kunindha, kunindhāकुनिंद, कुनिंदा
ਫ਼ਾ. [کُنِندہ] ਕੁਨੰਦਾ. ਵਿ- ਕਰਨ ਵਾਲਾ. ਕਰਤਾ. "ਕਾਮ ਕੋ ਕੁਨਿੰਦਾ ਹੈ ਕਿ ਖੂਬੀ ਕੋ ਦਿਹੰਦਾ ਹੈ." (ਅਕਾਲ)
फ़ा. [کُنِندہ] कुनंदा. वि- करन वाला.करता. "काम को कुनिंदा है कि खूबी को दिहंदा है." (अकाल)
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰ. ਕਰ੍ਮ. ਸੰਗ੍ਯਾ- ਕੰਮ. ਕਾਰ੍ਯ. "ਊਤਮ ਊਚਾ ਸਬਦ ਕਾਮ." (ਬਸੰ ਮਃ ੩) ੨. ਸੰ. ਕਾਮ (ਕਮ੍ ਧਾ- ਚਾਹਨਾ. ਇੱਛਾ ਕਰਨਾ. ) ਕਾਮਦੇਵ. ਮਨੋਜ. "ਕਾਮ ਕ੍ਰੋਧ ਕਰਿ ਅੰਧ." (ਧਨਾ ਮਃ ੫) ੩. ਇੱਛਾ. ਕਾਮਨਾ. "ਮੁਕਤਿਦਾਯਕ ਕਾਮ." (ਜਾਪੁ) ੪. ਸੰਕਲਪ. ਫੁਰਣਾ. "ਤਿਆਗਹੁ ਮਨ ਕੇ ਸਗਲ ਕਾਮ." (ਬਸੰ ਮਃ ੫) ੫. ਕ੍ਰਿਸਨ ਜੀ ਦਾ ਪੁਤ੍ਰ ਪ੍ਰਦ੍ਯੁਮਨ, ਜਿਸਨੂੰ ਕਾਮ ਦਾ ਅਵਤਾਰ ਹੋਣ ਕਰਕੇ "ਕਾਮ" ਲਿਖਿਆ ਹੈ.#ਕਾਮਪਾਲ ਅਨੁਜਨਨੀ ਆਦਿ ਭਨੀਜੀਐ।#ਜਾਚਰ ਕਹਿਕੈ ਪੁਨ ਨਾਇਕ ਪਦ ਦੀਜੀਐ।#ਸਤ੍ਰੁ ਸਬਦ ਕੋ ਤਾਂਕੇ ਅੰਤ ਉਚਾਰੀਐ।#ਹੋ! ਸਕਲ ਤੁਪਕੇ ਕੇ ਨਾਮ ਸੁਮੰਤ੍ਰ ਵੀਚਾਰੀਐ। (ਸਾਨਾਮਾ)#ਕਾਮ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ, ਉਸ ਦੇ ਅਨੁਜ (ਛੋਟੇ ਭਾਈ) ਕ੍ਰਿਸਨ ਜੀ ਦੀ ਇਸਤ੍ਰੀ ਯਮੁਨਾ. ਉਸ ਤੋਂ ਪੈਦਾ ਹੋਇਆ ਘਾਹ, ਉਸ ਨੂੰ ਚਰਣ ਵਾਲਾ ਮ੍ਰਿਗ, ਮ੍ਰਿਗਾਂ ਦਾ ਰਾਜਾ ਸ਼ੇਰ, ਉਸ ਦੀ ਵੈਰਣ ਬੰਦੂਕ। ੬. ਵੀਰਯ. ਸ਼ੁਕ੍ਰ. ਰੇਤ. ਮਨੀ. "ਤਾਂ ਉਸ ਨੂੰ ਦੇਖਕੇ ਉਸ ਦਾ ਕਾਮ ਗਿਰਿਆ." (ਜਸਾ) ੭. ਵਿ- ਮਨੋਹਰ. ਦਿਲਕਸ਼. "ਕਾਮਨੈਨ ਸੁੰਦਰ ਬਦਨ." (ਸਲੋਹ) ੮. ਕਾਰਾਮਦ. ਭਾਵ- ਲਾਭਦਾਇਕ. "ਅਵਰਿ ਕਾਜ ਤੇਰੈ ਕਿਤੈ ਨ ਕਾਮ." (ਆਸਾ ਮਃ ੫) ੯. ਫ਼ਾ. [کام] ਸੰਗ੍ਯਾ- ਮੁਰਾਦ. ਪ੍ਰਯੋਜਨ। ੧੦. ਤਾਲੂਆ....
ਫ਼ਾ. [کُنِندہ] ਕੁਨੰਦਾ. ਵਿ- ਕਰਨ ਵਾਲਾ. ਕਰਤਾ. "ਕਾਮ ਕੋ ਕੁਨਿੰਦਾ ਹੈ ਕਿ ਖੂਬੀ ਕੋ ਦਿਹੰਦਾ ਹੈ." (ਅਕਾਲ)...
ਫ਼ਾ. [خوُبی] ਸੰਗ੍ਯਾ- ਗੁਣ। ੨. ਭਲਿਆਈ. ਨੇਕੀ. "ਖੈਰ ਖੂਬੀ ਕੋ ਦਿਹੰਦਾ ਹੈ." (ਅਕਾਲ)...
ਫ਼ਾ. [دِہندہ] ਵਿ- ਦੇਣ ਵਾਲਾ. "ਦਿਹੰਦ ਸੁਈ." (ਵਾਰ ਮਾਝ ਮਃ ੧) ਸੋਈ (ਵਹੀ ਕਰਤਾਰ) ਦੇਣ ਵਾਲਾ ਹੈ. "ਖੈਰ ਖੂਬੀ ਕੋ ਦਿਹੰਦਾ." (ਗ੍ਯਾਨ)...
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....