ਕਾਣਾ

kānāकाणा


ਦੇਖੋ, ਕਾਣ ੫। ੨. ਕਾਂਉਂ. ਕਾਕ. ਕਾਂਉਂ ਦਾ ਨਾਉਂ ਕਾਣਾ ਪੈਣ ਦਾ ਮੂਲ ਇਹ ਹੈ ਕਿ ਇੰਦ੍ਰ ਦੇ ਪੁਤ੍ਰ ਜਯੰਤ ਨੇ ਕਾਂਉਂ ਦੀ ਸ਼ਕਲ ਬਣਾਕੇ ਸੀਤਾ ਦੇ ਪੈਰ ਵਿੱਚ ਚੁੰਜ ਨਾਲ ਲਹੂ ਚਲਾ ਦਿੱਤਾ, ਰਾਮਚੰਦ੍ਰ ਜੀ ਨੇ ਉਸ ਦੀ ਇੱਕ ਅੱਖ ਤੀਰ ਨਾਲ ਭੰਨੀ. ਸੰਸਕ੍ਰਿਤ ਗ੍ਰੰਥਾਂ ਵਿੱਚ ਇਹ ਭੀ ਲਿਖਿਆ ਹੈ ਕਿ ਕਾਂਉਂ ਦੀ ਡੇਲੀ ਇੱਕ ਹੁੰਦੀ ਹੈ, ਜੋ ਦੋਹਾਂ ਅੱਖਾਂ ਵਿੱਚ ਫਿਰਦੀ ਰਹਿੰਦੀ ਹੈ. ਪਰ ਅਸੀਂ ਕਾਂਉਂ ਨੂੰ ਫੜਕੇ ਚੰਗੀ ਤਰਾਂ ਦੇਖਿਆ ਹੈ ਅਤੇ ਇਹ ਬਾਤ ਨਿਰਮੂਲ ਪਾਈ ਹੈ ੩. ਨਾਮਦੇਵ ਨੇ ਧਰਮ ਅਤੇ ਵਿਹਾਰ ਦੋ ਨੇਤ੍ਰ ਮੰਨਕੇ, ਜਿਸ ਵਿੱਚ ਇੱਕ ਦਾ ਅਭਾਵ ਹੈ ਉਸ ਨੂੰ ਕਾਣਾ ਲਿਖਿਆ ਹੈ. ਯਥਾ, "ਹਿੰਦੂ ਅੰਨਾ ਤੁਰਕੂ ਕਾਣਾ." (ਗੌਂਡ ਨਾਮਦੇਵ) ਹਿੰਦੂਆਂ ਨੇ ਧਰਮ ਅਤੇ ਨੀਤਿ ਦੋਵੇਂ ਤ੍ਯਾਗ ਦਿੱਤੇ ਇਸ ਕਰਕੇ ਅੰਨ੍ਹੇ ਅਤੇ ਤੁਰਕਾਂ ਨੇ ਕੇਵਲ ਦੁਨੀਆਂ ਮੁੱਖ ਸਮਝਕੇ ਧਰਮ ਨੂੰ ਪਿੱਠ ਦੇ ਦਿੱਤੀ ਇਸ ਲਈ ਕਾਣੇ ਹੋ ਗਏ. ਨਾਮਦੇਵ ਜੀ ਨੇ ਸਮੇਂ ਦੀ ਦਸ਼ਾ ਨੂੰ ਦੇਖਕੇ ਸਾਧਾਰਣ ਰੀਤਿ ਕਰਕੇ ਇਹ ਵਾਕ ਕਹਿਆ ਹੈ. ਇਸ ਪ੍ਰਸੰਗ ਦੀ ਪੁਸ੍ਟੀ ਮੱਕੇ ਦੀ ਗੋਸਟ (ਗੋਸ੍ਠਿ) ਵਿੱਚ ਭੀ ਹੈ-#"ਅੰਧੇ ਕਾਣੇ ਦੋਜਕੀ ਦੋਜਕ ਪੜਨੀ ਜਾਇ,#ਕਾਣੇ ਦਾ ਛਡ ਸੰਗ ਤੂੰ ਅੰਧੇ ਨਾਲ ਨ ਪਾਇ,#ਨਾਨਕ ਕਲਿ ਵਿੱਚ ਨਿਰਮਲੀ ਗੁਰਸਿੱਖੀ ਪਰਵਾਨ,#ਅਗਨਿਤ ਲੰਘੇ ਉੱਮਤੀ ਸੱਚ ਨਾਮ ਪਰਧਾਨ."#ਅਤ੍ਰਿ ਸਿਮ੍ਰਿਤ ਦੇ ਸ਼ਃ ੩੪੮ ਵਿੱਚ ਲਿਖਿਆ ਹੈ ਕਿ ਵੇਦ ਅਤੇ ਸਿਮ੍ਰਿਤਿ ਦਾ ਗ੍ਯਾਨੀ ਸੁਜਾਖਾ ਹੈ, ਜਿਸ ਨੂੰ ਇੱਕ ਦਾ ਗ੍ਯਾਨ ਨਹੀਂ ਉਹ ਕਾਣਾ ਹੈ ਜੋ ਦੋਹਾਂ ਤੋਂ ਬਿਨਾ ਹੈ ਉਹ ਅੰਧਾ ਹੈ.


देखो, काण ५। २. कांउं. काक. कांउं दा नाउं काणा पैण दा मूल इह है कि इंद्र दे पुत्र जयंत ने कांउं दी शकल बणाके सीता दे पैर विॱच चुंज नाल लहू चला दिॱता, रामचंद्र जी ने उस दी इॱक अॱख तीर नाल भंनी. संसक्रित ग्रंथां विॱच इह भी लिखिआ है कि कांउं दी डेली इॱक हुंदी है, जो दोहां अॱखां विॱच फिरदीरहिंदी है. पर असीं कांउं नूं फड़के चंगी तरां देखिआ है अते इह बात निरमूल पाई है ३. नामदेव ने धरम अते विहार दो नेत्र मंनके, जिस विॱच इॱक दा अभाव है उस नूं काणा लिखिआ है. यथा, "हिंदू अंना तुरकू काणा." (गौंड नामदेव) हिंदूआं ने धरम अते नीति दोवें त्याग दिॱते इस करके अंन्हे अते तुरकां ने केवल दुनीआं मुॱख समझके धरम नूं पिॱठ दे दिॱती इस लई काणे हो गए. नामदेव जी ने समें दी दशा नूं देखके साधारण रीति करके इह वाक कहिआ है. इस प्रसंग दी पुस्टी मॱके दी गोसट (गोस्ठि) विॱच भी है-#"अंधे काणे दोजकी दोजक पड़नी जाइ,#काणे दा छड संग तूं अंधे नाल न पाइ,#नानक कलि विॱच निरमली गुरसिॱखी परवान,#अगनित लंघे उॱमती सॱच नाम परधान."#अत्रि सिम्रित दे शः ३४८ विॱच लिखिआ है कि वेद अते सिम्रिति दा ग्यानी सुजाखा है, जिस नूं इॱक दा ग्यान नहीं उह काणा है जो दोहां तों बिना है उह अंधा है.