kutarāकुतरा
ਸੰਗ੍ਯਾ- ਬਾਰੀਕ ਟੋਕਾ. ਕੁਤਰਿਆ ਹੋਇਆ ਪਦਾਰਥ। ੨. ਇੱਕ ਕੀੜਾ, ਜੋ ਪੈਲੀ ਨੂੰ ਕੁਤਰਦਾ ਹੈ। ੩. ਕੁਤੂਰਾ. ਸੰ. ਕੁਕੁਰ. "ਦੇਖਤ ਕੁਤਰਾ ਲੈ ਗਈ ਬਿਲਾਈ." (ਆਸਾ ਕਬੀਰ) ਦੇਖੋ, ਪਹਿਲਾ ਪੂਤ। ੪. ਵਿ- ਕੁਤਾਰੂ. ਜੋ ਚੰਗਾ ਤਰਣ ਨਹੀਂ ਜਾਣਦਾ. ਦੇਖੋ, ਕੁਤਰੇ ਕਾਢੇ.
संग्या- बारीक टोका. कुतरिआ होइआ पदारथ। २. इॱक कीड़ा, जो पैली नूं कुतरदा है। ३. कुतूरा. सं. कुकुर. "देखत कुतरा लै गई बिलाई." (आसा कबीर) देखो, पहिला पूत। ४. वि- कुतारू. जो चंगा तरण नहीं जाणदा. देखो, कुतरेकाढे.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [بارِیک] ਵਿ- ਮਹੀਨ, ਪਤਲਾ। ੨. ਸੂਕ੍ਸ਼੍ਮ....
ਸੰਗ੍ਯਾ- ਖੇਤੀ ਟੁੱਕਣ ਵਾਲਾ ਇੱਕ ਕੀੜਾ। ੨. ਟੁੱਕਣ (ਵੱਢਣ) ਦਾ ਇੱਕ ਸੰਦ, ਜੋ ਛੋਟੇ ਦਸਤੇ ਵਾਲਾ ਗੰਡਾਸਾ ਹੈ। ੩. ਟੁੱਕਿਆ ਹੋਇਆ ਚਾਰਾ. ਖ਼ਵੀਦ ਚਰ੍ਹੀ ਆਦਿ ਦਾ ਕੁਤਰਾ। ੪. ਕਠਫੋੜੇ ਪੰਛੀ ਨੂੰ ਭੀ ਟੋਕਾ ਆਖਦੇ ਹਨ। ੫. ਦੇਖੋ, ਟੋਕਾਸਾਹਿਬ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰਗ੍ਯਾ- ਕੀਟ. ਕੀਟੀ। ੨. ਸਿਉਂਕ. ਦੀਮਕ. "ਇਟ ਸਿਰਾਣੇ ਭੁਇ ਸਵਣ ਕੀੜਾ ਲੜਿਓ ਮਾਸ." (ਸ. ਫਰੀਦ) ੩. ਵਿ- ਅਦਨਾ. ਤੁੱਛ. "ਕੀੜਾ ਥਾਪਿ ਦੇਇ ਪਾਤਸਾਹੀ" (ਵਾਰ ਮਾਝ ਮਃ ੧)...
ਵਿ- ਪੱਲਵ ਰੱਖਣ ਵਾਲੀ, ਖੇਤੀ। ੨. ਦਾਣੇ ਮਿਣਨ ਦਾ ਭਾਂਡਾ. ਸੰ. ਪੱਲਿਕਾ....
ਕੁੱਤੇ ਦਾ ਬੱਚਾ. ਛੋਟਾ ਕੁੱਤਾ. ਸੰ. ਕੁਕੁਰ....
ਕ੍ਰਿ. ਵਿ- ਦੇਖਦੇ ਹੀ. ਦੇਖਣਸਾਰ. "ਦੇਖਤ ਦਰਸੁ ਪਾਪ ਸਭ ਨਾਸਹਿ." (ਸਾਰ ਮਃ ੫) ੨. ਦੇਖਦਾ ਹੈ. ਦੇਖੋ, ਦੇਖਣਾ। ੩. ਸੰਗ੍ਯਾ- ਦੇਖਣ ਦਾ ਸਾਧਨ, ਨੇਤ੍ਰ. "ਚਰਨ ਕਰ ਦੇਖਤ ਸੁਣਿ ਥਕੇ." (ਵਾਰ ਬਿਹਾ ਮਃ ੩) ਪੈਰ, ਹੱਥ, ਨੇਤ੍ਰ, ਕੰਨ ਥੱਕ ਗਏ....
