kītīकीटी
ਸੰਗ੍ਯਾ- ਕੀੜੀ. ਚ੍ਯੂੰਟੀ. "ਇਕ ਬਿਹੰਗ ਇਕ ਕੀਟੀ ਰੀਤਾ." (ਨਾਪ੍ਰ) ੨. ਭਾਵ- ਨੰਮ੍ਰਤਾ. ਹਲੀਮੀ. "ਕੀਟੀ ਪਰਬਤ ਖਾਇਆ." (ਆਸਾ ਕਬੀਰ) ਦੇਖੋ, ਫੀਲੁ। ੩. ਵਿ- ਨੰਮ੍ਰ. ਹਲੀਮ. "ਕੀਟੀ ਹੋਇਕੈ ਖਾਇ." (ਸ. ਕਬੀਰ)
संग्या- कीड़ी. च्यूंटी. "इक बिहंग इक कीटी रीता." (नाप्र) २. भाव- नंम्रता. हलीमी. "कीटी परबत खाइआ." (आसा कबीर) देखो, फीलु। ३. वि- नंम्र. हलीम. "कीटी होइकै खाइ." (स. कबीर)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਕੀਟ. ਕੀਟੀ। ੨. ਸਿਉਂਕ. ਦੀਮਕ. "ਇਟ ਸਿਰਾਣੇ ਭੁਇ ਸਵਣ ਕੀੜਾ ਲੜਿਓ ਮਾਸ." (ਸ. ਫਰੀਦ) ੩. ਵਿ- ਅਦਨਾ. ਤੁੱਛ. "ਕੀੜਾ ਥਾਪਿ ਦੇਇ ਪਾਤਸਾਹੀ" (ਵਾਰ ਮਾਝ ਮਃ ੧)...
ਸੰ. ਵਿਹੰਗ- ਵਿਹੰਗਮ. ਵਿਹ (ਆਕਾਸ਼) ਵਿੱਚ ਜੋ ਗਮਨ ਕਰੇ, ਪੰਛੀ। ੨. ਸੂਰਯ। ੩. ਪੰਛੀ ਜੇਹੀ ਵ੍ਰਿੱਤਿ ਵਾਲਾ ਵਿਰਕ੍ਤ ਸਾਧੁ. "ਰਹੈ ਬਿਹੰਗਮ ਕਤਹਿ ਨ ਜਾਈ." (ਗਉ ਬਾਵਨ ਕਬੀਰ)...
ਸੰਗ੍ਯਾ- ਕੀੜੀ. ਚ੍ਯੂੰਟੀ. "ਇਕ ਬਿਹੰਗ ਇਕ ਕੀਟੀ ਰੀਤਾ." (ਨਾਪ੍ਰ) ੨. ਭਾਵ- ਨੰਮ੍ਰਤਾ. ਹਲੀਮੀ. "ਕੀਟੀ ਪਰਬਤ ਖਾਇਆ." (ਆਸਾ ਕਬੀਰ) ਦੇਖੋ, ਫੀਲੁ। ੩. ਵਿ- ਨੰਮ੍ਰ. ਹਲੀਮ. "ਕੀਟੀ ਹੋਇਕੈ ਖਾਇ." (ਸ. ਕਬੀਰ)...
ਵਿ- ਰਿਕ੍ਤ ਹੋਇਆ. ਖਆਲੀ. "ਰੀਤੇ ਭਰੇ, ਭਰੇ ਸਖਨਾਵੈ." (ਬਿਹਾ ਮਃ ੯) ੨. ਮਹਰੂਮ ਹੋਇਆ. ਵਾਂਜਿਆ ਹੋਇਆ. "ਕਰਿ ਕਿਰਪਾ ਮੁਹਿ ਨਾਮੁ ਦੇਹੁ, ਨਾਨਕ ਦਰਸ ਰੀਤਾ." (ਬਿਲਾ ਮਃ ੫)...
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰਗ੍ਯਾ- ਨੀਵੇਂ ਹੋਣ ਦਾ ਭਾਵ. ਝੁਕਾਉ। ੨. ਹਲੀਮੀ....
ਫ਼ਾ. [حلیمی] ਹ਼ਲੀਮੀ. ਸੰਗ੍ਯਾ- ਖਿਮਾ. ਸਹਿਨਸ਼ੀਲਤਾ. ਨੰਮ੍ਰਤਾ. ਦੇਖੋ, ਹਿਲਮ....
