kālūnādhaकालूनाथ
ਜਿਲਾ ਫ਼ਿਰੋਜ਼ਪੁਰ ਦੇ ਨਿਥਾਣੇ ਪਿੰਡ ਦਾ ਵਸਨੀਕ ਇੱਕ ਯੋਗੀ. ਇਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ ਬਣਕੇ ਮੁਕਤਿ ਦਾ ਅਧਿਕਾਰੀ ਹੋਇਆ. ਇਸ ਦਾ ਅਸਥਾਨ ਮਾਲਵੇ ਵਿੱਚ ਪ੍ਰਸਿੱਧ ਹੈ. ਦੇਖੋ, ਨਿਥਾਣਾ। ੨. ਦੇਖੋ, ਕਾਲੂ ੪.
जिला फ़िरोज़पुर दे निथाणे पिंड दा वसनीक इॱक योगी. इह श्री गुरू हरिगोबिंद साहिब दा सेवक बणके मुकति दा अधिकारी होइआ. इस दा असथान मालवे विॱच प्रसिॱध है. देखो, निथाणा। २. देखो, कालू ४.
ਅ਼. [ضِلع] ਜਿਲਅ਼. ਸੰਗ੍ਯਾ- ਪਰਗਨਾ. ਪ੍ਰਾਂਤ. "ਬਹੁਰੋ ਬਸ ਤੋਹਿ ਨ ਔਰ ਜਿਲੈ." (ਨਾਪ੍ਰ) ੨. ਅ਼. [جلا] ਦੂਰ ਕਰਨਾ. ਮਿਟਾਉਣਾ। ੩. ਮੈਲ ਉਤਾਰਕੇ ਸਾਫ਼ ਕਰਨਾ। ੪. ਦੇਸ਼ ਅਥਵਾ ਘਰ ਤੋਂ ਕੱਢਣਾ....
ਫ਼ਿਰੋਜ਼ਸ਼ਾਹ ਤੁਗਲਕ ਨੇ ਇਹ ਨਾਮ ਸਰਹਿੰਦ ਦਾ ਰੱਖਿਆ ਸੀ। ੨. ਸਤਲੁਜ ਦੇ ਕਿਨਾਰੇ ਇੱਕ ਨਗਰ, ਜੋ ਲਹੌਰੋਂ ੫੭ ਮੀਲ ਹੈ. ਇਸ ਨਾਮ ਦਾ ਸੰਬੰਧ ਭੀ ਫ਼ਿਰੋਜ਼ਸ਼ਾਹ ਨਾਲ ਹੀ ਦੱਸਿਆ ਜਾਂਦਾ ਹੈ. ਇਸ ਤੇ ਸਨ ੧੮੩੫ ਵਿੱਚ ਅੰਗ੍ਰੇਜ਼ਾਂ ਨੇ ਕਬਜਾ ਕੀਤਾ. ਇੱਥੇ ਸਿੱਖਰਾਜ ਦੀ ਹੱਦ ਸਮਝਕੇ ਅੰਗ੍ਰੇਜ਼ੀ ਸਰਕਾਰ ਨੇ ਛਾਉਣੀ ਬਣਾਈ ਸੀ. ਸਨ ੧੮੯੭ ਵਿੱਚ ੩੬ ਸਿੱਖ ਪਲਟਨ ਦੇ ਬਹਾਦੁਰ ਸਿਪਾਹੀ, ਜੋ ਸਾਰਾਗੜ੍ਹੀ ਵਿੱਚ ਅਦੁਤੀ ਬਹਾਦੁਰੀ ਨਾਲ ਸ਼ਹੀਦ ਹੋਏ ਸਨ, ਉਨ੍ਹਾਂ ਦੀ ਯਾਦ ਵਿੱਚ ਇੱਥੇ ਸੁੰਦਰ ਮੰਦਿਰ ਹੈ, ਜਿਸ ਨੂੰ ਸਨ ੧੯੦੩ ਵਿੱਚ ਲਾਟ ਸਾਹਿਬ ਪੰਜਾਬ ਨੇ ਖੋਲ੍ਹਿਆ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਵਸਣ ਵਾਲਾ. ਨਿਵਾਸ ਕਰਤਾ ਦੇਖੋ, ਵਸਕੀਨ....
ਸੰ. योगिन्. ਵਿ- ਯੋਗ ਵਾਲਾ. ਦੇਖੋ, ਯੁਜ ਧਾ। ੨. ਸੰਗ੍ਯਾ- ਆਤਮਾ ਵਿੱਚ ਮਨ ਜੋੜਨ ਵਾਲਾ ਪੁਰਖ। ੩. ਗੋਰਖਪੰਥੀ ਸਾਧਾਂ ਦਾ ਇੱਕ ਫਿਰਕਾ. ਦੇਖੋ, ਜੋਗੀ ੩. ਅਤੇ ਬਾਰਹ ੨....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸੇਵਾ ਕਰਨ ਵਾਲਾ. ਦਾਸ. ਖਿਦਮਤਗਾਰ. "ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ." (ਮਾਝ ਅਃ ਮਃ ੩)...
ਸੰ. ਮੁਕ੍ਤਿ. ਸੰਗ੍ਯਾ- ਛੁਟਕਾਰਾ ਰਿਹਾਈ. ਇਸ ਦਾ ਮੂਲ ਮੁਚੁ ਧਾਤੁ ਹੈ. "ਹਉਮੈ ਪੈਖੜੁ ਤੇਰੇ ਮਨੈ ਮਾਹਿ। ਹਰਿ ਨ ਚੇਤਹਿ ਮੂੜੇ, ਮੁਕਤਿਜਾਹਿ." (ਬਸੰ ਅਃ ਮਃ ੧) ਤਾਕਿ ਛੁਟ ਜਾਵੇਂ। ੨. ਅਵਿਦ੍ਯਾ ਦੇ ਬੰਧਨਾਂ ਤੋਂ ਛੁਟਕਾਰਾ. ਕਲੇਸ਼ਾਂ ਤੋਂ ਰਿਹਾਈ. "ਮੁਕਤਿ ਪਾਈਐ ਸਾਧ ਸੰਗਤਿ." (ਧਨਾ ਮਃ ੫)#ਮਤਾਂ ਦੇ ਭੇਦ ਕਰਕੇ ਮੁਕਤਿ ਦੇ ਸਰੂਪ ਭੀ ਜੁਦੇ ਜੁਦੇ ਹਨ-#(ੳ) ਨ੍ਯਾਯ ਸ਼ਾਸਤ੍ਰ ਅਨੁਸਾਰ ਸ਼ਰੀਰ, ਮਨ ਸਮੇਤ ਛੀ ਇੰਦ੍ਰੀਆਂ, ਇੰਦ੍ਰੀਆਂ ਦੇ ਛੀ ਵਿਸੇ, ਇੰਦ੍ਰੀਆਂ ਦੇ ਛੀ ਗ੍ਯਾਨ, ਸੁਖ ਦੁਖ, ਇਨ੍ਹਾਂ ਇੱਕੀਆਂ ਦੁੱਖਾਂ ਦਾ ਜੋ ਨਾਸ਼ ਹੋਜਾਣਾ ਹੈ, ਇਹ ਮੁਕਤਿ ਹੈ.#(ਅ) ਵੈਸ਼ੇਸਿਕਮਤ ਅਨੁਸਾਰ ਜੀਵਾਤਮਾ, ਨੌ ਗੁਣ (ਗ੍ਯਾਨ, ਸੁਖ, ਦੁਖ ਇੱਛਾ, ਦ੍ਵੇਸ, ਪ੍ਰਯਤਨ, ਧਰਮ, ਅਧਰਮ ਅਤੇ ਭਾਵਨਾ) ਧਾਰਨ ਵਾਲਾ ਵਿਆਪਕ ਹੈ. ਵਿਚਾਰ ਅਤੇ ਅਭ੍ਯਾਸ ਨਾਲ ਨੌ ਗੁਣਾਂ ਤੋਂ ਜੀਵਾਤਮਾ ਦਾ ਅਸੰਗ ਹੋ ਜਾਣਾ ਮੁਕਤਿ ਹੈ.