kinshukaकिंशुक
ਸੰ. ਸੰਗ੍ਯਾ- ਕਿੰ (ਕੀ ਹੈ) ਸ਼ੁਕ (ਤੋਤੇ) ਦੀ ਚੁੰਜ ਜਿਸ ਅੱਗੇ? ਕੇਸੂ. ਪਲਾਸ ਦਾ ਫੁੱਲ. ਕੇਸੂ ਦੀ ਸ਼ਕਲ ਤੋਤੇ ਦੀ ਚੁੰਜ ਜੇਹੀ ਹੁੰਦੀ ਹੈ। ੨. ਢੱਕ. ਪਲਾਹ। ੩. ਪਲਾਸ ਦਾ ਪੱਤਾ.
सं. संग्या- किं (की है) शुक (तोते) दी चुंज जिस अॱगे? केसू. पलास दा फुॱल. केसू दी शकल तोते दी चुंज जेही हुंदी है। २. ढॱक. पलाह। ३. पलास दा पॱता.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. किम ਵ੍ਯ- ਕਿਆ. ਕੀ. "ਜੋਗੇ ਨ ਕਿੰ ਜਗੇ ਨ ਕਿੰ?" (ਗੂਜ ਜੈਦੇਵ) "ਕਿੰ ਕਰੀ ਬਿਕਾਰ?" (ਸਾਰ ਪੜਤਾਲ ਮਃ ੫)...
ਸੰ. ਸ਼ੁਸ੍ਕ. ਵਿ- ਖੁਸ਼ਕ. "ਸਾਇਰ ਭਰੇ ਕਿ ਸੁਕ?" (ਵਾਰ ਮਾਝ ਮਃ ੧) ੨. ਸੰ. ਸ਼ੁਕ. ਸੰਗ੍ਯਾ- ਤੋਤਾ. ਕੀਰ. . ੩ ਰਾਵਣ ਦਾ ਇੱਕ ਮੰਤ੍ਰੀ. "ਜਬ ਸੁਕ ਕੇ ਵਚਨਨ ਹਸ੍ਯੋ ਦਈ ਵਡਾਈ ਤਾਹਿ." (ਹਨੂ) ੪. ਵ੍ਯਾਸ ਮੁਨੀ ਦਾ ਪੁਤ੍ਰ ਇੱਕ ਰਿਖੀ, ਜਿਸ ਦਾ ਪ੍ਰਸਿੱਧ ਨਾਉਂ ਸ਼ੁਕਦੇਵ ਹੈ. ਮਹਾਭਾਰਤ ਵਿੱਚ ਲਿਖਿਆ ਹੈ ਕਿ ਵ੍ਯਾਸ ਹਵਨ ਕਰਨ ਲਈ ਅਰਣੀ ਲੱਕੜ ਘਸਾਕੇ ਅੱਗ ਕੱਢਣ ਦਾ ਯਤਨ ਕਰ ਰਿਹਾ ਸੀ, ਇਤਨੇ ਵਿੱਚ ਘ੍ਰਿਤਾਚੀ ਅਪਸਰਾ ਆਈ, ਜਿਸ ਨੂੰ ਦੇਖਕੇ ਰਿਖੀ ਦਾ ਵੀਰਯ ਅਰਣੀ ਵਿੱਚ ਡਿਗ ਪਿਆ, ਘ੍ਰਿਤਾਚੀ ਰਿਖੀ ਤੋਂ ਡਰਦੀ ਕਿ ਕਿਤੇ ਸ੍ਰਾਪ ਨਾ ਦੇ ਦੇਵੇ, ਤੋਤੀ ਦਾ ਰੂਪ ਧਾਰਕੇ ਉਥੋਂ ਉਡ ਗਈ. ਵ੍ਯਾਸ ਦੇ ਵੀਰਯ ਤੋਂ ਸੁਕ ਅਰਣੀ ਵਿਚੋਂ ਹੀ ਪੈਦਾ ਹੋ ਗਿਆ. ਪਿਤਾ ਨੇ ਨਾਉਂ ਸ਼ੁਕ ਇਸ ਲਈ ਰੱਖਿਆ ਕਿ ਘ੍ਰਿਤਾਚੀ ਨੇ ਤੋਤੀ ਦੀ ਸ਼ਕਲ ਬਣਾ ਲਈ ਸੀ.¹ ਸੁਕਦੇਵ ਨੂੰ ਵਯਾਸ ਨੇ ਬ੍ਰਹਮਵਿਦ੍ਯਾ ਪ੍ਰਾਪਤ ਕਰਨ ਲਈ ਰਾਜਾ ਜਨਕ ਪਾਸ ਭੇਜਿਆ. ਸ਼ੁਕ ਵਡਾ ਪ੍ਰਸਿੱਧ ਗ੍ਯਾਨੀ ਹੋਇਆ ਹੈ. "ਸੁਕ ਜਨਕ ਪਗੀ ਲਗਿ ਧਿਆਵੈਗੋ." (ਕਾਨ ਅਃ ਮਃ ੪) ੫. ਵਸਤ੍ਰ। ੬. ਪਗੜੀ. ਸਾਫਾ....
