karadhamaकरदम
ਸੰ. कर्दम ਸੰਗ੍ਯਾ- ਚਿੱਕੜ. ਗਾਰਾ. ਕੀਚ. "ਕਰਦਮੰ ਤਰੰਤ ਪਪੀਲਕਹ." (ਸਹਸ ਮਃ ੫) ੨. ਪਾਪ। ੩. ਇੱਕ ਰਿਖੀ, ਜੋ ਬ੍ਰਹਮਾ ਦੀ ਛਾਇਆ ਤੋਂ ਪੈਦਾ ਹੋਇਆ. ਇਸ ਦੀ ਇਸਤ੍ਰੀ ਦੇਵਹੂਤੀ ਸੀ, ਜਿਸ ਦੇ ਉਦਰੋਂ ਕਪਿਲਮੁਨਿ ਨੇ ਜਨਮ ਲਿਆ. ਦੇਖੋ, ਕਪਿਲ। ੪. ਫ਼ਾ. [کردم] ਮੈਂ ਕੀਤਾ।
सं. कर्दम संग्या- चिॱकड़. गारा. कीच. "करदमं तरंत पपीलकह." (सहस मः ५) २. पाप। ३. इॱक रिखी, जो ब्रहमा दी छाइआ तों पैदा होइआ. इस दी इसत्री देवहूती सी, जिस दे उदरों कपिलमुनि ने जनम लिआ. देखो, कपिल। ४. फ़ा. [کردم] मैं कीता।
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਕੀਚ. ਪੰਕ. ਚਿੱਕੜ। ੨. ਗਾਲੀਆਂ. "ਛੋਹਿਓ ਮੁਖ ਤੇ ਸੁਨਿਕਰਿ ਗਾਰਾ." (ਮਾਰੂ ਮਃ ੫)...
ਸੰਗ੍ਯਾ- ਕਰ੍ਦਮ. ਗਾਰਾ. ਚਿੱਕੜ. ਪੰਕ. "ਬਿਆਪਤ ਮੋਹਕੀਚ." (ਆਸਾ ਛੰਤ ਮਃ ੫)...
ਸੰ. तरन्त. ਸੰਗ੍ਯਾ- ਸਮੁੰਦਰ। ੨. ਡੱਡੂ। ੩. ਰਾਖਸ। ੪. ਬੇੜਾ. ਜਹਾਜ਼....
ਸ਼ਤ. ਸੌ. "ਸੰਮਤ ਸਤ੍ਰਹਿ ਸਹਸ ਪਚਾਵਨ." (ਰਾਮਾਵ) ਵਿਕ੍ਰਮੀ ੧੭੫੫.¹ "ਸੰਮਤ ਸਤ੍ਰਹ ਸਹਸ ਭਣਿੱਜੈ। ਅਰਧ ਸਹਸ ਫੁਨ ਤੀਨ ਕਹਿੱਜੈ." (ਚਰਿਤ੍ਰ ੪੦੫) ੨. ਸੰ. सहस्त्र ਸਹਸ੍ਰ. ਹਜ਼ਾਰ. ਦਸ ਸੌ। ੩. ਭਾਵ- ਅਨੰਤ. ਬੇਸ਼ੁਮਾਰ. ਦੇਖੋ, ਸਹਸ੍ਰ. "ਸਹਸ ਸਿਆਣਪਾ ਲਖ ਹੋਹਿ." (ਜਪੁ) "ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ." (ਸੋਹਿਲਾ) ੪. ਸੰ. सहस् ਬਲਵਾਨ। ੫. ਵਿਜਈ. ਜਿੱਤਣ ਵਾਲਾ. ੬. ਸੰਗ੍ਯਾ- ਜਿੱਤ. ਫਤੇ। ੭. ਬਲ। ੮. ਸੰ. सहर्ष ਸਹਰ੍ਸ. ਵਿ- ਆਨੰਦ ਸਹਿਤ. ਆਨੰਦੀ. ਖ਼ੁਸ਼। ੯. ਫ਼ਾ. [ثہش] ਉਸ ਦਾ ਬਾਦਸ਼ਾਹ....