#(ੲ) ਪ੍ਰਕ੍ਰਿਤਿ ਅਤੇ ਪੁਰੁਸ ਦਾ ਭਿੰਨ ਭਿੰਨ ਗ੍ਯਾਨ ਹੋਣ ਤੋਂ ਆਧ੍ਯਾਤਮਿਕ ਆਧਿਭੌਤਿਕ ਅਤੇ ਆਧਿਦੈਵਿਕ ਤਿੰਨ ਪ੍ਰਕਾਰ ਦੇ ਦੁੱਖਾਂ ਦਾ ਪੂਰੀ ਤਰਾਂ ਹਟ ਜਾਣਾ, ਸਾਂਖ੍ਯਮਤ ਦੀ ਮੁਕਤਿ ਹੈ.#(ਸ) ਯੋਗਮਤ ਅਨੁਸਾਰ ਅਵਿਦ੍ਯਾ ਆਦਿ ਪੰਜ ਕਲੇਸ਼ਾਂ ਦਾ*¹ ਸਮਾਧਿ ਅਤੇ ਅਭ੍ਯਾਸ ਦ੍ਵਾਰਾ ਮਿਟਜਾਣਾ ਅਤੇ ਜੀਵਾਤਮਾ ਨੂੰ ਸ੍ਵਤੰਤ੍ਰਤਾ ਦੀ ਪ੍ਰਾਪਤੀ ਹੋਣੀ ਮੁਕਤਿ ਹੈ.#(ਹ) ਅਗਨਿਹੋਤ੍ਰ ਜਪ ਦਾਨ ਆਦਿ ਕਰਮਾਂ ਤੋਂ ਅਖੈ ਸੁਰਗਸੁਖ ਦੀ ਪ੍ਰਾਪਤੀ, ਮੀਮਾਂਸਾਮਤ ਦੀ ਮੁਕਤਿ ਹੈ.#(ਕ) ਆਤਮਗ੍ਯਾਨ ਦ੍ਵਾਰਾ ਅਵਿਦ੍ਯਾ ਉਪਾਧੀ ਦੂਰ ਕਰਕੇ ਜੀਵ ਦਾ ਬ੍ਰਹਮ ਨਾਲ ਅਭੇਦ ਹੋਣਾ, ਵੇਦਾਂਤਮਤ ਦੀ ਮੁਕਤਿ ਹੈ.#(ਖ) ਸ਼ੈਵ ਵੈਸਨਵ ਆਦਿ ਮਤਾਂ ਦੀ ਮੁਕਤਿ ਹੈ ਕਿ ਆਪਣੇ ਆਪਣੇ ਇਸ੍ਟ ਦੇਵਤਾ ਦਾ ਪੂਜਨ ਧ੍ਯਾਨ ਕਰਨ ਤੋਂ ਉਪਾਸ੍ਯ ਦੇਵਤਾ ਦੇ ਲੋਕ ਵਿੱਚ ਜਾਕੇ ਅਖੈਸੁਖ ਭੋਗਣੇ.#(ਗ) ਜੈਨਮਤ ਅਨੁਸਾਰ ਤਪ ਅਹਿੰਸਾ ਆਦਿ ਕਰਮ ਕਰਨ ਤੋਂ ਕਰਮਾਂ ਦੇ ਬੰਧਨਾਂ ਦਾ ਅਭਾਵ ਹੋਣ ਤੇ ਜੀਵ ਦਾ ਉੱਚੇ ਲੋਕ ਵਿੱਚ ਲਗਾਤਾਰ ਚਲੇਜਾਣਾ ਅਤੇ ਮੁੜ ਹੇਠਾਂ ਨਾ ਆਉਣਾ ਹੀ ਮੁਕਤਿ ਹੈ.#(ਘ) ਇਸਲਾਮ ਮਤ ਅਨੁਸਾਰ ਕ਼ੁਰਾਨਸ਼ਰੀਫ ਦੇ ਵਚਨਾਂ ਤੇ ਅਮਲ ਕਰਨਾ ਅਤੇ ਨਮਾਜ਼ ਰੋਜ਼ੇ ਆਦਿ ਪੰਜ ਨਿਜਮਾਂ² ਤੇ ਪੱਕੇ ਰਹਿਣਾ, ਪੈਗੰਬਰ ਮੁਹ਼ੰਮਦ ਤੇ ਨਿਸ਼ਚਾ ਰੱਖਣਾ, ਇਸ ਤੋਂ ਕ਼ਯਾਮਤ ਦੇ ਦਿਨ ਦੇ ਫੈਸਲੇ ਅਨੁਸਾਰ ਹਮੇਸ਼ਾ ਲਈ ਬਹਿਸ਼ਤ ਦੀ ਪ੍ਰਾਪਤੀ ਮੁਕਤਿ ਹੈ.