karanīकरनी
ਦੇਖੋ, ਕਰਣੀ. "ਕਹਾ ਕਹਉ ਮੈ ਅਪਨੀ ਕਰਨੀ?" (ਸਾਰ ਮਃ ੯) ੨. ਦੇਖੋ, ਕਰਿਨੀ। ੩. ਕਰ੍ਣ (ਕੰਨਾਂ) ਕਰਕੇ. ਕਾਨੋਂ ਸੇ. "ਕਰਨੀ ਸੁਨੀਐ ਜਸੁ ਗੋਪਾਲ." (ਗਉ ਥਿਤੀ ਮਃ ੫)
देखो, करणी. "कहा कहउ मै अपनी करनी?" (सार मः ९) २. देखो, करिनी। ३. कर्ण (कंनां) करके. कानों से. "करनी सुनीऐ जसु गोपाल." (गउ थिती मः ५)
ਸੰਗ੍ਯਾ- ਕ੍ਰਿਯਾ. ਕਰਤੂਤ. "ਜਿਹ ਕਰਣੀ ਹੋਵਹਿ ਸਰਮਿੰਦਾ." (ਧਨਾ ਮਃ ੫) ੨. ਘਾਲ. ਮਿਹਨਤ. ਕਮਾਈ. "ਜਹ ਕਰਣੀ ਤਹਿ ਪੂਰੀ ਮਤਿ." (ਸ੍ਰੀ ਮਃ ੧) ੩. ਰਾਜ (ਮਿਅ਼ਮਾਰ) ਦਾ ਇੱਕ ਸੰਦ, ਜੋ ਕਰ (ਹੱਥ) ਦੀ ਸ਼ਕਲ ਦਾ ਹੁੰਦਾ ਹੈ। ੪. ਵਿ- ਕਰਣੀਯ. ਕਰਣ ਲਾਇਕ. "ਕਰਣੀ ਕਾਰ ਧੁਰਹੁ ਫੁਰਮਾਈ." (ਧਨਾ ਛੰਤ ਮਃ ੧) ੫. ਦੇਖੋ, ਕਰਿਣੀ। ੬. ਦੇਖੋ, ਕਰਨੀ ੩....
ਕਥਨ ਕੀਤਾ. ਕਿਹਾ। ੨. ਕ੍ਰਿ. ਵਿ- ਕੁਤ੍ਰ. ਕਹਾਂ. ਕਿੱਥੇ. ਸੰ. ਕੁਹ੍ਯਾ- "ਕਹਾ ਸੁਖੇਲ ਤਬੇਲਾ ਘੋੜੇ?" (ਆਸਾ ਅਃ ਮਃ ੧) ੩. ਕ੍ਯੋਂ. ਕਿਸ ਲਈ. "ਸਿਮਰਤ ਕਹਾ ਨਹੀ." (ਸੋਰ ਮਃ ੯) ੪. ਸਰਵ- ਕਿਸ. "ਆਨ ਕਹਾ ਪਹਿ ਜਾਵਹੁ?" (ਸਾਰ ਮਃ ੫)...
ਕਹੋ. ਕਥਨ ਕਰੋ. "ਕਹਹੁ ਗੁਸਾਈ ਮਿਲੀਐ ਕੇਹ?" (ਗਉ ਮਃ ੫)#੨. ਕਹਾਂ. ਕਥਨ ਕਰਾਂ. ਕਹੋਂ. "ਕਹਉ ਕਹਾਂ ਅਪਨੀ ਅਧਮਾਈ." (ਟੋਡੀ ਮਃ ੯)...
ਸਰਵ. ਨਿਜ ਦੀ. ਆਪਣੀ। ੨. ਸੰ. ਆਪਣ. ਸੰਗ੍ਯਾ- ਦੁਕਾਨ. ਹੱਟ. "ਅਪਨੀ ਅਪਨੀ ਪਹੁਚ੍ਯੋ ਜਾਇ." (ਗੁਪ੍ਰਸੂ) ਆਪਣੀ ਹੱਟ ਉੱਪਰ ਜਾ ਪਹੁਚਿਆ। ੩. ਸੰ. ਅਪ- ਨੀ. ਦੂਰ ਲੈ ਜਾਣਾ। ੪. ਚੁਰਾਉਣਾ. ਲੁੱਟ ਲੈਜਾਣਾ....
