karadhīकरदी
ਫ਼ਾ. [کردی] ਤੈਂ ਕੀਤਾ. ਇਸ ਦਾ ਮੂਲ ਕਰਦਨ ਹੈ.
फ़ा. [کردی] तैं कीता. इस दा मूल करदन है.
ਸਰਵ- ਤੂੰ। ੨. ਤੈਨੇ. ਤੂਨੇ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਫ਼ਾ. [کردن] ਕ੍ਰਿ- ਕਰਨਾ. "ਗੁਸਲ ਕਰਦਨ ਬੂਦ." (ਤਿਲੰ ਕਬੀਰ)...