kurandaकुरंड
ਸੰ. कुरण्ड ਸੰਗ੍ਯਾ- ਅੰਡ (ਫੋਤੇ) ਵਧਣ ਦੀ ਬੀਮਾਰੀ. ਅੰਡਵ੍ਰਿੱਧਿ. "ਜੁਰ ਸੀਤ ਗੁਲਮ ਕੁਰੰਡ." (ਸਲੋਹ) ਦੇਖੋ, ਅੰਡਵ੍ਰਿੱਧਿ। ੨. ਸੰ. कुरूविन्द ਕੁਰੁਵਿੰਦ. ਇੱਕ ਪ੍ਰਕਾਰ ਦਾ ਪੱਥਰ, ਜਿਸ ਨੂੰ ਤੇਲ ਵਿੱਚ ਮਿਲਾਕੇ ਸ਼ਸਤ੍ਰਾਂ ਦੀ ਮੈਲ ਉਤਾਰਦੀ ਹੈ. ਉਸ ਦੇ ਚੂਰਣ ਨਾਲ ਲਾਖ ਆਦਿਕ ਮਿਲਾਕੇ ਸ਼ਸਤ੍ਰ ਤਿੱਖੇ ਕਰਨ ਲਈ ਸਾਣ ਬਣਾਈਦਾ ਹੈ। ੩. कुरण्ट ਇੱਕ ਬੂਟੀ, ਜਿਸ ਦਾ ਨਾਉਂ 'ਬਹੁਫਲੀ' ਭੀ ਹੈ. ਇਹ ਧਾਤੁ ਪੁਸ੍ਟ ਕਰਨ ਲਈ ਉੱਤਮ ਹੈ. Barleria Prionitis.
सं. कुरण्ड संग्या- अंड (फोते) वधण दी बीमारी. अंडव्रिॱधि. "जुर सीत गुलम कुरंड." (सलोह) देखो, अंडव्रिॱधि। २. सं. कुरूविन्द कुरुविंद. इॱक प्रकार दा पॱथर, जिस नूं तेल विॱच मिलाके शसत्रां दी मैल उतारदी है. उस दे चूरण नाल लाख आदिक मिलाके शसत्र तिॱखे करन लई साण बणाईदा है। ३. कुरण्ट इॱक बूटी, जिस दा नाउं 'बहुफली' भी है. इह धातु पुस्ट करन लई उॱतम है. Barleria Prionitis.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਜੁਦਾ. ਵੱਖ. ਅਲਗ। ੨. ਸੰ. अड्ड. ਧਾ- ਜੋੜਨਾ, ਘੇਰਨਾ, ਹੱਲਾ ਕਰਨਾ. ਯਤਨ ਕਰਨਾ....
ਫ਼ਾ. [بیماری] ਸੰਗ੍ਯਾ- ਰੋਗ. ਵ੍ਯਾਧਿ. ਮਰਜ਼....
ਦੇਖੋ, ਜੁਰਨਾ। ੨. ਤਾਪ. ਦੇਖੋ, ਜ੍ਵਰ. "ਪਰਗੁਨ ਪਰਧਨ ਪਰਨ ਪ੍ਰਸੰਸਾ। ਜਰੈ ਨ ਇਹ ਜੁਰ ਲਖੋ ਨਿਸੰਸਾ." (ਨਾਪ੍ਰ)...
ਸੰ. ਸ੍ਯੂਤ. ਵਿ- ਸੀੱਤਾ. ਪਰੋਇਆ. "ਸੰਗਿ ਚਰਨਕਮਲ ਮਨ ਸੀਤ." (ਨਟ ਮਃ ੫. ਪੜਤਾਲ) ੨. ਸੰ. ਸ਼ੀਤ. ਸੰਗ੍ਯਾ- ਜਲ। ੩. ਬਰਫ। ੪. ਪਿੱਤਪਾਪੜਾ. ੫. ਨਿੰਮ। ੬. ਕਪੂਰ ੭. ਹਿਮ ਰੁੱਤ। ੮. ਪਾਲਾ. "ਬਿਆਪਤ ਉਸਨ ਨ ਸੀਤ." (ਮਾਰੂ ਮਃ ੫) ੬. ਵਿ- ਠੰਢਾ. ਸ਼ੀਤਲ. "ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ." (ਮਾਰੂ ਅਃ ਮਃ ੫) ੧੦. ਸੁਸਤ. ਆਲਸੀ। ੧੧. ਨਪੁੰਸਕ. ਨਾਮਰਦ....
