kābū, kāabūकाबू, क़ाबू
ਤੁ [قابوُ] ਵਿ- ਵਸ਼. ਅਧੀਨ। ੨. ਸੰਗ੍ਯਾ- ਅਧਿਕਾਰ. ਇਖ਼ਤ੍ਯਾਰ.
तु [قابوُ] वि- वश. अधीन। २. संग्या- अधिकार. इख़त्यार.
ਵਿ- ਮਾਤਹਤ. ਆਗ੍ਯਾਕਾਰੀ। ੨. ਵਸ਼ੀਭੂਤ। ੩. ਦੀਨ. ਨਿਰਅਭਿਮਾਨ. "ਅਜਯਾ ਅਧੀਨ ਤਾਂਤੇ ਪਰਮ ਪਵਿਤ੍ਰ ਭਈ." (ਭਾਗੁ ਕ)¹ ਅਜਾ (ਬਕਰੀ) ਦੀਨ ਹੋਣ ਕਰਕੇ ਪਵਿਤ੍ਰ ਹੋਈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਅਹੁਦਾ. ਪਦਵੀ। ੨. ਹੱਕ। ੩. ਯੋਗ੍ਯਤਾ. "ਅਤਰ ਬਲ ਅਧਿਕਾਰ." (ਸਵਾ ਮਃ ੧) ਸੈਨਾ ਦੀ ਯੋਗ੍ਯਤਾ ਤੇ। ੪. ਅਖ਼ਤਿਆਰ....
ਦੇਖੋ, ਇਕਤਿਆਰ....