kifāyataकिफ़ायत
ਅ਼. [کِفایت] ਸੰਗ੍ਯਾ- ਕਾਫ਼ੀ (ਪੂਰਾ) ਹੋਣ ਦਾ ਭਾਵ। ੨. ਕਮਖ਼ਰਚੀ. ਮਿਤਵ੍ਯਯ.
अ़. [کِفایت] संग्या- काफ़ी (पूरा) होण दा भाव। २. कमख़रची. मितव्यय.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [کافی] ਵਿ- ਕਫ਼ਾਯਤ (ਸਰਫਾ) ਕਰਨ ਵਾਲਾ. ਸੰਜਮੀ ੨. ਸੰਗ੍ਯਾ- ਕਰਤਾਰ। ੩. ਇੱਕ ਰਾਗਿਨੀ,#ਜੋ ਕਾਫੀ ਠਾਟ ਦੀ ਸੰਪੂਰਣ ਰਾਗਿਨੀ ਹੈ. ਇਸ ਨੂੰ ਗਾਂਧਾਰ ਸ਼ੁੱਧ ਅਤੇ ਕੋਮਲ ਦੋਵੇਂ ਲਗਦੇ ਹਨ. ਨਿਸਾਦ ਕੋਮਲ ਅਤੇ ਬਾਕੀ ਸਾਰੇ ਸ਼ੁੱਧ ਸੁਰ ਹਨ. ਪੰਚਮ ਵਾਦੀ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ. ਕਈਆਂ ਨੇ ਕਾਫੀ ਨੂੰ ਧਮਾਰ ਨਾਉਂ ਦਿੱਤਾ ਹੈ.#ਆਰੋਹੀ- ਸ ਰ ਗਾ ਮ ਪ ਧ ਨਾ ਸ.#ਅਵਰੋਹੀ- ਸ ਨਾ ਧ ਪ ਮ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਾਫੀ ਵੱਖਰੀ ਨਹੀਂ ਲਿਖੀ, ਕਿੰਤੂ ਆਸਾ, ਤਿਲੰਗ, ਸੂਹੀ ਅਤੇ ਮਾਰੂ ਨਾਲ ਮਿਲਾਕੇ ਲਿਖੀ ਗਈ ਹੈ.#੪. ਗੀਤ ਦੀ ਇੱਕ ਧਾਰਣਾ. ਅ਼ਰਬੀ ਵਿੱਚ "ਕ਼ਾਫ਼ੀ" [قافی] ਦਾ ਅਰਥ ਹੈ ਪਿੱਛੇ ਚੱਲਣ ਵਾਲਾ. ਅਨੁਚਰ. ਅਨੁਗਾਮੀ. ਛੰਦ ਦਾ ਉਹ ਪਦ, ਜੋ ਸ੍ਥਾਈ (ਰਹਾਉ) ਹੋਵੇ, ਜਿਸ ਪਿੱਛੇ ਹੋਰ ਤੁਕਾਂ ਗਾਉਣ ਸਮੇਂ ਜੋੜੀਆਂ ਜਾਣ, ਅਤੇ ਜੋ ਮੁੜ ਮੁੜ ਗੀਤ ਦੇ ਤਾਲ ਵਿਸ਼੍ਰਾਮ ਪੁਰ ਆਵੇ, ਸੋ "ਕ਼ਾਫ਼ੀ" ਹੈ. ਇਹ ਛੰਦ ਦੀ ਖਾਸ ਜਾਤਿ ਨਹੀਂ ਹੈ. ਸੂਫ਼ੀ ਫ਼ਕ਼ੀਰ ਜੋ ਪ੍ਰੇਮਰਸ ਭਰੇ ਪਦ ਗਾਇਆ ਕਰਦੇ ਹਨ, ਅਤੇ ਜਿਨ੍ਹਾਂ ਪਿੱਛੇ ਸਾਰੀ ਮੰਡਲੀ ਮੁਖੀਏ ਦੇ ਕਹੇ ਪਦ ਨੂੰ ਦੁਹਰਾਉਂਦੀ ਹੈ, ਉਹ ਕ਼ਾਫ਼ੀ ਨਾਮ ਤੋਂ ਪ੍ਰਸਿੱਧ ਹਨ. ਦੇਖੋ, ਮੀਆਂ ਬਖ਼ਸ਼ ਦੀ ਕ਼ਾਫ਼ੀ-#ਮਿਠੜੀ ਪੌਨ ਮੋਰ ਮਨ ਭਾਵੇ,#ਕੋਇਲ ਮਸ੍ਤ ਅਵਾਜ਼ ਸੁਨਾਵੇ,#ਕੈਸੇ ਗੀਤ ਪਪੀਹਾ ਗਾਵੇ,#ਝਿਮ ਝਿਮ ਮੇਘ ਮਲਾਰੇ. x x x#ਇਸ ਧਾਰਣਾ ਵਿੱਚ ਤਿੰਨ ਪਦ ਸੋਲਾਂ ਸੋਲਾਂ ਮਾਤ੍ਰਾ ਦੇ ਹਨ, ਅੰਤ ਦਾ ਰਹਾਉ (ਕ਼ਾਫ਼ੀ) ੧੨. ਮਾਤ੍ਰਾ ਦਾ ਹੈ.#(ਅ) ਬੁਲ੍ਹੇਸ਼ਾਹ ਫ਼ਕ਼ੀਰ ਦੀਆਂ ਕ਼ਾਫ਼ੀਆਂ ਭੀ ਪੰਜਾਬ ਵਿੱਚ ਬਹੁਤ ਪ੍ਰਸਿੱਧ ਹਨ, ਜੋ ਚੌਪਈ ਦਾ ਰੂਪ ਸੋਲਾਂ ਮਾਤ੍ਰਾ ਦੀਆਂ ਹਨ, ਯਥਾ-#ਉਠ ਜਾਗ ਘੁਰਾੜੇ ਮਾਰ ਨਹੀਂ, -#ਤੂੰ ਏਸ ਜਹਾਨੋ ਜਾਵੇਂਗੀ,#ਫਿਰ ਕਦਮ ਨ ਏਥੇ ਪਾਵੇਂਗੀ,#ਇਹ ਜੋਬਨ ਰੂਪ ਲੁਟਾਂਵੇਗੀ,#ਤੂੰ ਰਹਿਣਾ ਵਿੱਚ ਸੰਸਾਰ ਨਹੀਂ. -#ਮੁਁਹ ਆਈ ਬਾਤ ਨ ਰਹਿੰਦੀ ਹੈ, -#ਉਹ ਸ਼ੌਹ ਅਸਾਥੋਂ ਵੱਖ ਨਹੀਂ,#ਬਿਨ ਸ਼ੌਹ ਤੋਂ ਦੂਜਾ ਕੱਖ ਨਹੀਂ,#ਪਰ ਦੇਖਣ ਵਾਲੀ ਅੱਖ ਨਹੀ,#ਇਹ ਜਾਨ ਪਈ ਦੁਖ ਸਹਿੰਦੀ ਹੈ. -#(ੲ) ਕਈਆਂ ਨੇ "ਤਾਟੰਕ" ਛੰਦ ਦੀ ਚਾਲ ਨੂੰ ਹੀ "ਕ਼ਾਫ਼ੀ" ਦਾ ਸਰੂਪ ਦੱਸਿਆ ਹੈ, ਪਰ ਇਹ ਸਹੀ ਨਹੀਂ, ਕਿਉਂਕਿ ਕਾਫੀ ਖਾਸ ਛੰਦ ਨਹੀਂ ਹੈ ਕਿੰਤੂ ਗਾਉਣ ਦਾ ਇੱਕ ਢੰਗ ਹੈ। ੫. ਅ਼ਰਬ ਮਿਸਰ ਆਦਿਕ ਵਿੱਚ ਹੋਣ ਵਾਲਾ ਇੱਕ ਪੌਦਾ, ਜਿਸ ਨੂੰ ਮਕੋਯ ਜੇਹੇ ਫਲ ਲਗਦੇ ਹਨ. ਇਨ੍ਹਾਂ ਫਲਾਂ ਨੂੰ ਭੁੰਨਕੇ, ਆਟਾ ਬਣਾ ਲੈਂਦੇ ਹਨ. ਅਤੇ ਉਸ ਚੂਰਣ ਨੂੰ ਚਾਯ (ਚਾਹ) ਦੀ ਤਰਾਂ ਉਬਾਲਕੇ ਪੀਂਦੇ ਹਨ. ਕਾਹਵਾ....
ਵਿ- ਪੂਰਣ. "ਪੂਰਾ ਸਤਿਗੁਰੁ ਜੇ ਮਿਲੈ." (ਸ੍ਰੀ ਮਃ ੫) ੨. ਸੰਗ੍ਯਾ- ਜਲ ਦਾ ਕੀੜਾ. ਕੂਰਾ। ੩. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....