kalānaकलान
ਦੇਖੋ, ਕਲਾਣ। ੨. ਦੇਖੋ, ਕਲਾਂ। ੩. ਫ਼ਾ. [کلاں] ਸੰਗ੍ਯਾ- ਤਾਜ. ਮੁਕੁਟ. "ਕਾਮ ਕੇ ਕਲਾਨ ਬਿਧਿ ਕੀਨੇ ਹੈ ਬਿਚਾਰਕੇ." (ਅਜਰਾਜ)
देखो, कलाण। २. देखो, कलां। ३. फ़ा. [کلاں] संग्या- ताज. मुकुट. "काम के कलान बिधि कीने है बिचारके." (अजराज)
ਸੰ. ਕਲ੍ਯਾਣ. ਸੰਗ੍ਯਾ- ਕੁਸ਼ਲ. ਮੰਗਲ। ੨. ਆਸ਼ੀਰਵਾਦ. ਅਸੀਸ। ੩. ਬਿਰਦ, ਜੋ ਕਲ੍ਯ (ਸਵੇਰ ਵੇਲੇ) ਉਚਾਰਣ ਕਰੀਦਾ ਹੈ, ਭੱਟ ਆਦਿਕਾਂ ਦਾ ਕਹਿਆ ਹੋਇਆ ਸੁਯਸ਼. "ਤੁਧੁ ਸਚੇ ਸੁਬਹਾਨ ਸਦਾ ਕਲਾਣਿਆ." (ਵਾਰ ਮਾਝ ਮਃ ੧) "ਬਾਂਗਾਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ." (ਵਾਰ ਸੂਹੀ ਮਃ ੧) ਦੇਖੋ, ਬੁਰਗੂ। ੨. ਕ੍ਰਿ. ਵਿ- ਕਲਾਣ (ਉਸਤਤਿ) ਕਰਕੇ. ਮਹਿਮਾ ਗਾਕੇ. "ਸਚਾ ਖਸਮੁ ਕਲਾਣਿ ਕਮਲੁ ਵਿਗਸਿਆ." (ਵਾਰ ਮਾਝ ਮਃ ੧)...
ਫ਼ਾ. [کلاں] ਵਿ- ਵੱਡਾ. ਬੜਾ। ੨. ਕਈ ਅਞਾਣ ਕਲਾ ਦਾ ਬਹੁ ਵਚਨ ਕਲਾਂ ਲਿਖ ਦਿੰਦੇ ਹਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [تاج] ਸੰਗ੍ਯਾ. ਮੁਕੁਟ. ਬਾਦਸ਼ਾਹ ਦੇ ਸਿਰ ਦਾ ਭੂਸਣ. "ਤਾਜ ਕੁਲਹ ਸਿਰਿ ਛਤ੍ਰ ਬਨਾਵਉ." (ਗਉ ਅਃ ਮਃ ੧) ੨. ਦੇਖੋ, ਸ਼ਾਹਜਹਾਂ....
ਸੰ. ਕਰ੍ਮ. ਸੰਗ੍ਯਾ- ਕੰਮ. ਕਾਰ੍ਯ. "ਊਤਮ ਊਚਾ ਸਬਦ ਕਾਮ." (ਬਸੰ ਮਃ ੩) ੨. ਸੰ. ਕਾਮ (ਕਮ੍ ਧਾ- ਚਾਹਨਾ. ਇੱਛਾ ਕਰਨਾ. ) ਕਾਮਦੇਵ. ਮਨੋਜ. "ਕਾਮ ਕ੍ਰੋਧ ਕਰਿ ਅੰਧ." (ਧਨਾ ਮਃ ੫) ੩. ਇੱਛਾ. ਕਾਮਨਾ. "ਮੁਕਤਿਦਾਯਕ ਕਾਮ." (ਜਾਪੁ) ੪. ਸੰਕਲਪ. ਫੁਰਣਾ. "ਤਿਆਗਹੁ ਮਨ ਕੇ ਸਗਲ ਕਾਮ." (ਬਸੰ ਮਃ ੫) ੫. ਕ੍ਰਿਸਨ ਜੀ ਦਾ ਪੁਤ੍ਰ ਪ੍ਰਦ੍ਯੁਮਨ, ਜਿਸਨੂੰ ਕਾਮ ਦਾ ਅਵਤਾਰ ਹੋਣ ਕਰਕੇ "ਕਾਮ" ਲਿਖਿਆ ਹੈ.#ਕਾਮਪਾਲ ਅਨੁਜਨਨੀ ਆਦਿ ਭਨੀਜੀਐ।#ਜਾਚਰ ਕਹਿਕੈ ਪੁਨ ਨਾਇਕ ਪਦ ਦੀਜੀਐ।#ਸਤ੍ਰੁ ਸਬਦ ਕੋ ਤਾਂਕੇ ਅੰਤ ਉਚਾਰੀਐ।