kalya, kalyaकल्य, कल्य
ਸੰ. ਸੰਗ੍ਯਾ- ਸਵੇਰਾ. ਭੋਰ. ਤੜਕਾ। ੨. ਆਉਣ ਵਾਲਾ ਦਿਨ। ੩. ਬੀਤਿਆ ਦਿਨ। ੪. ਸ਼ਰਾਬ। ੫. ਸ਼ਰਾਬਖ਼ਾਨਾ। ੬. ਗੁਰੁਯਸ਼ ਕਰਤਾ ਇੱਕ ਭੱਟ. "ਕਬਿ ਕਲ੍ਯ ਸੁਜਸ ਗਾਵਉ ਗੁਰੁ ਨਾਨਕ." (ਸਵੈਯੇ ਮਃ ੧. ਕੇ)
सं. संग्या- सवेरा. भोर. तड़का। २. आउण वाला दिन। ३. बीतिआ दिन। ४. शराब। ५. शराबख़ाना। ६. गुरुयश करता इॱक भॱट. "कबि कल्य सुजस गावउ गुरु नानक." (सवैये मः १. के)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਤੜਕਾ. ਭੋਰ. ਸੁਬਹਿ। ੨. ਕ੍ਰਿ. ਵਿ- ਪਹਿਲੇ. "ਹਿਰਦੈ ਰਾਮ ਕੀ ਨ ਜਪਹਿ ਸਵੇਰਾ?" (ਸੋਰ ਕਬੀਰ) ਮਰਨ ਤੋਂ ਪਹਿਲਾਂ ਰਾਮ ਕਿਉਂ ਨਾ ਜਪਹਿਂ। ੩. ਛੇਤੀ. ਫੌਰਨ "ਉਇ ਭੀ ਲਾਗੇ ਕਾਢ ਸਵੇਰਾ." (ਸੂਹੀ ਰਵਿਦਾਸ) ਨਜ਼ਦੀਕੀ ਸੰਬੰਧੀ ਭੀ ਕਹਿਣ ਲੱਗੇ ਕਿ ਮੁਰਦੇ ਨੂੰ ਛੇਤੀ ਘਰੋਂ ਕੱਢੋ। ੪. ਸੁਵੇਲਾ. ਚੰਗਾ ਸਮਾਂ. "ਜਨਮ ਕ੍ਰਿਤਾਰਥ ਸਫਲ ਸਵੇਰਾ." (ਗਉ ਮਃ ੫)...
ਸੰਗ੍ਯਾ- ਭੁਨਸਾਰ. ਪ੍ਰਭਾਤ. "ਭੋਰ ਭਇਆ ਬਹੁਰਿ ਪਛਤਾਨੀ." (ਆਸਾ ਮਃ ੫) ਭਾਵ ਮਰਨ ਦਾ ਵੇਲਾ ਹੋਇਆ। ੨. ਦੇਖੋ, ਭੋਰਾ, ਭੋਲਾ. "ਸਰਬ ਭਾਂਤ ਮਹਿਂ ਭੋਰ ਸੁਭਾਉ." (ਗੁਪ੍ਰਸੂ) ੩. ਭ੍ਰਮ. ਭੁਲੇਖਾ ਭੁਲਾਵਾ. "ਭੋਰ ਭਰਮ ਕਾਟੇ ਪ੍ਰਭੁ ਸਿਮਰਤ." (ਕਾਨ ਮਃ ੫)...
ਸੰਗ੍ਯਾ- ਸਵੇਰਾ. ਭੋਰ. ਪ੍ਰਾਤਹਕਾਲ। ੨. ਤਪੇਹੋਏ ਘੀ ਅਥਵਾ ਤੇਲ ਵਿੱਚ ਕਿਸੇ ਵਸਤੁ ਨੂੰ ਪਕਾਉਣ ਲਈ ਪਾਉਣ ਸਮੇਂ ਹੋਇਆ ਤੜ ਤੜ ਸ਼ਬਦ। ੩. ਛਮਕਾ. ਤੜਕਣ ਦੀ ਕ੍ਰਿਯਾ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਅ਼. [شراب] ਸ਼ਰਾਬ. ਸੰਗ੍ਯਾ- ਸ਼ੁਰਬ (ਪੀਣ) ਯੋਗ ਪਦਾਰਥ. ਪੇਯ ਵਸਤੁ। ੨. ਸ਼ਰ- ਆਬ. ਸ਼ਰਾਰਤ ਭਰਿਆ ਪਾਣੀ. ਮਦਿਰਾ. ਦੇਖੋ, ਸੁਰਾ ਅਤੇ ਸੋਮ। ੩. ਅ਼. [سراب] ਸਰਾਬ. ਮ੍ਰਿਗਤ੍ਰਿਸਨਾ। ੪. ਦੇਖੋ, ਸਰਾਵ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰ. भट्. ਧਾ- ਬੋਲਣਾ, ਵਿਵਾਦ ਕਰਨਾ, ਭਾੜੇ ਪੁਰ ਲੈਣਾ। ੨. ਸੰਗ੍ਯਾ- ਭਾੜੇ ਲਿਆ ਹੋਇਆ ਸਿਪਾਹੀ. ਭਾਵ- ਯੋਧਾ। ੩. ਨੌਕਰ। ੪. ਭਾੜਾ। ੫. ਦੇਖੋ, ਭੱਟ....
