kalaki, kalakīकलकि, कलकी
ਸੰ. ਕਲ੍ਕਿ. ਸੰਗ੍ਯਾ- ਕਲਕੀ ਅਵਤਾਰ. "ਚੌਬਿਸਵੋਂ ਕਲਕੀ ਅਵਤਾਰਾ." (ਕਲਕੀ)#ਵਿਸਨੁਪੁਰਾਣ ਵਿੱਚ ਲਿਖਿਆ ਹੈ ਕਿ ਘੋਰ ਕਲਿਯੁਗ ਆਉਣ ਤੋਂ ਸੰਭਲ ਨਗਰ (ਜਿਲਾ ਮੁਰਾਦਾਬਾਦ) ਵਿੱਚ ਵਿਸਨੁਯਸ਼ ਨਾਮਕ ਬ੍ਰਾਹਮਣ ਦੇ ਘਰ ਕਲਕੀ ਅਵਤਾਰ ਪ੍ਰਗਟੇਗਾ, ਜੋ ਸਫ਼ੇਦ ਘੋੜੇ ਤੇ ਚੜ੍ਹਕੇ ਦਿਗਵਿਜੈ ਕਰਦਾ ਹੋਇਆ ਸਾਰੇ ਕੁਕਰਮੀਆਂ ਦਾ ਨਾਸ਼ ਕਰੇਗਾ. ਦੇਖੋ, ਸੰਭਲ.
सं. कल्कि. संग्या- कलकी अवतार. "चौबिसवों कलकी अवतारा." (कलकी)#विसनुपुराण विॱच लिखिआ है कि घोर कलियुग आउण तों संभल नगर (जिला मुरादाबाद) विॱच विसनुयश नामक ब्राहमण दे घर कलकी अवतार प्रगटेगा, जो सफ़ेद घोड़े ते चड़्हके दिगविजै करदा होइआ सारे कुकरमीआं दा नाश करेगा. देखो, संभल.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕਲ੍ਕਿ. ਸੰਗ੍ਯਾ- ਕਲਕੀ ਅਵਤਾਰ. "ਚੌਬਿਸਵੋਂ ਕਲਕੀ ਅਵਤਾਰਾ." (ਕਲਕੀ)#ਵਿਸਨੁਪੁਰਾਣ ਵਿੱਚ ਲਿਖਿਆ ਹੈ ਕਿ ਘੋਰ ਕਲਿਯੁਗ ਆਉਣ ਤੋਂ ਸੰਭਲ ਨਗਰ (ਜਿਲਾ ਮੁਰਾਦਾਬਾਦ) ਵਿੱਚ ਵਿਸਨੁਯਸ਼ ਨਾਮਕ ਬ੍ਰਾਹਮਣ ਦੇ ਘਰ ਕਲਕੀ ਅਵਤਾਰ ਪ੍ਰਗਟੇਗਾ, ਜੋ ਸਫ਼ੇਦ ਘੋੜੇ ਤੇ ਚੜ੍ਹਕੇ ਦਿਗਵਿਜੈ ਕਰਦਾ ਹੋਇਆ ਸਾਰੇ ਕੁਕਰਮੀਆਂ ਦਾ ਨਾਸ਼ ਕਰੇਗਾ. ਦੇਖੋ, ਸੰਭਲ....
