kamāunāकमाउणा
ਕ੍ਰਿ- ਖੱਟਣਾ. ਕਿਰਤ ਕਰਕੇ ਧਨ ਪੈਦਾ ਕਰਨਾ। ੨. ਅਮਲ ਵਿੱਚ ਲਿਆਉਣਾ. ਅਭ੍ਯਾਸਣਾ. "ਆਪਿ ਕਮਾਉ ਅਵਰਾ ਉਪਦੇਸ." (ਗਉ ਮਃ ੫) ੩. ਕਿਸੇ ਲਾਗੀ ਦਾ, ਵਿਰਤੀਸੁਰ ਦੀ ਸੇਵਾ ਕਰਕੇ ਆਪਣਾ ਹੱਕ ਪ੍ਰਾਪਤ ਕਰਨਾ.
क्रि- खॱटणा. किरत करके धन पैदा करना। २. अमल विॱच लिआउणा. अभ्यासणा. "आपि कमाउ अवरा उपदेस." (गउ मः ५) ३. किसे लागी दा, विरतीसुर दी सेवा करके आपणा हॱक प्रापत करना.
ਕ੍ਰਿ- ਕਮਾਉਣਾ. ਲਾਭ ਲੈਣਾ....
ਸੰ. कृत्य ਕ੍ਰਿਤ੍ਯ. ਸੰਗ੍ਯਾ- ਕਰਮ. ਕੰਮ. "ਧਰਮਕਿਰਤ ਕਰ ਸੰਤਨ ਸੇਵੈ." (ਗੁਪ੍ਰਸੂ) ੨. ਕ੍ਰਿਤਿ. ਕਰਣੀ. ਕਰਤੂਤ. "ਸਿਰਿ ਸਿਰਿ ਕਿਰਤ ਵਿਹਾਣੀਆ." (ਮਾਰੂ ਮਃ ੫. ਅੰਜੁਲੀ) ੩. ਵਿ- ਕ੍ਰਿਤ. ਕੀਤਾ- ਹੋਇਆ. ਕਰਿਆ। ੪. ਦੇਖੋ, ਕਿਰਤਿ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਅਮਰ ਸ਼ਬਦ ਦੀ ਥਾਂ ਅਮਲੁ ਪਦ ਆਇਆ ਹੈ. "ਭਲ੍ਯੁ ਅਮਲੁ ਸਤਿਗੁਰੁ ਸੰਗਿ ਨਿਵਾਸੁ." (ਸਵੈਯੇ ਮਃ ੪. ਕੇ) ਗੁਰੂਅਮਰ ਦੇਵ ਜੀ ਨਾਲ ਨਿਵਾਸ। ੨. ਸਿੰਧੀ. ਸੰਗ੍ਯਾ- ਅਫ਼ੀਮ. ਭਾਵ- ਨਸ਼ਾ. ਮਾਦਕ. "ਅਮਲਨ ਸਿਉ ਅਮਲੀ ਲਪਟਾਇਓ." (ਸੋਰ ਮਃ ੫) ੩. ਸੰ. अमल. ਵਿ- ਬਿਨਾ ਮੈਲ. ਨਿਰਮਲ. "ਲੋਚਨ ਅਮਲ ਕਮਲਦਲ ਜੈਸੇ." (ਨਾਪ੍ਰ) ੪. ਸੰਗ੍ਯਾ- ਅਭਰਕ. ਅਬਰਕ। ੫. ਸੰ. अम्ल- ਅਮ੍ਲ. ਖਟਾਈ. ਤੁਰਸ਼ੀ. "ਹਠਤ ਜਲ ਆਗ ਕੋ ਅਮਲ ਸੁਰ ਰਾਗ ਕੋ." (ਕ੍ਰਿਸਨਾਵ) ਖਟਾਈ ਕੰਠ ਦਾ ਸੁਰ ਵਿਗਾੜ ਦਿੰਦੀ ਹੈ। ੬. ਵਿ- ਖੱਟਾ. ਤੁਰਸ਼. "ਮਧੁਰ ਸਲਵਨ ਸੁ ਅਮਲ ਬਿਧ ਪੁਨ ਤਿਕਤ ਕਖਾਯਾ." (ਗੁਪ੍ਰਸੂ) ਦੇਖੋ, ਖਟਰਸ। ੭. ਅ਼. [عمل] ਅ਼ਮਲ. ਸੰਗ੍ਯਾ- ਕਰਮ. ਆਚਾਰ. "ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ." (ਸ. ਫਰੀਦ) ੮. ਨਿਯਮ. ਨੇਮ। ੯. ਪ੍ਰਬੰਧ. ਇੰਤਜਾਮ। ੧੦. ਅਮਲਦਾਰੀ. ਰਾਜ ਦਾ ਬੰਦੋਬਸਤ. "ਤੁਰਕ ਪਠਾਣੀ ਅਮਲੁ ਕੀਆ." (ਵਾਰ ਆਸਾ) ੧੧. ਅਭ੍ਯਾਸ। ੧੨. ਅ਼. [امل] ਉਮੀਦ. ਆਸ਼ਾ....
