karinīकरिणी
ਸੰ. ਹਥਿਨੀ. ਕਰਿ (ਹਾਥੀ) ਦੀ ਮਦੀਨ.
सं. हथिनी. करि (हाथी) दी मदीन.
ਦੇਖੋ, ਹਸ੍ਤਿਨੀ। ੨. ਹਾਥੀਆਂ ਦੀ ਸੈਨਾ. ਗਜ ਸੈਨਾ. (ਸਨਾਮਾ)...
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ." (ਫੁਨਹੇ ਮਃ ੫) ੨. ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ." (ਵਾਰ ਜੈਤ) ੩. ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ." (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ....
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਫ਼ਾ. [مادہ] ਮਾਦਹ. ਇਸਤ੍ਰੀ. ਨਾਰੀ. ਨਰ ਦਾ ਜੋੜਾ....