kālabudha, kālabūtaकालबुद, कालबूत
ਫ਼ਾ. [کالبُد] ਸੰਗ੍ਯਾ- ਸੰਚਾ. ਢਾਂਚਾ. ਕਲਬੂਤ. "ਕਾਲਬੂਤ ਕੀ ਹਸਤਨੀ ਮਨ ਬਉਰਾ ਰੇ." (ਗਉ ਕਬੀਰ) ਹਾਥੀ ਦੇ ਫੜਨ ਲਈ ਹਥਣੀ ਦਾ ਕਾਲਬੂਤ ਬਣਾਕੇ ਘਾਸ ਨਾਲ ਢਕੇ ਹੋਏ ਡੂੰਘੇ ਟੋਏ ਪੁਰ ਖੜਾ ਕਰਦੇ ਹਨ, ਜਿਸ ਪਾਸ ਮਦਮੱਤ ਹਾਥੀ ਆਕੇ ਟੋਏ ਵਿੱਚ ਡਿਗਕੇ ਫਸ ਜਾਂਦਾ ਹੈ। ੨. ਦੇਹ. ਸ਼ਰੀਰ.
फ़ा. [کالبُد] संग्या- संचा. ढांचा. कलबूत. "कालबूत की हसतनी मन बउरा रे." (गउ कबीर) हाथी दे फड़न लई हथणी दा कालबूत बणाके घास नाल ढके होए डूंघे टोए पुर खड़ा करदे हन, जिस पास मदमॱत हाथी आके टोए विॱच डिगके फस जांदा है। २. देह. शरीर.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਸਤ੍ਯਵਾਦੀ. ਝੂਠ ਦਾ ਤ੍ਯਾਗੀ। ੨. ਨਿੱਤ ਹੋਣ ਵਾਲਾ। ੩. ਬਿਨਾ ਮਿਲਾਵਟ. ਖਰਾ। ੪. ਸੰਗ੍ਯਾ- ਕਰਤਾਰ। ੫. ਦੇਖੋ, ਸਚਾ....
ਸੰਗ੍ਯਾ- ਸੰਚਾ. ਕਲਬੂਤ (ਕਾਲਬੁਦ). ੨. ਠੱਟਰ. ਪਿੰਜਰ....
ਦੇਖੋ, ਕਾਲਬੂਤ....
ਫ਼ਾ. [کالبُد] ਸੰਗ੍ਯਾ- ਸੰਚਾ. ਢਾਂਚਾ. ਕਲਬੂਤ. "ਕਾਲਬੂਤ ਕੀ ਹਸਤਨੀ ਮਨ ਬਉਰਾ ਰੇ." (ਗਉ ਕਬੀਰ) ਹਾਥੀ ਦੇ ਫੜਨ ਲਈ ਹਥਣੀ ਦਾ ਕਾਲਬੂਤ ਬਣਾਕੇ ਘਾਸ ਨਾਲ ਢਕੇ ਹੋਏ ਡੂੰਘੇ ਟੋਏ ਪੁਰ ਖੜਾ ਕਰਦੇ ਹਨ, ਜਿਸ ਪਾਸ ਮਦਮੱਤ ਹਾਥੀ ਆਕੇ ਟੋਏ ਵਿੱਚ ਡਿਗਕੇ ਫਸ ਜਾਂਦਾ ਹੈ। ੨. ਦੇਹ. ਸ਼ਰੀਰ....
ਸੰਗ੍ਯਾ- ਹਸ੍ਤਿਨੀ ਹਥਣੀ. ਹਸ੍ਤ (ਸੁੰਡ) ਵਾਲੀ। ੨. ਹਾਥੀਆਂ ਦੀ ਸੈਨਾ. ਗਜ ਸੈਨਾ. (ਸਨਾਮਾ) ੩. ਦੇਖੋ, ਹਸ੍ਤਿਨੀ....
ਸੰ. ਵਾਤੂਲ. ਵਿ- ਵਾਤ ਦੋਸ ਨਾਲ ਜਿਸ ਦਾ ਦਿਮਾਗ ਬਿਗੜ ਗਿਆ ਹੈ. ਬਾਮਾਰਿਆ. ਪਾਗਲ. "ਮਨ ਰੇ! ਕਹਾ ਭਇਓ ਤੈ ਬਉਰਾ?" (ਗਉ ਮਃ ੯) ੨. ਮਸ੍ਤ. ਬੇਪਰਵਾ. "ਹਮ ਪ੍ਰਭੁ ਕੇ ਰਾਚੇ ਰਸ ਬਉਰਾ." (ਚਰਿਤ੍ਰ ੨੯੪)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਸੰ. ਸੰਗ੍ਯਾ- ਤ੍ਰਿਣ. ਘਾਹ. ਕੱਖ. ਦੇਖੋ, ਅੰ grass । ੨. ਰਗੜ. ਘਸਣ (ਘਰ੍ਸਣ) ਤੋਂ ਹੋਇਆ ਚਿੰਨ੍ਹ. ਅੱਟਣ. "ਧਨੁਖਘਾਸ ਇਨ ਸਭਹਿਨ ਹਾਥ." (ਗੁਪ੍ਰਸੂ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਵਿ- ਖਲੋਤਾ. "ਖੜਾ ਪੁਕਾਰੈ ਪਾਤਣੀ." (ਸ. ਫਰੀਦ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰ. (दिह. ਧਾ- ਲੇਪਨ ਕਰਨਾ, ਵਧਣਾ). ਸੰਗ੍ਯਾ- ਸ਼ਰੀਰ. ਜਿਸਮ. ਤਨ. "ਜਿਹ ਪ੍ਰਸਾਦਿ ਪਾਈ ਦੁਰਲਭ ਦੇਹ." (ਸੁਖਮਨੀ) ੨. ਫ਼ਾ. [دہ] ਅਥਵਾ [دیہ] ਪਿੰਡ. ਗ੍ਰਾਮ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....