ਕਰਮ

karamaकरम


ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍‍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)


सं. क्रम. संग्या- डिंग. क़दम. डग. डेढ गज प्रमाण. तिंन हॱथ दी लंबाई. "प्रेम पिरंम कै गनउ एक करि करम." (चउबोले मः ५) २. सं. कर्‍म. कंम. काम. जो करन विॱच आवे सो करम. "करम करत होवै निहकरम." (सुखमनी)#विद्वानां ने करम दे तिंन भेद थापे हन-#(ॳ) क्रियमाण, जो हुण कीते जा रहे हन.#(अ) प्रारबध, जिन्हां अनुसार इह वरतमान देह प्रापत होई है.#(ॲ) संचित, उह जो जनमां दे बाकी चले आउंदे हन, जिन्हां दा भोग अजे नहीं भोगिआ। ३. वि कर्भिन करमी. करम करन वाला. "कउण करम कउणनिहकरमा?" (माझ मः ५) ४. गुरू ग्रंथ साहिब विॱच इॱक थां कर में (हॱथ विॱच) दी थां भी करम शबद आइआ है. देखो, मुखखीरं ५. अ़मल. करणी. "मनसा करि सिमरंतु तुझै x x x बाचा करि सिमरंतु तुझै x x x करम करि तुअ दरस परस." (सवैये मः ४. के)#६. अ़. [کرم] उदारता। ७. क्रिपा. मिहरबानी. "नानक राखिलेहु आपन करि करम." (सुखमनी) "आवण जाण रखे करि करम." (गउ मः ५) "नानक नाम मिलै वडिआई एदू ऊपरि करम नहीं." (राम अः मः १)