kalāpaकलाप
ਸੰ. ਸੰਗ੍ਯਾ- ਸਮੂਹ. ਸਮੁਦਾਯ. "ਪਾਪ ਕਲਾਪ ਆਪ ਛਪਜੈਹੈਂ." (ਗੁਪ੍ਰਸੂ) ੨. ਮੋਰ ਦੀ ਪੂਛ. "ਪੰਖ ਧਰ੍ਯੋ ਭਗਵਾਨ ਕਲਾਪੀ" (ਕ੍ਰਿਸਨਾਵ) ੩. ਭੱਥਾ. ਤੀਰਕਸ਼। ੪. ਕਮਰਬੰਦ। ੫. ਵ੍ਯਾਪਾਰ. ਵਣਿਜ.
सं. संग्या- समूह. समुदाय. "पाप कलाप आप छपजैहैं." (गुप्रसू) २. मोर दी पूछ. "पंख धर्यो भगवान कलापी" (क्रिसनाव) ३. भॱथा. तीरकश। ४. कमरबंद। ५. व्यापार. वणिज.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸਮ੍-ਊਹ. ਸੰਗ੍ਯਾ- ਸਮੁਦਾਯ. ਗਰੋਹ। ੨. ਕ੍ਰਿ. ਵਿ- ਬਿਲਕੁਲ. ਪੂਰਣ ਰੀਤਿ ਨਾਲ. "ਮਾਈ ਰੀ, ਮਾਤੀ ਚਰਣ ਸਮੂਹ." (ਸਾਰ ਮਃ ੫) ਦੇਖੋ, ਸਬੂਹ ੨। ੩. ਉੱਤਮ ਕਲਪਨਾ....
ਸੰ. ਸੰਗ੍ਯਾ- ਇਕੱਠ. ਗਰੋਹ। ੨. ਜੰਗ. ਯੁੱਧ। ੩. ਉੱਨਤੀ. ਤਰੱਕੀ....
ਸੰ. पाप. ਸੰਗ੍ਯਾ- ਜਿਸ ਤੋਂ ਆਪਣੇ ਆਪ ਨੂੰ ਬਚਾਈਏ, ਅਜੇਹਾ ਕਰਮ. ਦੋਸ. ਗੁਨਾਹ. ਕੁਕਰਮ. "ਪਰਹਰਿ ਪਾਪੁ ਪਛਾਣੈ ਆਪ." (ਓਅੰਕਾਰ) ੨. ਵਿ- ਪਾਪੀ। ੩. ਨੀਚ। ੪. ਅਸ਼ੁਭ. ਅਮੰਗਲ.#ਮਹਾਭਾਰਤ ਵਿੱਚ ਦਸ ਮਹਾ ਪਾਪ ਲਿਖੇ ਹਨ- ਹਿੰਸਾ, ਚੋਰੀ. ਪਰਇਸਤ੍ਰੀਗਮਨ, ਝੂਠ, ਕੌੜਾ ਬੋਲ, ਚੁਗਲੀ. ਵਾਇਦੇਖਿਲਾਫੀ, ਬੁਰਾ ਚਿਤਵਣਾ, ਬੇਰਹਮੀ, ਪੁੰਨ ਦਾਨ ਆਦਿ ਕਰਕੇ ਉਸ ਦੇ ਫਲ ਦੀ ਕਾਮਨਾ ਕਰਨੀ.#ਮਨੁ ਸਿਮ੍ਰਿਤਿ ਦੇ ੧੧. ਵੇਂ ਅਧ੍ਯਾਯ ਦੇ ਸ਼ਲੋਕ ੫੪ ਵਿੱਚ ਪੰਜ ਮਹਾ ਪਾਪ ਲਿਖੇ ਹਨ- ਬ੍ਰਹਮਹਤ੍ਯਾ, ਸ਼ਰਾਬ ਪੀਣੀ, ਚੋਰੀ, ਗੁਰੂ ਦੀ ਇਸਤ੍ਰੀ ਭੋਗਣੀ, ਇਨ੍ਹਾਂ ਪਾਪੀਆਂ ਦੇ ਨਾਲ ਮੇਲ ਕਰਨਾ. ਦੇਖੋ, ਪਾਤਕ ੨.#ਗੁਰਮਤ ਵਿੱਚ ਕਰਤਾਰ ਤੋਂ ਵਿਮੁਖਤਾ, ਉੱਦਮ ਦਾ ਤਿਆਗ, ਅਤੇ ਦਿਲ ਦੁਖਾਉਣਾ, ਤਿੰਨ ਉਗ੍ਰ ਪਾਪ ਹਨ. ਰਹਿਤਨਾਮਿਆਂ ਵਿੱਚ ਮੁੰਡਨ, ਵਿਭਚਾਰ, ਤਮਾਕੂ ਦਾ ਸੇਵਨ ਅਤੇ ਕੁੱਠਾ ਖਾਣਾ ਚਾਰ ਮਹਾ ਪਾਪ ਹਨ.#ਬਾਈਬਲ ਵਿੱਚ ਸੱਤ ਪਾਪ ਲਿਖੇ ਹਨ- ਅਭਿਮਾਨ, ਵਿਭਚਾਰ, ਈਰਖਾ, ਕ੍ਰੋਧ, ਲੋਭ, ਜੀਭਰਸ (ਪੇਟਦਾਸੀਆ ਹੋਣਾ) ਅਤੇ ਆਲਸ. ਦੇਖੋ, ਸੱਤ ਕੁਕਰਮ....
