kasamīraghāsa, kasamīrajaकसमीरघास, कसमीरज
ਕਸ਼ਮੀਰ ਦੇਸ਼ ਦਾ ਘਾਸ, ਕੇਸਰ. "ਕਸਮੀਰਘਾਸ ਘੋਰਤ ਸੁਬਾਸ." (ਮਨੁਰਾਜ)
कशमीर देश दा घास, केसर. "कसमीरघास घोरत सुबास." (मनुराज)
ਸੰ. ਕਸ਼ਮੀ੍ਰ. ਭਾਰਤ ਦੇ ਉੱਤਰ ਪੱਛਮ ਇੱਕ ਮਨੋਹਰ ਦੇਸ਼, ਜਿਸ ਦਾ ਰਕਬਾ ੮੪੨੫੮ ਵਰਗ ਮੀਲ ਹੈ ਵਸੋਂ ੩੨੨੦੫੧੮ ਹੈ. ਕਸ਼ਮੀਰ ਦੇ ਉਤੱਰ ਹਿਮਾਲਯ ਦੀ ਧਾਰਾ, ਦੱਖਣ ਜੇਹਲਮ ਗੁਜਰਾਤ ਆਦਿ, ਪੱਛਮ ਹਜ਼ਾਰਾ ਅਤੇ ਰਾਵਲਪਿੰਡੀ ਅਰ ਪੂਰਵ ਤਿੱਬਤਰਾਜ ਹੈ.#ਕਸ਼ਮੀਰ ਦਾ ਰਾਜਾ ਲਲਿਤਾਦਿਤ੍ਯ ਵਡਾ ਪ੍ਰਤਾਪੀ ਹੋਇਆ ਹੈ, ਜਿਸ ਨੇ ਕਨੌਜ ਦੇ ਰਾਜਾ ਯਸ਼ੋਵਰਧਨ ਨੂੰ ਸਨ ੭੪੦ ਵਿੱਚ ਜਿੱਤਕੇ ਆਪਣਾ ਰਾਜ ਦੂਰ ਤੀਕ ਫੈਲਾਇਆ. ਯਸ਼ੋਵਰਧਨ ਦਾ ਬਣਵਾਇਆ ਮਾਰਤੰਡ (ਸੂਰ੍ਯ) ਮੰਦਿਰ ਜਗਤਪ੍ਰਸਿੱਧ ਸੀ, ਜਿਸ ਦੇ ਹੁਣ ਖੰਡਹਰ ਦਿਖਾਈ ਦਿੰਦੇ ਹਨ.#ਈਸਵੀ ਚੌਧਵੀਂ ਸਦੀ ਵਿੱਚ ਕਸ਼ਮੀਰ ਦੇ ਬਹੁਤ ਲੋਕ ਮੁਸਲਮਾਨ ਕੀਤੇ ਗਏ.#ਬਾਦਸ਼ਾਹ ਅਕਬਰ ਨੇ ਕਸ਼ਮੀਰ ਨੂੰ ਸਨ ੧੫੮੭ ਵਿੱਚ ਮੁਗਲ ਰਾਜ ਨਾਲ ਮਿਲਾ ਲਿਆ. ਜਹਾਂਗੀਰ ਨੇ ਇਸ ਦੀ ਸੁੰਦਰਤਾ ਲਈ ਅਨੇਕ ਜਤਨ ਕੀਤੇ. ਔਰੰਗਜ਼ੇਬ ਪਿੱਛੋਂ ਢੇਰ ਚਿਰ ਕਸ਼ਮੀਰ ਵਿੱਚ ਰੌਲਾ ਹੀ ਰਿਹਾ. ਅਠਾਰਵੀਂ ਸਦੀ ਦੇ ਅੱਧ ਵਿੱਚ ਇਹ ਸੂਬਾ ਦਿੱਲੀ ਤੋਂ ਸੁਤੰਤ੍ਰ ਹੋ ਗਿਆ. ਅੰਤ ਮਹਾਰਾਜਾ ਰਣਜੀਤ ਸਿੰਘ ਨੇ ਸਨ ੧੮੧੯ (੫ ਸਾਉਣ ਸੰਮਤ ੧੮੭੬) ਨੂੰ ਇਸ ਪੁਰ ਕਬਜ਼ਾ ਕੀਤਾ ਸੀ. ਅੰਗ੍ਰੇਜ਼ਾਂ ਤੋਂ ਸਿੱਖ ਯੁੱਧ ਪਿੱਛੋਂ ਇਹ ਮੁਲਕ ਰਾਜਾ ਗੁਲਾਬ ਸਿੰਘ ਨੇ ਸਨ ੧੮੪੬ ਵਿੱਚ ਖਰੀਦ ਲਿਆ, ਹੁਣ ਇਹ ਦੇਸ਼ ਜੰਮੂ ਰਿਆਸਤ ਵਿੱਚ ਸ਼ਾਮਿਲ ਹੈ. ਇਸ ਦੀ ਰਾਜਧਾਨੀ ਸ਼੍ਰੀਨਗਰ ਹੈ, ਇਸ ਦੀ ਸਮੁੰਦਰ ਤੋਂ ਬਲੰਦੀ ੫੨੭੬ ਫੁੱਟ ਹੈ. ਕਸ਼ਮੀਰ ਦਾ ਕੇਸ਼ਰ ਅਤੇ ਦੁਸ਼ਾਲੇ ਆਦਿਕ ਬਹੁਤ ਪ੍ਰਸਿੱਧ ਹਨ. ਇਸ ਥਾਂ ਕਾਠ ਦੀ ਚਿਤ੍ਰਾਈ ਦਾ ਕੰਮ ਮਨੋਹਰ ਬਣਦਾ ਹੈ, ਅਤੇ ਮੇਵੇ ਰਸਦਾਇਕ ਹੁੰਦੇ ਹਨ. ਕਲ੍ਹਣ ਕਵਿ ਨੇ ਰਾਜਤਰੰਗਿਣੀ ਵਿੱਚ ਕਸ਼ਮੀਰ ਦਾ ਇਤਿਹਾਸ ਉੱਤਮ ਰੀਤਿ ਨਾਲ ਲਿਖਿਆ ਹੈ.#ਕਸ਼ਮੀਰ ਵਿੱਚ ਇਤਨੇ ਅਸਥਾਨ ਸਤਿਗੁਰਾਂ ਦੇ ਚਰਨਾਂ ਨਾਲ ਪਵਿਤ੍ਰ ਹੋਏ ਹਨ-#੧. ਸ਼੍ਰੀ ਗੁਰੂ ਨਾਨਕ ਦੇਵ ਜੀ ਸ਼੍ਰੀ ਨਗਰ ਜਿਸ ਵੇਲੇ ਪਧਾਰੇ ਹਨ, ਤਦ ਸ਼ੰਕਰਾਚਾਰਜ ਵਾਲੀ ਪਹਾੜੀ ਤੇ ਵਿਰਾਜੇ ਹਨ, ਪਰ ਸਿੱਖਾਂ ਦੀ ਅਨਗਹਿਲੀ ਕਰਕੇ ਗੁਰੁਦ੍ਵਾਰਾ ਨਹੀਂ ਬਣਿਆ.#੨. ਗੁਲਮਰਗ ਤੋਂ ਉੱਪਰ ਇੱਕ ਪਹਾੜੀ ਹੈ, ਜਿੱਥੇ ਸੁੰਦਰ ਤਲਾਉ ਹੈ, ਉੱਥੇ ਭੀ ਚਰਨ ਪਾਏ ਹਨ.#੩. ਹਰਮੁਖ ਗੰਗਾ, ਜੋ ਸ਼੍ਰੀ ਨਗਰ ਅਤੇ ਬਾਰਾਂਮੂਲਾ ਦੇ ਮੱਧ ਜੇਹਲਮ ਪਾਰ ਹੈ, ਉਸ ਥਾਂ ਭੀ ਗੁਰੂ ਨਾਨਕ ਦੇਵ ਜੀ ਵਿਰਾਜੇ ਹਨ.#੪. ਕਲਿਆਨ ਸਰ, ਜਿੱਥੇ ਜਲ ਦਾ ਨਿਰਮਲ ਸੋਮਾ ਹੈ, ਜਗਤਗੁਰੂ ਨੇ ਆਪਣੇ ਚਰਨਾ ਨਾਲ ਪਵਿਤ੍ਰ ਕੀਤਾ ਹੈ. ਇੱਥੇ ਭਾਈ ਮੋਹਰ ਸਿੰਘ ਜੀ ਪੁਨਛ ਵਾਲਿਆਂ ਨੇ ਗੁਰੁਦ੍ਵਾਰਾ ਬਣਵਾ ਦਿੱਤਾ ਹੈ. ਇਹ ਥਾਂ ਕਸ਼ਮੀਰ ਦੀ ਪੱਕੀ ਸੜਕ ਦੇ ੩੮ ਵੇਂ ਮੀਲ ਤੋਂ ਸੱਜੇ ਪਾਸੇ ਸੱਤ ਮੀਲ ਦੀ ਵਿੱਥ ਤੇ ਹੈ.#੫. ਦੁਮੇਲ ਪੜਾਉ ਤੋਂ ਤਿੰਨ ਮੀਲ ਤੇ ਕਿਸਨਗੰਗਾ ਅਤੇ ਜੇਹਲਮ ਦੇ ਸੰਗਮ ਦੇ ਸਾਹਮਣੇ, ਨਲੂਛੀ ਪਿੰਡ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਵਿਰਾਜਣ ਦਾ ਅਸਥਾਨ ਹੈ. ਇਥੇ ਗੁਰੁਦ੍ਵਾਰਾ ਬਣਿਆ ਹੋਇਆ ਹੈ, ਹਰ ਐਤਵਾਰ ਅਤੇ ਵੈਸਾਖੀ ਨੂੰ ਮੇਲਾ ਹੁੰਦਾ ਹੈ.