kabarā, kabaroकबरा, कबरो
ਸੰ. ਕੁਰ੍ਵਰ ਵਿ- ਚਿਤਕਬ਼ਰਾ. ਡੱਬ ਖੜੱਬਾ। ੨. ਸੰ ਕਬੁਰ. ਸੰਗ੍ਯਾ- ਸੋਨਾ. ਸੁਵਰਣ. "ਜਿਉ ਕੰਚਨ ਕੋਠਾਰੀ ਚੜਿਓ ਕਬਰੋ ਹੋਤ ਫਿਰੋ." (ਸਾਰ ਮਃ ੫) ਜਿਵੇਂ ਕਾਂਚਨ (ਸੋਨੇ) ਦਾ ਭੂਖਣ ਕੁਠਾਲੀ ਵਿੱਚ ਪੈ ਕੇ ਜਲ ਆਕਾਰ ਅਤੇ ਕੁਠਾਲੀ ਦੇ ਆਕਾਰ ਦਾ ਬਣ ਜਾਂਦਾ ਹੈ, ਪਰ ਫੇਰ ਆਪਣੀ ਸ਼ਕਲ ਹੀ ਧਾਰ ਲੈਂਦਾ ਹੈ, ਅੰਤ ਨੂੰ ਕੁਰ੍ਬਰ (ਸੋਨਾ) ਹੀ ਹੈ.
सं. कुर्वर वि- चितकब़रा. डॱब खड़ॱबा। २. सं कबुर. संग्या- सोना. सुवरण. "जिउ कंचन कोठारी चड़िओ कबरो होत फिरो." (सार मः ५) जिवें कांचन (सोने) दा भूखण कुठाली विॱच पै के जल आकार अते कुठाली दे आकार दा बण जांदा है, पर फेर आपणी शकल हीधार लैंदा है, अंत नूं कुर्बर (सोना) ही है.
ਸੰ. डम्ब् ਧਾ- ਛਲ ਕਰਨਾ, ਧੋਖਾ ਦੇਣਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸੁਵਰ੍ਣ। ੨. ਸ਼ਯਨ. ਸੋਣਾ....
ਸੰ. ਸੁਵਰ੍ਣ. ਵਿ- ਉੱਤਮ ਰੰਗ. ਸ਼ੁਭ ਵਰਣ. "ਸੁਵਰਨ ਕੋ ਸੁਵਰਨ ਤਨ ਦੁਤਿ ਮਿਲ." (ਗੁਪ੍ਰਸੂ) ੨. ਉੱਤਮ ਜਾਤਿ। ੩. ਉੱਤਮ ਅੱਖਰ। ੪. ਸੰਗ੍ਯਾ- ਸੁਇਨਾ. ਸੋਨਾ. "ਲੋਹਾ ਪਾਰਸ ਭੇਟੀਐ ਮਿਲਿ ਸੰਗਤਿ ਸੁਵਰਨ ਹੋ ਜਾਇ." (ਵਾਰ ਗਉ ੧. ਮਃ ੪) ੫. ਧਤੂਰਾ। ੬. ਸੋਲਾਂ ਮਾਸੇ ਭਰ ਵਜਨ। ੭. ਹਰਿਚੰਦਨ। ੮. ਰਾਜਾ ਦਸ਼ਰਥ ਦਾ ਇੱਕ ਮੰਤ੍ਰੀ....
ਸੰਗ੍ਯਾ- ਜੀਵ। ੨. ਮਨ. "ਜਿਉ ਮੋਹਿਓ ਉਨੀ ਮੋਹਨੀ ਬਾਲਾ." (ਗਉ ਮਃ ੫) ੩. ਕ੍ਰਿ. ਵਿ- ਜੈਸੇ. ਜਿਵੇਂ. ਜਿਸ ਤਰਾਂ. "ਜਿਉ ਹੋਵੈ ਸਾਹਿਬ ਸਿਉ ਮੇਲੁ." (ਸੋਹਿਲਾ) "ਜਿਉ ਆਇਆ ਤਿਉ ਜਾਵਹਿ ਬਉਰੇ." (ਰਾਮ ਅਃ ਮਃ ੧)...
ਸੰ. काञ्चन ਕਾਂਚਨ. ਸੰਗ੍ਯਾ- ਸੁਵਰਣ. ਸੋਨਾ. "ਕੰਚਨ ਸਿਉ ਪਾਈਐ ਨਹੀ ਤੋਲ." (ਗਉ ਕਬੀਰ) ੨. ਧਤੂਰਾ। ੩. ਕਚਨਾਰ। ੪. ਸੁਵਰਣਮੁਦ੍ਰਾ. ਅਸ਼ਰਫੀ. "ਤਿਉ ਕੰਚਨ ਅਰੁ ਪੈਸਾ." (ਗਉ ਮਃ ੯) ੫. ਚਮਕ. ਦੀਪ੍ਤਿ। ੬. ਸੁਵਰ੍ਣ ਨੂੰ ਇਸ੍ਟ ਮੰਨਣ ਵਾਲੀ ਇੱਕ ਜਾਤਿ, ਜੋ ਵਿਭਚਾਰ ਦੀ ਠੇਕੇਦਾਰ ਹੈ। ੭. ਵਿ- ਸੁਵਰਣ ਦਾ. ਦੇਖੋ, ਕਬਰੋ....