#ਹੋ! ਸਕਲ ਤੁਪਕੇ ਕੇ ਨਾਮ ਸੁਮੰਤ੍ਰ ਵੀਚਾਰੀਐ। (ਸਾਨਾਮਾ)#ਕਾਮ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ, ਉਸ ਦੇ ਅਨੁਜ (ਛੋਟੇ ਭਾਈ) ਕ੍ਰਿਸਨ ਜੀ ਦੀ ਇਸਤ੍ਰੀ ਯਮੁਨਾ. ਉਸ ਤੋਂ ਪੈਦਾ ਹੋਇਆ ਘਾਹ, ਉਸ ਨੂੰ ਚਰਣ ਵਾਲਾ ਮ੍ਰਿਗ, ਮ੍ਰਿਗਾਂ ਦਾ ਰਾਜਾ ਸ਼ੇਰ, ਉਸ ਦੀ ਵੈਰਣ ਬੰਦੂਕ। ੬. ਵੀਰਯ. ਸ਼ੁਕ੍ਰ. ਰੇਤ. ਮਨੀ. "ਤਾਂ ਉਸ ਨੂੰ ਦੇਖਕੇ ਉਸ ਦਾ ਕਾਮ ਗਿਰਿਆ." (ਜਸਾ) ੭. ਵਿ- ਮਨੋਹਰ. ਦਿਲਕਸ਼. "ਕਾਮਨੈਨ ਸੁੰਦਰ ਬਦਨ." (ਸਲੋਹ) ੮. ਕਾਰਾਮਦ. ਭਾਵ- ਲਾਭਦਾਇਕ. "ਅਵਰਿ ਕਾਜ ਤੇਰੈ ਕਿਤੈ ਨ ਕਾਮ." (ਆਸਾ ਮਃ ੫) ੯. ਫ਼ਾ. [کام] ਸੰਗ੍ਯਾ- ਮੁਰਾਦ. ਪ੍ਰਯੋਜਨ। ੧੦. ਤਾਲੂਆ....
ਦੇਖੋ, ਕਲਾਣ। ੨. ਦੇਖੋ, ਕਲਾਂ। ੩. ਫ਼ਾ. [کلاں] ਸੰਗ੍ਯਾ- ਤਾਜ. ਮੁਕੁਟ. "ਕਾਮ ਕੇ ਕਲਾਨ ਬਿਧਿ ਕੀਨੇ ਹੈ ਬਿਚਾਰਕੇ." (ਅਜਰਾਜ)...
ਸੰ. ਵਿਧਿ. ਸੰਗ੍ਯਾ- ਜਗਤ ਨੂੰ ਰਚਣ ਵਾਲਾ ਕਰਤਾਰ. ਪਾਰਬ੍ਰਹਮ. "ਬੰਛਤ ਸਿਧਿ ਕੋ ਬਿਧਿ ਮਿਲਾਇਓ." (ਸਵੈਯੇ ਮਃ ੪. ਕੇ) ਦੇਖੋ, ਬੰਛਤ। ੨. ਬ੍ਰਹਮਾ। ੩. ਭਾਗ੍ਯ. ਕਿਸਮਤ। ੪. ਕ੍ਰਮ. ਸਿਲਸਿਲਾ। ੫. ਕਰਮ, ਕੰਮ, ਕ੍ਰਿਯਾ, "ਸਾਕਤ ਕੀ ਬਿਧਿ ਨੈਨਹੁ ਡੀਠੀ." (ਰਾਮ ਮਃ ੫) ੬. ਕਾਨੂਨ. ਨਿਯਮ. ਧਾਰਮਿਕ ਨਿਯਮ. "ਗੁਰਪੂਜਾ ਬਿਧਿ ਸਹਿਤ ਕਰੰ." (ਸਵੈਯੇ ਮਃ ੪. ਕੇ) "ਪੜਹਿ ਮਨਮੁਖ, ਪਰ (ਬਿਧਿ ਨਹੀਂ ਜਾਨਾ. (ਮਾਰੂ ਸੋਲਹੇ ਮਃ ੧) ੭. ਹਕੀਮ. ਵੈਦ੍ਯ। ੮. ਹਾਲਤ. ਦਸ਼ਾ. "ਘਾਲ ਨ ਭਾਨੈ, ਅੰਤਰ ਬਿਧਿ ਜਾਨੈ." (ਸੋਰ ਮਃ ੫) "ਅੰਤਰ ਕੀ ਬਿਧਿ ਤੁਮ ਹੀ ਜਾਨੀ." (ਗਉ ਮਃ ੫) ੯. ਪ੍ਰਕਾਰ. ਢੰਗ. ਤਰਹਿ. "ਮੈ ਕਿਹ ਬਿਧਿ ਪਾਵਹੁ ਪ੍ਰਾਨਪਤੀ." (ਬਸੰ ਮਃ ੧) ੧੦. ਧਰਮ ਅਨੁਸਾਰ ਕਰਨ ਯੋਗ੍ਯ ਕਰਮ ਅਤੇ ਉਸ ਵਿੱਚ ਲਾਉਣ ਦੀ ਆਗ੍ਯਾ। ੧੧. ਜੁਗਤ. ਤਰਕੀਬ. "ਇਹ ਬਿਧਿ ਪਾਈ ਮੈ ਸਾਧੂ ਕੰਨਹੁ." (ਟੋਡੀ ਮਃ ੫) ੧੨. ਇੱਕ ਅਰਥਾਲੰਕਾਰ. ਦੇਖੋ, ਵਿਧਿ ੨....