#੬. ਬਾਰਾਂਮੂਲੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਵਿਰਾਜਣ ਦਾ ਪਵਿੱਤ੍ਰ ਅਸਥਾਨ ਹੈ. ਦੇਖੋ, ਬਾਰਾਂਮੂਲਾ. ੭. ਸ਼੍ਰੀ ਨਗਰ ਦੇ ਕਾਠੀ ਦਰਵਾਜੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਦ੍ਵਾਰਾ ਹੈ. ਮਾਈ ਭਾਗਭਰੀ ਨੂੰ ਕ੍ਰਿਤਾਰਥ ਕਰਨ ਆਏ ਇੱਥੇ ਵਿਰਾਜੇ ਹਨ. ਦੇਖੋ, ਭਾਗਭਰੀ.#੮. ਇਨ੍ਹਾਂ ਤੋਂ ਬਿਨਾ ਹੋਰ ਭੀ ਕਈ ਪਿੰਡਾਂ ਵਿੱਚ ਗੁਰੂ ਸਾਹਿਬਾਂ ਦੇ ਵਿਰਾਜਣ ਦੇ ਥਾਂ "ਥੜਾ ਸਾਹਿਬ" ਨਾਉਂ ਤੋਂ ਪ੍ਰਸਿੱਧ ਹਨ....
ਸੰ. ਦੇਸ਼. ਸੰਗ੍ਯਾ- ਮੁਲਕ. ਪ੍ਰਿਥਿਵੀ ਦਾ ਵਡਾ ਖੰਡ, ਜਿਸ ਵਿਚ ਕਈ ਇਲਾਕੇ ਹੋਣ. "ਦੇਸ ਛੋਡਿ ਪਰਦੇਸਹਿ ਧਾਇਆ." (ਪ੍ਰਭਾ ਅਃ ਮਃ ੫) ੨. ਦੇਹ ਦਾ ਅੰਗ. "ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ." (ਬਿਹਾ ਛੰਤ ਮਃ ੫) ਅੰਗਾਂ ਦਾ ਲਿਬਾਸ ਅਤੇ ਭੁਸਣ....
ਸੰ. ਸੰਗ੍ਯਾ- ਤ੍ਰਿਣ. ਘਾਹ. ਕੱਖ. ਦੇਖੋ, ਅੰ grass । ੨. ਰਗੜ. ਘਸਣ (ਘਰ੍ਸਣ) ਤੋਂ ਹੋਇਆ ਚਿੰਨ੍ਹ. ਅੱਟਣ. "ਧਨੁਖਘਾਸ ਇਨ ਸਭਹਿਨ ਹਾਥ." (ਗੁਪ੍ਰਸੂ)...
ਸੰ. ਸੰਗ੍ਯਾ- ਕੁੰਕੁਮ. ਕਸ਼ਮੀਰਜ. ਕੁੰਗੂ. "ਕੇਸਰ ਕੁਸਮ ਮਿਰਗਮੈ ਹਰਣਾ." (ਤਿਲੰ ਮਃ ੧) ੨. ਘੋੜੇ ਅਤੇ ਸ਼ੇਰ ਦੀ ਗਰਦਨ ਦੇ ਲੰਮੇ ਰੋਮ. ਅਯਾਲ। ੩. ਫੁੱਲ ਦੀ ਤਰੀ. ਇਹ ਸ਼ਬਦ ਕੇਸ਼ਰ ਭੀ ਸ਼ੁੱਧ ਹੈ। ੪. ਡਿੰਗ. ਮੌਲਸਰੀ. ਬਕੁਲ....
ਕਸ਼ਮੀਰ ਦੇਸ਼ ਦਾ ਘਾਸ, ਕੇਸਰ. "ਕਸਮੀਰਘਾਸ ਘੋਰਤ ਸੁਬਾਸ." (ਮਨੁਰਾਜ)...
ਦੇਖੋ, ਸੁਵਾਸ....