kāgajīकागजी
ਵਿ- ਕਾਗਜ ਦਾ ਬਣਿਆ ਹੋਇਆ। ੨. ਕਾਗਜ ਜੇਹਾ ਪਤਲਾ ਹੈ ਜਿਸ ਦਾ ਛਿਲਕਾ. ਜਿਵੇਂ ਕਾਗਜੀ ਨੇਂਬੂ ਅਤੇ ਕਾਗਜੀ ਅਖ਼ਰੋਟ ਆਦਿ। ੩. ਦੇਖੋ, ਕਾਗਜੀਆ.
वि- कागज दा बणिआ होइआ। २. कागज जेहा पतला है जिस दा छिलका. जिवें कागजी नेंबू अते कागजी अख़रोट आदि। ३. देखो, कागजीआ.
ਅ਼. [کاغذ] ਕਾਗ਼ਜ਼. ਸੰਗ੍ਯਾ- ਕਾਗਦ. ਕ਼ਿਰਤਾਸ. ਪੇਪਰ paper. ਭਾਰਤ ਵਿੱਚ ਕਾਗਜ ਕਦ ਬਣਿਆਂ ਅਤੇ ਇਹ ਕਾਢ ਕਿਸ ਦੀ ਹੈ, ਇਸ ਦਾ ਸਬੂਤ ਗ੍ਰੰਥਾਂ ਤੋਂ ਪੂਰਾ ਨਹੀਂ ਮਿਲਦਾ, ਪਰ ਇਹ ਗੱਲ ਬਿਨਾਂ ਸੰਸੇ ਹੈ ਕਿ ਹਿੰਦੁਸਤਾਨ ਵਿੱਚ ਕਾਗਜ ਬਹੁਤ ਪੁਰਾਣੇ ਸਮੇਂ ਤੋਂ ਪ੍ਰਚਲਿਤ ਹੈ. ਇਸ ਦਾ ਪ੍ਰਮਾਣ ਸਿਕੰਦਰ ਦੇ ਸੈਨਾਨੀ "ਨਿਯਰਖੁਸ" ਦੇ ਲੇਖ ਤੋਂ ਮਿਲਦਾ ਹੈ. ਕਾਗਜ ਬਣਨ ਤੋਂ ਪਹਿਲਾਂ ਭੋਜਪਤ੍ਰ ਤਾੜਪਤ੍ਰ ਲੱਕੜ ਪੱਥਰ ਧਾਤੁ ਦੇ ਪਤ੍ਰ ਦੰਦ ਦੇ ਟੁਕੜੇ ਅਤੇ ਚੰਮ ਆਦਿ ਲਿਖਣ ਲਈ ਵਰਤੇ ਜਾਂਦੇ ਸਨ.#ਇੰਗਲੈਂਡ ਦੇ ਵਿਦ੍ਵਾਨਾਂ ਨੇ ਲਿਖਿਆ ਕਿ ਚੀਨੀਆਂ ਨੇ ਕਰੀਬ B. C. ੯੫ ਵਿੱਚ ਰੂੰ ਅਤੇ ਉਂਨ ਤੋਂ ਕਾਗਜ ਬਣਾਉਣ ਦੀ ਜੁਗਤ ਕੱਢੀ. ਅਰਬ ਦੇ ਲੋਕਾਂ ਨੇ ਜਦ ਸਨ ੭੦੪ ਵਿੱਚ ਸਮਰਕੰਦ ਫਤੇ ਕੀਤਾ ਤਦ ਚੀਨੀ ਕੈਦੀਆਂ ਤੋਂ ਕਾਗਜ ਬਣਾਉਣ ਦੀ ਜੁਗਤ ਸਿੱਖੀ, ਅਰਬ ਤੋਂ ਯੂਨਾਨ ਵਿੱਚ, ਉਸ ਥਾਂ ਤੋਂ ਇਟਲੀ ਵਿੱਚ, ਇਟਲੀ ਤੋਂ ਸਪੇਨ, ਸਪੇਨ ਤੋਂ ਜਰਮਨੀ, ਜਰਮਨੀ ਤੋਂ ਫ੍ਰਾਂਸ ਅਤੇ ਫ੍ਰਾਂਸ ਤੋਂ ਚੌਦਵੀਂ ਸਦੀ ਦੇ ਆਰੰਭ ਵਿੱਚ ਇੰਗਲੈਂਡ ਵਿੱਚ ਕਾਗਜ ਬਣਣ ਦੀ ਵਿਦ੍ਯਾ ਫੈਲੀ.#ਕਾਗਜ ਪਹਿਲਾਂ ਹੱਥ ਨਾਲ ਬਣਦਾ ਸੀ, ਇਸ ਦੇ ਬਣਾਉਣ ਦੀ ਕਲ ਫ੍ਰਾਂਸ ਵਿੱਚ ਸਭ ਤੋਂ ਪਹਿਲਾਂ ਲੂਈਸ ਰਾਬਰਟ Louis Robert ਨੇ ਤਿਆਰ ਕੀਤੀ. ਇੰਗਲੈਂਡ ਵਿੱਚ ਸਨ ੧੮੦੪ ਅਤੇ ਅਮਰੀਕਾ ਵਿੱਚ ਸਨ ੧੮੨੦ ਵਿੱਚ ਕਾਗਜ ਬਣਾਉਣ ਦੀਆਂ ਮਸ਼ੀਨਾਂ ਬਣਾਈਆਂ ਗਈਆਂ. ਹੁਣ ਭਾਰਤ ਵਿੱਚ ਭੀ ਕਲਾਂ ਨਾਲ ਉੱਤਮ ਕਾਗਜ ਬਣਦਾ ਹੈ....
