kāruकारु
ਸੰ. ਸੰਗ੍ਯਾ- ਕਾਰੀਗਰ. ਹੱਥ ਨਾਲ ਕੰਮ ਕਰਨ ਵਾਲਾ। ੨. ਦੇਖੋ, ਕਾਰ.
सं. संग्या- कारीगर. हॱथ नाल कंम करन वाला। २. देखो, कार.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [کاریگر] ਸੰਗ੍ਯਾ- ਕੰਮ ਕਰਨ ਵਾਲਾ. ਹੁਨਰਮੰਦ....
ਦੇਖੋ, ਹਸ੍ਤ. "ਕਰੇ ਭਾਵ ਹੱਥੰ." (ਵਿਚਿਤ੍ਰ) ੨. ਹਾਥੀ ਦਾ ਸੰਖੇਪ. "ਹਰੜੰਤ ਹੱਥ." (ਕਲਕੀ) ੩. ਹਾਥੀ ਦੀ ਸੁੰਡ. "ਹਾਥੀ ਹੱਥ ਪ੍ਰਮੱਥ." (ਗੁਪ੍ਰਸੂ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਕਰ੍ਮ. ਕਾਂਮ. "ਹਰਿ ਕੰਮ ਕਰਾਵਨ ਆਇਆ." (ਸੂਹੀ ਛੰਤ ਮਃ ੫)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰਗ੍ਯਾ- ਕਾਰ੍ਯ. ਕੰਮ. ਕ੍ਰਿਯਾ. ਫ਼ਾ. [کار] "ਜੋ ਤੁਧੁ ਭਾਵੈ ਸਾਈ ਭਲੀ ਕਾਰ." (ਜਪੁ) ੨. ਵਿ- ਕਰਤਾ. ਕਰਨ ਵਾਲਾ. ਜੈਸੇ- ਚਰਮਕਾਰ, ਸੁਵਰਣਕਾਰ, ਲੋਹਕਾਰ ਆਦਿ. ਐਸੀ ਦਸ਼ਾ ਵਿੱਚ ਇਹ ਸ਼ਬਦ ਦੇ ਅੰਤ ਆਉਂਦਾ ਹੈ. ਫ਼ਾਰਸੀ ਵਿੱਚ ਭੀ ਇਹ ਇਵੇਂ ਹੀ ਵਰਤਿਆ ਜਾਂਦਾ ਹੈ. ਜੈਸੇ ਮੀਨਾਕਾਰ। ੩. ਸੰਗ੍ਯਾ- ਕਰਨ ਯੋਗ ਕੰਮ. ਕਰਣੀਯ ਕਾਰਯ. "ਜਿਤਨੇ ਜੀਅਜੰਤੁ ਪ੍ਰਭੁ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ." (ਮਲਾ ਮਃ ੪) ੪. ਧਰਮ ਦਾ ਟੈਕਸ. ਦਸਵੰਧ ਆਦਿਕ. "ਕਾਰ ਭੇਟ ਗੁਰ ਕੀ ਸਿਖ ਲਾਵਹਿ." (ਗੁਪ੍ਰਸੂ) ੫. ਰੇਖਾ. ਲਕੀਰ. "ਦੇਕੈ ਚਉਕਾ ਕਢੀ ਕਾਰ."¹ (ਵਾਰ ਆਸਾ) ੬. ਤੰਤ੍ਰਸ਼ਾਸਤ੍ਰ ਅਨੁਸਾਰ ਮੰਤ੍ਰਵਿਧਿ ਨਾਲ ਰਖ੍ਯਾ ਲਈ ਕੀਤੀ ਹੋਈ ਲੀਕ. "ਚਉਗਿਰਦ ਹਮਾਰੈ ਰਾਮਕਾਰ ਦੁਖ ਲਗੈ ਨ ਭਾਈ." (ਬਿਲਾ ਮਃ ੫) ੭. ਕਾਲਸ. "ਤਿਨ ਅੰਤਰਿ ਕਾਰ ਕਰੀਠਾ." (ਗਉ ਮਃ ੪) ਦੇਖੋ, ਕਾਰ ਕਰੀਠਾ। ੮. ਅਹੰਕਾਰ ਦਾ ਸੰਖੇਪ. "ਨ ਕਾਮ ਹੈ ਨ ਕ੍ਰੋਧ ਹੈ ਨ ਲੋਭ ਹੈ ਨ ਕਾਰ ਹੈ." (ਅਕਾਲ) ੯. ਅ਼. [قعر] ਕ਼ਅ਼ਰ. ਦਰਿਆ ਅਤੇ ਖੂਹ ਦੀ ਗਹਿਰਾਈ. ਖੂਹ ਅਤੇ ਤਾਲ ਦੀ ਗਾਰ. "ਖਨਤੇ ਕਾਰ ਸੁ ਵਹਿਰ ਨਿਕਰਹੀਂ." (ਗੁਪ੍ਰਸੂ) ੧੦. ਫ਼ਾ. [کار] ਜੰਗ. "ਖ਼ਸਮ ਰਾ ਚੁ ਕੋਰੋ ਕੁਨਦ ਵਕਤ ਕਾਰ." (ਜਫਰ) ੧੧. ਤੁ. [قار] ਕ਼ਾਰ. ਬਰਫ। ੧੨. ਅ਼. ਕਾਲਾ ਰੰਗ....