kīchaīकीचई
ਕੀਜਈ. ਕਰੀਏ. ਕਰਨਾ ਚਾਹੀਏ. "ਤਿਨ ਸੰਗਿ ਸੰਗੁ ਨ ਕੀਚਈ ਨਾਨਕ, ਜਿਨਾ ਆਪਣਾ ਸੁਆਉ." (ਵਾਰ ਗੂਜ ੨, ਮਃ ੫)
कीजई. करीए. करना चाहीए. "तिन संगि संगु न कीचई नानक, जिना आपणा सुआउ." (वार गूज २, मः ५)
ਦੇਖੋ, ਕੀਚਈ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਦੇਖੋ, ਚਾਹਿਏ....
ਸਰਵ- ਉਨ੍ਹਾਂ. ਉਨ੍ਹਾਂ ਨੇ. "ਤਿਨ ਅੰਤਰਿ ਸਬਦੁ ਵਸਾਇਆ." (ਸ੍ਰੀ ਮਃ ੧. ਜੋਗੀ ਅੰਦਰ) ੨. ਉਨ੍ਹਾਂ ਦੇ. "ਤਿਨ ਪੀਛੈ ਲਾਗਿ ਫਿਰਾਉ." (ਸ੍ਰੀ ਮਃ ੪) ੩. ਸੰਗ੍ਯਾ- ਤ੍ਰਿਣ. ਘਾਸ. ਫੂਸ. "ਅਉਧ ਅਨਲ ਤਨੁ ਤਿਨ ਕੋ ਮੰਦਿਰ." (ਗਉ ਕਬੀਰ) ੪. ਕ੍ਰਿ. ਵਿ- ਤਿਸ ਪਾਸੇ. ਉਧਰ. "ਡੋਰੀ ਪ੍ਰਭੁ ਪਕੜੀ, ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ੫. ਦੇਖੋ, ਤਿੰਨ....
ਵਿ- ਸਾਥੀ। ੨. ਸੰਬੰਧੀ. "ਮਿਥਿਆ ਸੰਗਿ ਸੰਗਿ ਲਪਟਾਏ." (ਆਸਾ ਮਃ ੫) ਝੂਠੇ ਸੰਗੀ ਸਾਥ ਲਪਟਾਏ। ੩. ਵ੍ਯ- ਸਾਥ. ਨਾਲ. "ਭਰੀਐ ਮਤਿ ਪਾਪਾ ਕੈ ਸੰਗਿ." (ਜਪੁ) ੪. ਨਾਲੋਂ. ਸਾਥ ਸੇ. "ਤੁਮ ਸਿਉ ਜੋਰਿ ਅਵਰ ਸੰਗਿ ਤੋਰੀ." (ਸੋਰ ਰਵਿਦਾਸ)...
ਮਿਲਾਪ. ਦੇਖੋ, ਸੰਗ. "ਤਿੰਨ ਸੰਗਿ ਸੰਗੁ ਨ ਕੀਚਈ." (ਵਾਰ ਗੂਜ ੨. ਮਃ ੫)...
ਕੀਜਈ. ਕਰੀਏ. ਕਰਨਾ ਚਾਹੀਏ. "ਤਿਨ ਸੰਗਿ ਸੰਗੁ ਨ ਕੀਚਈ ਨਾਨਕ, ਜਿਨਾ ਆਪਣਾ ਸੁਆਉ." (ਵਾਰ ਗੂਜ ੨, ਮਃ ੫)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸਰਵ- ਜਿਨ੍ਹਾਂ ਨੂੰ. "ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿਨਾਮਾ." (ਵਾਰ ਗਉ ੨. ਮਃ ੫) ੨. ਜਿਨ੍ਹਾਂ ਦੇ. "ਜਿਨਾ ਪਿਛੈ ਹਉ ਗਈ." (ਵਾਰ ਮਾਰੂ ੨. ਮਃ ੫) ੩. ਜਿਨ੍ਹਾਂ ਨੇ. "ਜਿਨਾ ਸਤਿਗੁਰ ਇਕਮਨਿ ਸੇਵਿਆ." (ਸਵਾ ਮਃ ੩) ੪. ਜਿੱਤਿਆ. "ਜਨਮਪਦਾਰਥ ਸੋ ਜਿਨਾ." (ਮਾਰੂ ਸੋਲਹੇ ਮਃ ੫) ੫. ਅ਼. [زِنا] ਜ਼ਿਨਾ. ਸੰਗ੍ਯਾ- ਵਿਭਚਾਰ. ਜਾਰੀ....