ਸੰ. पाप. ਸੰਗ੍ਯਾ- ਜਿਸ ਤੋਂ ਆਪਣੇ ਆਪ ਨੂੰ ਬਚਾਈਏ, ਅਜੇਹਾ ਕਰਮ. ਦੋਸ. ਗੁਨਾਹ. ਕੁਕਰਮ. "ਪਰਹਰਿ ਪਾਪੁ ਪਛਾਣੈ ਆਪ." (ਓਅੰਕਾਰ) ੨. ਵਿ- ਪਾਪੀ। ੩. ਨੀਚ। ੪. ਅਸ਼ੁਭ. ਅਮੰਗਲ.#ਮਹਾਭਾਰਤ ਵਿੱਚ ਦਸ ਮਹਾ ਪਾਪ ਲਿਖੇ ਹਨ- ਹਿੰਸਾ, ਚੋਰੀ. ਪਰਇਸਤ੍ਰੀਗਮਨ, ਝੂਠ, ਕੌੜਾ ਬੋਲ, ਚੁਗਲੀ. ਵਾਇਦੇਖਿਲਾਫੀ, ਬੁਰਾ ਚਿਤਵਣਾ, ਬੇਰਹਮੀ, ਪੁੰਨ ਦਾਨ ਆਦਿ ਕਰਕੇ ਉਸ ਦੇ ਫਲ ਦੀ ਕਾਮਨਾ ਕਰਨੀ.#ਮਨੁ ਸਿਮ੍ਰਿਤਿ ਦੇ ੧੧. ਵੇਂ ਅਧ੍ਯਾਯ ਦੇ ਸ਼ਲੋਕ ੫੪ ਵਿੱਚ ਪੰਜ ਮਹਾ ਪਾਪ ਲਿਖੇ ਹਨ- ਬ੍ਰਹਮਹਤ੍ਯਾ, ਸ਼ਰਾਬ ਪੀਣੀ, ਚੋਰੀ, ਗੁਰੂ ਦੀ ਇਸਤ੍ਰੀ ਭੋਗਣੀ, ਇਨ੍ਹਾਂ ਪਾਪੀਆਂ ਦੇ ਨਾਲ ਮੇਲ ਕਰਨਾ. ਦੇਖੋ, ਪਾਤਕ ੨.#ਗੁਰਮਤ ਵਿੱਚ ਕਰਤਾਰ ਤੋਂ ਵਿਮੁਖਤਾ, ਉੱਦਮ ਦਾ ਤਿਆਗ, ਅਤੇ ਦਿਲ ਦੁਖਾਉਣਾ, ਤਿੰਨ ਉਗ੍ਰ ਪਾਪ ਹਨ. ਰਹਿਤਨਾਮਿਆਂ ਵਿੱਚ ਮੁੰਡਨ, ਵਿਭਚਾਰ, ਤਮਾਕੂ ਦਾ ਸੇਵਨ ਅਤੇ ਕੁੱਠਾ ਖਾਣਾ ਚਾਰ ਮਹਾ ਪਾਪ ਹਨ.#ਬਾਈਬਲ ਵਿੱਚ ਸੱਤ ਪਾਪ ਲਿਖੇ ਹਨ- ਅਭਿਮਾਨ, ਵਿਭਚਾਰ, ਈਰਖਾ, ਕ੍ਰੋਧ, ਲੋਭ, ਜੀਭਰਸ (ਪੇਟਦਾਸੀਆ ਹੋਣਾ) ਅਤੇ ਆਲਸ. ਦੇਖੋ, ਸੱਤ ਕੁਕਰਮ....
ਦੇਖੋ, ਰਿਖਿ....
ਬ੍ਰਹਮਾ. ਚਤੁਰਾਨਨ. ਪਿਤਾਮਹ. ਪੁਰਾਣਾਂ ਅਨੁਸਾਰ ਜਗਤ ਰਚਣ ਵਾਲਾ ਦੇਵਤਾ, ਜਿਸ ਦੀ ਤਿੰਨ ਦੇਵਤਿਆਂ ਵਿੱਚ ਗਿਣਤੀ ਹੈ. "ਪ੍ਰਿਥਮੇ ਬ੍ਰਹਮਾ ਕਾਲੈ ਘਰਿ ਆਇਆ." (ਗਉ ਅਃ ਮਃ ੧) ੨. ਦੇਖੋ, ਬ੍ਰਹਮ ੨। ੩. ਬ੍ਰਾਹਮਣ. "ਬ੍ਰਹਮ ਜਾਨਤ ਤੇ ਬ੍ਰਹਮਾ." (ਬਾਵਨ) "ਕਾਇਆ ਬ੍ਰਹਮਾ. ਮਨੁ ਹੈ ਧੋਤੀ." (ਆਸਾ ਮਃ ੧)...
