kumārasanbhavaकुमारसंभव
ਸ਼ਿਵ ਦੇ ਪੁਤ੍ਰ ਕਾਰ੍ਤਿਕੇਯ ਦੇ ਜਨਮ ਦਾ ਹਾਲ ਹੈ ਜਿਸ ਵਿੱਚ, ਕਾਲਿਦਾਸ ਦਾ ਰਚਿਆ ਕਾਵ੍ਯ. ਦੇਖੋ, ਖਟਕਾਵ੍ਯ.
शिव दे पुत्र कार्तिकेय दे जनम दा हाल है जिस विॱच, कालिदास दा रचिआ काव्य. देखो, खटकाव्य.
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਅ਼. [حال] ਹ਼ਾਲ. ਸੰਗ੍ਯਾ- ਵਰਤਮਾਨ ਕਾਲ। ੨. ਪ੍ਰੇਮ. ਪਿਆਰ. "ਭਏ ਗਲਤਾਨ ਹਾਲ." (ਨਟ ਮਃ ੪. ਪੜਤਾਲ) ੩. ਹਾਲਤ. ਦਸ਼ਾ. "ਹਰਿ ਬਿਸਰਤ ਹੋਵਤ ਏਹ ਹਾਲ." (ਗਉ ਥਿਤੀ ਮਃ ੫) "ਅਨਬੋਲਤ ਹੀ ਜਾਨਹੁ ਹਾਲ." (ਬਿਲਾ ਮਃ ੫) ੪. ਪ੍ਰੇਮ ਦੀ ਮਸਤੀ, ਜਿਸ ਵਿੱਚ ਸਰੀਰ ਦੀ ਸੁਧ ਨਾ ਰਹੇ. "ਖੇਲਤ ਖੇਲਤ ਹਾਲ ਕਰਿ." (ਸ. ਕਬੀਰ) ੫. ਅਹਵਾਲ. ਵ੍ਰਿੱਤਾਂਤ. "ਬਨਾਵੈ ਗ੍ਰੰਥ ਹਾਲ ਹੈ." (ਕ੍ਰਿਸਨਾਵ) ੬. ਦਰਹਾਲ (ਛੇਤੀ) ਦਾ ਸੰਖੇਪ. ਸ਼ੀਘ੍ਰ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਸਕ੍ਰਿਤ ਦਾ ਮਹਾਨ ਕਵਿ, ਜੋ ਬੰਗਾਲ ਅਹਾਤੇ ਦੇ ਮੁਰਸ਼ਿਦਾਬਾਦ ਜਿਲੇ ਵਿੱਚ ਸਿੰਗੀਗੋਡਾ ਪੰਚਥੂਪੀ ਦੇ ਮਕਾਮ ਪੈਦਾ ਹੋਇਆ. ਇਸ ਦੇ ਸਮੇਂ ਦਾ ਨਿਰਣਾ ਔਖਾ ਪ੍ਰਤੀਤ ਹੁੰਦਾ ਹੈ. ਅਨੇਕ ਵਿਦ੍ਵਾਨਾਂ ਨੇ ਕਾਲਿਦਾਸ ਨੂੰ ਈਸਵੀ ਪੰਜਵੀਂ ਸਦੀ ਵਿੱਚ ਅਤੇ ਕਈਆਂ ਨੇ ਇਸ ਤੋਂ ਭੀ ਪਹਿਲਾਂ ਹੋਣਾ ਦੱਸਿਆ ਹੈ. ਕਾਲਿਦਾਸ ਦੀ ਕਵਿਤਾ ਵਡੀ ਮਨੋਹਰ ਹੈ. ਇਸ ਨੂੰ ਭਾਰਤ ਦਾ ਕਵਿਰਾਜ ਕਹਿਣਾ ਅਤ੍ਯੁਕ੍ਤਿ ਨਹੀਂ ਹੈ. ਇਸ ਕਵਿਰਾਜ ਦੇ ਬਣਾਏ ਗ੍ਰੰਥ- ਸ਼ਕੁੰਤਲਾਨਾਟਕ, ਕੁਮਾਰ ਸੰਭਵ, ਨਲੋਦਯ, ਮਾਲਵਿਕਾਗਨੀਮਿਤ੍ਰ, ਰਘੁਵੰਸ਼, ਮੇਘਦੂਤ, ਵਿਕ੍ਰਮੋਰ੍ਵਸ਼ੀਯ ਆਦਿਕ ਜਿਨ੍ਹਾਂ ਨੇ ਪੜ੍ਹੇ ਹਨ ਉਹੀ ਇਸ ਦੀ ਚਮਤਕਾਰੀ ਬੁੱਧਿ ਦਾ ਅਨੁਭਵ ਕਰ ਸਕਦੇ ਹਨ. ਦਸਮਗ੍ਰੰਥ ਵਿੱਚ ਕਾਲਿਦਾਸ ਨੂੰ ਬ੍ਰਹਮਾ ਦਾ ਅਵਤਾਰ ਲਿਖਿਆ ਹੈ- "ਇਹ ਬ੍ਰਹਮ ਵੇਦਨਿਧਾਨ। ਦਸਅਸ੍ਟ ਸਾਸਤ੍ਰ ਪ੍ਰਮਾਨ। ਕਰ ਕਾਲਿਦਾਸਵਤਾਰ। ਰਘੁਕਾਵ੍ਯ ਕੀਨ ਸੁਧਾਰ।" (ਬ੍ਰਹਮਾਵ) ੨. ਇਸ ਨਾਉਂ ਦੇ ਹੋਰ ਭੀ ਕਈ ਸੰਸਕ੍ਰਿਤ ਦੇ ਕਵੀ ਹੋਏ ਹਨ....