ਸੰ. ਪਰ੍ਵਤ. ਸੰਗ੍ਯਾ- ਪਹਾੜ. "ਪਰਬਤ ਸੁਇਨਾ ਰੁਪਾ ਹੋਵਹਿ." (ਵਾਰ ਮਾਝ ਮਃ ੧) ੨. ਭਾਵ- ਅਭਿਮਾਨ ਹੌਮੈ, ਆਪਣੇ ਤਾਂਈਂ ਉੱਚਾ ਜਾਨਣਾ. "ਕੀਟੀ ਪਰਬਤ ਖਾਇਆ." (ਆਸਾ ਕਬੀਰ) ਕੀਟੀ ਤੋਂ ਭਾਵ ਨੰਮ੍ਰਤਾ ਹੈ। ੩. ਸੰਨ੍ਯਾਸੀਆਂ ਦੇ ਦਸ਼ ਭੇਦਾਂ ਵਿੱਚੋਂ ਇੱਕ ਭੇਦ. ਦੇਖੋ, ਦਸਨਾਮ ਸੰਨ੍ਯਾਸੀ....
ਖਾਦਨ (ਭਕ੍ਸ਼ਣ) ਕੀਤਾ. ਖਾਧਾ. "ਘਰਿ ਘਰਿ ਖਾਇਆ ਪਿੰਡੁ ਵਧਾਇਆ." (ਗੂਜ ਤ੍ਰਿਲੋਚਨ) ੨. ਕ੍ਸ਼ਯ (ਨਾਸ਼) ਹੋਇਆ। ੩. ਮੁੱਕਿਆ. "ਸੋ ਦੀਆਂ ਨਾ ਜਾਈ ਖਾਇਆ." (ਸੋਰ ਕਬੀਰ) ੪. ਫ਼ਾ. [خایہ] ਖ਼ਾਯਾ. ਅੰਡਕੋਸ਼. ਫ਼ੋਤਾ. "ਤੇਰੇ ਪਤਿ ਕੇ ਦਸ ਖਾਏ." (ਚਰਿਤ੍ਰ ੪੩) ੫. ਆਂਡਾ. ਬੈਜਾ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਹਾਥੀ ਦੇਖੋ, ਫੀਲ। ੨. ਆਸਾ ਰਾਗ ਵਿੱਚ ਕਬੀਰ ਜੀ ਦਾ ਸ਼ਬਦ ਹੈ-#੧. ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ,#੨. ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ,#੩. ਰਾਜਾ ਰਾਮ ਕਕਰੀ ਆਬਰੇ ਪਕਾਏ,#੪. ਕਿਨੈ ਬੂਝਨਹਾਰੈ ਖਾਏ.#੫. ਬੈਠਿ ਸਿੰਘੁ ਘਰਿ ਪਾਨ ਲਗਾਵੈ, ਘੀਸ ਗਲਉਰੇ ਲਿਆਵੈ,#੬. ਘਰਿ ਘਰਿ ਮੁਸਰੀ ਮੰਗਲ ਗਾਵਹਿ, ਕਛੂਆ ਸੰਖੁ ਬਜਾਵੈ,#੭. ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ,#੮. ਰੂਪਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ,#੯. ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ,#੧੦ ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸ਼ਬਦੁ ਸੁਨਾਇਆ. (੬)#ਭਾਵ- ਜਿਵੇਂ ਇਸ ਸ਼ਬਦ ਵਿੱਚ ਲਿਖਿਆਂ ਬਾਤਾਂ ਅਸੰਭਵ ਹਨ, ਤਿਵੇਂ ਕਰਤਾਰ ਵਿੱਚ ਮਾਯਿਕ ਪਦਾਰਥਾਂ ਦੀ ਕਲਪਨਾ ਅਸੱਤ ਹੈ.