#ਸੂਫ਼ੀ ਮੁਸਲਮਾਨ ਪਰਮਾਤਮਾ ਵਿੱਚ ਰੂਹ ਦੇ ਮਿਲਾਪ ਨੂੰ ਮੁਕਤਿ ਮੰਨਦੇ ਹਨ ਇਹ ਮਤ ਵੇਦਾਂਤ ਨਾਲ ਹੀ ਜਾ ਮਿਲਦਾ ਹੈ.#(ਙ) ਈਸਾਈ ਮਤ ਅਨੁਸਾਰ ਖੁਦਾ ਦੇ ਪੁਤ੍ਰ ਹਜਰਤ ਈਸਾ ਤੇ ਪੂਰਾ ਭਰੋਸਾ ਕਰਨ ਤੋਂ ਪਾਪਾਂ ਤੋਂ ਛੁਟਕਾਰਾ ਅਤੇ ਅਖੈਜੀਵਨ ਪਾਉਣਾ ਮੁਕਤਿ ਹੈ. ਉਨ੍ਹਾਂ ਦਾ ਖਿਆਲ ਹੈ ਕਿ ਕੋਈ ਆਦਮੀ ਬਿਨਾ ਪਾਪ ਨਹੀਂ ਅਰ ਪਾਪ ਦਾ ਫਲ ਮੌਤ ਹੈ. ਪੈਗੰਬਰ ਈਸਾ ਨੇ ਆਪਣੇ ਪ੍ਰਾਣ ਦੇਕੇ ਲੋਕਾਂ ਦੇ ਪਾਪਾਂ ਦਾ ਪ੍ਰਾਯਸ਼ਚਿੱਤ ਕੀਤਾ ਹੈ. ਜੋ ਉਸ ਤੇ ਈਮਾਨ ਲਿਆਉਣਗੇ. ਉਹ ਪਾਪਾਂ ਤੋਂ ਛੁਟਕਾਰਾ ਪਾਉਣਗੇ ਅਤੇ ਅਵਿਨਾਸ਼ੀ ਜੀਵਨ ਪ੍ਰਾਪਤ ਕਰਨਗੇ.#(ਚ) ਬੌੱਧਮਤ ਅਨੁਸਾਰ ਅੱਠ ਸ਼ੁਭ ਗੁਣਾਂ³ ਦੇ ਧਾਰਨ ਤੋਂ ਸਰਵ ਇੱਛਾ ਦਾ ਤ੍ਯਾਗ ਹੋਣ ਤੇ ਨਿਰਵਾਣਪਦ ਦੀ ਪ੍ਰਾਪਤੀ ਮੁਕਤਿ ਹੈ.#(ਛ) ਸਿੱਖਮਤ ਦੀ ਮੁਕਤੀ ਹੈ- ਗੁਰਮੁਖਾਂ ਦੀ ਸੰਗਤਿ ਦ੍ਵਾਰਾ ਨਾਮ ਦੇ ਤਤ੍ਵ ਅਤੇ ਅਭ੍ਯਾਸ ਦੇ ਪ੍ਰਕਾਰ ਨੂੰ ਜਾਣਕੇ ਸਿਰਜਨਹਾਰ ਨਾਲ ਲਿਵ ਦਾ ਜੋੜਨਾ. ਹੌਮੈ ਤ੍ਯਾਗਕੇ ਪਰੋਪਕਾਰ ਕਰਨਾ. ਅੰਤਹਕਰਣ ਨੂੰ ਅਵਿਦ੍ਯਾ ਅਤੇ ਭ੍ਰਮਜਾਲ ਤੋਂ ਸ਼ਰੀਰ ਨੂੰ ਅਪਵਿਤ੍ਰਤਾ ਤੋਂ ਪਾਕ ਰੱਖਣਾ. ਅਰਥਾਤ- ਨਾਮ ਦਾਨ ਇਸਨਾਨ ਦਾ ਸੇਲਨ ਕਰਨਾ.#ਉੱਪਰ ਲਿਖੇ ਮੁਕਤਿ ਦੇ ਸਾਧਨਾਂ ਦਾ ਗੁਰਬਾਣੀ ਵਿੱਚ ਇਉਂ ਵਰਣਨ ਹੈ-#"ਕਰਮ ਧਰਮ ਕਰਿ ਮੁਕਤਿ ਮੰਗਾਹੀ।#ਮੁਕਤਿ ਪਦਾਰਥੁ ਸਬਦਿ ਸਲਾਹੀ।