ਦੇਖੋ, ਕੁਠਾਲੀ. "ਜਿਉ ਕਨਕੋ ਕੋਠਾਰੀ ਚੜਿਓ." (ਸਾਰ ਮਃ ੫) ੨. ਦੇਖੋ, ਕੁਠਾਰੀ....
ਸੰ. ਕੁਰ੍ਵਰ ਵਿ- ਚਿਤਕਬ਼ਰਾ. ਡੱਬ ਖੜੱਬਾ। ੨. ਸੰ ਕਬੁਰ. ਸੰਗ੍ਯਾ- ਸੋਨਾ. ਸੁਵਰਣ. "ਜਿਉ ਕੰਚਨ ਕੋਠਾਰੀ ਚੜਿਓ ਕਬਰੋ ਹੋਤ ਫਿਰੋ." (ਸਾਰ ਮਃ ੫) ਜਿਵੇਂ ਕਾਂਚਨ (ਸੋਨੇ) ਦਾ ਭੂਖਣ ਕੁਠਾਲੀ ਵਿੱਚ ਪੈ ਕੇ ਜਲ ਆਕਾਰ ਅਤੇ ਕੁਠਾਲੀ ਦੇ ਆਕਾਰ ਦਾ ਬਣ ਜਾਂਦਾ ਹੈ, ਪਰ ਫੇਰ ਆਪਣੀ ਸ਼ਕਲ ਹੀ ਧਾਰ ਲੈਂਦਾ ਹੈ, ਅੰਤ ਨੂੰ ਕੁਰ੍ਬਰ (ਸੋਨਾ) ਹੀ ਹੈ....
ਹੋਵਤ ਦਾ ਸੰਖੇਪ. "ਹੋਤ ਪੁਨੀਤ ਕੋਟਿ ਅਪਰਾਧੂ." (ਬਾਵਨ)...
ਫ਼ਾ. [فِرو] ਵਿ- ਨੀਵਾਂ। ੨. ਕ੍ਰਿ. ਵਿ- ਨੀਚੇ. ਹੇਠਾਂ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਸੰ. काञ्चन ਸੰਗ੍ਯਾ- ਸੁਵਰਣ. ਸੋਨਾ. ਕੰਚਨ। ੨. ਵਿ- ਸੁਵਰਣ ਦਾ....
ਭੂਸਣ. ਗਹਿਣਾ ਜੇਵਰ। ੨. ਸਜਾਵਟ. ਸਿੰਗਾਰ. ਵਿਦ੍ਵਾਨਾਂ ਨੇ ਇਸਤ੍ਰੀ ਪੁਰਖ ਦੇ ਚਾਰ ਭੂਖਣ ਲਿਖੇ ਹਨ- ਰੂਪ, ਵਿਦ੍ਯਾ, ਸਦਾਚਾਰ ਅਤੇ ਉੱਤਮ ਲਿਬਾਸ। ੩. ਕਾਵ੍ਯ ਦਾ ਅਲੰਕਾਰ. ਦੇਖੋ, ਭੂਸ ੨। ੪. ਦੇਖੋ, ਦੁਆਦਸ ਭੂਖਣ। ਗੁਰੁਬਾਣੀ ਵਿੱਚ ਇਨ੍ਹਾਂ ਭੂਖਣਾਂ ਦਾ ਉਪਦੇਸ ਹੈ. "ਸੰਤਜਨਾ ਕੀ ਧੂੜਿ ਨਿਤ ਬਾਛਹਿ, ਨਾਮ ਸਚੇ ਕਾ ਗਹਣਾ." (ਮਾਝ ਮਃ ੫) "ਹਰਿ ਹਰਿ ਹਾਰੁ ਕੰਠਿ ×× ਕਰ ਕਰਿ ਕਰਤਾ ਕੰਗਨਾ ਪਹਿਰੈ." ×× (ਆਸਾ ਮਃ ੧) "ਹਰਿ ਹਰਿ ਹਾਰੁ ਕੰਠਿ ਹੈ ਬਨਿਆ, ਮਨੁ ਮੋਤੀਚੂਰੁ ਵਡ ਗਹਨ ਗਹਨਈਆ." (ਬਿਲਾ ਅਃ ਮਃ ੪)#"ਭਰਤਾ ਕਹੈ ਸੁ ਮਾਨੀਐ, ਇਹੁ ਸੀਗਾਰ ਬਨਾਇਰੀ। ਦੂਜਾਭਾਉ ਵਿਸਾਰੀਐ, ਇਹੁ ਤੰਬੋਲਾ ਖਾਇਰੀ." ×× (ਆਸਾ ਮਃ ੫) "ਹਰਿਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ, ਹਰਿਨਾਮ ਰੰਗ ਆਭਰਣੀ." (ਜੈਤ ਮਃ ੫)...