ਸੰ. ਸੰਗ੍ਯਾ- ਜਨਮ. "ਮਾਨੁਖਾ ਅਵਤਾਰ ਦੁਰਲਭ." (ਆਸਾ ਰਵਦਾਸ) ੨. ਜਨਮ ਗ੍ਰਹਿਣ. ਜਨਮ ਧਾਰਨਾ। ੩. ਉਤਰਨਾ. ਹੇਠ ਆਉਣ ਦੀ ਕ੍ਰਿਯਾ। ੪. ਪੁਰਾਣਮਤ ਅਨੁਸਾਰ ਕਿਸੇ ਦੇਵਤਾ ਦਾ ਕਿਸੇ ਦੇਹ ਵਿੱਚ ਪ੍ਰਗਟ ਹੋਣਾ. ਦੇਖੋ, ਚੌਬੀਸ ਅਵਤਾਰ ਅਤੇ ਦਸ ਅਵਤਾਰ. "ਅਵਤਾਰ ਨਾ ਜਾਨਹਿ ਅੰਤ। ਪਰਮੇਸਰ ਪਾਰਬ੍ਰਹਮ ਬਿਅੰਤ." (ਰਾਮ ਮਃ ੫)#੫. ਇੱਕ ਮਾਤ੍ਰਿਕ ਛੰਦ, ਜਿਸ ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ੨੩ ਮਾਤ੍ਰਾ. ੧੩. ਅਤੇ ੧੦. ਤੇ ਵਿਸ਼੍ਰਾਮ, ਅੰਤ ਲਘੁ ਗੁਰੁ. ਦਸਮ ਗ੍ਰੰਥ ਵਿੱਚ ਅਰਧ ਅਵਤਾਰ ਦੇਖੀਦਾ ਹੈ, ਜਿਸ ਦਾ ਸਿਰਲੇਖ ਲਿਖਾਰੀ ਦੀ ਭੁੱਲ ਨਾਲ ਦੋਹਰਾ ਹੋ ਗਿਆ ਹੈ, ਯਥਾ:-#"ਅਸਥਨ ਮੁਖ ਲੈ ਕ੍ਰਿਸ੍ਨ ਤਿਹ, ਊਪਰ ਸੋਇ ਗਏ,#ਧਾਇ ਤਬੈ ਬ੍ਰਿਜ ਲੋਕ ਸਭ, ਗੋਦ ਉਠਾਇ ਲਏ."#(ਕ੍ਰਿਸਨਾਵ)...
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਸੰਗ੍ਯਾ- ਘੋਟ. ਘੋੜਾ. "ਮ੍ਰਿਗ ਪਕਰੇ ਬਿਨ ਘੋਰ ਹਥੀਆਰ." (ਭੈਰ ਮਃ ੫) "ਘੋਰ ਬਿਨਾ ਕੈਸੇ ਅਸਵਾਰ?" (ਗੌਂਡ ਕਬੀਰ) ੨. ਸੰ. ਵਿ- ਗਾੜ੍ਹਾ. ਸੰਘਣਾ। ੩. ਭਯੰਕਰ. ਡਰਾਉਣਾ. "ਗੁਰ ਬਿਨੁ ਘੋਰ ਅੰਧਾਰ." (ਵਾਰ ਆਸਾ ਮਃ ੨) ੪. ਦਯਾਹੀਨ. ਕ੍ਰਿਪਾ ਰਹਿਤ. ਬੇਰਹਮ। ੫. ਸੰਗ੍ਯਾ- ਗਰਜਨ. ਗੱਜਣ ਦੀ ਕ੍ਰਿਯਾ. "ਚਾਤ੍ਰਕ ਮੋਰ ਬੋਲਤ ਦਿਨ ਰਾਤੀ ਸੁਨਿ ਘਨਹਰ ਕੀ ਘੋਰ." (ਮਲਾ ਮਃ ੪. ਪੜਤਾਲ) ੬. ਧ੍ਵਨਿ. ਗੂੰਜ. "ਤਾਰ ਘੋਰ ਬਾਜਿੰਤ੍ਰ ਤਹਿ." (ਵਾਰ ਮਲਾ ਮਃ ੧) ੭. ਦੇਖੋ, ਘੋਲਨਾ. "ਮ੍ਰਿਗਮਦ ਗੁਲਾਬ ਕਰਪੂਰ ਘੋਰ." (ਕਲਕੀ) "ਹਲਾਹਲ ਘੋਰਤ ਹੈਂ." (ਰਾਮਾਵ)...
ਚੌਥਾ ਯੁਗ. ਦੇਖੋ, ਕਲਿ ੩. ਅਤੇ ਯੁਗ। ੨. ਜਗੰਨਾਥ ਦਾ ਇੱਕ ਪੰਡਾ, ਜੋ ਵਡਾ ਪਾਖੰਡੀ ਅਤੇ ਕੁਕਰਮੀ ਸੀ. ਇਹ ਗੁਰੂ ਨਾਨਕ ਦੇਵ ਦੇ ਉਪਦੇਸ਼ ਨਾਲ ਸਦਾਚਾਰੀ ਅਤੇ ਮਹਾਨ ਉਪਕਾਰੀ ਹੋਇਆ....