ਕ੍ਰਿ. ਵਿ- ਕਭੀ. ਕਦਾਪਿ. ਕਦੀ. ਕਿਸੇ ਸਮੇਂ। ੨. ਸੰ. ਕਵਿ. ਸੰਗ੍ਯਾ- ਕਾਵ੍ਯਰਚਨਾ ਕਰਨ ਵਾਲਾ. ਜੋ ਕਵ (ਵਰਣਨ) ਕਰੇ. ਸੋ ਕਵਿ. "ਕਬਿਜਨ ਜੋਗੀ ਜਟਾਧਾਰਿ." (ਬਸੰ ਕਬੀਰ)...
ਸੰ. ਸੰਗ੍ਯਾ- ਸਵੇਰਾ. ਭੋਰ. ਤੜਕਾ। ੨. ਆਉਣ ਵਾਲਾ ਦਿਨ। ੩. ਬੀਤਿਆ ਦਿਨ। ੪. ਸ਼ਰਾਬ। ੫. ਸ਼ਰਾਬਖ਼ਾਨਾ। ੬. ਗੁਰੁਯਸ਼ ਕਰਤਾ ਇੱਕ ਭੱਟ. "ਕਬਿ ਕਲ੍ਯ ਸੁਜਸ ਗਾਵਉ ਗੁਰੁ ਨਾਨਕ." (ਸਵੈਯੇ ਮਃ ੧. ਕੇ)...
ਸੰ. ਸੁਯਸ਼. ਸੰਗ੍ਯਾ- ਨੇਕਨਾਮੀ. ਸੁਕੀਰਿਤ। ੨. ਵਿ- ਚੰਗੇ ਯਸ਼ ਵਾਲਾ. ਨੇਕਨਾਮ....
ਦੇਖੋ, ਗੁਰ ੩। ੨. ਸੰਗ੍ਯਾ- ਧਰਮਉਪਦੇਸ੍ਟ. ਧਰਮ ਦਾ ਆਚਾਰਯ. "ਗੁਰੁ ਈਸਰੁ ਗਰੁ ਗੋਰਖੁ ਬਰਮਾ." (ਜਪੁ) "ਤਿਨਿ ਕਉ ਕਿਆ ਉਪਦੇਸੀਐ ਜਿਨਿ ਗੁਰੁ ਨਾਨਕਦੇਉ?" (ਵਾਰ ਮਾਝ ਮਃ ੨)#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਚਾਰ ਪ੍ਰਕਾਰ ਦੇ ਗੁਰੂ ਦੱਸੇ ਹਨ-#(ੳ) ਭ੍ਰਿੰਗੀਗੁਰੁ. ਭ੍ਰਿੰਗੀ ਖ਼ਾਸ ਜਾਤਿ ਦੇ ਕੀੜੇ ਨੂੰ ਆਪ ਜੇਹਾ ਕਰ ਲੈਂਦਾ ਹੈ, ਪਰ ਹਰੇਕ ਕ੍ਰਿਮਿ ਨੂੰ ਨਹੀਂ.#(ਅ) ਪਾਰਸ ਗੁਰੁ. ਲੋਹੇ ਨੂੰ ਸੋਨਾ ਕਰਦਾ ਹੈ, ਪਰ ਪਾਰਸਰੂਪ ਕਿਸੇ ਨੂੰ ਨਹੀਂ ਕਰਦਾ.#(ੲ) ਵਾਮਨਚੰਦਨ ਗੁਰੁ. ਖ਼ਾਸ ਰੁੱਤ ਵਿੱਚ ਪਾਸ ਦੇ ਬਿਰਛਾਂ ਨੂੰ ਸੁਗੰਧਿ ਵਾਲਾ ਕਰ ਦਿੰਦਾ ਹੈ, ਪਰ ਸਾਰੀ ਰੁੱਤਾਂ ਵਿੱਚ ਨਹੀਂ ਅਤੇ ਬਾਂਸ ਨੂੰ ਕਿਸੇ ਰੁੱਤ ਵਿੱਚ ਭੀ ਸੁਗੰਧਿ ਵਾਲਾ ਨਹੀਂ ਕਰਦਾ.