ਸੰ. ਛਾਯਾ. ਸੰਗ੍ਯਾ- ਸੂਰਜ ਦੇ ਪ੍ਰਕਾਸ਼ ਨੂੰ ਛਿੰਨ ਕਰਨ ਵਾਲੀ ਛਾਉਂ. ਸਾਯਹ. "ਤ੍ਰਿਣ ਕੀ ਅਗਨਿ ਮੇਘ ਕੀ ਛਾਇਆ." (ਟੋਡੀ ਮਃ ੫) ੨. ਰਖ੍ਯਾ (ਰਕ੍ਸ਼ਾ) "ਛਾਇਆ ਪ੍ਰਭਿ ਛਤ੍ਰਪਤਿ ਕੀਨੀ." (ਸੂਹੀ ਛੰਤ ਮਃ ੫) ੩. ਅਵਿਦ੍ਯਾ. "ਹਉ ਵਿਚਿ ਮਾਇਆ ਹਉ ਵਿੱਚ ਛਾਇਆ." (ਵਾਰ ਆਸਾ) "ਛਾਇਆ ਛੂਛੀ ਜਗਤ ਭੁਲਾਨਾ." (ਓਅੰਕਾਰ) ੪. ਪ੍ਰਤਿਬਿੰਬ. ਅ਼ਕਸ. ਭਾਵ- ਜੀਵਾਤਮਾ. "ਆਪੇ ਮਾਇਆ ਆਪੇ ਛਾਇਆ." (ਮਾਝ ਅਃ ਮਃ ੩) ੫. ਅਸਰ. ਤਾਸੀਰ. "ਜੋ ਪਢਕਰ ਉਪਦੇਸ ਬਤਾਵੈ। ਆਪ ਨਹੀਂ ਸੁਭ ਕਰਮ ਕਮਾਵੈ। ਤਿਸ ਕੀ ਛਾਯਾ ਪਰਹਿ ਨ ਕਿਸ ਪੈ." (ਗੁਪ੍ਰਸੂ) ੬. ਸੂਰਜ ਦੀ ਇਸਤ੍ਰੀ. ਮਹਾਭਾਰਤ ਵਿੱਚ ਕਥਾ ਹੈ ਕਿ ਵਿਸ਼੍ਵਕਰਮਾ ਦੀ ਪੁਤ੍ਰੀ ਸੰਗ੍ਯਾ (संज्ञा) ਸੂਰਜ ਨੂੰ ਵਿਆਹੀ ਗਈ. ਉਹ ਸੂਰਜ ਦਾ ਤੇਜ ਨਾ ਸਹਾਰਕੇ ਆਪਣੇ ਜੇਹੀ ਇੱਕ ਇਸਤ੍ਰੀ "ਛਾਯਾ" ਸੂਰਜ ਦੇ ਘਰ ਛੱਡਕੇ ਚਲੀ ਗਈ. ਛਾਯਾ ਦੇ ਉਦਰ ਤੋਂ ਸੂਰਜ ਦੇ ਪੁਤ੍ਰ ਸਾਵਰਣਿ ਅਤੇ ਸ਼ਨੈਸ਼੍ਚਰ ਹੋਏ.#ਦਿਨਪਤਿ ਜਬੈ ਤ੍ਰਾਸ ਉਪਜਾਯੋ,#ਛਾਯਾ ਸਾਚ ਵ੍ਰਿਤਾਂਤ ਬਤਾਯੋ,#ਤੁਮਦਾਰਾ ਗਮਨੀ ਪਿਤ ਓਰ,#ਮੁਝ ਕੋ ਗਈ ਰਾਖ ਇਸ ਠੌਰ. (ਗੁਪ੍ਰਸੂ)#ਦੇਖੋ, ਸੰਗ੍ਯਾ। ੭. ਭੂਤ ਪ੍ਰੇਤ ਦਾ ਆਵੇਸ਼. "ਭੇਵ ਲਖੋ ਕਿ ਪਰੀ ਤਿਂਹ ਛਾਯਾ." (ਨਾਪ੍ਰ) ੮. ਪ੍ਰਭਾ. ਦੀਪ੍ਤਿ. ਚਮਕ. ਕਾਂਤਿ. ਸ਼ੋਭਾ। ੯. ਸਮਾਨਤਾ. ਮਿਸਾਲ। ੧੦. ਕਿਸੇ ਗ੍ਰੰਥ ਅਥਵਾ ਕਾਵ੍ਯ ਦੇ ਭਾਵ ਦੀ ਝਲਕ। ੧੧. ਛਾਰ (ਸੁਆਹ) ਵਾਸਤੇ ਭੀ ਛਾਇਆ ਸ਼ਬਦ ਆਇਆ ਹੈ. "ਨਿੰਦਕ ਕੈ ਮੁਖਿ ਛਾਇਆ." (ਸੋਰ ਮਃ ੫) ੧੨. ਵਿ- ਆਛਾਦਿਤ. ਢਕਿਆ ਹੋਇਆ. "ਗਹਡੜੜਾ ਤ੍ਰਿਣਿ ਛਾਇਆ." (ਵਾਰ ਮਾਰੂ ੨. ਮਃ ੫. )੧੩ ਛੱਤਿਆ ਹੋਇਆ. "ਊਚੇ ਮੰਦਰ ਸੁੰਦਰ ਛਾਇਆ." (ਗਉ ਮਃ ੫) ੧੪. ਫੈਲਿਆ. ਵਿਸਤੀਰਣ. "ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ." (ਸੂਹੀ ਛੰਤ ਮਃ ੫)...
