karējāकरेजा
ਸੰ. यकृत ਯਕ੍ਰਿਤ. ਸੰਗ੍ਯਾ- ਕਲੇਜਾ. ਜਿਗਰ. "ਕਰਕ ਕਰੇਜੇ ਮਾਹੀ." (ਸੋਰ ਭੀਖਨ) ੨. ਇਹ ਸ਼ਬਦ ਮਨ (ਦਿਲ) ਦਾ ਅਰਥ ਭੀ ਰਖਦਾ ਹੈ.
सं. यकृत यक्रित. संग्या- कलेजा. जिगर. "करक करेजे माही." (सोर भीखन) २. इह शबद मन (दिल) दा अरथ भी रखदा है.
ਸੰ. यकृत. ਸੰਗ੍ਯਾ- ਸੰਯਮ ਕਰਨ ਵਾਲਾ, ਕਲੇਜਾ. Liver. ਦੇਖੋ, ਜਿਗਰ। ੨. ਤਿੱਲੀ. ਦੇਖੋ, ਲਿੱਫ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਰੇਜਾ. "ਕਰਕ ਕਲੇਜੇ ਮਾਹਿ." (ਵਾਰ ਮਲਾ ਮਃ ੧) ਡਿੰਗ. ਕਲੋ....
ਫ਼ਾ. [جِگر] ਸੰ. यकृत ਯਕ੍ਰਿਤ. ਅੰ. Liver. ਸੰਗ੍ਯਾ- ਕਲੇਜਾ. ਇਸ ਦਾ ਰੰਗ ਸੁਰਖੀ ਮਿਲਿਆ ਭੂਰਾ ਹੁੰਦਾ ਹੈ. ਜਿਗਰ ਦਾ ਬਹੁਤ ਹਿੱਸਾ ਸੱਜੇ ਪਾਸੇ ਪਸਲੀਆਂ ਹੇਠਾਂ ਮੇਦੇ ਦੇ ਉੱਪਰ ਅਤੇ ਥੋੜਾ ਹਿੱਸਾ ਖੱਬੇ ਪਾਸੇ ਵੱਲ ਹੋਇਆ ਕਰਦਾ ਹੈ. ਇਸ ਦਾ ਤੋਲ ਸ਼ਰੀਰ ਦੇ ਸਾਰੇ ਬੋਝ ਦਾ ਚਾਲੀਸਵਾਂ ਹਿੱਸਾ ਹੁੰਦਾ ਹੈ. ਜਿਗਰ ਤੋਂ ਪਿੱਤ (ਸਫਰਾ) ਪੈਦਾ ਹੁੰਦਾ ਹੈ. ਜਦ ਇਹ ਆਪਣਾ ਕੰਮ ਛੱਡ ਦਿੰਦਾ ਹੈ, ਤਾਂ ਸ਼ਰੀਰ ਰੋਗੀ ਹੋ ਜਾਂਦਾ ਹੈ। ੨. ਭਾਵ- ਹੌ਼ਸਲਾ. ਦਿਲੇਰੀ....
ਸੰਗ੍ਯਾ- ਚੁਭਵੀਂ ਪੀੜ. ਚੀਸ. ਟਸਕ. "ਕਰਕ ਕਰੇਜੇ ਮਾਹੀ." (ਸੋਰ ਭੀਖਨ) ੨. ਬਿਜਲੀ ਆਦਿਕ ਦੀ ਕੜਕ. ਕੜਾਕਾ। ੩. ਸੰ. ਕਮੰਡਲੁ। ੪. ਅਨਾਰ। ੫. ਮੌਲਸਰੀ। ੬. ਕਰੀਰ। ੭. ਕਚਨਾਰ। ੮. ਸੰ. ਕਰ੍ਕ. ਕੇਕੜਾ। ੯. ਚੌਥੀ ਰਾਸ਼ਿ, ਜਿਸ ਦੇ ਨਛਤ੍ਰਾਂ ਦੀ ਸ਼ਕਲ ਕੇਕੜੇ ਜੇਹੀ ਹੈ. Capricornus । ੧੦. ਸੰ. ਕਰ੍ਕਸ਼. ਵਿ- ਕੌੜਾ. ਕਠੋਰ. "ਕਰਕ ਸਬਦ ਸਮ ਵਿਖ ਨ ਵਿਖਮ ਹੈ." (ਭਾਗੁ ਕ) ੧੧. ਓਲਾ. ਗੜਾ....
ਕ੍ਰਿ. ਵਿ- ਮੇ. ਅੰਦਰ. "ਪ੍ਰੀਤਮ ਜਾਨਿਲੇਹੁ ਮਨ ਮਾਹੀ." (ਸੋਰ ਮਃ ੯) ੨. ਸੰਗ੍ਯਾ- ਮਾਹਿਸੀ (ਮੈਂਹ) ਚਰਾਉਣ ਵਾਲਾ. ਮੱਝਾਂ ਦਾ ਪਾਲੀ। ੩. ਰਾਂਝਾ, ਜੋ ਮਹੀਆਂ ਚਰਾਇਆ ਕਰਦਾ ਸੀ। ੪. ਪਿਆਰਾ. ਪ੍ਰੇਮੀ. ਮਿਤ੍ਰ- ਹੀਰ ਰਾਂਝੇ ਨੂੰ ਮਾਹੀ ਨਾਮ ਤੋਂ ਪੁਕਰਾਦੀ ਸੀ, ਇਸ ਕਰਕੇ ਪਿਆਰੇ ਅਰਥ ਵਿੱਚ ਮਾਹੀ ਸ਼ਬਦ ਵਰਤਿਆ ਗਿਆ ਹੈ. "ਸੁਣਕੈ ਸੱਦ ਮਾਹੀ ਦਾ ਮੇਹੀ ਪਾਣੀ ਘਾਹ ਮੁਤੋਨੇ." (ਦਸਮਗ੍ਰੰਥ) ੫. ਜੱਟਾਂ ਦੀ ਇੱਕ ਜਾਤਿ। ੬. ਫ਼ਾ. [ماہی] ਮੱਛੀ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਦੇਖੋ, ਭੀਖਣ। ੨. ਲਖਨਊ ਦੇ ਇਲਾਕੇ ਕਕੋਰੀ ਦਾ ਵਸਨੀਕ ਸਾਧੂ. ਇਹ ਵਡਾ ਵਿਦ੍ਵਾਨ ਅਤੇ ਗ੍ਯਾਨਵਾਨ ਸੂਫੀ ਫਕੀਰ ਸੀ. ਇਸ ਦਾ ਦੇਹਾਂਤ ਸੰਮਤ ੧੬੩੧ ਵਿੱਚ ਹੋਇਆ ਹੈ. ਖ਼ਿਆਲ ਕੀਤਾ ਜਾਂਦਾ ਹੈ ਕਿ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਇਸੇ ਮਹਾਤਮਾ ਦੀ ਬਾਣੀ ਹੈ. "ਕਹੁ ਭੀਖਨ ਦੁਇ ਨੈਨ ਸੰਤੋਖੇ, ਜਹ ਦੇਖਾ ਤਹ ਸੋਈ. " (ਸੋਰ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਕ੍ਰਿ. ਵਿ- ਧਾਰਨ ਕਰਦਾ। ੨. ਰਖ੍ਯਾ ਕਰਦਾ. ਬਚਾਉਂਦਾ. "ਪੈਜ ਰਖਦਾ ਆਇਆ." (ਆਸਾ ਛੰਤ ਮਃ ੪)...