karapūraकरपूर
ਸੰ. ਹਾਥੀ, ਜੋ ਕਰ (ਸੁੰਡ) ਨਾਲ ਉਦਰ ਪੂਰਣ ਕਰਦਾ ਹੈ. "ਕਰਪੂਰਗਤਿ ਬਿਨ ਅਕਾਲ ਦੂਜੋ ਕਵਨ?" (ਗ੍ਯਾਨ) ਇਸ ਪਾਠ ਨੂੰ ਅਞਾਣ ਲਿਖਾਰੀਆਂ ਨੇ ਕਪੂਰਗਤਿ ਲਿਖ ਰੱਖਿਆ ਹੈ. "ਕੰਬੁਗ੍ਰੀਵ ਕਰਪੂਰਗਤਿ." (ਸਲੋਹ) ੨. ਸੰ. ਕਪੂਰ. ਕਾਫੂਰ. ਕਪੂਰ (ਕਪੂਰ) ਬਿਰਛ ਅਤੇ ਉਸ ਦੇ ਰਸ ਤੋਂ ਬਣਿਆ ਹੋਇਆ ਇੱਕ ਸੁਗੰਧ ਵਾਲਾ ਪਦਾਰਥ. "ਕਰਪੂਰ ਪੁਹਪ ਸੁਗੰਧਾ." (ਗਾਥਾ) ਦੇਖੋ, ਕਪੂਰ.
सं. हाथी, जो कर (सुंड) नाल उदर पूरण करदा है. "करपूरगति बिन अकाल दूजो कवन?" (ग्यान) इस पाठ नूं अञाण लिखारीआं ने कपूरगति लिख रॱखिआ है. "कंबुग्रीव करपूरगति." (सलोह) २. सं. कपूर. काफूर. कपूर (कपूर) बिरछ अते उस दे रस तों बणिआ होइआ इॱक सुगंध वाला पदारथ. "करपूर पुहप सुगंधा." (गाथा) देखो, कपूर.
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਸੰ. शुण राडा ਸ਼ੁੰਡਾ. ਸੰਗ੍ਯਾ- ਹਾਥੀ ਦਾ ਹੱਥ. ਸੂੰਡ। ੨. ਕਲਾਲ ਦੀ ਅਰਕ ਖਿੱਚਣ ਦੀ ਨਾਲ। ੩. ਚੰਡੀ ਦੀ ਵਾਰ ਵਿੱਚ ਸ਼ੌਂਡੀ ਦੀ ਥਾਂ ਸੁੰਡ ਸ਼ਬਦ ਆਇਆ ਹੈ. "ਮਹਿਖਾਸੁਰ ਸੁੰਡ ਉਪਾਇਆ." ਸ਼ੌਂਡੀ (ਹਾਥੀ) ਮਹਿਖਾਸੁਰ ਦੈਤ ਪੈਦਾ ਕੀਤਾ. ਮਾਰਕੰਡੇਯ ਪੁਰਾਣ ਵਿੱਚ ਕਥਾ ਹੈ ਕਿ ਮਹਿਖਾਸੁਰ ਹਾਥੀ ਬਣਕੇ ਦੁਰਗਾ ਨੂੰ ਮਾਰਨ ਆਇਆ, ਅਰ ਸੁੰਡ ਨਾਲ ਸ਼ੇਰ ਨੂੰ ਫੜਕੇ ਖਿੱਚ ਲਿਆ. ਦੇਵੀ ਨੇ ਉਸ ਦੀ ਸੁੰਡ ਖੜਗ ਨਾਲ ਵੱਢ ਦਿੱਤੀ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. उदर. ਪੇਟ. ਢਿੱਡ. ਜਠਰ. "ਉਦਰੈ ਕਾਰਣਿ ਆਪਣੈ." (ਵਾਰ ਰਾਮ ੧) ੨. ਛਾਤੀ. ਸੀਨਹ. "ਅਬਕੀ ਸਰੂਪਿ ਸੁਜਾਨਿ ਸੁਲਖਨੀ ਸਹਿਜੇ ਉਦਰਿ ਧਰੀ." (ਆਸਾ ਕਬੀਰ) ੩. ਮੇਦਾ. ਪ੍ਰਕ੍ਵਾਸ਼੍ਯ। ੪. ਅੰਤੜੀ। ੫. ਗਰਭ। ੬. ਅੰਦਰਲਾ ਪਾਸਾ....
ਸੰ. पूर्ण. ਧਾ- ਏਕਤ੍ਰ ਕਰਨਾ, ਢੇਰ ਕਰਨਾ। ੨. ਸੰਗ੍ਯਾ- ਕਰਤਾਰ. ਪਾਰਬ੍ਰਹਮ। ੩. ਜਲ। ੪. ਵਿ- ਪੂਰਾ. ਮੁਕੰਮਲ। ੫. ਭਰਿਆ ਹੋਇਆ. ਪੂਰਿਤ. "ਪੂਰਣ ਹੋਈ ਆਸ." (ਵਾਰ ਸੋਰ ਮਃ ੪)...
ਸੰ. ਵਿਨਾ. ਵ੍ਯ- ਬਗ਼ੈਰ. "ਬਿਨ ਹਰਿ ਕਾਮਿ ਨ ਆਵਤ ਹੇ." (ਬਸੰ ਮਃ ੫) ੨. ਅ਼. [بِن] ਪੁਤ੍ਰ. ਸੰਤਾਨ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਦੇਖੋ, ਦੂਜਾ। ੨. ਡਿੰਗ. ਸੰਗ੍ਯਾ- ਪੋਤ੍ਰਾ. ਪੌਤ੍ਰ....
ਦੇਖੋ, ਕਵਣ. "ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ?" (ਗਉ ਮਃ ੫) "ਕਵਨੁ ਸੁਜਨ ਜੋ ਸਉਦਾ ਜੋਰੈ?" (ਗਉ ਮਃ ੫)...
ਦੇਖੋ, ਗਿਆਨ....
ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪਠਨ. ਪੜ੍ਹਾਈ। ੨. ਸਬਕ਼ ਸੰਥਾ. "ਪਾਠ ਪੜਿਓ ਅਰੁ ਬੇਦ ਬੀਚਾਰਿਓ." (ਸੋਰ ਅਃ ਮਃ ੫) ੩. ਪੁਸਤ੍ਤਕ ਦਾ ਭਾਗ. ਅਧ੍ਯਾਯ। ੪. ਕਿਸੇ ਪੁਸ੍ਤਕ ਅਤਵਾ ਸਤੋਤ੍ਰ ਨੂੰ ਨਿਤ੍ਯ ਪੜ੍ਹਨ ਦੀ ਕ੍ਰਿਯਾ....
ਵਿ- ਗ੍ਯਾਨ ਰਹਿਤ. ਅਗ੍ਯਾਨੀ। ੨. ਬਾਲਕ। ੩. ਸੰਗ੍ਯਾ- ਅਗ੍ਯਾਨ. ਨਾਦਾਨੀ....
ਸੰ. लिख्. ਧਾ- ਜਾਣਾ, ਲਿਖਣਾ, ਲਕੀਰ ਖਿੱਚਣਾ, ਖੁਰਚਣਾ, ਉੱਕਰਨਾ....
ਵਿ- ਕੰਬੁ (ਸੰਖ) ਜੇਹੀ ਗਰਦਨ ਵਾਲਾ. ਦੇਖੋ, ਕੰਜਲਕ ਅਤੇ ਕੰਬੁ....
ਦੇਖੋ, ਕਪੂਰ....