ਸੰਗ੍ਯਾ- ਕਵਿ ਦਾ ਕਰਮ। ੨. ਕਵਿਤਾ ਜੋ ਰਸਭਰੀ ਹੋਵੇ. ਰਸਾਤਮਕ ਵਾਕ੍ਯ.¹ ਵਿਦ੍ਵਾਨਾਂ ਨੇ ਕਾਵ੍ਯ ਦੇ ਦੋ ਭੇਦ ਮੰਨੇ ਹਨ, ਗਦ੍ਯ ਅਤੇ ਪਦ੍ਯ, ਅਰਥਾਤ ਵਾਰਤਿਕ ਅਤੇ ਛੰਦ, ਅਥਵਾ ਨਸ਼ਰ ਅਤੇ ਨਜਮ. ਪਰੰਤੂ ਇਹ ਬਾਤ ਨਿਸ਼ਚੇ ਕਰਨੀ ਚਾਹੀਏ ਕਿ ਜੇ ਵਾਰਤਿਕ ਅਤੇ ਛੰਦਰਚਨਾ ਰਸਾਤਮਕ ਨਹੀਂ, ਅਰ ਜਿਸ ਵਿੱਚ ਕੋਈ ਚਮਤਕਾਰ ਨਹੀਂ, ਤਦ ਉਹ 'ਕਾਵ੍ਯ' ਨਹੀਂ, ਗਦ੍ਯ ਅਤੇ ਪਦ੍ਯ ਦੇ ਗੁਣੀਆਂ ਨੇ ਦੋ ਭੇਦ ਹੋਰ ਥਾਪੇ ਹਨ, ਸ਼੍ਰਵ੍ਯ ਅਤੇ ਦ੍ਰਿਸ਼੍ਯ. ਜੋ ਸੁਣਨ ਤੋਂ ਆਨੰਦਦਾਇਕ ਹੋਵੇ ਉਹ ਸ਼੍ਰਵ੍ਯ, ਅਰ ਜੋ ਦੇਖਣ ਤੋਂ ਆਨੰਦ ਦਾ ਕਾਰਣ ਹੋਵੇ ਉਹ ਦ੍ਰਿਸ਼੍ਯ, ਜੈਸੇ ਨਾਟਕ ਆਦਿ। ੩. ਸ਼ੁਕ੍ਰ, ਜੋ ਕਵਿਕਰਮ ਵਿੱਚ ਨਿਪੁਣ ਹੈ। ੪. ਦੇਖੋ, ਰੋਲਾ....
षट्काव्य ਕਾਵ੍ਯ ਦੇ ਛੀ ਪ੍ਰਸਿੱਧ ਗ੍ਰੰਥ, ਜਿਨ੍ਹਾਂ ਵਿੱਚੋਂ ਤਿੰਨ ਲਘੁਤ੍ਰਯੀ ਨਾਮ ਤੋਂ ਪ੍ਰਸਿੱਧ ਹਨ. ਲਘੁਤ੍ਰਯੀ ਇਹ ਹਨ- ਕਵਿ ਕਾਲਿਦਾਸ ਕ੍ਰਿਤ ਰਘੁਵੰਸ਼, ਮੇਘਦੂਤ ਅਤੇ ਕੁਮਾਰਸੰਭਵ. ਵ੍ਰਿੱਧ ਤ੍ਰਯੀ ਹਨ- ਮਾਘ ਕਵਿ ਦਾ ਮਾਘਕਾਵ੍ਯ (ਸ਼ਿਸ਼ੁਪਾਲਵਧ), ਸ੍ਰੀਹਰ੍ਸ ਦਾ ਬਣਾਇਆ ਨੈਸਧਕਾਵ੍ਯ (ਨਲੋਪਾਖ੍ਯਾਨ) ਅਤੇ ਭਾਰਵੀ ਕ੍ਰਿਤ ਕਿਰਾਤਾਰਜੁਨੀਯ. ਇਨ੍ਹਾਂ ਛੀਆਂ ਉੱਪਰ ਮੱਲੀਨਾਥ ਨੇ ਉੱਤਮ ਟੀਕਾ ਲਿਖੀ ਹੈ....