ਦੇਖੋ, ਆਪ। ੨. ਵ੍ਯ- ਖ਼ੁਦ. ਸ੍ਵਯੰ. "ਆਪਿ ਛੁਟੇ ਨਹ ਛੁਟੀਐ." (ਵਾਰ ਮਲਾ ਮਃ ੧) ੩. ਸੰ. ਸੰਗ੍ਯਾ- ਮਿਤ੍ਰ. ਦੋਸਤ....
ਸੰ. उपदेश. (ਉਪ- ਦਿਸ਼) ਸੰਗ੍ਯਾ- ਸਿਖ੍ਯਾ. ਨਸੀਹਤ. "ਆਪ ਕਮਾਉ ਅਵਰਾ ਉਪਦੇਸ." (ਗਉ ਮਃ ੫) ੨. ਹਿਤ ਦੀ ਬਾਤ। ੩. ਗੁਰੁਦੀਖ੍ਯਾ (ਦੀਕਾ). ੪. ਦੇਸ਼ਾਂਤਰਗਤ ਦੇਸ਼, ਜੈਸੇ ਭਾਰਤਖੰਡ ਵਿੱਚ ਪੰਜਾਬ ਆਦਿਕ. "ਮੇਰ ਕੇਤੇ, ਕੇਤੇ ਧੂ, ਉਪਦੇਸ." (ਜਪੁ)...
ਵਿ- ਲੱਗੀ ਹੋਈ. "ਲਾਗੀ ਪ੍ਰੀਤਿ ਨ ਤੂਟੈ ਮੂਲੇ." (ਮਾਝ ਮਃ ੫) ੨. ਸੰਗ੍ਯਾ- ਗ੍ਰਿਹਸਥੀਆਂ ਦੇ ਆਸਰੇ ਲੱਗਕੇ ਗੁਜ਼ਾਰਾ ਕਰਨ ਵਾਲੇ ਬ੍ਰਾਹਮਣ, ਨਾਈ, ਝੀਉਰ ਆਦਿ ਕੰਮੀ....
ਵ੍ਰਿੱਤਿ (ਉਪਜੀਵਿਕਾ) ਦਾ ਸ੍ਵਾਮੀ. ਉਪਜੀਵਿਕਾ ਦੇਣ ਵਾਲਾ, ਯਜਮਾਨ. "ਵਿਰਤੀਸੁਰ ਲਗਾਇਤ ਹੋਏ." (ਭਾਗੁ) ਯਜਮਾਨ ਅਤੇ ਲਾਗੀ ਹੋਏ....
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਦੇਖੋ, ਅਪਨਾ. "ਆਪਣਾ ਚੋਜ ਕਰਿ ਵੇਖੈ ਆਪੇ." (ਵਾਰ ਬਿਹਾ ਮਃ ੪)...
ਦੇਖੋ, ਹਕ। ੨. ਸੰਗ੍ਯਾ- ਹਕਲਾਪਨ. ਆਵਾਜ਼ ਦਾ ਸਾਫ਼ ਨਾ ਨਿਕਲਣਾ. ਦੇਖੋ, ਹਕਲਾ. "ਉਸ ਨੂੰ ਬੋਲਦੇ ਹੋਏ ਹੱਕ ਪੈਂਦੀ ਹੈ". (ਲੋਕੋ) ੩. ਸੰ. ਹਾਥੀ ਨੂੰ ਬੁਲਾਉਣ ਲਈ ਹਥਵਾਨ ਦਾ ਸੰਕੇਤ ਕੀਤਾ ਸ਼ਬਦ। ੪. ਦੇਖੋ, ਹੱਕਣਾ। ੫. ਹਾਕ. ਪੁਕਾਰ. "ਹੱਕ ਦੇਵੰ ਕਰੰ." (ਰਾਮਾਵ)...
ਪ੍ਰ- ਆਪ੍- ਕ੍ਤ. ਵਿ- ਪ੍ਰਾਪ੍ਤ. ਮਿਲਿਆ. ਹਾਸਿਲ. ਪਾਇਆ....