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸ੍ਵਾਯੰਭੁਵ ਮਨੁ ਦੀ ਪੁਤ੍ਰੀ ਅਤੇ ਕਰਦਮ ਰਿਖੀ ਦੀ ਇਸਤ੍ਰੀ, ਜਿਸ ਦੇ ਉਦਰ ਤੋਂ ਸਾਂਖ੍ਯ ਸ਼ਾਸਤ੍ਰ ਦਾ ਕਰਤਾ ਕਪਿਲ ਮੁਨਿ ਜਨਮਿਆ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਸੰ. ਸੰਗ੍ਯਾ- ਅਗਨਿ। ੨. ਕੁੱਤਾ। ੩. ਸ਼ਿਵ। ੪. ਪਿੱਤਲ ਧਾਤੁ। ੫. ਸੂਰਜ। ੬. ਸਾਂਖ੍ਯ ਸ਼ਾਸਤ੍ਰ ਦਾ ਕਰਤਾ ਇੱਕ ਪ੍ਰਸਿੱਧ ਰਿਸੀ, ਜੋ ਦੇਵਹੂਤਿ ਦੇ ਉਦਰ ਤੋਂ ਕਰਦਮ ਦਾ ਪੁਤ੍ਰ ਸੀ. ਭਾਗਵਤ ਵਿੱਚ ਕਪਿਲ ਨੂੰ ਵਿਸਨੁ ਦਾ ਪੰਜਵਾਂ ਅਵਤਾਰ ਮੰਨਿਆਂ ਹੈ. ਗੀਤਾ ਵਿੱਚ ਕ੍ਰਿਸਨ ਜੀ ਨੇ "ਸਿੱਧਾਨਾਂ ਕਪਿਲੋ ਮੁਨਿਃ" ਕਥਨ ਕੀਤਾ ਹੈ. ਪੁਰਾਣਾ ਵਿੱਚ ਪ੍ਰਸੰਗ ਹੈ ਕਿ ਇਸ ਨੇ ਰਾਜਾ ਸਗਰ ਦੇ ੬੦੦੦੦ ਪੁਤ੍ਰ, ਜਦ ਕਿ ਉਹ ਇਦ੍ਰ ਕਰਕੇ ਚੁਰਾਏ ਹੋਏ ਘੋੜੇ ਦੀ ਤਲਾਸ਼ ਕਰ ਰਹੇ ਸਨ, ਇੱਕ ਵਾਰ ਦੇਖਣ ਨਾਲ ਹੀ ਭਸਮ ਕਰ ਦਿੱਤੇ ਸਨ. "ਗਾਵਹਿ ਕਪਿਲਾਦਿ ਆਦਿਜੋਗੇਸੁਰ." (ਸਵੈਯੇ ਮਃ ੧. ਕੇ) ੭. ਵਿਤੱਥ ਰਿਖੀ ਦਾ ਪੁਤ੍ਰ ਇੱਕ ਹੋਰ ਕਪਿਲ ਹੋਇਆ ਹੈ, ਜੋ ਸਾਂਖ੍ਯ ਸ਼ਾਸਤ੍ਰ ਦੇ ਕਰਤਾ ਤੋਂ ਭਿੰਨ ਹੈ। ੮. ਨਾਰਾਚੀ ਦੇ ਉਦਰ ਤੋਂ ਵਸੁਦੇਵ ਦਾ ਪੁਤ੍ਰ ਤੀਜਾ ਕਪਿਲ ਭੀ ਪੁਰਾਣਾ ਵਿੱਚ ਦੇਖੀਦਾ ਹੈ। ੯. ਵਿ- ਭੂਰਾ. ਸ੍ਯਾਹੀ ਮਾਇਲ ਪੀਲਾ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...