ਗ਼ੁਲਾਮ ਦਾ ਸੰਖੇਪ. "ਹਉ ਗੁਲਮ ਤਿਨਾ ਕਾ ਗੋਲੀਆ." (ਵਾਰ ਗਉ ੧. ਮਃ ੪) ਮੈਂ ਉਨ੍ਹਾਂ ਦੇ ਗ਼ੁਲਾਮਾਂ ਦਾ ਗੋਲਾ ਹਾਂ। ੨. ਸੰ. गुल्म ਸੰਗ੍ਯਾ- ਬਿੜਾ. ਜਾੜਾ. ਇੱਕ ਜੜ ਤੋਂ ਹੋਈਆਂ ਕਈ ਸ਼ਾਖ਼ਾਂ। ੩. ਫੌਜ ਦੀ ਇੱਕ ਖਾਸ ਗਿਣਤੀ ੯. ਹਾਥੀ, ੯. ਰਥ, ੨੭ ਘੋੜੇ ਅਤੇ ੪੫ ਪੈਦਲ¹। ੪. ਪੇਟ ਦਾ ਇੱਕ ਰੋਗ. ਵਾਉਗੋਲਾ (ਵਾਤਗੁਲਮ ਅਤੇ ਰਕਤਗੁਲਮ). "ਜੁਰ ਸੀਤ ਗੁਲਮ." (ਸਲੋਹ) ਦੇਖੋ, ਵਾਉਗੋਲਾ....
ਸੰ. कुरण्ड ਸੰਗ੍ਯਾ- ਅੰਡ (ਫੋਤੇ) ਵਧਣ ਦੀ ਬੀਮਾਰੀ. ਅੰਡਵ੍ਰਿੱਧਿ. "ਜੁਰ ਸੀਤ ਗੁਲਮ ਕੁਰੰਡ." (ਸਲੋਹ) ਦੇਖੋ, ਅੰਡਵ੍ਰਿੱਧਿ। ੨. ਸੰ. कुरूविन्द ਕੁਰੁਵਿੰਦ. ਇੱਕ ਪ੍ਰਕਾਰ ਦਾ ਪੱਥਰ, ਜਿਸ ਨੂੰ ਤੇਲ ਵਿੱਚ ਮਿਲਾਕੇ ਸ਼ਸਤ੍ਰਾਂ ਦੀ ਮੈਲ ਉਤਾਰਦੀ ਹੈ. ਉਸ ਦੇ ਚੂਰਣ ਨਾਲ ਲਾਖ ਆਦਿਕ ਮਿਲਾਕੇ ਸ਼ਸਤ੍ਰ ਤਿੱਖੇ ਕਰਨ ਲਈ ਸਾਣ ਬਣਾਈਦਾ ਹੈ। ੩. कुरण्ट ਇੱਕ ਬੂਟੀ, ਜਿਸ ਦਾ ਨਾਉਂ 'ਬਹੁਫਲੀ' ਭੀ ਹੈ. ਇਹ ਧਾਤੁ ਪੁਸ੍ਟ ਕਰਨ ਲਈ ਉੱਤਮ ਹੈ. Barleria Prionitis....
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਦੇਖੋ, ਪਥਰ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਤੈਲ. ਸੰਗ੍ਯਾ- ਤਿਲ ਦਾ ਵਿਕਾਰ. ਤਿਲਾਂ ਦੀ ਚਿਕਨਾਈ. ਸਭ ਤੋਂ ਪਹਿਲਾਂ ਤਿਲਾਂ ਵਿੱਚੋਂ ਇਹ ਪਦਾਰਥ ਕੱਢਿਆ, ਇਸ ਲਈ ਨਾਮ ਤੇਲ ਹੋਇਆ. ਹੁਣ ਸਰਸੋਂ (ਸਰ੍ਹੋਂ) ਆਦਿ ਦਾ ਰਸ ਭੀ ਤੇਲ ਹੀ ਕਹੀਦਾ ਹੈ. "ਤੇਲ ਜਲੇ ਬਾਤੀ ਠਹਰਾਨੀ." (ਆਸਾ ਕਬੀਰ) ਸ੍ਵਾਸ ਤੇਲ, ਆਯੁ ਬੱਤੀ. "ਦੀਪਕੁ ਬਾਂਧਿ ਧਰਿਓ ਬਿਨੁ ਤੇਲ." (ਰਾਮ ਕਬੀਰ) ਭਾਵ- ਗ੍ਯਾਨਦੀਪਕ....