ਵਿ- ਜੈਸਾ. ਯਾਦ੍ਰਿਸ਼. "ਜੇਹਾ ਆਇਆ ਤੇਹਾ ਜਾਸੀ." (ਮਾਝ ਅਃ ਮਃ ੩) ਸਿੰਧੀ. ਜੇਹੋ....
ਸੰ. ਪ੍ਰਤਨੁ. ਵਿ- ਜੋ ਮੋਟਾ ਨਹੀਂ. ਜਿਸ ਦਾ ਘੇਰਾ ਜਾਂ ਚੌੜਾਈ ਘੱਟ ਹੈ। ੨. ਕਮਜ਼ੋਰ. ਨਿਰਬਲ। ੩. ਜੋ ਗਾੜ੍ਹਾ ਨਹੀਂ. ਛਿੱਦਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਛਾਲਾ. ਤੁਚਾ. ਬਲਕਲ. ਸੰ. ਛੱਲਿ....
ਵਿ- ਕਾਗਜ ਦਾ ਬਣਿਆ ਹੋਇਆ। ੨. ਕਾਗਜ ਜੇਹਾ ਪਤਲਾ ਹੈ ਜਿਸ ਦਾ ਛਿਲਕਾ. ਜਿਵੇਂ ਕਾਗਜੀ ਨੇਂਬੂ ਅਤੇ ਕਾਗਜੀ ਅਖ਼ਰੋਟ ਆਦਿ। ੩. ਦੇਖੋ, ਕਾਗਜੀਆ....
ਦੇਖੋ, ਨਿੰਬੂ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਅਕ੍ਸ਼ੋਟ. ਸੰਗ੍ਯਾ- ਇੱਕ ਬਿਰਛ, ਜਿਸ ਦੇ ਫਲ ਦਾ ਨਾਉਂ ਭੀ ਅਖਰੋਟ ਹੈ. ਇਹ ਬਹੁਤ ਗਰਮ ਥਾਂ ਵਿੱਚ ਨਹੀਂ ਹੁੰਦਾ, ਇਸ ਦੀ ਲੱਕੜ ਬਹੁਤ ਸੁੰਦਰ ਹੁੰਦੀ ਹੈ, ਜਿਸ ਤੋਂ ਅਨੇਕ ਪ੍ਰਕਾਰ ਦੀਆਂ ਚੀਜਾਂ ਬਣਦੀਆਂ ਹਨ, ਕਸ਼ਮੀਰ ਵਿੱਚ ਅਖਰੋਟ ਬਹੁਤ ਹੁੰਦਾ ਹੈ, ਅਤੇ ਇਸ ਦਾ ਸਾਮਾਨ ਭੀ ਮਨੋਹਰ ਬਣਦਾ ਹੈ. ਅਖਰੋਟ ਫਲ ਦੀ ਗਿਰੀ ਗਰਮ ਤਰ ਅਤੇ ਖਾਣ ਵਿੱਚ ਸੁਆਦੀ ਹੁੰਦੀ ਹੈ. L. Aleurites troiloba. ਅੰ. Walnut....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਵਿ- ਕਾਗਜ ਬਣਾਉਣ ਅਤੇ ਵੇਚਣ ਵਾਲਾ। ੨. ਸੰਗ੍ਯਾ- ਮੁਨਸ਼ੀ. ਮੁਹਾਸਿਬ. "ਕਾਗਜੀਏ ਰਸ ਕੋ ਅਤਿ ਹੀ ਸੁ ਮਨੋ ਗਨਤੀਕਰ ਜੋਰਦਯੋ ਹੈ." (ਕ੍ਰਿਸਨਾਵ)...