ਚੁੰਚ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਕਿੰਸੁਕ....
ਸੰ. ਪਲਾਸ਼. ਵਿ- ਪਲ (ਮਾਂਸ) ਅਸ਼ਨ (ਖਾਣ) ਵਾਲਾ. ਮਾਂਸਾਹਾਰੀ। ੨. ਨਿਰਦਯ. ਬੇਰਹਮ। ੩. ਹਰਾ. ਸਬਜ਼। ੪. ਸੰਗ੍ਯਾ- ਢੱਕ. ਕੇਸੂ ਦਾ ਬਿਰਛ. ਪਲਾਹ. Butia Fonzosa ਪਦਮਪੁਰਾਣ ਦੇ ਉੱਤਰ ਖੰਡ ਦੇ ਅਃ ੧੬੦ ਵਿੱਚ ਲਿਖਿਆ ਹੈ ਕਿ ਪਾਰਵਤੀ ਦੇ ਸ਼੍ਰਾਪ ਨਾਲ ਬ੍ਰਹਮਾ ਪਲਾਸ (ਢੱਕ) ਹੋਗਿਆ. ਇਸ ਲਈ ਪਲਾਸ ਬ੍ਰਹਮਾ ਰੂਪ ਹੈ. ਸ਼ਤਪਥ ਬ੍ਰਾਹਮਣ ਵਿੱਚ ਲਿਖਿਆ ਹੈ ਕਿ ਬ੍ਰਹਮਾ ਦੇ ਮਾਸ ਤੋਂ ਪਲਾਸ ਦੀ ਉਤਪੱਤਿ ਹੋਈ ਹੈ. ਪਲਾਸ ਦੇ ਫੁੱਲ (ਕੇਸੂ) ਰੰਗਣ ਦੇ ਕੰਮ ਆਉਂਦੇ ਹਨ. ਅਤੇ ਕਈ ਦਵਾਈਆਂ ਵਿੱਚ ਵਰਤੀਦੇ ਹਨ, ਢੱਕ ਦਾ ਗੂੰਦ ਅਨੇਕ ਰੋਗਾਂ ਦੇ ਦੂਰ ਕਰਨ ਲਈ ਵਰਤੀਦਾ ਹੈ। ੫. ਪੱਤਾ. "ਸੋ ਕੁਲ ਢਾਕ ਪਲਾਸ." (ਸ. ਕਬੀਰ) ਢੱਕ ਦਾ ਪੱਤਾ।#੬. ਫੁਲਾਂ ਦੀ ਪਾਂਖੁੜੀ. "ਬੰਦ ਤੇ ਪਲਾਸਾਖ੍ਯ." (ਸਲੋਹ) ਕਮਲਦਲ ਜੇਹੀ ਜਿਸ ਦੀ ਅੱਖਾਂ ਹਨ। ੭. ਰਾਕ੍ਸ਼੍ਸ, ਜੋ ਮਾਂਸ ਖਾਂਦਾ ਹੈ। ੯. ਸ਼ੇਰ ਆਦਿ ਮਾਂਸ ਖਾਣ ਵਾਲਾ ਜੀਵ....