ਸੰ. ਸੰਗ੍ਯਾ- ਸਮੂਹ. ਸਮੁਦਾਯ. "ਪਾਪ ਕਲਾਪ ਆਪ ਛਪਜੈਹੈਂ." (ਗੁਪ੍ਰਸੂ) ੨. ਮੋਰ ਦੀ ਪੂਛ. "ਪੰਖ ਧਰ੍ਯੋ ਭਗਵਾਨ ਕਲਾਪੀ" (ਕ੍ਰਿਸਨਾਵ) ੩. ਭੱਥਾ. ਤੀਰਕਸ਼। ੪. ਕਮਰਬੰਦ। ੫. ਵ੍ਯਾਪਾਰ. ਵਣਿਜ....
ਸਰਵ- ਮੇਰਾ. "ਜਮੁ ਮੰਜਾਰੁ ਕਹਾ ਕਰੈ ਮੋਰ." (ਗਉ ਕਬੀਰ) ੨. ਮੋੜਨਾ. ਹਟਾਉਣਾ. "ਮੋਰ ਸਕੋਂ ਨ ਕਹ੍ਯੋ ਤੁਮਰੋ." (ਨਾਪ੍ਰ) ੩. ਮਯੂਰ. ਤਾਊਸ. "ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ." (ਮਲਾ ਪੜਤਾਲ ਮਃ ੪) "ਮੋਰ ਤੁਰੰਗ ਕੋ ਮੋਰ ਨਚਾਵੈ." (ਗੁਪ੍ਰਸੂ) ਘੋੜੇ ਨੂੰ ਮੋੜਕੇ ਮੋਰ ਤੁੱਲ ਨਚਾਉਂਦੇ ਹਨ। ੪. ਮੌਰ. ਮੌਲ. ਮੁਕੁਟ. ਤਾਜ। ੫. ਮੁਰ ਦੈਤ. "ਮੋਰ ਮਰ੍ਯੋ ਜਿਨ." (ਕ੍ਰਿਸਨਾਵ) ਦੇਖੋ, ਮੁਰ ੫। ੬. ਫ਼ਾ. [مور] ਕੀੜੀ. "ਹਮਜ਼ ਪੀਰ ਮੋਰੋ ਹਮਜ਼ ਪੀਲਤਨ." (ਜਫਰ)...
ਸੰਗ੍ਯਾ- ਪ੍ਰਸ਼ਨ. ਸਵਾਲ. ਦੇਖੋ, ਪੁਛਣਾ. "ਨਾਨਕ ਬਖਸੇ ਪੂਛ ਨ ਹੋਇ." (ਆਸਾ ਮਃ ੧) "ਸਾਚੀ ਦਰਗਹਿ ਪੂਛ ਨ ਹੋਇ." (ਬਿਲਾ ਅਃ ਮਃ ੧) ੨. ਪੁੱਛ. ਦੁੰਮ. ਦੇਖੋ, ਪੁੰਛ....
ਦੇਖੋ, ਪਕ੍ਸ਼੍....
