karālaकराल
ਸੰ. ਵਿ- ਭਯਾਨਕ. ਭਯੰਕਰ. ਡਰਾਉਣਾ। ੨. ਸੰਗ੍ਯਾ- ਰਾਵਣ ਦਾ ਇੱਕ ਮੰਤ੍ਰੀ.
सं. वि- भयानक. भयंकर. डराउणा। २. संग्या- रावण दा इॱक मंत्री.
ਵਿ- ਭਯ ਦੇਣ ਵਾਲਾ. ਡਰਾਉਣਾ।#੨. ਸੰਗ੍ਯਾ- ਕਾਵ੍ਯ ਦੇ ਨੌ ਰਸਾਂ ਵਿੱਚੋਂ ਇੱਕ ਰਸ. "ਜਾਂਕੋ ਥਾਰੀਭਾਵ ਭਯ ਵਹੈ ਭਯਾਨਕ ਜਾਨ।#ਲਖਨ ਭਯੰਕਰ ਗਜਬ ਕਛੁ ਤੇ ਬਿਭਾਵ ਉਰ ਆਨ।#ਕੰਪਾਦਿਕ ਅਨੁਭਾਵ ਤਹਿਂ ਸੰਚਾਰੀ ਮੱਹਾਦਿ।#ਕਾਲਦੇਵ ਕ੍ਵੈਲਾ ਵਰਣ ਸੁ ਭਯਾਨਕ ਰਸ ਯਾਦਿ।" (ਜਗਦਵਿਨੋਦ)#੨. ਸ਼ੇਰ. ਸਿੰਹ. ਮ੍ਰਿਗਰਾਜ। ੩. ਫਣੀਅਰ ਸੱਪ....
ਸੰ. ਵਿ- ਡਰਾਉਣਾ. ਭਯ ਦਾਯਕ. ਖੌਫ਼ਨਾਕ....
ਕ੍ਰਿ- ਡਰਾਨਾ. ਭਯ ਦੇਣਾ। ੨. ਵਿ- ਡਰਾਵਨਾ. ਭਯੰਕਰ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਰਵਣ (ਉੱਚਾਰਣ) ਦੀ ਕ੍ਰਿਯਾ. ਸ਼ਬਦ ਕਰਨਾ। ੨. ਰਮਣ. ਭੋਗਣਾ. ਆਨੰਦ ਲੈਣਾ. "ਹਉ ਕਿਉ ਸਹੁ ਰਾਵਣਿ ਜਾਉ ਜੀਉ?" (ਸੂਹੀ ਮਃ ੧. ਕੁਚਜੀ) ੩. ਸੰ. ਵਿ- ਰਆ ਦੇਣ ਵਾਲਾ। ੪. ਸੰਗ੍ਯਾ- ਵੈਰੀਆਂ ਨੂੰ ਰੁਆਦੇਣ ਵਾਲਾ ਵਿਸ਼੍ਰਵਾ ਦਾ ਪੁਤ੍ਰ, ਜੋ ਕੈਕਸੀ (ਕੇਸ਼ਿਨੀ ਅਥਵਾ ਨਿਕਸ਼ਾ) ਦੇ ਉਦਰ ਤੋਂ ਜਨਮਿਆ. ਰਾਮਾਯਣ ਵਿੱਚ ਲਿਖਿਆ ਹੈ ਕਿ ਸੁਮਾਲੀ ਰਾਖਸ ਦੀ ਪੁਤ੍ਰੀ ਵਿਸ਼੍ਰਵਾ ਨੂੰ ਵਰਣ ਲਈ ਸੰਝ ਸਮੇਂ ਪਹੁਚੀ. ਵਿਸ਼੍ਰਵਾ ਨੇ ਉਸ ਨੂੰ ਅੰਗੀਕਾਰ ਕੀਤਾ, ਪਰ ਸੰਝ ਦਾ ਵੇਲਾ ਹੋਣ ਕਰਕੇ ਭਯੰਕਰ ਪੁਤ੍ਰ ਰਾਵਣ ਅਤੇ ਕੁੰਭਕਰਣ ਹੋਏ, ਇਨ੍ਹਾਂ ਪਿੱਛੋਂ ਕ੍ਰੂਰ ਸੁਭਾਉ ਵਾਲੀ ਸੂਰਪਣਖਾ ਜਨਮੀ. ਕੈਕਸੀ ਦੀ ਪ੍ਰਾਰਥਨਾ ਪੁਰ ਵਿਸ਼੍ਰਵਾ ਨੇ ਇੱਕ ਸ਼ਾਂਤ ਸੁਭਾਉ ਵਾਲਾ ਪੁਤ੍ਰ ਵਿਭੀਸਣ ਭੀ ਉਸ ਨੂੰ ਬਖ਼ਸ਼ਿਆ. ਰਾਵਣ ਦੇ ਦਸ ਸਿਰ ਅਤੇ ਵੀਹ ਬਾਹਾਂ ਸਨ. ਇਸ ਨੇ ਤਪ ਕਰਕੇ ਬ੍ਰਹਮਾ ਤੋਂ ਸਾਰਾ ਜਗਤ ਜਿੱਤਣ ਦਾ ਵਰ ਲਿਆ ਸੀ, ਅਰ ਆਪਣੇ ਮਤੇਰ ਭਾਈ ਕੁਬੇਰ ਨੂੰ ਲੰਕਾ ਤੋਂ ਕੱਢਕੇ ਆਪ ਰਾਜਾ ਬਣਿਆ, ਅਰ ਉਸ ਤੋਂ ਪੁਸਪਕ ਵਿਮਾਨ ਖੋਹ ਲਿਆ. ਰਾਵਣ ਨੇ ਬਹੁਤ ਇਸਤ੍ਰੀਆਂ ਵਿਆਹੀਆਂ, ਪਰ ਮਯ ਦਾਨਵ ਦੀ ਪ੍ਰਤ੍ਰੀ ਮੰਦੋਦਰੀ ਸਭ ਤੋਂ ਸ਼ਿਰੋਮਣਿ ਮੀ, ਜਿਸ ਤੋਂ ਇੰਦ੍ਰਜਿਤ (ਮੇਘਨਾਦ) ਜਨਮਿਆ.#ਰਾਮਾਯਣ ਵਿੱਚ ਰਾਵਣ ਦੀ ਫੌਜ ਦਸ ਖਰਬ, ਛਿਆਲੀ ਹਜਾਰ ਅਤੇ ਇੱਕ ਸੌ ਲਿਖੀ ਹੈ. ਰਾਵਣ ਸੰਸਕ੍ਰਿਤ ਦਾ ਪੰਡਿਤ ਅਤੇ ਜਾਤਿ ਕਰਕੇ ਬ੍ਰਾਹਮਣ ਸੀ. ਕ੍ਰੂਰ ਸੁਭਾਉ ਹੋਣ ਕਰਕੇ ਰਾਖਸ ਪ੍ਰਸਿੱਧ ਹੋਇਆ. ਸੀਤਾ ਹਰਣ ਦੇ ਅਪਰਾਧ ਵਿੱਚ ਸ਼੍ਰੀ ਰਾਮ ਨੇ ਇਸ ਨੂੰ ਮਾਰਕੇ ਵਿਭੀਖਣ ਨੂੰ ਲੰਕਾ ਦਾ ਰਾਜਾ ਥਾਪਿਆ.#"ਰਘੁਪਤਿ ਰਾਵਣ ਸੋਂ ਕਹ੍ਯੋ ਸੁਭਟ ਸਚੇਤ ਸਁਭਾਰ."#(ਹਨੂ)...
ਸੰ. मन्ति्रन्. ਜਿਸ ਨਾਲ ਸਲਾਹ ਕਰੀਏ, ਵਜੀਰ, ਅਮਾਤ੍ਯ. ਰਾਜੇ ਨੂੰ ਨੇਕ ਸਲਾਹ ਦੇਣ ਵਾਲਾ, ਚਾਣਕ੍ਯ ਆਪਣੇ ਸੂਤ੍ਰਾਂ ਵਿੱਚ ਲਿਖਦਾ ਹੈ ਕਿ ਕਰਨ ਅਤੇ ਨਾ ਕਰਨ ਯੋਗ੍ਯ ਕੰਮ ਦੀ ਅਸਲੀਯਤ ਨੂੰ ਸਮਝਣ ਵਾਲੇ ਹੀ ਮੰਤ੍ਰੀ ਹਨ.¹ "ਮੰਤ੍ਰੀ ਮਿਤ੍ਰ ਸਭੈ ਅਕੁਲਾਨੇ." (ਰਾਮਾਵ) ਕੋਟਿਲੀ ਅਰਥਸ਼ਾਸਤ੍ਰ ਦੇ ਪਹਿਲੇ ਅਧਿਕਰਣ ਦੇ ਨੌਵੇਂ ਅਧ੍ਯਾਯ ਦੇ ਪਹਿਲੇ ਸੂਤ੍ਰ ਵਿੱਚ ਮੱਤ੍ਰੀ ਦੇ ਗੁਣ ਲਿਖੇ ਹਨ-#"ਆਪਣੇ ਇਲਾਕੇ ਦਾ, ਕੁਲੀਨ, ਹਾਥੀ ਘੋੜੇ ਰਥ ਆਦਿ ਨੂੰ ਚਲਾਉਣ ਜਾਣਨ ਵਾਲਾ, ਰਾਗਵਿਦ੍ਯਾ ਵਿੱਚ ਨਿਪੁਣ, ਨੀਤਿਸ਼ਾਸਤ੍ਰ ਦਾ ਗ੍ਯਾਤਾ, ਯੁੱਧ ਵਿਦ੍ਯਾ ਵਿੱਚ ਕਮਾਲ ਰੱਖਣ ਵਾਲਾ, ਤੀਕ੍ਸ਼੍ਣ ਬੁੱਧਿ ਵਾਲਾ, ਚੰਗੇ ਚੇਤੇ ਵਾਲਾ, ਦਿਲ ਦਾ ਪਵਿਤ੍ਰ, ਸਭ ਨਾਲ ਪ੍ਯਾਰ ਨਾਲ ਬਰਤਣ ਵਾਲਾ, ਸ੍ਵਾਮੀ ਨਾਲ ਮੁਹੱਬਤ ਰੱਖਣ ਵਾਲਾ, ਉਤਸਾਹੀ, ਨਿਰਵਿਕਾਰ, ਕਲੇਸ਼ਾਂ ਨੂੰ ਸਹਾਰਨ ਵਾਲਾ, ਬਲੀ, ਅਰੋਗ, ਨਿਧੜਕ ਗੱਲ ਕਹਿਣ ਵਾਲਾ, ਧੀਰਯਵਾਨ, ਨਿਰਭਿਮਾਨ, ਇਰਾਦੇ ਦਾ ਪੱਕਾ, ਇਸਤ੍ਰੀ ਜਮੀਨ ਆਦਿ ਵਾਸਤੇ ਕਿਸੇ ਨਾਲ ਝਗੜਾ ਨਾ ਕਰਨ ਵਾਲਾ, ਮੰਤ੍ਰੀ ਹੋਣਾ ਚਾਹੀਏ."#ਜੈਸੇ ਜਤੀ ਸੰਗ ਤੇ ਸੁਮਤੀ ਜ੍ਯੋਂ ਅਨੰਗ ਤੇ, ਜ੍ਯੋਂ-#ਪਾਪ ਨੀਰਗੰਗ ਧਨ ਬਢ੍ਯੋ ਜੂਪਹਾਰ ਤੇ,#ਜ੍ਯੋਂ ਕੁਲ ਕੁਪੂਤ ਤੇ ਜ੍ਯੋਂ ਦਾਰਿਦ ਸੁਪੂਤ ਤੇ, ਜ੍ਯੋਂ-#ਬਾਮਨ ਕੋ ਪੂਤ ਬਿਨਾ ਪਢੇ ਚਟਸਾਰ ਤੇ,#ਦੇਖੇ ਬਿਨ ਖੇਤੀ ਜੈਸੇ ਸਾਵਨ ਮੈ ਰੇਤੀ, ਔਰ-#ਬਾਂਤੇਂ ਕਹੋਂ ਕੇਤੀ ਜੈਸੇ ਤਾਰ² ਲੋਭਧਾਰ ਤੇ,#ਸਾਵਧਾਨ ਹੂਜੇ ਤਾਂਹਿ ਦੇਸ ਤੇ ਨਿਕਾਰ ਦੀਜੋ#ਬੂਡਜੈਹੈ ਰਾਜ ਤੈਸੇ ਮੰਤ੍ਰੀ ਦੁਰਾਚਾਰ ਤੇ. (ਹਨੂ)#ਹਿਤਕਾਰੀ ਹ੍ਹੈਕੇ ਦਸੈ ਦਾਯ ਨਿਜ ਸਾਹਿਬ ਕੋ#ਹਿਤ ਕੀ ਕਹੈ ਨ ਤੋ ਹਿਤੂਪਨੇ ਮੈ ਖਾਮੀ ਹੈ,#ਵੈਸੇ ਸਭਾਸਦ ਕੀ ਸੁਬੁੱਧਿ ਨੀਕੀ ਹੱਦ ਕੀਜੈ#ਸੁਨੈ ਨਾਂਹਿ "ਦੇਵੀਦਾਸ" ਸੋ ਤੋ ਸਠ ਸ੍ਵਾਮੀ ਹੈ,#ਮੰਤ੍ਰੀ ਹੋਯ ਹਿਤ ਕੋ ਕਹੈਯਾ ਔਰ ਰਾਜਾ ਹੋਯ-#ਸਾਰ ਕੋ ਗਹੈਯਾ, ਤੌ ਤੋ ਜੋਰਾ ਵਹ ਨਾਮੀ ਹੈ,#ਨਾਤਰੁ ਨ੍ਰਿਪਤਿ ਬਿਪਰੀਤਿ ਹੀਂ ਕੋ ਗਾਮੀ, ਅਰੁ#ਮੰਤ੍ਰੀ ਵਹ ਨਿਹਚੇ ਨਰਕ ਹੀ ਕੋ ਗਾਮੀ ਹੈ.#੨. ਮੰਤ੍ਰਵਿਦ੍ਯਾ ਦਾ ਜਾਣੂ. "ਮੰਤ੍ਰੀ ਹੋਇ ਅਠੂਹਿਆ#ਨਾਗੀ ਲਗੈ ਜਾਇ." (ਮਃ ੨. ਵਾਰ ਮਾਝ)...