ਸੰ. ਕਪੂਰ. ਸੰਗ੍ਯਾ- ਕਾਫ਼ੂਰ. ਇੱਕ ਬਿਰਛ ਅਤੇ ਉਸ ਦੇ ਰਸ ਤੋਂ ਤਿਆਰ ਕੀਤਾ ਚਿੱਟਾ ਸੁਗੰਧ ਵਾਲਾ ਪਦਾਰਥ, ਜੋ ਹਵਾ ਵਿੱਚ ਉਡ ਜਾਂਦਾ ਹੈ ਅਤੇ ਅੱਗ ਵਿੱਚ ਘੀ ਦੀ ਤਰਾਂ ਜਲਦਾ ਹੈ. ਇਸ ਨੂੰ ਆਰਤੀ ਦੇ ਸਮੇਂ ਭੀ ਜਲਾਉਂਦੇ ਹਨ. ਇਹ ਬਹੁਤ ਦਵਾਈਆਂ ਵਿੱਚ ਵਰਤੀਦਾ ਹੈ. Camphora Officinarum.#ਇਸ ਦੀ ਤਾਸੀਰ ਸਰਦ ਖੁਸ਼ਕ ਹੈ. ਕਪੂਰ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਨਜ਼ਲੇ ਅਤੇ ਖੰਘ ਨੂੰ ਹਟਾਉਂਦਾ ਹੈ. ਫੇਫੜੇ ਦੇ ਰੋਗਾਂ ਵਿੱਚ ਵਰਤਣਾ ਗੁਣਕਾਰੀ ਹੈ. ਜਿਗਰ ਦੀ ਜਲਨ ਅਤੇ ਪਿਆਸ ਬੁਝਾਉਂਦਾ ਹੈ. ਨੀਂਦ ਲਿਆਉਂਦਾ ਹੈ। ੨. ਇੱਕ ਖਤ੍ਰੀ ਗੋਤ੍ਰ। ੩. ਦਸਮਗ੍ਰੰਥ ਵਿੱਚ ਲਿਖਾਰੀ ਦੀ ਭੁੱਲ ਨਾਲ ਕਰਪੂਰ ਦੀ ਥਾਂ ਕਪੂਰ ਲਿਖਿਆ ਹੈ. ਦੇਖੋ, ਕਰਪੂਰ....
ਦੇਖੋ, ਬਿਰਖ ੧....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਖ਼ੁਸ਼ਬੂ. ਉੱਤਮ ਗੰਧ। ੨. ਕਮਲ। ੩. ਚੰਦਨ। ੪. ਸੌਗੰਦ. ਪ੍ਰਣ. ਪ੍ਰਤਿਗ੍ਯਾ. "ਪਾਰਸ ਚੰਦਨੈ ਤਿਨ ਹੈ ਏਕ ਸੁਗੰਧ." (ਸ. ਕਬੀਰ) ਪਾਰਸ ਅਤੇ ਚੰਦਨ ਦਾ ਨੇਮ ਹੈ ਕਿ ਸਪਰਸ਼ ਕਰਨ ਵਾਲੇ ਨੂੰ ਕੰਚਨ ਅਤੇ ਚੰਦਨ ਕਰਨਾ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰ. ਹਾਥੀ, ਜੋ ਕਰ (ਸੁੰਡ) ਨਾਲ ਉਦਰ ਪੂਰਣ ਕਰਦਾ ਹੈ. "ਕਰਪੂਰਗਤਿ ਬਿਨ ਅਕਾਲ ਦੂਜੋ ਕਵਨ?" (ਗ੍ਯਾਨ) ਇਸ ਪਾਠ ਨੂੰ ਅਞਾਣ ਲਿਖਾਰੀਆਂ ਨੇ ਕਪੂਰਗਤਿ ਲਿਖ ਰੱਖਿਆ ਹੈ. "ਕੰਬੁਗ੍ਰੀਵ ਕਰਪੂਰਗਤਿ." (ਸਲੋਹ) ੨. ਸੰ. ਕਪੂਰ. ਕਾਫੂਰ. ਕਪੂਰ (ਕਪੂਰ) ਬਿਰਛ ਅਤੇ ਉਸ ਦੇ ਰਸ ਤੋਂ ਬਣਿਆ ਹੋਇਆ ਇੱਕ ਸੁਗੰਧ ਵਾਲਾ ਪਦਾਰਥ. "ਕਰਪੂਰ ਪੁਹਪ ਸੁਗੰਧਾ." (ਗਾਥਾ) ਦੇਖੋ, ਕਪੂਰ....
