kāmiकामि
ਦੇਖੋ, ਕਾਮੀ. "ਕਾਮਣਿ ਦੇਖਿ ਕਾਮਿ ਲੋਭਾਇਆ." (ਪ੍ਰਭਾ ਅਃ ਮਃ ੧) ੨. ਕਾਮ (ਮਨਪਥ) ਕਰਕੇ. ਮਦਨ ਸੇ. "ਕਾਮਿ ਕਰੋਧਿ ਨਗਰੁ ਬਹੁ ਭਰਿਆ." (ਸੋਹਿਲਾ) ੩. ਕੰਮ ਵਿੱਚ. ਕਾਮ ਮੇ. "ਨਰੂ ਮਰੈ ਨਰੁ ਕਾਮਿ ਨ ਆਵੈ." (ਗੌਂਡ ਕਬੀਰ)
देखो, कामी. "कामणि देखि कामि लोभाइआ." (प्रभा अः मः १) २. काम (मनपथ) करके. मदन से. "कामि करोधि नगरु बहु भरिआ." (सोहिला) ३. कंम विॱच. काम मे. "नरू मरै नरु कामि न आवै." (गौंड कबीर)
ਕਮੀ. ਘਾਟਾ."ਕਹੁ ਨਾਨਕ ਨਾਹੀ ਤਿਨਿ ਕਾਮੀ" (ਆਸਾ ਮਃ ੫) ੨. ਕੰਮਾਂ ਵਿੱਚ. ਕਾਮੋਂ ਮੇ. "ਹਰਿ ਤਿਸ ਕੀ ਕਾਮੀ." (ਵਾਰ ਮਾਰੂ ੨. ਮਃ ੫) ਕਰਤਾਰ ਉਸ ਦੇ ਕੰਮਾਂ ਵਿੱਚ ਸਹਾਇਤਾ ਕਰਦਾ ਹੈ। ੩. ਕਾਮਨਾ. "ਤਿਆਗਿ ਸਗਲ ਕਾਮੀ." (ਸਾਰ ਮਃ ੫. ਪੜਤਾਲ) ੪. ਸੰ. कामिन ਕਾਮਨਾ ਵਾਲਾ. ਇੱਛਾ ਵਾਲਾ। ੫. ਕਾਮ (ਅਨੰਗ) ਦੇ ਅਸਰ ਵਾਲਾ. "ਕੁਚਿਲ ਕਠੋਰ ਕਪਟਿ ਕਾਮੀ." (ਕਾਨ ਮਃ ੫) ੬. ਅ਼. [کامی] ਸੰਨੱਧਬੱਧ ਯੋਧਾ. ਕਵਚਧਾਰੀ ਸੂਰਮਾ. "ਕਾਮੀ ਆਦਿ ਉਚਾਰਕੈ ਅਰਿ ਪਦ ਅੰਤ ਸੁ ਦੇਹੁ." (ਸਨਾਮਾ) ਕਵਚਧਾਰੀ ਯੋਧਾ ਦੀ ਵੈਰਣ ਬੰਦੂਕ। ੭. ਸਿੰਧੀ. ਕਰਮਚਾਰੀ. ਅਹੁਦੇਦਾਰ....
ਸੰ. ਕਾਮਿਨੀ. ਸੰਗ੍ਯਾ- ਸੁੰਦਰ ਇਸਤ੍ਰੀ. "ਕਾਮਣਿ ਕਾਮਿ ਨ ਆਵਈ ਖੋਟੀ ਅਵਗੁਣਿਆਰ." (ਸ਼੍ਰੀ ਅਃ ਮਃ ੧)...
ਸੰਗ੍ਯਾ- ਦ੍ਰਿਸ੍ਟਿ. ਨਜਰ. "ਏਹ ਸਤਿਗੁਰੁ ਦੇਖਿ ਦਿਖਾਈ." (ਰਾਮ ਅਃ ਮਃ ੧) ੨. ਕ੍ਰਿ. ਵਿ- ਦੇਖਕੇ. "ਦੇਖਿ ਸਰੂਪ ਪੂਰਨ ਭਈ ਆਸਾ." (ਟੋਡੀ ਮਃ ੫)...