#ਬਿਨ ਗੁਰਸਬਦੈ ਮੁਕਤਿ ਨ ਹੋਈ,#ਪਰਪੰਚੁ ਕਰਿ ਭਰਮਾਈ ਹੇ.#(ਮਾਰੂ ਸੋਲਹੇ ਮਃ ੧)#ਮੁਕਤੇ ਸੋਈ ਭਾਲੀਅਹਿ ਜਿ ਸਚਾ ਨਾਮੁ ਸ੍ਵਮਾਲਿ.#(ਸ੍ਰੀ ਮਃ ੫)#ਤ੍ਰੈਗੁਣ ਵਖਾਣੈ ਭਰਮੁ ਨ ਜਾਇ।#ਬੰਧਨ ਨ ਤੂਟਹਿ ਮੁਕਤਿ ਨ ਪਾਇ।#ਮੁਕਤਿਦਾਤਾ ਸਤਿਗੁਰੁ ਜਗ ਮਾਹਿ। (ਗਉ ਮਃ ੩)#ਮੁਕਤਿ ਪਾਈਐ ਸਾਧਸੰਗਤਿ#ਬਿਨਸਜਾਇ ਅੰਧਾਰੁ. (ਧਨਾ ਮਃ ੫)#ਮੁਕਤਿਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ.#(ਮਲਾ ਅਃ ਮਃ ੩)#ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ।#ਮੁਕਤਿ ਭਇਆ ਜਿਸੁ ਰਿਦੈ ਵਸੇਰਾ. (ਮਾਝ ਮਃ ੫)#ਮੁਕਤਿ ਭਇਆ ਬੰਧਨ ਗੁਰਿ ਖੋਲੇ,#ਜਨ ਨਾਨਕ ਹਰਿਗੁਣ ਗਾਏ. (ਗਉ ਮਃ ੫)#ਮੁਕਤਿ ਭਏ ਸਾਧਸੰਗਤਿ ਕਰਿ,#ਤਿਨ ਕੇ ਅਵਗਨ ਸਭਿ ਪਰਹਰਿਆ.#(ਸਾਰ ਅਃ ਮਃ ੫)#ਕਹੁ ਨਾਨਕ ਗੁਰਿ ਖੋਲੇ ਕਪਾਟ।#ਮੁਕਤੁ ਭਏ ਬਿਨਸੇ ਭ੍ਰਮਥਾਟ." (ਗਉ ਮਃ ੫)#(ਜ) ਹੋਰ ਚਾਰਵਾਕ ਆਦਿ ਅਨੰਤਮਤ ਹਨ, ਜਿਨ੍ਹਾਂ ਦੀਆਂ ਮੁਕਤੀਆਂ ਅਨੇਕ ਹਨ. ਮੁਕਤਿ ਵਿਸਯ ਸਭ ਦਾ ਸਿੱਧਾਂਤ ਵਿਚਾਰੀਏ ਤਾਂ ਦੁੱਖਾਂ ਤੋਂ ਛੁਟਕਾਰਾ ਅਤੇ ਆਨੰਦ ਦੀ ਪ੍ਰਾਪਤੀ ਹੀ ਮੁਕਤਿ ਸਿੱਧ ਹੁੰਦੀ ਹੈ।#੩. ਵਿ- ਮੁਕ੍ਤ ਦੀ ਥਾਂ ਭੀ ਮੁਕਤਿ ਸ਼ਬਦ ਆਇਆ ਹੈ. "ਹਰਖ ਸੋਗ ਜਾਕੈ ਨਹੀ ਬੈਰੀ ਮੀਤ ਸਮਾਨ ×× ਮੁਕਤਿ ਤਾਹਿ ਤੈ ਜਾਨ." (ਸਃ ਮਃ ੯) ੪. ਸੰਗ੍ਯਾ- ਮੌਕ੍ਤਿਕ (ਮੁਕ੍ਤਾ) ਮੋਤੀ. "ਮੁਕਤਿਮਾਲ ਕਨਿਕ ਲਾਲ ਹੀਰਾ." (ਜੈਤ ਮਃ ੫)...
