kāsidhaकासिद
ਅ਼. [قاصِد] ਕ਼ਾਸਿਦ. ਵਿ- ਕ਼ਸਦ. (ਇਰਾਦਾ) ਕਰਨ ਵਾਲਾ। ੨. ਸੰਗ੍ਯਾ- ਹਲਕਾਰਾ। ੩. ਦੂਤ.
अ़. [قاصِد] क़ासिद. वि- क़सद. (इरादा) करन वाला। २. संग्या- हलकारा। ३. दूत.
ਅ਼. [ارادہ] ਸੰਗ੍ਯਾ- ਸੰਕਲਪ. ਫੁਰਣਾ. "ਜੰਗ ਇਰਾਦਾ ਕੀਨ." (ਗੁਪ੍ਰਸੂ) ੨. ਇੱਛਾ। ੩. ਨਿਸ਼ਚਾ. ਯਕੀਨ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸੰਦੇਸ਼ਹਾਰਕ. ਹਰਕਾਰਹ. ਚਿੱਠੀਰਸਾਂ. "ਲਿਖ ਹਰਕਾਰੇ ਬਾਦਸਾਹ ਫਿਰ ਤੁਰਤ ਪਠਾਏ." (ਜੰਗਨਾਮਾ)...
ਸੰ. ਸੰਗ੍ਯਾ- ਵਕੀਲ. ਬਸੀਠ। ੨. ਹਰਕਾਰਾ. ਚਿੱਠੀਰਸਾਂ। ੩- ੪- ੫ ਪੰਜਾਬੀ ਵਿੱਚ ਦੂਤ ਦਾ ਅਰਥ ਗਣ (ਦਾਸ), ਚੁਗਲ ਅਤੇ ਵੈਰੀ ਭੀ ਹੋਗਿਆ ਹੈ, ਯਥਾ- "ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ." (ਆਸਾ ਅਃ ਮਃ ੧) ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਬਾਲ ਬੱਚੇ ਫੜ ਲਓ. ਦੇਖੋ, ਜਮਦੂਤ. "ਦੁਸਟ ਦੂਤ ਕੀ ਚੂਕੀ ਕਾਨ." (ਆਸਾ ਮਃ ੫) ਚੁਗਲ ਦੀ ਕਾਣ ਚੂਕੀ. "ਦੂਤ ਲਗੇ ਫਿਰਿ ਚਾਕਰੀ." (ਸ੍ਰੀ ਮਃ ੧) ਅਰ- "ਦੂਤਨ ਕੇ ਦਲ ਆਨ ਮਿਲੇ ਜਬ." (ਗੁਵਿ ੧੦) ਇਸ ਥਾਂ ਵੈਰੀ ਅਰਥ ਹੈ। ੬. ਦੇਖੋ, ਦ੍ਯੂਤ....