kamalanēana, kamalanainaकमलनयन, कमलनैन
ਵਿ- ਕਮਲ ਜੇਹੇ ਹਨ ਜਿਸ ਦੇ ਨੇਤ੍ਰ. "ਕਮਲਨੈਨ ਅੰਜਨ ਸਿਆਮ." (ਚਉਬੋਲੇ ਮਃ ੫)
वि- कमल जेहे हन जिस दे नेत्र. "कमलनैन अंजन सिआम." (चउबोले मः ५)
ਸੰ. ਸੰਗ੍ਯਾ- ਕੌਲ ਫੁੱਲ. ਜਲਜ. "ਹਰਿ ਚਰਣਕਮਲ ਮਕਰੰਦ ਲੋਭਿਤ ਮਨੋ." (ਧਨਾ ਮਃ ੧) ੨. ਜਲ। ੩. ਅੱਖ ਦਾ ਡੇਲਾ। ੨. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ਇੱਕ ਨਗਣ- .#ਉਦਾਹਰਣ-#ਭਜਨ। ਕਰਨ। ਦੁਖਨ। ਦਰਨ ॥#(ਅ) ਛੱਪਯ ਦਾ ਇੱਕ ਭੇਦ. ਦੇਖੋ, ਗੁਰੁਛੰਦ ਦਿਵਾਕਰ। ੫. ਕਮਲਾ ਦਾ ਸੰਖੇਪ. ਲਕ੍ਸ਼੍ਮੀ (ਲੱਛਮੀ). "ਸਕਲ ਅਨੂਪ ਰੂਪ ਕਮਲ ਬਿਖੈ ਸਮਾਤ." (ਭਾਗੁ ਕ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਜੋ ਪਦਾਰਥਾਂ ਵੱਲ ਮਨ ਦੀ ਵ੍ਰਿੱਤੀ ਲੈ ਜਾਵੇ. ਨਯਨ. ਅੱਖ. ਚਸ਼ਮ. ਚਕ੍ਸ਼੍ਰ. "ਨੇਤ੍ਰ ਪੁਨੀਤ ਪੇਖਤ ਹੀ ਦਰਸ." (ਗਉ ਮਃ ੫) ੨. ਮਧਾਣੀ ਨੂੰ ਲਪੇਟੀ ਰੱਸੀ। ੩. ਬਿਰਛ ਦੀ ਜੜ। ੪. ਨਾੜੀ. ਰਗ। ੫. ਰਬ। ੬. ਦੋ ਸੰਖ੍ਯਾ ਬੋਧਕ, ਕ੍ਯੋਂਕਿ ਨੇਤ੍ਰ ਦੋ ਹੁੰਦੇ ਹਨ....
ਵਿ- ਕਮਲ ਜੇਹੇ ਹਨ ਜਿਸ ਦੇ ਨੇਤ੍ਰ. "ਕਮਲਨੈਨ ਅੰਜਨ ਸਿਆਮ." (ਚਉਬੋਲੇ ਮਃ ੫)...
ਸੰ. अञ्जन. ਸੰਗ੍ਯਾ- ਸੁਰਮਾ. ਕੱਜਲ. ਦੇਖੋ, ਅੰਜ ਧਾ. "ਗਿਆਨ ਅੰਜਨ ਗੁਰਿ ਦੀਆ ਅਗਿਆਨ ਅੰਧੇਰ ਬਿਨਾਸ." (ਸੁਖਮਨੀ) ੨. ਸ੍ਯਾਹੀ. ਰੌਸ਼ਨਾਈ। ੩. ਮਾਇਆ. "ਅੰਜਨ ਮਾਹਿ. ਨਿਰੰਜਨ ਰਹੀਐ." (ਸੂਹੀ ਮਃ ੧) ੪. ਅੰਜਨ ਗਿਰਿ. ਸੁਰਮੇ ਦਾ ਪਹਾੜ, ਜਿਸ ਦਾ ਜਿਕਰ ਵਾਲਮੀਕਿ ਰਾਮਾਇਣ ਵਿੱਚ ਆਇਆ ਹੈ। ੫. ਰਾਤ। ੬. ਅਭ੍ਯੰਜਨ. ਲੇਪ. ਬਟਨਾ. ਦੇਖੋ, ਅੰਜ ਧਾ. "ਗਿਆਨ ਅੰਜਨਿ ਮੇਰਾ ਮਨੁ ਇਸਨਾਨੈ." (ਧਨਾ ਅਃ ਮਃ ੫) ੭. ਕਿਰਲੀ. ਛਿਪਕਲੀ। ੮. ਸੰ. अजन- ਅਜਨ. ਗੋਸ਼ਾ ਨਸ਼ੀਨੀ. ਤਨਹਾਈ. ਏਕਾਂਤ. "ਆਪੇ ਸਭ ਘਟ ਭੋਗਵੈ ਸੁਆਮੀ. ਆਪੇ ਹੀ ਸਭ ਅੰਜਨ." (ਵਾਰ ਬਿਹਾ ਮਃ ੪) "ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨ." (ਮਲਾ ਅਃ ਮਃ ੧) ੯. ਚੰਬੇ ਦੇ ਪਹਾੜ ਦੀ ਬੋਲੀ ਵਿੱਚ ਅੰਜਨ ਦਾ ਅਰਥ ਹੈ ਗੱਠਜੋੜਾ. ਦੁਲਹਾ ਦੁਲਹਨ ਦੇ ਵਸਤ੍ਰ ਨੂੰ ਦਿੱਤੀ ਗੰਢ....
ਕਿਤਨਿਆਂ ਨੇ ਆਸਾਮ ਲਈ ਇਹ ਸ਼ਬਦ ਵਰਤਿਆ ਹੈ. ਦੇਖੋ, ਆਸਾਮ। ੨. ਸੰ. ਸ਼੍ਯਾਮ. ਵਿ- ਕਾਲਾ। ੩. ਸੰਗ੍ਯਾ- ਸ਼੍ਯਾਮ ਮੁਰਤੀ ਕ੍ਰਿਸਨ. "ਗੋਕੁਲ ਮਧੇ ਸਿਆਮ ਗੋ." (ਟੋਡੀ ਨਾਮਦੇਵ) ਦਖੋ, ਸ੍ਯਾਮ। ੪. ਸੰ. ਸ਼੍ਯਾਮਾ. ਲੱਛਮੀ. "ਸਿਆਮ ਪਲੋਟੈ ਪਾਇ ਜਿਹ." (ਕ੍ਰਿਸਨਾਵ) ੫. ਫ਼ਾ. [شام] ਸਾਯੰਕਾਲ. ਸੰਝ. ਦੇਖੋ, ਸਾਮ. ੬. ਅ਼. ਸ਼ਾਮ ਦੇਸ਼. Syria. ਦੇਖੋ, ਸ਼ਾਮ....