ਸੰ. ਪੁਸ੍ਪ. ਸੰਗ੍ਯਾ- ਫੁੱਲ. "ਪੁਹਪ ਮਧਿ ਜਿਉ ਬਾਸੁ ਬਸਤੁ ਹੈ." (ਧਨਾ ਮਃ ੯) ੨. ਪੁਸ੍ਪਕ ਵਿਮਾਨ. ਦੇਖੋ, ਪੁਸਪ ੫. "ਤਬੈ ਪੁਹਪ ਪੈਕੈ। ਚੜ੍ਹੇ ਜੁੱਧ ਜੈਕੈ." (ਰਾਮਾਵ)...
ਸੰ. ਸੰਗ੍ਯਾ- ਸੌਂਫ। ੨. ਤੁਲਸੀ। ੩. ਸੇਵਤੀ....
ਸੰ. ਸੰਗ੍ਯਾ- ਸ੍ਤੁਤਿ. ਉਸਤਤਿ "ਗਾਥਾ ਗਾਵੰਤਿ ਨਾਨਕ." (ਗਾਥਾ) ੨. ਕਥਾ. ਪ੍ਰਕਰਣ ਕਹਾਣੀ. "ਰਾਰ ਕਰਤ ਝੂਠੀ ਲਗਿ ਗਾਥਾ." (ਆਸਾ ਮਃ ੫) ੩. ਉਹ ਇਤਿਹਾਸਿਕ (ਐਤਿਹਾਸਿਕ) ਰਚਨਾ, ਜਿਸ ਵਿੱਚ ਕਿਸੇ ਦੀ ਵੰਸ਼ ਅਤੇ ਦਾਨ ਆਦਿਕ ਦਾ ਵਰਣਨ ਹੋਵੇ. "ਜਾਤਿ ਪਾਤਿ ਨ ਗੋਤ੍ਰ ਗਾਥਾ." (ਅਕਾਲ) ੪. ਇੱਕ ਛੰਦ, ਜਿਸ ਦਾ ਨਾਉਂ ਆਰਯਾ ਅਤੇ ਗਾਹਾ ਭੀ ਹੈ. ਦੇਖੋ, ਗਾਹਾ। ੫. ਇੱਕ ਪ੍ਰਾਚੀਨ ਭਾਸਾ, ਜਿਸ ਵਿੱਚ ਸੰਸਕ੍ਰਿਤ, ਪਾਲ ਅਤੇ ਹੋਰ ਬੋਲੀਆਂ ਦੇ ਸ਼ਬਦ ਮਿਲੇ ਦੇਖੀਦੇ ਹਨ. 'ਲਲਿਤ- ਵਿਸ੍ਤਰ' ਆਦਿਕ ਬੌੱਧ ਧਰਮ ਦੇ ਗ੍ਰੰਥ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ "ਸਹਸਕ੍ਰਿਤੀ ਸਲੋਕ" ਅਤੇ "ਗਾਥਾ" ਇਸੇ ਭਾਸਾ ਵਿੱਚ ਹਨ. ਕਈ ਅਗ੍ਯਾਨੀ ਸਹਸਕ੍ਰਿਤੀ ਅਤੇ ਗਾਥਾ ਦਾ ਅਰਥ ਸਮਝੇ ਬਿਨਾ ਹੀ ਆਪਣੀ ਅਲਪ ਵਿਦ੍ਯਾ ਦੇ ਕਾਰਣ ਸਹਸਕ੍ਰਿਤੀ ਸਲੋਕਾਂ ਨੂੰ ਸੰਸਕ੍ਰਿਤ ਦੇ ਵ੍ਯਾਕਰਣ ਵਿਰੁੱਧ ਆਖਿਆ ਕਰਦੇ ਹਨ....