ਦੇਖੋ, ਸੰਭਲਨਾ। ੨. ਸੰ. ਸ਼ੰਭਲ. ਯੂ. ਪੀ. ਵਿੱਚ ਮੁਰਾਦਾਬਾਦ ਦੀ ਤਸੀਲ ਦਾ ਪ੍ਰਧਾਨ ਨਗਰ, ਜਿਸ ਦੀ ਆਬਾਦੀ ੩੯੭੧੫ ਹੈ. ਇਹ ਮੁਰਾਦਾਬਾਦ ਤੋਂ ੨੩ ਮੀਲ ਦੱਖਣ ਪੱਛਮ ਹੈ. ਪੁਰਾਣਾਂ ਵਿੱਚ ਲਿਖਿਆ ਹੈ ਕਿ ਕਲਿਯੁਗ ਦੇ ਅੰਤ ਇਸ ਥਾਂ ਕਲਕੀ ਅਵਤਾਰ ਹੋਵੇਗਾ. "ਭਲ ਭਾਗ ਭਯਾ ਇਹ ਸੰਭਲ ਕੇ ਹਰਿ ਜੂ ਹਰਿਮੰਦਿਰ ਆਵਹਿਂਗੇ." (ਕਲਕੀ)...
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਅ਼. [ضِلع] ਜਿਲਅ਼. ਸੰਗ੍ਯਾ- ਪਰਗਨਾ. ਪ੍ਰਾਂਤ. "ਬਹੁਰੋ ਬਸ ਤੋਹਿ ਨ ਔਰ ਜਿਲੈ." (ਨਾਪ੍ਰ) ੨. ਅ਼. [جلا] ਦੂਰ ਕਰਨਾ. ਮਿਟਾਉਣਾ। ੩. ਮੈਲ ਉਤਾਰਕੇ ਸਾਫ਼ ਕਰਨਾ। ੪. ਦੇਸ਼ ਅਥਵਾ ਘਰ ਤੋਂ ਕੱਢਣਾ....
ਯੂ. ਪੀ. ਵਿੱਚ ਇੱਕ ਸ਼ਹਰ, ਜੋ ਜਿਲੇ ਦਾ ਪ੍ਰਧਾਨ ਅਸਥਾਨ ਹੈ. ਇਹ ਰਾਮਗੰਗਾ ਦੇ ਸੱਜੇ ਕਿਨਾਰੇ ਆਬਾਦ ਹੈ. ਇਹ ਨਗਰ ਰੁਸ੍ਤਮਖ਼ਾਨ ਸ਼ਾਹਜਹਾਂ ਦੇ ਅਹਿਲਕਾਰ ਨੇ ਸ਼ਾਹਜ਼ਾਦਾ ਮੁਰਾਦਬਖ਼ਸ਼ ਦੇ ਨਾਮ ਪੁਰ ਵਸਾਇਆ ਸੀ. ਮੁਰਾਦਾਬਾਦ ਕਲਕੱਤੇ ਤੋਂ ੮੬੮ ਅਤੇ ਬੰਬਈ ਤੋਂ ੧੦੮੭ ਮੀਲ ਹੈ. ਆਬਾਦੀ ੮੨੭੧੩ ਹੈ....
ਸੰ. ਵਿ- ਨਾਮ ਰੱਖਣ ਵਾਲਾ. "ਇੱਕ ਗੁਰਮੁਖ ਨਾਮਕ ਸਿੱਖ ਸਤਿਗੁਰੂ ਦੀ ਸੇਵਾ ਕਰਦਾ ਸੀ." (ਜਸਭਾਮ) ੨. ਨਾਮ ਕਰਕੇ ਪ੍ਰਸਿੱਧ. "ਹੋਇਗਏ ਤਨਮੈ ਕਛੁ ਨਾਮਕ." (ਕ੍ਰਿਸਨਾਂਵ)...
