈ ਬੰਦਾ ਬੈਖਰੀਦ." (ਆਸਾ ਮਃ ੫) "ਵਖਤੁ ਵੀਚਾਰੇ ਸੁ ਬੰਦਾ ਹੋਇ." (ਮਃ ੧. ਵਾਰੀ ਸ੍ਰੀ) ੪. ਦੇਖੋ, ਬੰਦਾਬਹਾਦੁਰ....
ਫ਼ਾ. [بہادر] ਬਹਾ- ਦੁਰ ਚਮਕੀਲਾ ਮੋਤੀ। ੨. ਕੀਮਤੀ ਮੋਤੀ। ੩. ਉਤਸਾਹੀ. ਪਰਾਕ੍ਰਮੀ. ਸ਼ੂਰਵੀਰ....
ਫ਼ਾ. [تباہ] ਵਿ- ਬਰਬਾਦ. ਨਸ੍ਟ ਭ੍ਰਸ੍ਟ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਵਿ- ਪੂਰਾ. ਸਰਵ। ੨. ਦੇਖੋ, ਸਾਰ। ੩. ਸਾਲਾ. ਵਹੁਟੀ ਦਾ ਭਾਈ. ਦੇਖੋ, ਸਾਰੋ....
ਸੰ. ਮਾਲਾ. "ਮੁਕਤਿਮਾਲ ਕਨਿਕ ਲਾਲ ਹੀਰਾ." (ਜ਼ੈਤ ਮਃ ੫) "ਰਤਨ ਪਦਾਰਥਾ ਸਾਧੁ ਸੰਗਤਿ ਮਿਲ ਮਾਲ ਪਰੋਈਐ." (ਭਾਗੁ) ੨. ਹਰਟ (ਘਟਿਯੰਤ੍ਰ) ਦੀ ਮਾਲਾ, ਮਾਲ. "ਕਰ ਹਰਿ ਹਰਮਾਲ ਟਿੰਡ ਪਰੋਵਹੁ." (ਬਸੰ ਮਃ ੧) ੩. ਕਤਾਰ. ਸ਼੍ਰੇਣੀ। ੪. ਚਰਖੇ ਦੀ ਸੂਤਮਾਲਾ, ਜਿਸ ਨਾਲ ਚਕ੍ਰ ਫਿਰਦਾ ਹੈ। ੫. ਪੀਲੂ ਦਾ ਬਿਰਛ. ਜਾਲ. ਵਣ. ਦੇਖੋ, ਮਾਲਸਾਹਿਬ। ੬. ਅ਼. [مال] ਦੌਲਤ. ਧਨ. ਸੰਪਦਾ. "ਮਾਲ ਜੋਬਨ ਛੋਡਿ ਵੈਸੀ." (ਆਸਾ ਛੰਤ ਮਃ ੫) ੭. ਫ਼ਾ. ਵਿ- ਮਲਿਆ ਹੋਇਆ. ਐਸੀ ਦਸ਼ਾ ਵਿੱਚ ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਪਾਮਾਲ। ੮. ਸੰਗ੍ਯਾ- ਵਿਸ਼੍ਰਾਮ। ੯. ਸਮਾਨਤਾ. ਤੁਲ੍ਯਤਾ....
ਜਿਲਾ ਅੰਬਾਲਾ ਦੀ ਤਸੀਲ ਨਰਾਇਣਗੜ੍ਹ ਦਾ ਇੱਕ ਪਿੰਡ, ਜੋ ਕਿਸੇ ਵੇਲੇ ਸਰਹਿੰਦ ਦੇ ਅਠਾਈ ਪਰਗਨਿਆਂ ਵਿੱਚੋਂ ਇੱਕ ਪਰਗਨੇ ਦਾ ਪ੍ਰਧਾਨ ਨਗਰ ਸੀ. ਇਸ ਥਾਂ ਦੇ ਰਹਿਣ ਵਾਲੇ ਸਾਈਂ ਬੁੱਧੂਸ਼ਾਹ ਨੇ ਦਸ਼ਮੇਸ਼ ਨੂੰ ਭੰਗਾਣੀ ਦੇ ਯੁੱਧ ਵਿੱਚ ਸਹਾਇਤਾ ਦਿੱਤੀ ਸੀ. ਦੇਖੋ, ਬੁੱਧੂ ਸ਼ਾਹ.#ਪੀਰ ਬੁੱਧੂ ਸ਼ਾਹ ਨੂੰ ਦੁੱਖ ਦੇਣ ਵਾਲੇ ਜ਼ਾਲਿਮਾਂ ਨੂੰ, ਸਨ ੧੭੧੦ ਵਿੱਚ ਬੰਦੇ ਬਹਾਦੁਰ ਨੇ ਸਢੌਰੇ ਤੇ ਚੜ੍ਹਾਈ ਕਰਕੇ ਕਰੜਾ ਦੰਡ ਦਿੱਤਾ ਸੀ....
ਕ੍ਰਿ. ਵਿ- ਪਹਿਲੇ. ਪੂਰਵ ਕਾਲ ਮੇਂ....