ਸੰਗ੍ਯਾ- ਬਾਰੀਕ ਟੋਕਾ. ਕੁਤਰਿਆ ਹੋਇਆ ਪਦਾਰਥ। ੨. ਇੱਕ ਕੀੜਾ, ਜੋ ਪੈਲੀ ਨੂੰ ਕੁਤਰਦਾ ਹੈ। ੩. ਕੁਤੂਰਾ. ਸੰ. ਕੁਕੁਰ. "ਦੇਖਤ ਕੁਤਰਾ ਲੈ ਗਈ ਬਿਲਾਈ." (ਆਸਾ ਕਬੀਰ) ਦੇਖੋ, ਪਹਿਲਾ ਪੂਤ। ੪. ਵਿ- ਕੁਤਾਰੂ. ਜੋ ਚੰਗਾ ਤਰਣ ਨਹੀਂ ਜਾਣਦਾ. ਦੇਖੋ, ਕੁਤਰੇ ਕਾਢੇ....
ਵਿਲਯ ਹੋਈ. ਮਿਟੀ. ਨਾਸ਼ ਹੋਈ। ੨. ਸੰ. ਵਿਡਾਲੀ. ਸੰਗ੍ਯਾ- ਬਿੱਲੀ. "ਸਿੰਘੁ ਬਿਲਾਈ ਹੋਇਗਇਓ, ਤ੍ਰਿਣੁ ਮੇਰੁ ਦਿਖੀਤਾ." (ਬਿਲਾ ਮਃ ੫) ੩. ਦੇਖੋ, ਪਹਿਲਾ ਪੂਤ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਦੇਖੋ, ਪਹਲਾ। ੨. ਕ੍ਰਿ. ਵਿ- ਪਹਲੇ. ਪੇਸ਼ਤਰ. ਪਹਿਲਾਂ. "ਪਹਿਲਾ ਸੁਚਾ ਆਪਿ ਹੁਇ." (ਵਾਰ ਆਸਾ)...
ਸੰਗ੍ਯਾ- ਪੁਤ੍ਰ. "ਧੀਆ ਪੂਤ ਸੰਜੋਗੁ." (ਸ੍ਰੀ ਅਃ ਮਃ ੧) "ਕਾਹੇ ਪੂਤ ਝਗਰਤ ਹਉ ਸੰਗਿ ਬਾਪ." (ਸਾਰ ਮਃ ੪) ੨. ਚੇਲਾ. ਨਾਦੀ ਪੁਤ੍ਰ. "ਗੋਰਖ ਪੂਤ ਲੁਹਾਰੀਪਾ ਬੋਲੈ." (ਸਿਧਗੋਸਟਿ) ੩. ਸੰ. ਵਿ- ਪਵਿਤ੍ਰ. "ਤਗੁ ਨ ਤੂਟਸਿ ਪੂਤ." (ਵਾਰ ਆਸਾ) ੪. ਸਾਫ। ੫. ਸੰਗ੍ਯਾ- ਸਤ੍ਯ. ਸੱਚ। ੬. ਕੁਸ਼ਾ. ਦੱਭ। ੭. ਸ਼ੰਖ। ੮. ਪਲਾਸ਼. ਢੱਕ....
ਵਿ- ਜੋ ਚੰਗਾ ਤਾਰੂ ਨਹੀਂ. ਜਿਸ ਨੂੰ ਤਰਣਵਿਦ੍ਯਾ ਘੱਟ ਆਉਂਦੀ ਹੈ....
ਵਿ- ਉੱਤਮ. ਸ਼੍ਰੇਸ੍ਠ. ਸਿੰਧੀ. ਦਙੋ. "ਸੋ ਮੁਕਤ ਨਾਨਕ ਜਿਸੁ ਸਤਿਗੁਰੁ ਚੰਗਾ." (ਕਾਨ ਮਃ ੫) ੨. ਅਰੋਗ. ਨਰੋਆ। ੩. ਸੰਗ੍ਯਾ- ਬਹਿਲ ਗੋਤ ਦਾ ਇੱਕ ਪ੍ਰੇਮੀ, ਜੋ ਸ੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋ ਕੇ ਆਤਮਗ੍ਯਾਨੀ ਹੋਇਆ....
ਸੰ. ਸੰਗ੍ਯਾ- ਨਦੀ ਪਾਰ ਕਰਨ ਦੀ ਕ੍ਰਿਯਾ. ਤਾਰਨ. "ਓਹਿ ਜਾ ਆਪਿ ਡੁਬੇ, ਤੁਮ ਕਹਾ ਤਰਣਹਾਰ." (ਵਾਰ ਬਿਹਾ ਮਃ ੧) ੨. ਪਾਣੀ ਪੁਰ ਤਰਨ ਵਾਲਾ ਤਖ਼ਤਾ. ਬੇੜੀ। ੩. ਨਿਸ੍ਤਾਰ. ਉੱਧਾਰ. "ਪ੍ਰਾਣਿ ਤਰਣ ਕਾ ਇਹੋ ਸੁਆਉ." (ਸੁਖਮਨੀ) ੪. ਸ੍ਵਰਗ. ਬਹਿਸ਼੍ਤ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...