ਬ੍ਰਾਹਮਣ. ਬ੍ਰਹਮ (ਵੇਦ) ਪੜ੍ਹਨ ਵਾਲਾ। ੨. ਬ੍ਰਹਮ (ਕਰਤਾਰ) ਨੂੰ ਜਾਣਨ ਵਾਲਾ. "ਸੋ ਬ੍ਰਾਹਮਣੁ, ਬ੍ਰਹਮ ਜੋ ਬਿੰਦੇ." (ਸ੍ਰੀ ਅਃ ਮਃ ੩) "ਜੋ ਬ੍ਰਹਮ ਬੀਚਾਰੈ। ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ." (ਗਉ ਕਬੀਰ) ੩. ਬ੍ਰਹਮਾ ਦੀ ਸੰਤਾਨ, ਵਿਪ੍ਰ. ਹਿੰਦੂਆਂ ਦਾ ਪਹਿਲਾ ਵਰਣ. "ਬ੍ਰਾਹਮਣ ਖਤ੍ਰੀ ਸੂਦ ਵੈਸ ਚਾਰ ਵਰਨ." (ਗੌਂਡ ਮਃ ੪) ੪. ਦੇਖੋ, ਬ੍ਰਾਹਮਣ....
ਫ਼ਾ [سفید] ਵਿ- ਸ੍ਵੇਤ. ਚਿੱਟਾ. ਉੱਜਲ....
ਸੰ. दिग्विजय. ਸੰਗ੍ਯਾ- ਸੈਨਾ ਦੇ ਬਲ ਨਾਲ ਜਾਂ ਦਿਵ੍ਯਾਬਲ ਸਾਥ ਸਾਰੀਆਂ ਦਿਸ਼ਾ ਨੂੰ ਜਿੱਤਣ ਦੀ ਕ੍ਰਿਯਾ. "ਕਰੈ ਦਿਗਵਿਜਯ ਸੰਸੈ ਨਾਹੀ." (ਨਾਪ੍ਰ)#ਦਿਗਵਿਜੈ ਹੇਤ ਸਾਜ ਬੇਦੀਕੁਲਕੇਤੁ ਦਲ,#ਚਲੇ ਦੰਭ ਦਲਬੇ ਕੋ ਦਲਨ ਬਿਦਾਰਿਯਾ,#ਭਗਤਿ ਕੀ ਕੇਤੁ ਪਟ ਪ੍ਰੇਮ ਕੇ ਸਮੇਤ ਕਰ,#ਕੀਰਤਿ ਨਿਸ਼ਾਨ ਘਹਿਰਾਨੋ ਘਨ ਭਾਰਿਯਾ,#ਗ੍ਯਾਨ ਕੋ ਖੜਗ ਧਰ ਜੁਗਤਿ ਕਮਾਨ ਕਰ,#ਨਾਨ੍ਹਾ ਦ੍ਰਿਸ੍ਟਾਂਤ ਲੀਨ ਸ਼ਿਲੀਮੁਖ ਧਾਰਿਯਾ,#ਜਹਾਂ ਦਿਢ ਕੋਟ ਤਹਾਂ ਕਰਾਮਾਤ ਤੋਪ ਸੰਗ,#ਢਾਹਿਕੈ ਮੈਦਾਨ ਕੀਨ ਮਿਲੇ ਅਰਿ ਹਾਰਿਯਾ. (ਨਾਪ੍ਰ)...
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....
ਸੰ. नास्. ਧਾ- ਖਰਰਾਟਾ ਮਾਰਨਾ. ਸ੍ਵਾਸ (ਸਾਹ) ਨਾਲ ਖਰ ਖਰ ਸ਼ਬਦ ਕਰਨਾ। ੨. ਸੰਗ੍ਯਾ- ਨਾਸਾ. ਨੱਕ। ੩. ਸੰ. ਨਾਸ਼. ਵਿਨਾਸ਼. ਤਬਾਹੀ। ੪. ਜਦ ਨਾਸ਼ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ, ਤਦ ਨਾਸ਼ਕ ਅਰਥ ਦਿੰਦਾ ਹੈ, ਜਿਵੇਂ- "ਭੈ ਭੰਜਨ ਅਘ ਦੂਖਨਾਸ." (ਬਾਵਨ) "ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੫. ਅ਼. [ناس] ਆਦਮੀ. ਮਨੁੱਖ। ੬. ਫ਼ਰਿਸ਼ਤਾ। ੭. ਫ਼ਾ. ਨਾਸ਼. ਕੀਰਣੇ. ਵਿਲਾਪ....