ਸੰ. अधिकारिन्- ਸੰਗ੍ਯਾ- ਹੱਕਦਾਰ। ੨. ਅਹੁਦੇਦਾਰ। ੩. ਮਾਲਿਕ. ਸ੍ਵਾਮੀ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਦਖੋ, ਨਥਾਣਾ। ੨. ਜਿਲਾ ਫਿਰੋਜ਼ਪੁਰ ਵਿੱਚ ਇੱਕ ਮਸ਼ਹੂਰ ਪਿੰਡ, ਜੋ ਰੇਲਵੇ ਸਟੇਸ਼ਨ ਭੁੱਚੋ ਤੋਂ ਸੱਤ ਮੀਲ ਉੱਤਰ ਹੈ. ਇਸ ਪਿੰਡ ਦੇ ਵਿੱਚ ਹੀ ਢਾਬ ਦੇ ਕਿਨਾਰੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਇੱਥੇ ਇੱਕ ਕਾਲੂਨਾਥ ਸਾਧੂ ਰਹਿਂਦਾ ਸੀ, ਜੋ ਗੁਰੂ ਜੀ ਦਾ ਪ੍ਰੇਮੀ ਅਤੇ ਨਾਮ ਜਪਣ ਵਾਲਾ ਸੀ. ਇਸ ਨੇ ਗੁਰੂਸਰ ਮੇਹਰਾਜ ਦੇ ਜੰਗ ਸਮੇਂ ਸਤਿਗੁਰੂ ਦੀ ਬਹੁਤ ਸੇਵਾ ਅਤੇ ਸਹਾਇਤਾ ਕੀਤੀ. ਜੰਗ ਫਤੇ ਹੋਣ ਪੁਰ ਗੁਰੂ ਜੀ ਨੂੰ ਇੱਥੇ ਲੈਆਇਆ ਅਤੇ ਪ੍ਰੇਮ ਨਾਲ ਸੇਵਾ ਕੀਤੀ. ਗੁਰਉਪਦੇਸ਼ ਦੇ ਪ੍ਰਭਾਵ ਨਾਲ ਪਰਮਗਤਿ ਦਾ ਅਧਿਕਾਰੀ ਬਣਿਆ. ਗੁਰਦ੍ਵਾਰਾ ਬਣਿਆਹੋਇਆ ਹੈ ਅਤੇ ੨੭ ਘੁਮਾਉਂ ਜ਼ਮੀਨ ਪਿੰਡ ਵੱਲੋਂ ਗੁਰਦ੍ਵਾਰੇ ਦੇ ਨਾਮ ਹੈ. ਚੇਤ੍ਰਚੋਦਸ ਨੂੰ ਮੇਲਾ ਹੁੰਦਾ ਹੈ. ਪੁਜਾਰੀ ਸਿੰਘ ਹੈ....
ਦੇਖੋ, ਕਾਲੂ ਬਾਬਾ। ੨. ਸ਼੍ਰੀ ਗੁਰੂ ਨਾਨਕ ਦੇਵ ਦਾ ਇੱਕ ਸਿੱਖ, ਜੋ ਕਰਤਾਰਪੁਰ ਸੇਵਾ ਵਿੱਚ ਹ਼ਾਜਿਰ ਰਿਹਾ। ੩. ਬੰਮੀ ਗੋਤ ਦਾ ਸੁਲਤਾਨਪੁਰ ਨਿਵਾਸੀ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ। ੪. ਇੱਕ ਕਹਾਰ, ਜੋ ਝਿਉਰਾਂ ਦਾ ਪੀਰ ਹੋਇਆ ਹੈ. ਇਸ ਦਾ ਦੇਹਰਾ ਪਚਨੰਗਲ ਪਿੰਡ (ਜਿਲਾ ਹੁਸ਼ਿਆਰਪੁਰ) ਵਿੱਚ ਹੈ, ਜਿਸ ਥਾਂ ਦੂਰ ਦੂਰ ਦੇ ਝਿਉਰ ਜਾਕੇ ਪੂਜਦੇ ਹਨ. ਮੇਲਾ ਵੈਸਾਖੀ ਨੂੰ ਹੁੰਦਾ ਹੈ। ੫. ਦੇਖੋ, ਕਾਲੂਨਾਥ....