#ਅਥਵਾ-#੧. ਹਾਥੀ (ਮਦਮੱਤ) ਰਬਾਬੀ ਹੈ, ਬੈਲ (ਪਸ਼ੁਭਾਵ ਵਾਲਾ) ਪਖਾਵਜੀ ਹੈ, ਕਾਂਉਂ (ਵਿਸਯਲੰਪਟ) ਤਾਲ ਬਜਾਉਂਦਾ ਹੈ, ਭਾਵ ਹੁਣ ਸਾਰੇ ਕਰਤਾਰ ਦੇ ਕੀਰਤਨ ਵਿੱਚ ਲੱਗੇ ਹਨ.#੨. ਗਧਾ (ਖਰਮਸ੍ਤੀ ਕਰਨ ਵਾਲਾ ਪੇਟਦਾਸੀਆ) ਭਗਤਿ ਦਾ ਲਿਬਾਸ ਪਹਿਰਕੇ ਨ੍ਰਿਤ੍ਯ ਕਰਦਾ ਹੈ, ਭੈਂਸਾ (ਮਨ ਵਿੱਚ ਖੋਰ ਰੱਖਣ ਵਾਲਾ) ਸੇਵਾ ਕਰਦਾ ਹੈ.#੩. ਕਰਤਾਰ ਨੇ ਅੱਕ ਦੀ ਕੁਕੜੀਆਂ ਤੋਂ ਅੰਬ ਪਕਾ ਦਿੱਤੇ. ਭਾਵ ਕੁਕਰਮ ਸੁਕਰਮਾਂ ਵਿੱਚ ਬਦਲ ਦਿੱਤੇ.#੪. ਇਹ ਫਲ ਕਿਸੇ ਵਿਚਾਰਵਾਨ ਨੇ ਖਾਧੇ ਹਨ.#੫. ਸਿੰਘ (ਹੰਕਾਰੀ ਅਤੇ ਹਿੰਸਕ) ਘਰ ਬੈਠਕੇ ਆਏ ਗਏ ਦੀ ਖਾਤਿਰ ਲਈ ਪਾਨ ਤਿਆਰ ਕਰਦਾ ਹੈ, ਘੀਸ (ਤਰਕਬੁੱਧਿ) ਗਿਲੌਰੀਆਂ ਪੇਸ਼ ਕਰਦੀ ਹੈ.#੬. ਮੂਸਰੀ (ਚੂਹੀਆਂ- ਇੰਦ੍ਰੀਆਂ) ਆਪਣੇ ਘਰਾਂ (ਗੋਲਕਾਂ) ਅੰਦਰ ਮੰਗਲ ਗਾਉਂਦੀਆਂ ਹਨ, ਕੱਛੂ (ਇੰਦ੍ਰੀਆਂ ਸੰਕੋਚਕੇ ਦਿਖਾਉਣ ਵਾਲਾ ਪਾਖੰਡੀ) ਗੁਰ ਸ਼ਬਦ ਦਾ ਢੰਡੋਰਾ ਦਿੰਦਾ ਹੈ.#੭. ਬੰਧ੍ਯਾ (ਮਾਇਆ)¹ਦਾ ਪੁਤ੍ਰ ਜੀਵ ਮੋਕ੍ਸ਼੍ ਵਿਆਹੁਣ ਚੱਲਿਆ ਹੈ, ਸ਼ੁੱਧ ਅੰਤਹਕਰਣ ਸ੍ਵਰਣ- ਮੰਡਪ ਹੈ.#੮. ਸੁਰੂਪਾ ਕਨ੍ਯਾ ਮੁਕ੍ਤਿ, ਸਸਾ (ਨਿਰਬਲ) ਸਿੰਘ (ਬਲਵਾਨ) ਭਾਵ ਊਚ ਨੀਚ ਨੇ ਗੁਣ ਗਾਏ.#੯. ਕੀਟੀ (ਨੰਮ੍ਰਤਾ) ਪਰਬਤ (ਅਹੰਕਾਰ)#੧੦ ਕੱਛੂ ਅੰਗਾਰ (ਗ੍ਯਾਨ ਅਗਨਿ) ਚਾਹੁੰਦਾ ਹੈ, ਲੂਕੀ (ਗੁੱਤੀ- ਤਾਮਸੀ ਵ੍ਰਿੱਤਿ) ਨੇ ਪ੍ਰੇਮਭਰਿਆ ਸ਼ਬਦ ਸੁਣਾਇਆ ਹੈ....
ਵਿ- ਨੀਵਾਂ। ੨. ਝਕਿਆਹੋਇਆ। ੩. ਅਭਿਮਾਨ ਰਹਿਤ. ਹਲੀਮ....
ਅ਼. [حلیم] ਹ਼ਲੀਮ. ਵਿ- ਖਿਮਾ ਵਾਲਾ. ਸਹਿਨਸ਼ੀਲ। ੨. ਸ਼ਾਂਤਮਨ. ਨੰਮ੍ਰ. ਦੇਖੋ, ਹਿਲਮ....
ਖਾਂਦਾ ਹੈ. "ਭੋਗੀ ਹੋਵੈ ਖਾਇ." (ਸੂਹੀ ਮਃ ੧) ੨. ਸਹਾਰਦਾ ਹੈ. "ਮੁਹੇ ਮੁਹਿ ਪਾਣਾ ਖਾਇ." (ਵਾਰ ਆਸਾ) ੩. ਕ੍ਰਿ. ਵਿ- ਖਵਾਇ. ਖੁਲਾਕੇ. "ਮਾਤਾ ਪ੍ਰੀਤਿ ਕਰੇ ਪੁਤੁ ਖਾਇ." (ਗਉ ਮਃ ੪) ੪. ਖਾਕੇ. "ਖਾਇ ਖਾਇ ਕਰੈ ਬਦਫੈਲੀ." (ਮਾਝ ਮਃ ੫)...