karamanāकरमणा
ਸੰ. कर्म्मणा ਤ੍ਰਿਤੀਆ. ਕਰਮ ਸੇ. ਕਰਮ ਕਰਕੇ. "ਰਿਦ ਕਰਮਣਾ ਬਚਸਾ." (ਗੂਜ ਜੈਦੇਵ) ਮਨ, ਕ੍ਰਿਯਾ ਅਤੇ ਬਾਣੀ ਕਰਕੇ.
सं. कर्म्मणा त्रितीआ. करम से. करम करके. "रिद करमणा बचसा." (गूज जैदेव) मन, क्रिया अते बाणी करके.
ਸੰਗ੍ਯਾ- ਤ੍ਰੇਤਾਯੁਗ. "ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ." (ਰਾਮ ਮਃ ੫) ੨. ਕ੍ਰਿ. ਵਿ- ਤੀਜੇ. ਤੀਸਰੇ. "ਤ੍ਰਿਤੀਆ ਆਏ ਸੁਰਸਰੀ." (ਤੁਖਾ ਛੰਤ ਮਃ ੪) ੩. ਸੰ. तृतीया. ਸੰਗ੍ਯਾ- ਚੰਦ੍ਰਮਾ ਦੇ ਪੱਖ ਦੀ ਤੀਜੀ ਤਿਥਿ. "ਤ੍ਰਿਤੀਆ ਤ੍ਰੈਗੁਣ ਬਿਖੈਫਲ." (ਗਉ ਮਃ ੫. ਥਿਤੀ)...
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. हृदय. ਸੰਗ੍ਯਾ- ਛਾਤੀ। ੨. ਮਨ. ਦਿਲ. "ਰਿਦ ਅੰਤਰਿ ਕਰਤਲ ਕਾਤੀ." (ਪ੍ਰਭਾ ਬੇਣੀ) ਦੇਖੋ, ਕਰਤਲ। ੩. ਸੰ. हृद. - ਹ੍ਰਦ. ਤਾਲ. "ਰਿਦ ਪਦ ਆਦਿ ਬਖਾਨਕੈ ਈਸਰਾਸਤ੍ਰ ਕਹਿ ਦੀਨ." (ਸਨਾਮਾ) ਹ੍ਰਦ- ਈਸ਼ (ਵਰੁਣ) ਉਸ ਦਾ ਅਸਤ੍ਰ, ਪਾਸ਼ (ਫਾਹੀ). "ਚਰਨਕਮਲ ਰਿਦ ਮਹਿ ਉਰ ਧਾਰਹੁ." (ਸੁਖਮਨੀ) ਉਰ ਹ੍ਰਦ ਮੇਂ ਚਰਨਕਮਲ ਧਾਰਹੁ. ਅੰਤਹਕਰਣ ਰੂਪ ਤਾਲ ਵਿੱਚ ਚਰਨਕਮਲ ਵਸਾਓ....
ਸੰ. कर्म्मणा ਤ੍ਰਿਤੀਆ. ਕਰਮ ਸੇ. ਕਰਮ ਕਰਕੇ. "ਰਿਦ ਕਰਮਣਾ ਬਚਸਾ." (ਗੂਜ ਜੈਦੇਵ) ਮਨ, ਕ੍ਰਿਯਾ ਅਤੇ ਬਾਣੀ ਕਰਕੇ....
ਸੰ. ਵਚਸਾ. ਵਾਣੀ ਕਰਕੇ. "ਰਿਦ ਕਰਮਣਾ ਬਚਸਾ." (ਗੂਜ ਜੈਦੇਵ)...
ਸੰ. ਜਯਦੇਵ. ਵਿਕ੍ਰਮਾਦਿਤ੍ਯ ਦੇ ਦਰਬਾਰ ਦਾ ਇੱਕ ਪੰਡਿਤ, ਜਿਸ ਦਾ ਪ੍ਰਸਿੱਧ ਨਾਮ "ਪਕ੍ਸ਼੍ਧਰਮਿਸ੍ਰ" ਹੈ। ੨. ਕਨੌਜ ਨਿਵਾਸੀ ਭੋਜਦੇਵ ਬ੍ਰਾਹਮਣ ਦਾ ਪੁਤ੍ਰ, ਜੋ ਰਮਾਦੇਵੀ ਦੇ ਉਦਰ ਤੋਂ ਕੇਂਦੂਲੀ (ਜਿਲਾ ਬੀਰਭੂਮਿ ਬੰਗਾਲ) ਵਿੱਚ ਪੈਦਾ ਹੋਇਆ. ਜਯਦੇਵ ਵੈਸਨਵ ਮਤਧਾਰੀ ਕ੍ਰਿਸਨਉਪਾਸਕ ਸੀ, ਪਰ ਤਤ੍ਵਵੇੱਤਾ ਸਾਧੂਆਂ ਦੀ ਸੰਗਤਿ ਕਰਕੇ ਕਰਤਾਰ ਦਾ ਅਨੰਨ ਸੇਵਕ ਹੋਇਆ. ਇਹ ਸੰਸਕ੍ਰਿਤ ਅਤੇ ਪ੍ਰਾਕ੍ਰਿਤ ਦਾ ਪੂਰਣ ਪੰਡਿਤ ਸੀ. ਇਸ ਦਾ ਰਚਿਆ ਗੀਤਗੋਬਿੰਦ ਮਨੋਹਰ ਕਾਵ੍ਯ ਹੈ. ਜੈਦੇਵ ਰਾਗਵਿਦ੍ਯਾ ਦਾ ਪ੍ਰੇਮੀ ਸੀ ਅਤੇ ਆਪਣੀ ਇਸਤ੍ਰੀ ਪਦਮਾਵਤੀ ਨਾਲ ਮਿਲਕੇ ਮਨੋਹਰ ਸੁਰ ਨਾਲ ਆਪਣੇ ਰਚੇ ਪਦ ਗਾਇਆ ਕਰਦਾ ਸੀ. ਇਸ ਨੇ ਆਪਣੀ. ਉਮਰ ਦਾ ਬਹੁਤਾ ਹ਼ਿੱਸਾ ਬੰਗਾਲ ਦੇ ਰਾਜਾ ਬੱਲਾਲਸੇਨ ਦੇ ਪੁਤ੍ਰ ਰਾਜਾ ਲਕ੍ਸ਼੍ਮਣਸੇਨ ਦਾ ਪਾਸ ਰਹਿਕੇ ਵਿਤਾਇਆ.¹ ਇਸੇ ਦੇ ਦੋ ਸ਼ਬਦ ਗੁਰੂ ਗ੍ਰੰਥਸਾਹਿਬ ਵਿੱਚ ਹਿੰਦੀ ਅਤੇ ਪ੍ਰਾਕ੍ਰਿਤ ਭਾਸਾ ਦੇ ਪਾਏ ਜਾਂਦੇ ਹਨ. "ਜੈਦੇਵ ਤਿਆਗਿਓ ਅੰਹਮੇਵ." (ਬਸੰ ਅਃ ਮਃ ੫) ੩. ਵਿਜਯ ਰੂਪ ਪਰਮਾਤਮਾ ਸਭ ਨੂੰ ਜੈ ਕਰਨ ਵਾਲਾ, ਜੋ ਕਿਸੇ ਤੋਂ ਪਰਾਸ੍ਤ ਨਹੀਂ ਹੁੰਦਾ. "ਬਦਤ ਜੈਦੇਵ ਜੈਦੇਵ ਕਉ ਰੰਮਿਆ." (ਮਾਰੂ ਜੈਦੇਵ)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...