kāmadhēvaकामदेव
ਰਤਿ ਦਾ ਪਤਿ, ਮਨੋਜ. ਅਨੰਗ. ਮਦਨ. ਭੋਗ ਵਿਲਾਸ ਦਾ ਦੇਵਤਾ. ਦੇਖੋ, L. Cupid.
रति दा पति, मनोज. अनंग. मदन. भोग विलास दा देवता. देखो, L. Cupid.
ਸੰ. ਦੇਖੋ, ਰਮ੍ ਧਾ. ਸੰਗ੍ਯਾ- ਪ੍ਰੀਤਿ. ਮੁਹੱਬਤ. "ਜਉਪੈ ਰਾਮਨਾਮ ਰਤਿ ਨਾਹੀ." (ਗਉ ਕਬੀਰ) ੨. ਕਾਮ ਦੀ ਇਸਤ੍ਰੀ. ਪੁਰਾਣਾਂ ਵਿੱਚ ਇਹ ਦਕ੍ਸ਼੍ ਪ੍ਰਜਾਪਤਿ ਦੇ ਪਸੀਨੇ ਤੋਂ ਪੈਦਾ ਹੋਈ ਦੱਸੀ ਹੈ. ਇਸ ਨੂੰ ਦੇਖਕੇ ਸਾਰੇ ਦੇਵਤਿਆਂ ਦੇ ਚਿੱਤ ਵਿੱਚ ਪਿਆਰ ਉਪਜਿਆ, ਇਸ ਲਈ ਨਾਮ ਰਤਿ ਹੋਇਆ। ੩. ਮੈਥੁਨ. ਕਾਮਕ੍ਰੀੜਾ। ੪. ਸ਼ੋਭਾ. ਛਬਿ। ੫. ਸੌਭਾਗ੍ਯਤਾ. ਖ਼ੁਸ਼ਨਸੀਬੀ। ੬. ਪ੍ਰਸੰਨਤਾ. ਖ਼ੁਸ਼ੀ। ੭. ਰਤਿਪਤਿ (ਕਾਮ) ਦਾ ਸੰਖੇਪ. "ਲਖ ਤਾਂਹਿ ਰਿਸ੍ਯੋ ਰਤਿ." (ਚਰਿਤ੍ਰ ੨੫੦)...
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
ਸੰਗ੍ਯਾ- ਮਨ ਤੋਂ ਪੈਦਾ ਹੋਣ ਵਾਲਾ, ਕਾਮ. ਮਨਸਿਜ। ੨. ਸੰਕਲਪ. ਖ਼ਿਆਲ। ੩. ਦੇਖੋ, ਸਵੈਯੇ ਦਾ ਰੂਪ ੨੦। ੪. ਤੋਟਕ ਛੰਦ ਦੇ ਅੰਤ ਇੱਕ ਲਘੁ ਲਾਉਣ ਤੋਂ ਭੀ ਮਨੋਜ ਛੰਦ ਬਣਾਦਾ ਹੈ. ਅਰਥਾਤ ਚਾਰ ਸਗਣ, ਅਤੇ ਇੱਕ ਲਘੁ. , , , , #ਉਦਾਹਰਣ-#ਸਕੁਚੇ ਸਬ ਅੰਗ ਵਿਭੰਗ ਸੁਚਾਲ,#ਪੁਨ ਭਰਸ੍ਟ ਸਮਸ੍ਟ ਭਈ ਰਦਮਾਲ. ×××#(ਵੈਰਾਗਸ਼ਤਕ, ਹਰਿਦਯਾਲਕ੍ਰਿਤ)...
ਸੰ. अनङ्ग. ਸੰਗ੍ਯਾ- ਜਿਸ ਦੇ ਅੰਗ (ਦੇਹ) ਨਹੀਂ. ਕਾਮਦੇਵ. ਪੁਰਾਣਕਥਾ ਹੈ ਕਿ ਮਦਨ ਨੇ ਇੱਕ ਵਾਰ ਸ਼ਿਵ ਨੂੰ ਸੰਤਾਪ ਦਿੱਤਾ, ਜਿਸ ਪਰ ਕ੍ਰੋਧਦ੍ਰਿਸ੍ਟਿ ਨਾਲ ਮਹਾਦੇਵ ਨੇ ਉਸ ਨੂੰ ਭਸਮ ਕਰ ਦਿੱਤਾ। ੨. ਵਿ- ਦੇਹ ਰਹਿਤ. "ਅੰਗ ਤੇ ਹੋਇ ਅਨੰਗ ਕਿਨ?" (ਰਾਮਾਵ) ਸ਼ਰੀਰ ਦਾ ਤਿਆਗ ਕਿਉਂ ਨਾ ਹੋ ਜਾਵੇ? ੩. ਵਿਦੇਹ. ਦੇਹ ਅਭਿਮਾਨ ਰਹਿਤ. "ਧਨੁਖ ਧਰ੍ਯੋ ਲੈ ਭਵਨ ਮੇ ਰਾਜਾ ਜਨਕ ਅਨੰਗ." (ਰਾਮਚੰਦ੍ਰਿਕਾ) ਵਿਦੇਹ ਜਨਕ। ੪. ਸੰਗ੍ਯਾ- ਆਕਾਸ਼। ੫. ਮਨ। ੬. ਆਤਮਾ....