ਵਿ- ਭਗ (ਯੋਨਿ) ਵਾਲਾ. "ਸੁਰਨਾਇਕ ਕੋ ਭਗਵਾਨ ਕਿਯੋ," (ਚਰਿਤ੍ਰ ੧੧੫) ਗੋਤਮ ਨੇ ਇੰਦ੍ਰ ਨੂੰ ਸ੍ਰਾਪ ਦੇਕੇ ਭਗਾਂ ਵਾਲਾ ਬਣਾ ਦਿੱਤਾ। ੨. ਭਗਵੰਤ. ਭਾਗਯ ਵਾਲਾ. ਖ਼ੁਸ਼ਨਸੀਬ। ੩. ਐਸ਼੍ਵਰਯ (ਪ੍ਰਭੁਤਾ) ਵਾਲਾ। ੪. ਭਗ (ਛੀ ਗੁਣ) ਧਾਰਨ ਵਾਲਾ. "ਈਸ੍ਵਰ ਕੇ ਖਟ ਗੁਨ ਕੋ ਜਾਨ। ਜਾਂਤੇ ਕਹਿਯਤ ਹੈ ਭਗਵਾਨ। ਜਸ ਐਸ੍ਵਰਜ ਵਿਰਾਗ ਉਦਾਰ। ਲਛਮੀ ਗ੍ਯਾਨ ਸੁ ਪੂਰਨ ਧਾਰ।।" (ਗੁਪ੍ਰਸੂ) ੫. ਵਿਸਨੁਪੁਰਾਣ ਅੰਸ਼ ੬, ਅਃ ੫. ਵਿੱਚ ਲਿਖਿਆ ਹੈ ਕਿ ਭਰਣਵਾਲਾ, ਗਤਿਦਾਤਾ, ਵਾਸ ਸਭ ਜੀਵਾਂ ਨੂੰ ਦੇਣ ਵਾਲਾ, ਨਾਸ਼ ਰਹਿਤ ਜੋ ਹੋਵੇ, ਉਹ 'ਭਗਵਾਨ' ਹੈ। ੬. ਸੰਗ੍ਯਾ- ਕਰਤਾਰ. ਪਾਰਬ੍ਰਹਮ. "ਭਗਵਾਨ ਰਮਣੰ ਸਰਬਤ੍ਰ ਥਾਨਿਹ." (ਸਹਸ ਮਃ ੫) ੭. ਵਿਸਨੁ. "ਕਾਲਹਿ ਪਾਇ ਭਯੋ ਭਗਵਾਨ." (ਵਿਚਿਤ੍ਰ)...
ਸੰ. कलापिन ਸੰਗ੍ਯਾ- ਮੋਰ. ਦੇਖੋ, ਕਲਾਪ। ੨. ਵਿ- ਤਰਕਸ਼ਬੰਦ. ਭੱਥਾ ਬੰਨ੍ਹਣ ਵਾਲਾ....
ਸੰਗ੍ਯਾ- ਤੀਰ ਰੱਖਣ ਦਾ ਥੈਲਾ, ਨਿਸੁੰਗ. ਤਰਕਸ਼. ਤੂਣੀਰ....
ਫ਼ਾ. [کمربند] ਸੰਗ੍ਯਾ- ਲੱਕ ਬੰਨ੍ਹਣ ਦਾ ਵਸਤ੍ਰ. ਕਮਰਕਸਾ. "ਕਮਰਬੰਦੁ ਸੰਤੋਖ ਕਾ." (ਸ੍ਰੀ ਮਃ ੧) ੨. ਪੇਟੀ। ੩. ਵਿ- ਲੱਕ ਬੰਨ੍ਹਿਆ ਹੈ ਜਿਸ ਨੇ....
ਵਿ- ਆ- ਪ੍ਰਿ. ਸੰਗ੍ਯਾ- ਕਰਮ. ਕੰਮ। ੨. ਲੈਣ ਦੇਣ. ਸੌਦਾਗਰੀ. ਵਪਾਰ....
ਸੰ. वणिज. ਸੰਗ੍ਯਾ- ਵ੍ਯਾਪਾਰੀ. ਸੌਦਾਗਰ। ੨. ਵਪਾਰ ਦੀ ਸਾਮਗ੍ਰੀ. ਲੈਣ ਦੇਣ ਯੋਗ੍ਯ ਸਾਮਾਨ....