kāgadhuकागदु
ਦੇਖੋ, ਕਾਗਜ ਅਤੇ ਕਾਗਦ. "ਕਾਗਦੁ ਲੂਣੁ ਰਹੈ ਘ੍ਰਿਤ ਸੰਗੇ." (ਰਾਮ ਮਃ ੧)
देखो, कागज अते कागद. "कागदु लूणु रहै घ्रित संगे." (राम मः १)
ਅ਼. [کاغذ] ਕਾਗ਼ਜ਼. ਸੰਗ੍ਯਾ- ਕਾਗਦ. ਕ਼ਿਰਤਾਸ. ਪੇਪਰ paper. ਭਾਰਤ ਵਿੱਚ ਕਾਗਜ ਕਦ ਬਣਿਆਂ ਅਤੇ ਇਹ ਕਾਢ ਕਿਸ ਦੀ ਹੈ, ਇਸ ਦਾ ਸਬੂਤ ਗ੍ਰੰਥਾਂ ਤੋਂ ਪੂਰਾ ਨਹੀਂ ਮਿਲਦਾ, ਪਰ ਇਹ ਗੱਲ ਬਿਨਾਂ ਸੰਸੇ ਹੈ ਕਿ ਹਿੰਦੁਸਤਾਨ ਵਿੱਚ ਕਾਗਜ ਬਹੁਤ ਪੁਰਾਣੇ ਸਮੇਂ ਤੋਂ ਪ੍ਰਚਲਿਤ ਹੈ. ਇਸ ਦਾ ਪ੍ਰਮਾਣ ਸਿਕੰਦਰ ਦੇ ਸੈਨਾਨੀ "ਨਿਯਰਖੁਸ" ਦੇ ਲੇਖ ਤੋਂ ਮਿਲਦਾ ਹੈ. ਕਾਗਜ ਬਣਨ ਤੋਂ ਪਹਿਲਾਂ ਭੋਜਪਤ੍ਰ ਤਾੜਪਤ੍ਰ ਲੱਕੜ ਪੱਥਰ ਧਾਤੁ ਦੇ ਪਤ੍ਰ ਦੰਦ ਦੇ ਟੁਕੜੇ ਅਤੇ ਚੰਮ ਆਦਿ ਲਿਖਣ ਲਈ ਵਰਤੇ ਜਾਂਦੇ ਸਨ.#ਇੰਗਲੈਂਡ ਦੇ ਵਿਦ੍ਵਾਨਾਂ ਨੇ ਲਿਖਿਆ ਕਿ ਚੀਨੀਆਂ ਨੇ ਕਰੀਬ B. C. ੯੫ ਵਿੱਚ ਰੂੰ ਅਤੇ ਉਂਨ ਤੋਂ ਕਾਗਜ ਬਣਾਉਣ ਦੀ ਜੁਗਤ ਕੱਢੀ. ਅਰਬ ਦੇ ਲੋਕਾਂ ਨੇ ਜਦ ਸਨ ੭੦੪ ਵਿੱਚ ਸਮਰਕੰਦ ਫਤੇ ਕੀਤਾ ਤਦ ਚੀਨੀ ਕੈਦੀਆਂ ਤੋਂ ਕਾਗਜ ਬਣਾਉਣ ਦੀ ਜੁਗਤ ਸਿੱਖੀ, ਅਰਬ ਤੋਂ ਯੂਨਾਨ ਵਿੱਚ, ਉਸ ਥਾਂ ਤੋਂ ਇਟਲੀ ਵਿੱਚ, ਇਟਲੀ ਤੋਂ ਸਪੇਨ, ਸਪੇਨ ਤੋਂ ਜਰਮਨੀ, ਜਰਮਨੀ ਤੋਂ ਫ੍ਰਾਂਸ ਅਤੇ ਫ੍ਰਾਂਸ ਤੋਂ ਚੌਦਵੀਂ ਸਦੀ ਦੇ ਆਰੰਭ ਵਿੱਚ ਇੰਗਲੈਂਡ ਵਿੱਚ ਕਾਗਜ ਬਣਣ ਦੀ ਵਿਦ੍ਯਾ ਫੈਲੀ.#ਕਾਗਜ ਪਹਿਲਾਂ ਹੱਥ ਨਾਲ ਬਣਦਾ ਸੀ, ਇਸ ਦੇ ਬਣਾਉਣ ਦੀ ਕਲ ਫ੍ਰਾਂਸ ਵਿੱਚ ਸਭ ਤੋਂ ਪਹਿਲਾਂ ਲੂਈਸ ਰਾਬਰਟ Louis Robert ਨੇ ਤਿਆਰ ਕੀਤੀ. ਇੰਗਲੈਂਡ ਵਿੱਚ ਸਨ ੧੮੦੪ ਅਤੇ ਅਮਰੀਕਾ ਵਿੱਚ ਸਨ ੧੮੨੦ ਵਿੱਚ ਕਾਗਜ ਬਣਾਉਣ ਦੀਆਂ ਮਸ਼ੀਨਾਂ ਬਣਾਈਆਂ ਗਈਆਂ. ਹੁਣ ਭਾਰਤ ਵਿੱਚ ਭੀ ਕਲਾਂ ਨਾਲ ਉੱਤਮ ਕਾਗਜ ਬਣਦਾ ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਕਾਗਜ. "ਬਸੁਧ ਕਾਗਦ ਬਨਰਾਜ ਕਲਮਾ." (ਆਸਾ ਛੰਤ ਮਃ ੫)...
ਦੇਖੋ, ਕਾਗਜ ਅਤੇ ਕਾਗਦ. "ਕਾਗਦੁ ਲੂਣੁ ਰਹੈ ਘ੍ਰਿਤ ਸੰਗੇ." (ਰਾਮ ਮਃ ੧)...
ਸੰ. ਸੰਗ੍ਯਾ- ਘੀ. ਘਿਉ. "ਕਾਗਦੁ ਲੂਣੁ ਰਹੈ ਘ੍ਰਿਤ ਸੰਗੇ." (ਰਾਮ ਮਃ ੧) ੨. ਨਿਰੁਕ੍ਤ ਵਿੱਚ ਜਲ ਦਾ ਨਾਉਂ ਭੀ ਘ੍ਰਿਤ ਹੈ। ੩. ਵਿ- ਛਿੜਕਿਆ ਹੋਇਆ। ੪. ਚੋਪੜਿਆ ਹੋਇਆ। ੫. ਚਮਕੀਲਾ....
ਸਾਥ. ਨਾਲ. ਕੋਲੇ. "ਪੇਖਤ ਸੁਨਤ ਸਦਾ ਹੈ ਸੰਗੇ." (ਸੋਰ ਮਃ ੫)...
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...