#(ਸ) ਦੀਪਕ ਗੁਰੁ. ਆਪਣੇ ਤੁੱਲ ਹੀ ਦੂਜੇ ਦੀਪਕ ਨੂੰ ਜੋਤਿਵਾਲਾ ਕਰ ਦਿੰਦਾ ਹੈ। ੩. ਵ੍ਰਿਹਸਪਤਿ। ੪. ਉਸਤਾਦ. ਵਿਦ੍ਯਾ ਦੱਸਣ ਵਾਲਾ। ੫. ਦੋ ਮਾਤ੍ਰਾ ਵਾਲਾ ਅੱਖਰ. ਲਘੁ ਨਾਲੋਂ ਦੂਣਾ ਸਮਾਂ ਜਿਸ ਦੇ ਉੱਚਾਰਣ ਵਾਸਤੇ ਲੱਗੇ ਉਹ "ਗੁਰੁ" ਹੈ. ਕੰਨਾ, ਬਿਹਾਰੀ, ਦੋਲੈਂਕੇ, ਏਲਾਂ, ਦੁਲਾਈਆਂ, ਹੋੜਾ, ਕਨੌੜਾ, ਬਿੰਦੀ (ਅਨੁਸ੍ਵਾਰ ਅਥਵਾ ਟਿੱਪੀ) ਵਿਸਰਗ, ਇਜਾਫ਼ਤ ਅਤੇ ਅਧਿਕ ਵਾਲਾ ਅੱਖਰ ਗੁਰੁ ਹੁੰਦਾ ਹੈ. ਪਦ ਵਿੱਚ ਦੁੱਤ (ਦ੍ਵਿਤ੍ਵ) ਅਖਰ ਦੇ ਆਦਿ ਦਾ ਅੱਖਰ ਲਘੁ ਭੀ ਗੁਰੁ ਮੰਨਿਆ ਜਾਂਦਾ ਹੈ, ਜੈਸੇ "ਸ਼ਤ੍ਰੁ ਮਿਤ੍ਰ" ਵਿੱਚ "ਸ਼" ਅਤੇ "ਮਿ" ਗੁਰੂ ਹਨ. ਜੇ ਸੰਯੋਗੀ ਅੱਖਰ ਤੋਂ ਪਹਿਲੇ ਲਘੁ ਉੱਪਰ ਉੱਚਾਰਣ ਸਮੇਂ ਦਬਾਉ ਨਾ ਪਵੇ, ਤਦ ਗੁਰੁ ਨਹੀਂ ਹੁੰਦਾ, ਉਹ ਲਘੁ ਹੀ ਰਹਿੰਦਾ ਹੈ, ਜੈਸੇ- ਕ੍ਸ਼ਿਪ੍ਰ ਅਤੇ ਕਨ੍ਹੈਯਾ ਪਦ ਦਾ "ਕ੍ਸ਼" ਅਤੇ "ਕ" ਗੁਰੁ ਨਹੀਂ.#ਕਦੇ ਕਦੇ ਛੰਦ ਦੇ ਪਾਠ ਨੂੰ ਸਹੀ ਰੱਖਣ ਵਾਸਤੇ ਲਘੁ ਨੂੰ ਗੁਰੁ ਕਰਕੇ ਪੜ੍ਹੀਦਾ ਅਤੇ ਲਿਖੀਦਾ ਹੈ, ਜੈਸੇ- "ਨਾਥ ਨਿਰੰਜਨ ਤ੍ਵ ਸਰਨ." ਇਸ ਵਾਕ ਵਿੱਚ "ਤ੍ਵ" ਲਘੁ ਹੈ, ਪਰੰਤੁ ਛੱਪਯ ਦੀ ਮਾਤ੍ਰਾ ਪੂਰਨ ਕਰਨ ਲਈ "ਤਨਐ" ਪੜ੍ਹੀਦਾ ਹੈ, ਇਵੇਂ ਹੀ "ਰੱਛਾ ਹੋਇ ਤਾਂਹਿ ਸਭ ਕਾਲਾ। ਦੁਸ੍ਟ ਅਰਿਸ੍ਟ ਟਰਹਿਂ ਤਤਕਾਲਾ." ਇਸ ਥਾਂ ਕਾਲ ਅਤੇ ਤਤਕਾਲ ਦਾ "ਲ" ਦੀਰਘ ਲਿਖਿਆ ਹੈ.#ਗੁਰੁ ਦੇ ਨਾਮ ਗ, ਗੁ, ਗੋ, ਦੀਹ ਅਤੇ ਦੀਰਘ ਹਨ, ਇਸ ਦੀਆਂ ਮਾਤ੍ਰਾਂ ਦੋ ਗਿਣੀਆਂ ਜਾਂਦੀਆਂ ਹਨ ਅਤੇ ਲਿਖਣ ਦਾ ਸੰਕੇਤ ਇਹ "" ਹੈ।#੬. ਪਿਤਾ। ੭. ਰਾਜਾ। ੮. ਗੁਰੂ ਨਾਨਕਦੇਵ। ੯. ਪਾਰਬ੍ਰਹਮ. ਕਰਤਾਰ। ੧੦. ਵਿ- ਵਜ਼ਨਦਾਰ. ਭਾਰੀ। ੧੧. ਲੰਮਾ ਚੌੜਾ। ੧੨. ਸੰਗ੍ਯਾ- ਕਿਸੇ ਅਰਥ ਅਥਵਾ ਸਿੱਧਾਂਤ ਦੀ ਤਾਲਿਕਾ (ਕੁੰਜੀ)....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...