ਦੇਖੋ, ਅਪਨਾ. "ਆਪਣਾ ਚੋਜ ਕਰਿ ਵੇਖੈ ਆਪੇ." (ਵਾਰ ਬਿਹਾ ਮਃ ੪)...
ਸੰਗ੍ਯਾ- ਸੁਆਦ. ਰਸ. "ਕੜਛੀਆਂ ਫਿਰਨਿ ਸੁਆਉ ਨ ਜਾਣਨਿ ਸੁੰਞੀਆ." (ਵਾਰ ਗੂਜ ੨. ਮਃ ੫) "ਕਾਮ ਸੁਆਇ ਗਜ ਵਸਿ ਪਰੇ." (ਗਉ ਕਬੀਰ) ੨. ਸ੍ਵਾਰਥ. ਲਾਭ. "ਜਨ ਆਵਨ ਕਾ ਇਹੈ ਸੁਆਊ." (ਸੁਖਮਨੀ) ੩. ਖੁਦਗਰਜੀ. ਮਤਲਬ. "ਤਿਨ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ." (ਵਾਰ ਗੂਜ ੨. ਮਃ ੫) "ਮਿਤ੍ਰ ਭਾਈ ਦੀਸਹਿ ਮਨ ਮੇਰੇ, ਤੇ ਸਭਿ ਅਪਨੈ ਸੁਆਇ ਮਿਲਾਸਾ." (ਗੌਂਡ ਮਃ ੪) ੪. ਪ੍ਰਯੋਜਨ. ਭਾਵ. ਮਕਸਦ. "ਕਉਨ ਮਾਰਗ ਕਉਨ ਸੁਆਓ." (ਸਿਧਗੋਸਟਿ) ੫. ਸ੍ਵਾਯ. ਸ਼ੁਭ ਆਮਦਨ. "ਕਥਾ ਕੀਰਤਨ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ." (ਬਿਲਾ ਮਃ ੫) ੬. ਸ੍ਵਾਗਤ. ਜੀ ਆਇਆ ਨੂੰ. "ਸੁਆਰਥ ਸੁਆਉ ਨ ਕੋ ਕਰੇ." (ਸ੍ਰੀ ਅਃ ਮਃ ੫) ੭. ਸਨਮਾਨ. "ਦੋਹਾਗਣੀ ਮਹਲੁ ਨ ਪਾਇਨੀ ਨ ਜਾਣਨਿ ਪਿਰ ਕਾ ਸੁਆਉ." (ਆਸਾ ਅਃ ਮਃ ੩) ੮. ਸ੍ਵ ਆਉਣ ਵਾਲਾ. ਆਪਣੇ ਆਪ ਉੱਗਣ ਵਾਲਾ. ਖ਼ੁਦਰੌ ਘਾਹ. "ਭਾਰ ਅਠਾਰਹਿ ਮੇਵਾ ਹੋਵੈ ਗਰੁੜਾ ਹੋਵੈ ਸੁਆਉ." (ਵਾਰ ਮਾਝ ਮਃ ੧) ਸਵਾਂਕ ਆਦਿਕ ਖ਼ੁਦਰੌ ਘਾਹ ਚਾਵਲ ਹੋ ਜਾਣ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....