ਸੰ. फुल्ल. ਧਾ- ਖਿੜਨਾ, ਫੂਲਨਾ। ੨. ਸੰਗ੍ਯਾ- ਪੁਸਪ. ਕੁਸੁਮ. ਸੁਮਨ। ੩. ਉਂਨ ਦੇ ਗਾੜ੍ਹੇ ਵਸਤ੍ਰ ਵਿੱਚਦੀਂ ਟਪਕਾਇਆ ਹੋਇਆ ਅਫੀਮ ਦਾ ਰਸ. "ਪੀਤਾ ਫੁੱਲ ਇਆਣੀ ਘੂਮਨ ਸੂਰਮੇ." (ਚੰਡੀ ੩) ਜਿਵੇਂ ਇਆਣੇ (ਸੋਫੀ) ਫੁੱਲ ਪੀਕੇ ਝੂੰਮਦੇ ਹਨ, ਤਿਵੇਂ ਯੋਧਾ ਘੂਮਨ। ੪. ਇਸਤਰੀ ਦੀ ਰਜ। ੫. ਰਿੜਕਣ ਸਮੇਂ ਝੱਗ ਦੀ ਸ਼ਕਲ ਵਿੱਚ ਮਠੇ ਦੇ ਸਿਰ ਪੁਰ ਆਇਆ ਮੱਖਣ। ੬. ਫੁੱਲ ਦੇ ਆਕਾਰ ਦੀ ਕੋਈ ਵਸਤੁ, ਜੈਸੇ ਢਾਲ ਦੇ ਫੁੱਲ. ਇਸਤ੍ਰੀਆਂ ਦੇ ਸਿਰ ਪੁਰ ਫੁੱਲ ਆਕਾਰ ਦਾ ਗਹਿਣਾ. ਰੇਸ਼ਮ ਨਾਲ ਵਸਤ੍ਰ ਪੁਰ ਕੱਢਿਆ ਫੁੱਲ ਆਦਿ। ੭. ਦੀਵੇ ਦੀ ਬੱਤੀ ਦਾ ਅਗਲਾ ਹਿੱਸਾ, ਜੋ ਅੰਗਾਰ ਦੀ ਸ਼ਕਲ ਦਾ ਹੁੰਦਾ ਹੈ। ੮. ਚੱਪਣੀ ਨਾਲ ਲੱਗਾ ਹੋਇਆ ਦੀਵੇ ਦਾ ਕੱਜਲ। ੯. ਵਿ- ਹੌਲਾ. ਫੁੱਲ ਜੇਹਾ ਹਲਕਾ। ੧੦. ਡਿੰਗ. ਸੰਗ੍ਯਾ- ਹੈਰਾਨੀ. ਅਚਰਜ....
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਵਿ- ਜੈਸੀ. "ਜੇਹੀ ਸੁਰਤਿ ਤੇਹਾ ਤਿਨ ਰਾਹੁ." (ਸ੍ਰੀ ਮਃ ੧) ੨. ਸੰਗ੍ਯਾ- ਜਿਹ (ਚਿੱਲਾ) ਰੱਖਣ ਵਾਲਾ ਧਨੁਖ. ਚਿੱਲੇਦਾਰ ਕਮਾਨ....
ਸੰਗ੍ਯਾ- ਪਲਾਸ਼. ਪਲਾਹ. ਦੇਖੋ, ਢਾਕ ਅਤੇ ਪਲਾਸ। ੨. ਕ਼ੈਦੀ. ਬੰਧੂਆ। ੩. ਓਲ੍ਹਾ. ਪੜਦਾ. "ਢਹੇ ਢਾਲ ਢੱਕੰ." (ਵਿਚਿਤ੍ਰ) ਢਾਲਾਂ ਦੇ ਓਲ੍ਹੇ ਮਿਟ ਗਏ....
ਦੇਖੋ, ਪਲਾਸ ੪। ੨. ਸੰ. ਪ੍ਰਲਾਪ. ਬਕਬਾਦ. ਵਿਲਾਪ. ਦੇਖੋ, ਕਰਣਪਲਾਹ....
ਸੰਗ੍ਯਾ- ਪਤ੍ਰ। ੨. ਭਾਈ ਗੁਰਦਾਸ ਜੀ ਨੇ ਆਪਤਯ (ਔਲਾਦ) ਦੀ ਥਾਂ ਭੀ ਪੱਤਾ ਸ਼ਬਦ ਵਰਤਿਆ ਹੈ. "ਪੜਨਾਨਾ ਪੜਨਾਨੀ ਪੱਤਾ." (ਭਾਗੁ)...