kishalēaकिशलय
ਸੰ. ਸੰਗ੍ਯਾ- ਜੋ ਕਿੰਚਿਤ (ਥੋੜਾ) ਸ਼ਲ (ਚਲੇ). ਹਵਾ ਨਾਲ ਹੌਲੀ ਹੌਲੀ ਹਿੱਲਣ ਵਾਲਾ ਸ਼ਗੂਫ਼ਾ. ਕੂਮਲ.
सं. संग्या- जो किंचित (थोड़ा) शल (चले). हवा नालहौली हौली हिॱलण वाला शगूफ़ा. कूमल.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. किञ्चित ਵਿ- ਬਹੁਤ ਥੋੜਾ. ਜ਼ਰਾ ਸਾ....
ਵਿ- ਘੱਟ. ਕਮ. ਤੁੱਛ. ਨ੍ਯੂਨ. "ਕਚਾ ਰੰਗ ਕਸੁੰਭ ਕਾ ਥੋੜੜਿਆ ਦਿਨ ਚਾਰਿ." (ਸੂਹੀ ਅਃ ਮਃ ੧) "ਕਿਆ ਥੋੜੜੀ ਬਾਤ ਗੁਮਾਨੁ?" (ਸ੍ਰੀ ਮਃ ੫)...
ਅ਼. [ہوا] ਸੰਗ੍ਯਾ- ਪਵਨ. ਵਾਯੁ। ੨. ਇੱਛਾ। ੩. ਹਿਰਸ. ਤ੍ਰਿਸਨਾ। ੪. ਅ਼. [حوا] ਹ਼ੱਵਾ. Eve. ਦੇਖੋ, ਆਦਮ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਫ਼ਾ. [شگوُفہ] ਸ਼ਗੂਫ਼ਹ. ਸੰਗ੍ਯਾ- ਕਲੀ. ਡੋਡੀ. ਅਣਖਿੜਿਆ ਫੁੱਲ। ੨. ਕਿਸਲਯ. ਨਵਾਂ ਪੱਤਾ....
ਸੰਗ੍ਯਾ- ਕੋਮਲਦਲ. ਸ਼ਗੂਫ਼ਾ. "ਕਾਇਆ ਕੂਮਲ ਫੁਲ ਗੁਣ." (ਵਾਰ ਸੂਹੀ ਮਃ ੧)...