kuāuकुआउ
ਸੰਗ੍ਯਾ- ਸੱਦ. ਪੁਕਾਰ ਆਵਾਹਨ ਲਈ ਕੁ (ਸ਼ਬਦ) ਕਰਨਾ। ੨. ਸਿੰਧੀ. ਕ੍ਰਿ. ਵਿ- ਕਿੱਥੇ. ਕਹਾਂ. ਕਬ. "ਜਿਨਾ ਨੈਣ ਨੀਂਦ੍ਰਾਵਾਲੇ ਤਿਨਾ ਮਿਲਣ ਕੁਆਉ?" (ਸ. ਫਰੀਦ) ੩. ਦੇਖੋ, ਕਵਾਉ.
संग्या- सॱद. पुकार आवाहन लई कु (शबद) करना। २. सिंधी. क्रि. वि- किॱथे. कहां. कब. "जिना नैण नींद्रावाले तिना मिलण कुआउ?" (स. फरीद) ३. देखो, कवाउ.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਸਦ ਅਤੇ ਸਦੁ। ੨. ਸ਼ਬਦ. ਧੁਨਿ. "ਭਯੋ ਸੱਦ ਏਵੰ, ਹੜ੍ਯੋ ਨੀਰਧੇਵੰ." (ਵਿਚਿਤ੍ਰ)...
ਸੰਗ੍ਯਾ- ਪ੍ਰਕ੍ਰੋਸ਼. ਸੱਦ. ਗੁਹਾਰ. ਚਾਂਗ. "ਮਤ ਤੂੰ ਕਰਹਿ ਪੁਕਾਰ." (ਸ੍ਰੀ ਮਃ ੩) ੨. ਨਾਲਿਸ਼. ਫ਼ਰਿਆਦ. "ਅਬਜਨ ਊਪਰਿ ਕੋ ਨ ਪੁਕਾਰੈ." (ਸਾਰ ਮਃ ੫)...
ਸੰ. ਸੰਗ੍ਯਾ- ਬੁਲਾਉਣ ਦੀ ਕ੍ਰਿਯਾ. ਸੱਦਣਾ। ੨. ਮੰਤ੍ਰ ਦ੍ਵਾਰਾ ਕਿਸੇ ਦੇਵਤੇ ਨੂੰ ਸੱਦਣ ਦੀ ਕ੍ਰਿਯਾ. "ਆਵਾਹਨ ਸਗਰੇ ਸੁਰ ਕਰੇ." (ਗੁਪ੍ਰਸੂ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਵਿ- ਸਿੰਧ ਦੇਸ਼ ਦਾ। ੨. ਸੰਗ੍ਯਾ- ਸਿੰਧ ਦਾ ਵਸਨੀਕ। ੩. ਸਿੰਧ ਦੀ ਬੋਲੀ....
ਕ੍ਰਿ. ਵਿ- ਕਿਸ ਥਾਂ। ਕਹਾਂ. ੨. ਕਿਸੀ ਜਗਾ. "ਰਹਣੁ ਕਿਥਾਊ ਨਾਹਿ." (ਸ. ਫਰੀਦ) "ਕਿਥੇ ਤੈਡੇ ਮਾਪਿਆ?" (ਸ. ਫਰੀਦ)...
ਦੇਖੋ, ਕਹਾ ੨....
ਸਰਵ- ਜਿਨ੍ਹਾਂ ਨੂੰ. "ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿਨਾਮਾ." (ਵਾਰ ਗਉ ੨. ਮਃ ੫) ੨. ਜਿਨ੍ਹਾਂ ਦੇ. "ਜਿਨਾ ਪਿਛੈ ਹਉ ਗਈ." (ਵਾਰ ਮਾਰੂ ੨. ਮਃ ੫) ੩. ਜਿਨ੍ਹਾਂ ਨੇ. "ਜਿਨਾ ਸਤਿਗੁਰ ਇਕਮਨਿ ਸੇਵਿਆ." (ਸਵਾ ਮਃ ੩) ੪. ਜਿੱਤਿਆ. "ਜਨਮਪਦਾਰਥ ਸੋ ਜਿਨਾ." (ਮਾਰੂ ਸੋਲਹੇ ਮਃ ੫) ੫. ਅ਼. [زِنا] ਜ਼ਿਨਾ. ਸੰਗ੍ਯਾ- ਵਿਭਚਾਰ. ਜਾਰੀ....
ਸੰ. ਨਯਨ. ਸੰਗ੍ਯਾ- ਮਨ ਨੂੰ ਪਦਾਰਥਾਂ ਵੱਲ ਜੋ ਲੈ ਜਾਵੇ, ਨੇਤ੍ਰ. "ਨੈਣ ਨ ਦੇਖਹਿ ਸਾਧ, ਸਿ ਨੈਣ ਬਿਹਾਲਿਆ." (ਫੁਨਹੇ ਮਃ ੫) ੨. ਨਾਈ ਦੀ ਇਸਤ੍ਰੀ....
ਸਰਵ- ਉਨ੍ਹਾਂ ਨੂੰ. ਉਨ੍ਹਾਂ. "ਤਿਨਾ ਅਨੰਦੁ ਸਦਾ ਸੁਖੁ ਹੈ." (ਸ੍ਰੀ ਮਃ ੩)...
ਸੰਗ੍ਯਾ- ਸੱਦ. ਪੁਕਾਰ ਆਵਾਹਨ ਲਈ ਕੁ (ਸ਼ਬਦ) ਕਰਨਾ। ੨. ਸਿੰਧੀ. ਕ੍ਰਿ. ਵਿ- ਕਿੱਥੇ. ਕਹਾਂ. ਕਬ. "ਜਿਨਾ ਨੈਣ ਨੀਂਦ੍ਰਾਵਾਲੇ ਤਿਨਾ ਮਿਲਣ ਕੁਆਉ?" (ਸ. ਫਰੀਦ) ੩. ਦੇਖੋ, ਕਵਾਉ....
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....
ਦੇਖੋ, ਕਵਾ। ੨. ਕੁਆਉ. ਵਾਕ੍ਯ. ਹੁਕਮ. "ਕੀਤਾ ਪਸਾਉ ਏਕੋ ਕਵਾਉ." (ਜਪੁ) ਦੇਖੋ, ਕਵ ਧਾ। ੩. ਦੇਖੋ....