kinbāकिंबा
ਵ੍ਯ- ਕਿੰਵਾ. ਜਾਂ. ਅਥਵਾ. ਯਦਿ. ਵਾ. "ਏਕ ਜੋਤਿ ਏਕਾ ਮਿਲੀ, ਕਿੰਬਾ ਹੋਇ? ਮਹੋਇ." (ਗਉ ਕਬੀਰ) ਜਦ ਪਾਰਬ੍ਰਹਮ ਨਾਲ ਜੋਤਿ ਮਿਲ ਗਈ, ਫਿਰ ਵਿਕਲਪ ਹੋ ਸਕਦਾ ਹੈ? ਨਹੀਂ ਹੁੰਦਾ.
व्य- किंवा. जां. अथवा. यदि. वा. "एकजोति एका मिली, किंबा होइ? महोइ." (गउ कबीर) जद पारब्रहम नाल जोति मिल गई, फिर विकलप हो सकदा है? नहीं हुंदा.
ਦੇਖੋ, ਕਿੰਬਾ....
ਦੇਖੋ, ਜਾ ੨. "ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ." (ਮਲਾ ਮਃ ੩) ੨. ਜਾਨ ਦਾ ਸੰਖੇਪ। ੩. ਅਜ਼- ਆਂ ਦਾ ਸੰਖੇਪ. ਉਸ ਤੋਂ....
ਵ੍ਯ- ਯਾ. ਵਾ. ਕਿੰਵਾ. ਜਾਂ....
ਸੰ. ਵ੍ਯ- ਅਗਰ. ਜੇ....
ਸੰ. ਜ੍ਯੋਤਿ (ज्योतिस्) ਸੰਗ੍ਯਾ- ਚਮਕ. ਪ੍ਰਕਾਸ਼. ਰੌਸ਼ਨੀ. "ਨਾ ਸੂਰਜ ਚੰਦ ਨ ਜੋਤਿ ਅਪਾਰ." (ਗੂਜ ਅਃ ਮਃ ੧) ੨. ਚਮਤਕਾਰੀ ਬੁੱਧਿ. "ਜਾਣਹੁ ਜੋਤਿ, ਨ ਪੁਛਹੁ ਜਾਤੀ." (ਆਸਾ ਮਃ ੧) ੩. ਅਗਨਿ. "ਜੋਤਿ ਸ਼ਾਂਤ ਜਿਮਿ ਵਾਰਿ ਕਰ." (ਸਲੋਹ) ੪. ਸੂਰਜ, ਚੰਦ੍ਰਮਾ ਅਤੇ ਨਛਤ੍ਰ। ੫. ਪਰਮਾਤਮਾ. ਵਾਹਗੁਰੂ. "ਸਭ ਮਹਿ ਜੋਤਿ ਜੋਤਿ ਹੈ ਸੋਇ." (ਸੋਹਿਲਾ) ੬. ਆਤਮਿਕ ਰੌਸ਼ਨੀ. ਰੂਹਾਨੀ ਰੌਸ਼ਨੀ. (ਪ੍ਰਭਾ ਕਬੀਰ) "ਪੂਰਨ ਜੋਤਿ ਜਗੈ ਘਟ ਮੇ." (੩੩ ਸਵੈਯੇ) ੭. ਚਾਂਦਨੀ. ਚੰਦ੍ਰਿਕਾ। ੮. ਨੇਤ੍ਰਾਂ ਦੀ ਰੌਸ਼ਨੀ. "ਨੈਨਨ ਜੋਤਿ ਗਈ ਘਟਕੈ." (ਗੁਪ੍ਰਸੂ)...
