kiniकिनि
ਕਿਨ੍ਹਾਂ ਨੇ। ੨. ਕਿਸ ਬਿਧਿ ਨਾਲ. ਕਿਉਂਕਰ. "ਕਿਨਿ ਕਹੀਐ ਕਿਉ ਦੇਖੀਐ ਭਾਈ, ਕਰਤਾ ਏਕੁ ਅਕਥੁ." (ਸੋਰ ਅਃ ਮਃ ੫)
किन्हां ने। २. किस बिधि नाल. किउंकर. "किनि कहीऐ किउ देखीऐ भाई, करता एकु अकथु." (सोर अः मः ५)
ਸਰਵ. ਕੌਣ. ਕਿਸ ਨੂੰ. ਕਿਸੇ। ੨. ਕਸ਼ਮਕਸ਼ ਦੀ ਥਾਂ ਭੀ ਕਿਸ ਸ਼ਬਦ ਆਉਂਦਾ ਹੈ. ਜੈਸੇ- "ਉਸ ਦੀ ਮੇਰੇ ਨਾਲ ਕਿਸ ਹੈ।" ੩. ਕੀਸ਼ (ਬਾਂਦਰ) ਲਈ ਭੀ ਕਿਸ ਸ਼ਬਦ ਆਇਆ ਹੈ. "ਚਪੇ ਕਿਸੰ." ਅਤੇ- "ਜਿਣ੍ਯੋ ਕਿਸੰ." (ਰਾਮਾਵ)...
ਸੰ. ਵਿਧਿ. ਸੰਗ੍ਯਾ- ਜਗਤ ਨੂੰ ਰਚਣ ਵਾਲਾ ਕਰਤਾਰ. ਪਾਰਬ੍ਰਹਮ. "ਬੰਛਤ ਸਿਧਿ ਕੋ ਬਿਧਿ ਮਿਲਾਇਓ." (ਸਵੈਯੇ ਮਃ ੪. ਕੇ) ਦੇਖੋ, ਬੰਛਤ। ੨. ਬ੍ਰਹਮਾ। ੩. ਭਾਗ੍ਯ. ਕਿਸਮਤ। ੪. ਕ੍ਰਮ. ਸਿਲਸਿਲਾ। ੫. ਕਰਮ, ਕੰਮ, ਕ੍ਰਿਯਾ, "ਸਾਕਤ ਕੀ ਬਿਧਿ ਨੈਨਹੁ ਡੀਠੀ." (ਰਾਮ ਮਃ ੫) ੬. ਕਾਨੂਨ. ਨਿਯਮ. ਧਾਰਮਿਕ ਨਿਯਮ. "ਗੁਰਪੂਜਾ ਬਿਧਿ ਸਹਿਤ ਕਰੰ." (ਸਵੈਯੇ ਮਃ ੪. ਕੇ) "ਪੜਹਿ ਮਨਮੁਖ, ਪਰ (ਬਿਧਿ ਨਹੀਂ ਜਾਨਾ. (ਮਾਰੂ ਸੋਲਹੇ ਮਃ ੧) ੭. ਹਕੀਮ. ਵੈਦ੍ਯ। ੮. ਹਾਲਤ. ਦਸ਼ਾ. "ਘਾਲ ਨ ਭਾਨੈ, ਅੰਤਰ ਬਿਧਿ ਜਾਨੈ." (ਸੋਰ ਮਃ ੫) "ਅੰਤਰ ਕੀ ਬਿਧਿ ਤੁਮ ਹੀ ਜਾਨੀ." (ਗਉ ਮਃ ੫) ੯. ਪ੍ਰਕਾਰ. ਢੰਗ. ਤਰਹਿ. "ਮੈ ਕਿਹ ਬਿਧਿ ਪਾਵਹੁ ਪ੍ਰਾਨਪਤੀ." (ਬਸੰ ਮਃ ੧) ੧੦. ਧਰਮ ਅਨੁਸਾਰ ਕਰਨ ਯੋਗ੍ਯ ਕਰਮ ਅਤੇ ਉਸ ਵਿੱਚ ਲਾਉਣ ਦੀ ਆਗ੍ਯਾ। ੧੧. ਜੁਗਤ. ਤਰਕੀਬ. "ਇਹ ਬਿਧਿ ਪਾਈ ਮੈ ਸਾਧੂ ਕੰਨਹੁ." (ਟੋਡੀ ਮਃ ੫) ੧੨. ਇੱਕ ਅਰਥਾਲੰਕਾਰ. ਦੇਖੋ, ਵਿਧਿ ੨....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਕਿਨ੍ਹਾਂ ਨੇ। ੨. ਕਿਸ ਬਿਧਿ ਨਾਲ. ਕਿਉਂਕਰ. "ਕਿਨਿ ਕਹੀਐ ਕਿਉ ਦੇਖੀਐ ਭਾਈ, ਕਰਤਾ ਏਕੁ ਅਕਥੁ." (ਸੋਰ ਅਃ ਮਃ ੫)...
ਕ੍ਰਿ. ਵਿ- ਕੈਸੇ. ਕਿਸ ਪ੍ਰਕਾਰ. "ਕਿਉ ਵਰਨੀ ਕਿਵ ਜਾਣਾ?" (ਜਪੁ) "ਕਿਉ ਕਰਿ ਇਹੁ ਮਨੁ ਮਾਰੀਐ." (ਵਾਰ ਰਾਮ ੧. ਮਃ ੩) "ਨਿਕਸਿਓ ਕਿਉਕੈ ਜਾਇ?" (ਸ. ਕਬੀਰ) ੨. ਕਿਸ ਵਾਸਤੇ. "ਸਮਝਤ ਨਹਿ ਕਿਉ ਗਵਾਰ?" (ਜੈਜਾ ਮਃ ੯)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਦੇਖੋ, ਏਕ. "ਏਕੁ ਅਧਾਰੁ ਨਾਮੁ ਧਨੁ ਮੋਰਾ." (ਦੇਵ ਮਃ ੫) ੨. ਕਰਤਾਰ. ਵਾਹਗੁਰੂ. "ਏਕੁ ਅਰਾਧਿ ਪਰਾਛਤ ਗਏ." (ਸੁਖਮਨੀ) ੩. ਐਕ੍ਯ. ਇੱਤਿਫ਼ਾਕ. ਮੇਲ ਜੋਲ. "ਪੰਚਾ ਤੇ ਏਕੁ ਛੂਟਾ." (ਸਾਰ ਮਃ ੫. ਪੜਤਾਲ)...
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....