ਸੰ. ਕੁ- ਸ੍ਥਾਲੀ. ਸੰਗ੍ਯਾ- ਮਿੱਟੀ ਦੀ ਥਾਲੀ. ਮਿੱਟੀ ਦਾ ਬਣਾਇਆ ਭਾਂਡਾ, ਜਿਸ ਵਿੱਚ ਸੁਨਿਆਰ ਸੁਇਨਾ ਚਾਂਦੀ ਆਦਿਕ ਧਾਤਾਂ ਢਾਲਦਾ ਹੈ....
ਸੰ. ਸੰਗ੍ਯਾ- ਸ੍ਵਰੂਪ (ਸਰੂਪ). ਸੂਰਤ. "ਹੁਕਮੀ ਹੋਵਨਿ ਆਕਾਰ." (ਜਪੁ) ੨. ਕ਼ੱਦ. ਡੀਲ। ੩. ਬਣਾਉਟ। ੪. ਚਿੰਨ੍ਹ. ਨਿਸ਼ਾਨ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਵ੍ਯ- ਪੁਨਹ. ਬਹੁਰ। ੨. ਸੰਗ੍ਯਾ- ਗੇੜਾ ਚਕ੍ਰ. "ਫੇਰ ਮਿਲੇ, ਪਰ ਫੇਰ ਨ ਆਏ." (ਦੱਤਾਵ) ਚੌਰਾਸੀ ਦੇ ਗੇੜੇ ਵਿੱਚ ਪੈ ਗਏ, ਪਰ ਮੁੜਕੇ ਉਸ ਸ਼ਕਲ ਵਿੱਚ ਪੁਨਃ ਨ ਆਏ. "ਬਹੁਤੇ ਫੇਰ ਪਏ ਕਿਰਪਨ ਕਉ." (ਧਨਾ ਮਃ ੩) "ਸਤਿਗੁਰਿ ਮਿਲਿਐ ਫੇਰ ਨ ਪਵੈ." (ਸ੍ਰੀ ਅਃ ਮਃ ੩) ੩. ਦਾਉ. ਪੇਚ। ੪. ਦਾਖਿਲੇ ਤੋਂ ਵਾਪਿਸੀ. ਅੰਦਰ ਵੜਨੋਂ ਰੁਕਾਵਟ. "ਦਰਿ ਫੇਰ ਨ ਕੋਈ ਪਾਇਦਾ." (ਮਾਰੂ ਸੋਲਹੇ ਮਃ ੫)...
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਦੇਖੋ, ਧਾਰਣ. "ਧਾਰਹੁ ਕਿਰਪਾ ਜਿਸਹਿ ਗੁਸਾਈ." (ਬਾਵਨ) ੨. ਦੇਖੋ, ਧਾੜ. "ਪਰੀ ਧਾਮ ਤਵ ਧਾਰ." (ਚਰਿਤ੍ਰ ੧੭੦) ੩. ਦੇਖੋ, ਧਾਰਾ. ਇਸੇ ਤੋਂ ਗਊ ਆਦਿਕ ਪਸ਼ੂਆਂ ਦੀ ਧਾਰ ਕੱਢਣੀ ਸ਼ਬਦ ਹੈ। ੪. ਤੰਤ੍ਰਸ਼ਾਸਤ੍ਰ ਅਨੁਸਾਰ ਇੱਕ ਟੂਣਾ ਮੰਤ੍ਰ ਪੜ੍ਹਕੇ ਸ਼ਰਾਬ, ਤੇਲ, ਜਲ ਆਦਿ ਦੀ ਘਰ ਜਾਂ ਨਗਰ ਦੇ ਚਾਰੇ ਪਾਸੇ ਧਾਰ ਦੇਣੀ. "ਧਾਰ ਭੇਟ ਪੂਜਾ ਏ ਦੈਹੈਂ." (ਪੰਪ੍ਰ) ੫. ਸ਼ਸਤ੍ਰ ਦਾ ਵਾਢ. "ਯਹ ਪ੍ਰੇਮ ਕੋ ਪੰਥ ਕਰਾਰ ਹੈ ਰੇ, ਤਲਵਾਰ ਕੀ ਧਾਰ ਪੈ ਧਾਵਨੇ ਹੈ." (ਬੋਧ ਕਵਿ) ੬. ਸੰ. ਧਾਰ. ਜ਼ੋਰ ਦਾ ਮੀਂਹ। ੭. ਵਰਖਾ ਦਾ ਜਲ। ੮. ਉਧਾਰ. ਰ਼ਿਣ। ੯. ਵਿ- ਗੰਭੀਰ. ਗਹਰਾ. ਡੂੰਘਾ....
ਸੰਗ੍ਯਾ- ਅਧਿਕਤਾ. ਜ਼੍ਯਾਦਤੀ। ੨. ਜੁਲਮ....