kālarātriकालरात्रि
ਸੰ. ਸੰਗ੍ਯਾ- ਮੌਤ ਦੀ ਰਾਤ। ੨. ਅੰਧੇਰੀ ਰਾਤ। ੩. ਪ੍ਰਲੈ ਦੀ ਰਾਤ। ੪. ਦਿਵਾਲੀ ਦੀ ਰਾਤ. ਕੱਤਕ ਬਦੀ ੩੦। ੫. ਕਾਲੀ ਦੇਵੀ. ਕਾਲਿਕਾ.
सं. संग्या- मौत दी रात। २. अंधेरी रात। ३. प्रलै दी रात। ४. दिवाली दी रात. कॱतक बदी ३०। ५. काली देवी. कालिका.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [موَت] ਸੰਗ੍ਯਾ- ਮ੍ਰਿਤ੍ਯੁ. ਅਜਲ. ਕਾਲ ਦੇਖੋ, ਮ੍ਰਿਤ੍ਯੁ....
ਸੰ. ਵਿ- ਦਿੱਤਾ ਹੋਇਆ। ੨. ਸੰ. ਰਤ. ਪ੍ਰੀਤਿਵਾਨ. "ਨਾਮ ਸੰਗਿ ਮਨ ਤਨਹਿ ਰਾਤ." (ਮਾਲੀ ਮਃ ੫) ੩. ਸੰ. ਰਾਤ੍ਰਿ. ਨਿਸ਼ਾ. ਰਜਨੀ. ਸ਼ਬ....
ਦੇਖੋ, ਆਂਧੀ....
ਦੇਖੋ, ਪ੍ਰਲਯ....
ਸੰਗ੍ਯਾ- ਦੀਵਾਰ. ਕੰਧ. ਚਾਰਦਿਵਾਰੀ. "ਬੈਠੇ ਜਾਇ ਸਮੀਪ ਦਿਵਾਲੀ." (ਨਾਪ੍ਰ) ੨. ਦੀਪਮਾਲਿਕਾ. ਦੀਪਾਵਲਿ. ਕੱਤਕ ਬਦੀ ੩੦ ਦਾ ਤ੍ਯੋਹਾਰ. ਹਿੰਦੂਮਤ ਵਿੱਚ ਇਹ ਲਕ੍ਸ਼੍ਮੀ ਪੂਜਨ ਦਾ ਪਰਵ ਹੈ. ਸਿੱਖਾਂ ਵਿੱਚ ਇਸ ਦਿਨ ਦੀਵੇ ਮਚਾਉਣ ਦੀ ਰਸਮ ਬਾਬਾ ਬੁੱਢਾ ਜੀ ਨੇ ਚਲਾਈ, ਕ੍ਯੋਂਕਿ ਗੁਰੂ ਹਰਿਗੋਬਿੰਦ ਸਾਹਿਬ ਦਿਵਾਲੀ ਦੇ ਦਿਨ ਗਵਾਲਿਯਰ ਦੇ ਕਿਲੇ ਤੋਂ ਅਮ੍ਰਿਤਸਰ ਜੀ ਪਧਾਰੇ ਸਨ. ਇਸ ਵਾਸਤੇ ਖ਼ੁਸ਼ੀ ਵਿੱਚ ਰੌਸ਼ਨੀ ਕੀਤੀ ਗਈ ਸੀ....
ਸੰ. ਸੰਗ੍ਯਾ- ਚੰਦ੍ਰਮਾ ਦੇ ਮਹੀਨੇ ਦਾ ਹਨੇਰਾ ਪੱਖ. ਬਹੁਲ ਦਿਨ ਦਾ ਸੰਖੇਪ. ਦੇਖੋ, ਬਹੁਲ। ੨. ਫ਼ਾ. [بدی] ਬੁਰਿਆਈ. ਅਪਕਾਰ....
ਸੰਗ੍ਯਾ- ਕਾਲੇ ਰੰਗ ਦੀ ਦੇਵੀ. ਕਾਲਿਕਾ. "ਚੰਡੀ ਦਯੋ ਵਿਦਾਰ, ਸ੍ਰੋਣ ਪਾਨ ਕਾਲੀ ਕਰ੍ਯੋ." (ਚੰਡੀ ੧) ੨. ਹਿਮਾਲਯ ਪਰਬਤ ਤੋਂ ਨਿਕਲੀ ਇੱਕ ਨਦੀ। ੩. ਦਸ਼ਮੇਸ਼ ਦੀ ਇੱਕ ਤੋਪ ਦਾ ਨਾਉਂ। ੪. ਇੱਕ ਸਰਪ, ਜੋ ਕ੍ਰਿਸਨ ਜੀ ਨੇ ਜਮੁਨਾ ਤੋਂ ਨਿਕਾਲਿਆ. ਕਾਲੀਯ. "ਕਾਲੀ ਨਥਿ ਕਿਆ ਵਡਾ ਭਇਆ?" (ਆਸਾ ਮਃ ੧) ੫. ਕਲ੍ਹ. ਕਲ੍ਯ. "ਮਤ ਜਾਣਹੁ ਆਜਿ ਕਿ ਕਾਲੀ." (ਧਨਾ ਮਃ ੪) ੬. ਵਿ- ਸ੍ਯਾਹ. ਕਾਲਿਮਾ ਸਹਿਤ. ਕਾਲੀ. "ਕਾਲੀ ਕੋਇਲ ਤੂ ਕਿਤ ਗੁਨਿ ਕਾਲੀ." (ਸੂਹੀ ਫਰੀਦ) ੭. ਕਲੰਕਿਤ. ਦੂਸਿਤ. "ਕਾਲੀ ਹੋਈਆ ਦੇਹੁਰੀ." (ਸਵਾ ਮਃ ੧) "ਚਹੁ ਜੁਗੀ ਕਲਿ ਕਾਲੀ ਕਾਂਢੀ." (ਵਾਰ ਸੋਰ ਮਃ ੩) ੮. ਕਾਲੀਨ ਦਾ ਸੰਖੇਪ. ਜੈਸੇ ਸਮਕਾਲੀਨ ਦੀ ਥਾਂ ਸਮਕਾਲੀ ਆਖਦੇ ਹਨ. ਦੇਖੋ, ਕਾਲੀਨ ੨। ੯. ਡਿੰਗ. ਅਫੀਮ. ਅਹਿਫੇਨ। ੧੦. ਕਾਲੀਂ. ਕਾਲੇ ਕੇਸਾਂ ਦੇ ਹੁੰਦੇ. ਭਾਵ- ਜਵਾਨੀ ਵਿੱਚ. "ਕਾਲੀ ਜਿਨ੍ਹੀ ਨ ਰਾਵਿਆ ਧਉਲੀ ਰਾਵੈ ਕੋਇ." (ਸ. ਫਰੀਦ)...
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਸੰ. ਸੰਗ੍ਯਾ- ਸਿਆਹੀ. ਕਾਲਸ। ੨. ਕਾਲੇ ਰੰਗ ਦੀ ਦੇਵੀ. ਕਾਲੀ। ੩. ਜਲਭਰੀ ਮੇਘਮਾਲਾ। ੪. ਕਾਲਕੜਛੀ ਚਿੜੀ. ਸ਼੍ਯਾਮਾ। ੫. ਕਾਲ ਭਗਵਾਨ ਦੀ ਉਹ ਸ਼ਕਤਿ ਜਿਸ ਨਾਲ ਸਾਰੇ ਸੰਸਾਰ ਨੂੰ ਲੈ ਕਰਦਾ ਹੈ. ਸੰਹਾਰ ਸ਼ਕਤਿ....