kunaकुन
ਸਰਵ- ਕੌਣ. ਕੌਨ. "ਤੂ ਕੁਨ ਰੇ." (ਧਨਾ ਨਾਮਦੇਵ) ੨. ਫ਼ਾ. [کُن] ਕਰ. "ਦਰ ਗੋਸ ਕੁਨ ਕਰਤਾਰ." (ਤਿਲੰ ਮਃ ੧) "ਦਿਲ ਮੇ ਨ ਜਰਾ ਕੁਨ ਵਾਹਮ." (ਕ੍ਰਿਸਨਾਵ) ਜਰਾ ਵਹਿਮ ਨਾ ਕਰ। ੩. ਅ਼. [کُن] ਹੋਜਾ. ਭਵ. ਅ਼ਰਬੀ ਫ਼ਾਰਸੀ ਦੇ ਵਿਦ੍ਵਾਨਾਂ ਨੇ ਲਿਖਿਆ ਹੈ ਕਿ ਕਰਤਾਰ ਨੇ 'ਕੁਨ' ਆਖਿਆ ਅਤੇ ਦੁਨੀਆ ਬਣ ਗਈ. ਦੇਖੋ, ਏਕੋਹੰ ਬਹੁਸ੍ਯਾਂ.
सरव- कौण. कौन. "तू कुन रे." (धना नामदेव) २. फ़ा. [کُن] कर. "दर गोस कुन करतार." (तिलं मः १) "दिल मे न जरा कुन वाहम." (क्रिसनाव) जरा वहिम ना कर। ३. अ़. [کُن] होजा.भव. अ़रबी फ़ारसी दे विद्वानां ने लिखिआ है कि करतार ने 'कुन' आखिआ अते दुनीआ बण गई. देखो, एकोहं बहुस्यां.
ਦੇਖੋ, ਸਰਬ। ੨. ਫ਼ਾ. [سرو] ਸੰਗ੍ਯਾ- ਸਰੂ. "ਸਰਵੋ ਸਹੀ ਚਮਨ ਰਾ." (ਰਾਮਾਵ) ਦੇਖੋ, ਸਰੂ....
ਦੇਖੋ, ਕਉਣ....
ਦੇਖੋ, ਕਉਣ ਅਤੇ ਕਉਨੁ। ੨. ਅ਼. [کوَن] ਸੰਗ੍ਯਾ- ਸੰਸਾਰ. ਦੁਨੀਆ. ਜਹਾਨ....
ਸਰਵ- ਕੌਣ. ਕੌਨ. "ਤੂ ਕੁਨ ਰੇ." (ਧਨਾ ਨਾਮਦੇਵ) ੨. ਫ਼ਾ. [کُن] ਕਰ. "ਦਰ ਗੋਸ ਕੁਨ ਕਰਤਾਰ." (ਤਿਲੰ ਮਃ ੧) "ਦਿਲ ਮੇ ਨ ਜਰਾ ਕੁਨ ਵਾਹਮ." (ਕ੍ਰਿਸਨਾਵ) ਜਰਾ ਵਹਿਮ ਨਾ ਕਰ। ੩. ਅ਼. [کُن] ਹੋਜਾ. ਭਵ. ਅ਼ਰਬੀ ਫ਼ਾਰਸੀ ਦੇ ਵਿਦ੍ਵਾਨਾਂ ਨੇ ਲਿਖਿਆ ਹੈ ਕਿ ਕਰਤਾਰ ਨੇ 'ਕੁਨ' ਆਖਿਆ ਅਤੇ ਦੁਨੀਆ ਬਣ ਗਈ. ਦੇਖੋ, ਏਕੋਹੰ ਬਹੁਸ੍ਯਾਂ....
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਫ਼ਾ. [گوش] ਗੋਸ਼. ਸੰਗ੍ਯਾ- ਕੰਨ. "ਦਰ ਗੋਸ ਕੁਨ ਕਰਤਾਰ." (ਤਿਲੰ ਮਃ ੧) ੨. ਦਸਵੀਂ ਪਾਤਸ਼ਾਹੀ ਦੇ ਗੁਰੁਵਿਲਾਸ ਵਿੱਚ ਸ੍ਯਾਹਗੋਸ਼ ਦੀ ਥਾਂ ਕੇਵਲ ਗੋਸ਼ ਸ਼ਬਦ ਵਰਤਿਆ ਹੈ. ਦੇਖੋ, ਸ੍ਯਾਹਗੋਸ਼....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਸੰ. ਸੰਗ੍ਯਾ- ਬੁਢਾਪਾ. "ਜਰਾ ਕਾ ਭਉ ਨਾ ਹੋਵਈ, ਜੀਵਨੁਪਦਵੀ ਪਾਇ." (ਗੂਜ ਮਃ ੩)#ਬ੍ਰਹਮਵੈਵਰ੍ਤ ਪੁਰਾਣ ਵਿੱਚ ਲਿਖਿਆ ਹੈ ਕਿ ਜਰਾ ਕਾਲ ਦੀ ਪੁਤ੍ਰੀ ਹੈ, ਜੋ ਆਪਣੇ ਭਾਈ ਚੌਸਠ ਰੋਗਾਂ ਨੂੰ ਨਾਲ ਲੈ ਕੇ ਸੰਸਾਰ ਪੁਰ ਵਿਚਰਦੀ ਹੈ। ੨. ਦੇਖੋ, ਜਰਰਾ। ੩. ਦੇਖੋ, ਜਰਾਸੰਧ....
ਦੇਖੋ, ਵਹਮ, "ਨ ਜ਼ਰਾ ਕੁਨ ਵਾਹਮ" (ਕ੍ਰਿਸਨਾਵ) ਦੇਖੋ, ਜੰਗ ਦਰਾਯਦ। ੨. ਦੇਖੋ, ਬਾਹਮ....
ਦੇਖੋ, ਵਹਮ ਅਤੇ ਵਹਮੀ....
ਫ਼ਾ. [فارسی] ਫ਼ਾਰਿਸੀ. ਸੰਗ੍ਯਾ- ਪਾਰਸ ਦੇਸ਼ ਦੀ ਭਾਸਾ. ਫ਼ਾਰਿਸੀ ਦੀਆਂ ਸੱਤ ਕਿਸਮਾਂ ਹਨ- ਫ਼ਾਰਿਸੀ. ਪਹਲਵੀ, ਦਰੀ, ਹਰਵੀ, ਜ਼ਾਬੁਲੀ, ਸਕਜ਼ੀ ਅਤੇ ਸਗਦੀ। ੨. ਫ਼ਾਰਿਸ ਦਾ ਵਸਨੀਕ। ੩. ਦੇਖੋ, ਪਾਰਸੀ....
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਦੇਖੋ ਆਖ੍ਯ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਦੁਨਿਯਾ. "ਅਉਰ ਦੁਨੀ ਸਭ ਭਰਮਿ ਭੁਲਾਨੀ." (ਸ੍ਰੀ ਕਬੀਰ) "ਦੁਨੀਆ ਰੰਗ ਨ ਆਵੈ ਨੇੜੇ," (ਮਾਰੂ ਸੋਲਹੇ ਮਃ ੫) ੨. ਭਾਵ- ਮਾਇਆ. ਧਨ. "ਦੁਖੀ ਦੁਨੀ ਸਹੇੜੀਐ, ਜਾਹਿ ਤ ਲਗਹਿ ਦੁਖ." (ਵਾਰ ਮਲਾ ਮਃ ੧) "ਇਸ ਕੇ ਪੱਲੇ ਬਹੁਤ ਦੁਨੀਆ ਹੈ." (ਜਸਾ)...