ਦੇਖੋ, ਕਰਣੀ. "ਕਹਾ ਕਹਉ ਮੈ ਅਪਨੀ ਕਰਨੀ?" (ਸਾਰ ਮਃ ੯) ੨. ਦੇਖੋ, ਕਰਿਨੀ। ੩. ਕਰ੍ਣ (ਕੰਨਾਂ) ਕਰਕੇ. ਕਾਨੋਂ ਸੇ. "ਕਰਨੀ ਸੁਨੀਐ ਜਸੁ ਗੋਪਾਲ." (ਗਉ ਥਿਤੀ ਮਃ ੫)...
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਦੇਖੋ, ਕਰਿਣੀ। ੨. ਹਾਥੀਆਂ ਦੀ ਸੈਨਾ. ਗਜਸੈਨਾ. (ਸਨਾਮਾ)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਦੇਖੋ, ਜਸ ੩. "ਜਸੁ ਗਾਵਤ ਪਾਪ ਲਹਾਮ." (ਕਾਨ ਮਃ ੪) ਦੇਖੋ, ਜਸ ੪. "ਜਸੁ ਕੀਰਤਿ ਜਗ ਲੇਇ." (ਜਪੁ) ਮਾਨ ਅਤੇ ਵਡਿਆਈ....
ਸੰਗ੍ਯਾ- ਗੋ (ਪ੍ਰਿਥਿਵੀ) ਦੀ ਪਾਲਨਾ ਕਰਨ ਵਾਲਾ ਰਾਜਾ। ੨. ਪਾਰਬ੍ਰਹਮ. ਜਗਤਪਾਲਕ ਵਾਹਗੁਰੂ. "ਹੇ ਗੋਬਿੰਦ ਹੇ ਗੋਪਾਲ." (ਮਲਾ ਮਃ ੫) "ਜਗੰਨਾਥ ਗੋਪਾਲ ਮੁਖਿ ਭਣੀ." (ਮਾਰੂ ਸੋਲਹੇ ਮਃ ੫) ੩. ਗਵਾਲਾ. ਗੋਪ. ਅਹੀਰ। ੪. ਤਲਵੰਡੀ ਦਾ ਪਾਧਾ, ਜਿਸ ਪਾਸ ਬਾਬਾ ਕਾਲੂ ਜੀ ਨੇ ਜਗਤ ਗੁਰੂ ਨੂੰ ਸੰਸਕ੍ਰਿਤ ਅਤੇ ਹਿਸਾਬ ਪੜ੍ਹਨ ਬੈਠਾਇਆ ਸੀ. "ਜਾਲਿ ਮੋਹ ਘਸਿਮਸਿ ਕਰਿ." (ਸ੍ਰੀ ਮਃ ੧) ਸ਼ਬਦ ਇਸੇ ਪਰਥਾਇ ਉਚਰਿਆ ਹੈ। ੫. ਗੁਲੇਰ ਦਾ ਪਹਾੜੀ ਰਾਜਾ, ਜੋ ਭੰਗਾਣੀ ਦੇ ਜੰਗ ਵਿੱਚ ਦਸ਼ਮੇਸ਼ ਨਾਲ ਲੜਿਆ. ਦੇਖੋ, ਗੋਪਲਾ. ੬. ਫ਼ਾ. [گوپال] ਗੁਰਜ. ਗਦਾ. ਧਾਤੁ ਦਾ ਮੂਸਲ। "ਹਮਹ ਖੰਜਰੋ ਗੁਰਜ ਗੋਪਾਲ ਨਾਮ." (ਹਕਾਯਤ ੧੦)...
ਤਿਥਿ. ਦੇਖੋ, ਥਿਤਿ ੨. "ਥਿਤੀ ਵਾਰ ਸਭਿ ਸਬਦਿ ਸੁਹਾਏ." (ਬਿਲਾ ਮਃ ੩. ਵਾਰ ੭) ੨. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਖ਼ਾਸ ਬਾਣੀ ਜੋ ਤਿਥਿ ਪਰਥਾਇ ਹੈ. ਦੇਖੋ, ਰਾਗ ਗਉੜੀ ਅਤੇ ਬਿਲਾਵਲ....