ਸੰਗ੍ਯਾ- ਇੱਕ ਸੰਖ੍ਯਾ ਬੋਧਕ ਅੰਗ ੧। ੨. ਕਰਤਾਰ. ਅਦੁਤੀ ਬ੍ਰਹਮ। ੩. ਅਨਨ੍ਯ ਉਪਾਸਕ. "ਏਕੇ ਕਉ ਸਚੁ ਏਕਾ ਜਾਣੈ." (ਸਿਧਗੋਸਟਿ) ੪. ਐਕ੍ਯ. ਏਕਤਾ. ਮਿਲਾਪ। ੫. ਵ੍ਯ- ਇੱਕ. ਕੇਵਲ. ਫ਼ਕ਼ਤ਼. "ਏਕਾ ਓਟ ਗਹੁਹਾਂ." (ਆਸਾ ਮਃ ੫) ੬. ਸੰ. एका. ਸੰਗ੍ਯਾ- ਦੁਰਗਾ. ਦੇਵੀ....
ਵ੍ਯ- ਕਿੰਵਾ. ਜਾਂ. ਅਥਵਾ. ਯਦਿ. ਵਾ. "ਏਕ ਜੋਤਿ ਏਕਾ ਮਿਲੀ, ਕਿੰਬਾ ਹੋਇ? ਮਹੋਇ." (ਗਉ ਕਬੀਰ) ਜਦ ਪਾਰਬ੍ਰਹਮ ਨਾਲ ਜੋਤਿ ਮਿਲ ਗਈ, ਫਿਰ ਵਿਕਲਪ ਹੋ ਸਕਦਾ ਹੈ? ਨਹੀਂ ਹੁੰਦਾ....
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਮਤ ਹੋਇ. ਨਹੀਂ ਹੁੰਦਾ. "ਏਕ ਜੋਤਿ ਏਕਾ ਮਿਲੀ, ਕਿੰਬਾ ਹੋਇ? ਮਹੋਇ." (ਗਉ ਕਬੀਰ) ਦੇਖੋ, ਕਿੰਬਾ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. मिल्. ਧਾ- ਜੁੜਨਾ, ਮਿਲਣਾ, ਸੰਯੁਕ੍ਤ ਹੋਣਾ....
ਵ੍ਯ- ਪੁਨਃ ਦੋਬਾਰਾ. ਬਾਰ ਬਾਰ. ਬਹੁਰ....
ਸੰ. विकल्प. (ਦੋ ਖ਼ਿਆਲ) ਸੰਗ੍ਯਾ- ਭਿੰਨ ਕਲਪਨਾ ਕਰਨੀ. ਸੰਦੇਹ. ਸ਼ੱਕ। ੨. ਕਈ ਤਰਾਂ ਦਾ ਖਿਆਲ। ੩. ਇੱਕ ਅਰਥਾਲੰਕਾਰ, ਦੋ ਵਿੱਚੋਂ ਇਹ ਜਾਂ ਉਹ ਕਰ, ਐਸਾ ਵਰਣਨ ਵਿਕਲਪ ਅਲੰਕਾਰ ਹੈ.#ਕੈ ਵਹ ਕੈ ਯਹ ਕੀਜਿਯੇ ਜਹਿਂ ਕਹਨਾਵਤ ਹੋਯ,#ਤਾਂਹਿ ਵਿਕਲਪ ਬਖਾਨਹੀਂ ਭੂਸਣ ਕਵਿ ਸਭਕੋਯ.#(ਸ਼ਿਵਰਾਜਭੂਸਣ)#ਉਦਾਹਰਣ-#ਧੂਮ੍ਰਨੈਨ ਗਿਰਿਰਾਜ ਤਟ ਊਚੇ ਕਹੀ ਪੁਕਾਰ,#ਕੈ ਬਰ ਸੁੰਭ ਨ੍ਰਿਪਾਲ ਕੋ, ਕੈ ਲਰ ਚੰਡ ਸਁਭਾਰ.#(ਚੰਡੀ ੧)#ਕੈ ਹਮ ਸੰਗ ਲਵੋ ਤਜਕੈ ਡਰ,#ਕੈ ਅਪਨੇ ਸਭ ਆਯੁਧ ਡਾਰੋ.#(ਕ੍ਰਿਸਨਾਵ)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਹੁਤੋ. ਹੋਤਾ. ਹੋਣ ਦਾ ਭੂਤਕਾਲ....