kāgata, kāgadhaकागत, कागद
ਦੇਖੋ, ਕਾਗਜ. "ਬਸੁਧ ਕਾਗਦ ਬਨਰਾਜ ਕਲਮਾ." (ਆਸਾ ਛੰਤ ਮਃ ੫)
देखो, कागज. "बसुध कागद बनराज कलमा." (आसा छंत मः ५)
ਅ਼. [کاغذ] ਕਾਗ਼ਜ਼. ਸੰਗ੍ਯਾ- ਕਾਗਦ. ਕ਼ਿਰਤਾਸ. ਪੇਪਰ paper. ਭਾਰਤ ਵਿੱਚ ਕਾਗਜ ਕਦ ਬਣਿਆਂ ਅਤੇ ਇਹ ਕਾਢ ਕਿਸ ਦੀ ਹੈ, ਇਸ ਦਾ ਸਬੂਤ ਗ੍ਰੰਥਾਂ ਤੋਂ ਪੂਰਾ ਨਹੀਂ ਮਿਲਦਾ, ਪਰ ਇਹ ਗੱਲ ਬਿਨਾਂ ਸੰਸੇ ਹੈ ਕਿ ਹਿੰਦੁਸਤਾਨ ਵਿੱਚ ਕਾਗਜ ਬਹੁਤ ਪੁਰਾਣੇ ਸਮੇਂ ਤੋਂ ਪ੍ਰਚਲਿਤ ਹੈ. ਇਸ ਦਾ ਪ੍ਰਮਾਣ ਸਿਕੰਦਰ ਦੇ ਸੈਨਾਨੀ "ਨਿਯਰਖੁਸ" ਦੇ ਲੇਖ ਤੋਂ ਮਿਲਦਾ ਹੈ. ਕਾਗਜ ਬਣਨ ਤੋਂ ਪਹਿਲਾਂ ਭੋਜਪਤ੍ਰ ਤਾੜਪਤ੍ਰ ਲੱਕੜ ਪੱਥਰ ਧਾਤੁ ਦੇ ਪਤ੍ਰ ਦੰਦ ਦੇ ਟੁਕੜੇ ਅਤੇ ਚੰਮ ਆਦਿ ਲਿਖਣ ਲਈ ਵਰਤੇ ਜਾਂਦੇ ਸਨ.#ਇੰਗਲੈਂਡ ਦੇ ਵਿਦ੍ਵਾਨਾਂ ਨੇ ਲਿਖਿਆ ਕਿ ਚੀਨੀਆਂ ਨੇ ਕਰੀਬ B. C. ੯੫ ਵਿੱਚ ਰੂੰ ਅਤੇ ਉਂਨ ਤੋਂ ਕਾਗਜ ਬਣਾਉਣ ਦੀ ਜੁਗਤ ਕੱਢੀ. ਅਰਬ ਦੇ ਲੋਕਾਂ ਨੇ ਜਦ ਸਨ ੭੦੪ ਵਿੱਚ ਸਮਰਕੰਦ ਫਤੇ ਕੀਤਾ ਤਦ ਚੀਨੀ ਕੈਦੀਆਂ ਤੋਂ ਕਾਗਜ ਬਣਾਉਣ ਦੀ ਜੁਗਤ ਸਿੱਖੀ, ਅਰਬ ਤੋਂ ਯੂਨਾਨ ਵਿੱਚ, ਉਸ ਥਾਂ ਤੋਂ ਇਟਲੀ ਵਿੱਚ, ਇਟਲੀ ਤੋਂ ਸਪੇਨ, ਸਪੇਨ ਤੋਂ ਜਰਮਨੀ, ਜਰਮਨੀ ਤੋਂ ਫ੍ਰਾਂਸ ਅਤੇ ਫ੍ਰਾਂਸ ਤੋਂ ਚੌਦਵੀਂ ਸਦੀ ਦੇ ਆਰੰਭ ਵਿੱਚ ਇੰਗਲੈਂਡ ਵਿੱਚ ਕਾਗਜ ਬਣਣ ਦੀ ਵਿਦ੍ਯਾ ਫੈਲੀ.#ਕਾਗਜ ਪਹਿਲਾਂ ਹੱਥ ਨਾਲ ਬਣਦਾ ਸੀ, ਇਸ ਦੇ ਬਣਾਉਣ ਦੀ ਕਲ ਫ੍ਰਾਂਸ ਵਿੱਚ ਸਭ ਤੋਂ ਪਹਿਲਾਂ ਲੂਈਸ ਰਾਬਰਟ Louis Robert ਨੇ ਤਿਆਰ ਕੀਤੀ. ਇੰਗਲੈਂਡ ਵਿੱਚ ਸਨ ੧੮੦੪ ਅਤੇ ਅਮਰੀਕਾ ਵਿੱਚ ਸਨ ੧੮੨੦ ਵਿੱਚ ਕਾਗਜ ਬਣਾਉਣ ਦੀਆਂ ਮਸ਼ੀਨਾਂ ਬਣਾਈਆਂ ਗਈਆਂ. ਹੁਣ ਭਾਰਤ ਵਿੱਚ ਭੀ ਕਲਾਂ ਨਾਲ ਉੱਤਮ ਕਾਗਜ ਬਣਦਾ ਹੈ....
ਵਸੁ (ਧਨ) ਧਾਰਨ ਵਾਲੀ, ਪ੍ਰਿਥਿਵੀ. "ਬਸੁਧ ਗਗਨਾ ਗਾਵਏ." (ਆਸਾ ਛੰਤ ਮਃ ੫)...
ਦੇਖੋ, ਕਾਗਜ. "ਬਸੁਧ ਕਾਗਦ ਬਨਰਾਜ ਕਲਮਾ." (ਆਸਾ ਛੰਤ ਮਃ ੫)...
ਸੰਗ੍ਯਾ- ਵਨ (ਜਲ) ਦਾ ਰਾਜਾ, ਵਰੁਣ ਦੇਵਤਾ। ੨. ਵਨ (ਜੰਗਲ) ਦਾ ਰਾਜਾ, ਕਲਪਬਿਰਛ। ੩. ਵਨਸ੍ਪਤਿ. "ਸਗਲ ਬਨਰਾਇ ਫੂਲੰਤ ਜੋਤੀ." (ਸੋਹਿਲਾ) "ਬਸੁਧ ਕਾਗਦ, ਬਨਰਾਜ ਕਲਮਾ." (ਆਸਾ ਛੰਤ ਮਃ ੫)...
ਅ਼. [کلمہ] ਕਲਿਮਾ. ਸੰਗ੍ਯਾ- ਮੁਸਲਮਾਨਾਂ ਦਾ ਮੁੱਖਮੰਤ੍ਰ. ਕਕਕਕ [لااِلاه الله مُحمد رسۇل الله] ਦੁੱਰਸੂਲੱਲਾਹ." ਅਰਥਾਤ- ਕਰਤਾਰ ਬਿਨਾ ਕੋਈ ਪੂਜਨੇ ਯੋਗ੍ਯ ਨਹੀਂ, ਮੁਹ਼ੰਮਦ ਉਸ ਦਾ ਭੇਜਿਆ ਪੈਗੰਬਰ ਹੈ. "ਤਵ ਤੁਰਕ ਜਨਮ ਕਲਮਾ ਉਚਾਰ." (ਗੁਪ੍ਰਸੂ) ੨. ਅਰਥਾਂ ਵਾਲਾ ਪਦ. ਉਹ ਵਾਕ, ਜੋ ਅਰਥ ਰਖਦਾ ਹੈ। ੩. ਬਾਤ. ਗੱਲ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....