ਸੰ. ਸੰਗ੍ਯਾ- ਜਿਸ ਤੋਂ ਮਦ ਹੋਵੇ, ਕਾਮਦੇਵ. "ਅਸ ਮਦਨ ਰਾਜਰਾਜਾ ਨ੍ਰਿਪਤਿ." (ਪਾਰਸਾਵ) ੨. ਬਸੰਤ ਰੁੱਤ। ੩. ਸ਼ਰਾਬ. ਸੁਰਾ. "ਉਨ ਮਦ ਚਢਾ, ਮਦਨ ਰਸ ਚਾਖਿਆ" (ਰਾਮ ਕਬੀਰ) ਜਿਨ੍ਹਾਂ ਨੇ ਇਸ ਸ਼ਰਾਬ ਦਾ ਰਸ ਚੱਖਿਆ। ੪. ਪ੍ਰੇਮ. ਮੁਹੱਬਤ। ੫. ਭੌਰਾ. ਭ੍ਰਮਰ। ੬. ਮਮੋਲਾ. ਖੰਜਨ। ੭. ਦੇਖੋ, ਰੂਪਮਾਲਾ। ੮. ਡਿੰਗ. ਮਾਂਹ. ਮਾਸ. ਉੜਦ....
ਸੰਗ੍ਯਾ- ਸਮਾਪਤਿ. ਅੰਤ. "ਜਬਹਿ ਗ੍ਰੰਥ ਕੋ ਪਾਯੋ ਭੋਗ." (ਗੁਪ੍ਰਸੂ) ੨. ਸੰ. (ਭੁਜ੍ ਧ- ਝੁਕਣਾ, ਆਨੰਦ ਲੈਣਾ, ਭੋਗਣਾ (ਖਾਣਾ), ਸੁੱਖ ਦੁੱਖ ਦਾ ਅਨੁਭਵ ਕਰਨਾ। ੩. ਇੰਦ੍ਰੀਆਂ ਕਰਕੇ ਗ੍ਰਹਿਣ ਕਰੇ ਪਦਾਰਥਾਂ ਤੋਂ ਉਪਜਿਆ ਆਨੰਦ. "ਭੋਗਹਿ ਭੋਗ ਅਨੇਕ, ਵਿਣੁ ਨਾਵੈ ਸੁੰਞਿਆ." (ਆਸਾ ਮਃ ੫) ੪. ਇਸਤ੍ਰੀ ਪੁਰਖ ਦਾ ਸੰਗਮ. ਮੈਥੁਨ। ੫. ਸੱਪ ਦਾ ਫਣ. "ਦੂਰ ਪਰ੍ਯੋ ਮ੍ਰਿਤ ਭੈਗ ਪਸਾਰਕੈ." (ਗੁਪ੍ਰਸੂ) ੬. ਧਨ। ੭. ਸੁਖ. ਆਨੰਦ। ੮. ਭੋਜਨ. "ਜਿਉ ਮਹਾ ਖਧਿਆਰਥਿ ਭੋਗ." (ਬਿਲਾ ਅਃ ਮਃ ੫) ੯. ਦੇਹ. ਸ਼ਰੀਰ। ੧੦. ਦੇਵਤਾ ਨੂੰ ਅਰਪਿਆ ਪ੍ਰਸਾਦ....
ਦੇਖੋ. ਬਿਲਾਸ. ੨. ਕਾਵ੍ਯ ਅਨੁਸਾਰ ਇੱਕ ਹਾਵ. "ਜੋ ਤਿਯ ਪਿਯਹਿ" ਰਿਝਾਵਈ ਪ੍ਰਗਟ ਕਰੈ ਬਹੁ ਭਾਵ। ਸੁਕਵਿ ਵਿਚਾਰ ਬਖਾਨਹੀਂ ਸੋ ਵਿਲਾਸ ਨਿਧਿ ਹਾਵ." (ਜਗਦਵਿਨੋਦ)...
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....