karāhīकराही
ਦੇਖੋ, ਕੜਾਹੀ. "ਕਰਾਹੀ ਚਾਰ੍ਹਕੈ ਲੀਨੇ ਬਰੇ ਪਕਾਇ." (ਚਰਿਤ੍ਰ ੩੨) ੨. ਦੁਰਗਾ ਆਦਿਕ ਦੇਵਤਿਆਂ ਨਿਮਿੱਤ ਕੀਤਾ ਹੋਇਆ ਕੜਾਹ.
देखो, कड़ाही. "कराही चार्हकै लीने बरे पकाइ." (चरित्र ३२) २. दुरगा आदिक देवतिआं निमिॱत कीता होइआ कड़ाह.
ਛੋਟਾ ਕੜਾਹਾ. ੨. ਕੜਾਹ। ਹਲੂਆ. . "ਧੁਰੋਂ ਪਤਾਲੋਂ ਲਈ ਕੜਾਹੀ." (ਭਾਗੁ) ੩. ਦੇਵੀ ਆਦਿ ਦੇਵਤਿਆਂ ਨੂੰ ਅਰਪਨ ਕੀਤਾ ਕੜਾਹ....
ਦੇਖੋ, ਕੜਾਹੀ. "ਕਰਾਹੀ ਚਾਰ੍ਹਕੈ ਲੀਨੇ ਬਰੇ ਪਕਾਇ." (ਚਰਿਤ੍ਰ ੩੨) ੨. ਦੁਰਗਾ ਆਦਿਕ ਦੇਵਤਿਆਂ ਨਿਮਿੱਤ ਕੀਤਾ ਹੋਇਆ ਕੜਾਹ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਦੁਰ੍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ....
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਸੰਗ੍ਯਾ- ਕਾਰਣ. ਹੇਤੁ. ਸਬਬ। ੨. ਚਿੰਨ੍ਹ. ਨਿਸ਼ਾਨ। ੩. ਸ਼ਕੁਨ (ਸਗਨ)....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰ. ਕਟਾਹ. ਸੰਗ੍ਯਾ- ਕੜਾਹਾ. ਲੋਹੇ ਦਾ ਕੁੰਡੇਦਾਰ ਖੁਲ੍ਹੇ ਮੂੰਹ ਦਾ ਬਰਤਨ। ੨. ਕੜਾਹੇ ਵਿੱਚ ਤਿਆਰ ਕੀਤਾ ਅੰਨ. ਹਲੂਆ....