ਦੇਖੋ, ਕਾਮੀ. "ਕਾਮਣਿ ਦੇਖਿ ਕਾਮਿ ਲੋਭਾਇਆ." (ਪ੍ਰਭਾ ਅਃ ਮਃ ੧) ੨. ਕਾਮ (ਮਨਪਥ) ਕਰਕੇ. ਮਦਨ ਸੇ. "ਕਾਮਿ ਕਰੋਧਿ ਨਗਰੁ ਬਹੁ ਭਰਿਆ." (ਸੋਹਿਲਾ) ੩. ਕੰਮ ਵਿੱਚ. ਕਾਮ ਮੇ. "ਨਰੂ ਮਰੈ ਨਰੁ ਕਾਮਿ ਨ ਆਵੈ." (ਗੌਂਡ ਕਬੀਰ)...
ਸੰਗ੍ਯਾ- ਸ਼ੋਭਾ। ੨. ਚਮਕ. ਪ੍ਰਕਾਸ਼। ੩. ਕੁਬੇਰ ਦੀ ਪੁਰੀ. ਅਲਕਾ। ੪. ਸੂਰਜ ਦੀ ਇੱਕ ਇਸਤ੍ਰੀ। ੫. ਦੁਰਗਾ....
ਸੰ. ਕਰ੍ਮ. ਸੰਗ੍ਯਾ- ਕੰਮ. ਕਾਰ੍ਯ. "ਊਤਮ ਊਚਾ ਸਬਦ ਕਾਮ." (ਬਸੰ ਮਃ ੩) ੨. ਸੰ. ਕਾਮ (ਕਮ੍ ਧਾ- ਚਾਹਨਾ. ਇੱਛਾ ਕਰਨਾ. ) ਕਾਮਦੇਵ. ਮਨੋਜ. "ਕਾਮ ਕ੍ਰੋਧ ਕਰਿ ਅੰਧ." (ਧਨਾ ਮਃ ੫) ੩. ਇੱਛਾ. ਕਾਮਨਾ. "ਮੁਕਤਿਦਾਯਕ ਕਾਮ." (ਜਾਪੁ) ੪. ਸੰਕਲਪ. ਫੁਰਣਾ. "ਤਿਆਗਹੁ ਮਨ ਕੇ ਸਗਲ ਕਾਮ." (ਬਸੰ ਮਃ ੫) ੫. ਕ੍ਰਿਸਨ ਜੀ ਦਾ ਪੁਤ੍ਰ ਪ੍ਰਦ੍ਯੁਮਨ, ਜਿਸਨੂੰ ਕਾਮ ਦਾ ਅਵਤਾਰ ਹੋਣ ਕਰਕੇ "ਕਾਮ" ਲਿਖਿਆ ਹੈ.#ਕਾਮਪਾਲ ਅਨੁਜਨਨੀ ਆਦਿ ਭਨੀਜੀਐ।#ਜਾਚਰ ਕਹਿਕੈ ਪੁਨ ਨਾਇਕ ਪਦ ਦੀਜੀਐ।#ਸਤ੍ਰੁ ਸਬਦ ਕੋ ਤਾਂਕੇ ਅੰਤ ਉਚਾਰੀਐ।#ਹੋ! ਸਕਲ ਤੁਪਕੇ ਕੇ ਨਾਮ ਸੁਮੰਤ੍ਰ ਵੀਚਾਰੀਐ। (ਸਾਨਾਮਾ)#ਕਾਮ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ, ਉਸ ਦੇ ਅਨੁਜ (ਛੋਟੇ ਭਾਈ) ਕ੍ਰਿਸਨ ਜੀ ਦੀ ਇਸਤ੍ਰੀ ਯਮੁਨਾ. ਉਸ ਤੋਂ ਪੈਦਾ ਹੋਇਆ ਘਾਹ, ਉਸ ਨੂੰ ਚਰਣ ਵਾਲਾ ਮ੍ਰਿਗ, ਮ੍ਰਿਗਾਂ ਦਾ ਰਾਜਾ ਸ਼ੇਰ, ਉਸ ਦੀ ਵੈਰਣ ਬੰਦੂਕ। ੬. ਵੀਰਯ. ਸ਼ੁਕ੍ਰ. ਰੇਤ. ਮਨੀ. "ਤਾਂ ਉਸ ਨੂੰ ਦੇਖਕੇ ਉਸ ਦਾ ਕਾਮ ਗਿਰਿਆ." (ਜਸਾ) ੭. ਵਿ- ਮਨੋਹਰ. ਦਿਲਕਸ਼. "ਕਾਮਨੈਨ ਸੁੰਦਰ ਬਦਨ." (ਸਲੋਹ) ੮. ਕਾਰਾਮਦ. ਭਾਵ- ਲਾਭਦਾਇਕ. "ਅਵਰਿ ਕਾਜ ਤੇਰੈ ਕਿਤੈ ਨ ਕਾਮ." (ਆਸਾ ਮਃ ੫) ੯. ਫ਼ਾ. [کام] ਸੰਗ੍ਯਾ- ਮੁਰਾਦ. ਪ੍ਰਯੋਜਨ। ੧੦. ਤਾਲੂਆ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. ਸੰਗ੍ਯਾ- ਜਿਸ ਤੋਂ ਮਦ ਹੋਵੇ, ਕਾਮਦੇਵ. "ਅਸ ਮਦਨ ਰਾਜਰਾਜਾ ਨ੍ਰਿਪਤਿ." (ਪਾਰਸਾਵ) ੨. ਬਸੰਤ ਰੁੱਤ। ੩. ਸ਼ਰਾਬ. ਸੁਰਾ. "ਉਨ ਮਦ ਚਢਾ, ਮਦਨ ਰਸ ਚਾਖਿਆ" (ਰਾਮ ਕਬੀਰ) ਜਿਨ੍ਹਾਂ ਨੇ ਇਸ ਸ਼ਰਾਬ ਦਾ ਰਸ ਚੱਖਿਆ। ੪. ਪ੍ਰੇਮ. ਮੁਹੱਬਤ। ੫. ਭੌਰਾ. ਭ੍ਰਮਰ। ੬. ਮਮੋਲਾ. ਖੰਜਨ। ੭. ਦੇਖੋ, ਰੂਪਮਾਲਾ। ੮. ਡਿੰਗ. ਮਾਂਹ. ਮਾਸ. ਉੜਦ....
ਕ੍ਰੋਧ ਕਰਕੇ. ਗੁੱਸੇ ਨਾਲ. "ਕਾਮਿ ਕਰੋਧਿ ਨਗਰੁ ਬਹੁ ਭਰਿਆ." (ਸੋਹਿਲਾ) ੨. ਦੇਖੋ, ਕ੍ਰੋਧੀ....
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਪੂਰਿਆ ਹੋਇਆ. ਭਰਿਆ ਹੋਇਆ. "ਜਿਸੁ ਮਾਨੁਖ ਪਹਿ ਕਰਉ ਬੇਨਤੀ, ਸੋ ਅਪਨੈ ਦੁਖਿ ਭਰਿਆ." (ਗੂਜ ਮਃ ੫) ੨. ਲਿਬੜਿਆ. ਆਲੂਦਾ ਹੋਇਆ. ਦੇਖੋ, ਭਰਣਾ ੨. ਅਤੇ ਭਰਿ ੩....
ਸੰਗ੍ਯਾ- ਆਨੰਦ ਦਾ ਗੀਤ. ਸ਼ੋਭਨ ਸਮੇਂ ਵਿੱਚ ਗਾਇਆ ਗੀਤ. "ਮੰਗਲ ਗਾਵਹੁ ਤਾ ਪ੍ਰਭੁ ਭਾਵਹੁ ਸੋਹਿਲੜਾ ਜੁਗ ਚਾਰੇ." (ਸੂਹੀ ਛੰਤ ਮਃ ੧) "ਕਹੈ ਨਾਨਕ ਸਬਦ ਸੋਹਿਲਾ ਸਤਿਗੁਰੂ ਸੁਣਾਇਆ." (ਅਨੰਦੁ) ੨. ਸੁ (ਉੱਤਮ) ਹੇਲਾ (ਖੇਲ) ਹੈ ਜਿਸ ਵਿੱਚ ਅਜੇਹਾ ਕਾਵ੍ਯ। ੩. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ "ਸੋਹਿਲਾ" ਸਿਰਲੇਖ ਹੇਠ ਇੱਕ ਖਾਸ ਬਾਣੀ, ਜਿਸ ਦਾ ਪੜ੍ਹਨਾ ਸੌਣ ਵੇਲੇ ਵਿਧਾਨ ਹੈ. "ਤਿਤੁ ਘਰਿ ਗਾਵਹੁ ਸੋਹਿਲਾ"- ਪਾਠ ਹੋਣ ਕਰਕੇ ਇਹ ਸੰਗ੍ਯਾ ਹੋਈ ਹੈ....
ਸੰ. ਕਰ੍ਮ. ਕਾਂਮ. "ਹਰਿ ਕੰਮ ਕਰਾਵਨ ਆਇਆ." (ਸੂਹੀ ਛੰਤ ਮਃ ੫)...
ਦੇਖੋ, ਨਰ....
ਦੇਖੋ, ਗੌਡ ੧....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....