kumēraकुमेर
ਦੇਖੋ, ਕੁਬੇਰ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫)
देखो, कुबेर. "अनिक धरम अनिक कुमेर." (सार अः मः ५)
ਸੰਗ੍ਯਾ- ਕੁ (ਨਿੰਦਿਤ) ਹੈ ਬੇਰ (ਦੇਹ) ਜਿਸ ਦਾ.¹ ਤਿੰਨ ਪੈਰ ਅਤੇ ਅੱਠ ਦੰਦਾਂ ਵਾਲਾ ਦੇਵਤਿਆਂ ਦਾ ਖ਼ਜ਼ਾਨਚੀ. ਇਹ ਤ੍ਰਿਣਵਿੰਦੁ ਦੀ ਪੁਤ੍ਰੀ ਇਲਵਿਲਾ ਦੇ ਪੇਟ ਤੋਂ ਵਿਸ਼੍ਰਵਾ ਦਾ ਪੁਤ੍ਰ ਹੈ. ਇਸ ਦੀ ਪੁਰੀ ਦਾ ਨਾਉਂ ਅਲਕਾ ਹੈ. ਇਹ ਯਕ੍ਸ਼੍ ਅਤੇ ਕਿੰਨਰਾਂ ਦਾ ਰਾਜਾ ਹੈ. ਕੁਬੇਰ ਰਾਵਣ ਦਾ ਮਤੇਰ ਭਾਈ ਹੈ....
ਵਿ- ਨਾ ਇੱਕ. ਅਨੇਕ. ਬਹੁਤ "ਅਨਿਕ ਭੋਗ ਬਿਖਿਆ ਕੇ ਕਰੈ." (ਸੁਖਮਨੀ) ੨. ਸੰ. ਕਨਕ. ਸੰਗ੍ਯਾ- ਸੁਵਰਣ. ਸੋਨਾ. "ਅਨਿਕ ਕਟਕ ਜੈਸੇ ਭੂਲਪਰੇ." (ਸੋਰ ਰਵਦਾਸ) ੩. ਅ਼. [عنک] ਅ਼ਨਕ. ਦੇਸ਼ਯਾਤ੍ਰਾ. ਸਫਰ। ੪. ਹਮਲਾ. ਧਾਵਾ. "ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂ ਨਾਹੀਂ." (ਗਉ ਮਃ ੫) ਕਾਮਾਦਿ ਵੈਰੀਆਂ ਪੁਰ ਬਹੁਤ ਹਮਲੇ ਕਰਕੇ ਹਾਰ ਗਿਆ ਹਾਂ....
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਦੇਖੋ, ਕੁਬੇਰ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫)...
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....