ਸੰਗ੍ਯਾ- ਮਲ. ਮਲਿਨਤਾ। ੨. ਗੰਦਗੀ. ਵਿਸ੍ਟਾ ੩. ਸੁਸਤੀ. ਆਲਸ. "ਜਾਗ੍ਰਣ ਕਰਹਿ ਹਉਮੈ ਮੈਲ ਉਤਾਰਿ." (ਪ੍ਰਭਾ ਅਃ ਮਃ ੩) ੪. ਫ਼ਾ. [میَل] ਲੋੜ. ਚਾਹ. ਇੱਛਾ....
ਸੰ. चूर्ण् ਧਾ- ਖਿੱਚਣਾ, ਸੰਕੋਚ ਕਰਨਾ, ਪ੍ਰੇਰਨਾ, ਪੀਸਣਾ, ਦਬਾਉਣਾ। ੨. ਸੰਗ੍ਯਾ- ਆਟਾ. ਪਿਸਾਨ। ੩. ਪੀਸੀ ਹੋਈ ਦਵਾਈ. ਜੈਸੇ- ਹਾਜ਼ਮੇ ਦਾ ਚੂਰਣ ਆਦਿ। ੪. ਧੂਲਿ (ਧੂੜ). ਰਜ. "ਚੂਰਣ ਤਾਂ ਚਰਣਾ ਬਲਿਹਾਰੀ." (ਨਾਪ੍ਰ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਲੱਖਾਂ. ਭਾਵ- ਬੇਸ਼ੁਮਾਰ. ਦੇਖੋ, ਲਕ੍ਸ਼੍. "ਲਾਖ ਕਰੋਰੀ ਬੰਧਨ ਪਰੈ." (ਸੁਖਮਨੀ) ੨. ਸੰ. ਲਾਕ੍ਸ਼ਾ. ਲਾਖ. "ਜੈਸੇ ਧੋਈ ਲਾਖ." (ਸ. ਕਬੀਰ) ੩. ਸੰ. ਲਕ੍ਸ਼੍ਯ. ਜੋ ਨਜਰ ਆ ਰਿਹਾ ਹੈ, ਜਗਤ. ਦ੍ਰਿਸ਼੍ਯ. "ਲਾਖ ਮਹਿ ਅਲਖੁ ਲਖਾਯਹੁ." (ਸਵੈਯੇ ਮਃ ੫. ਕੇ)...
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਸੰ. शस्त्र. ਸ਼ਸਤ੍ਰ. ਸੰਗ੍ਯਾ- ਜੋ ਸ਼ਸ (ਕੱਟਣਾ) ਕਰੇ. ਵੱਢਣ ਦਾ ਸੰਦ. ਹਥਿਆਰ. ਸੰਸਕ੍ਰਿਤ ਦੇ ਵਿਦ੍ਵਾਨਾ ਨੇ ਸ਼ਸਤ੍ਰ ਚਾਰ ਭਾਗਾਂ ਵਿੱਚ ਵੰਡੇ ਹਨ-#(ੳ) ਮੁਕ੍ਤ, ਜੋ ਹੱਥੋਂ ਛੱਡੇ ਜਾਣ. ਜੇਹਾਕਿ ਚਕ੍ਰ.#(ਅ) ਅਮੁਕ੍ਤ, ਜੋ ਹੱਥੋਂ ਨਾ ਛੱਡੇ ਜਾਣ. ਤਲਵਾਰ ਕਟਾਰ ਆਦਿ.#(ੲ) ਮੁਕ੍ਤਾਮੁਕ੍ਤ, ਜੋ ਹੱਥੋਂ ਛੱਡੇ ਭੀ ਜਾਣ ਅਤੇ ਹੱਥ ਵਿੱਚ ਰੱਖਕੇ ਭੀ ਵਰਤੇ ਜਾਣ. ਬਰਛੀ ਗਦਾ ਆਦਿਕ.#(ਸ) ਯੰਤ੍ਰ ਮੁਕ੍ਤ, ਜੋ ਕਲ ਨਾਲ ਛੱਡੇ ਜਾਣ. ਜੈਸੇ ਤੀਰ, ਗੋਲੀ ਆਦਿ.#ਜੋ ਮੁਕ੍ਤ ਸ਼ਸਤ੍ਰ ਹਨ ਉਨ੍ਹਾਂ ਦੀ "ਅਸ੍ਤ੍ਰ" ਸੰਗ੍ਯਾ ਭੀ ਹੈ. ਦੇਖੋ, ਅਸਤ੍ਰ.#ਦਸਮਗ੍ਰੰਥ, ਗੁਰੁਪ੍ਰਤਾਪ ਸੂਰਯ ਅਤੇ ਗੁਰੁ ਵਿਲਾਸ ਆਦਿ ਗ੍ਰੰਥਾਂ ਵਿੱਚ ਸ਼ਸਤ੍ਰਾਂ ਦੇ ਬਹੁਤ ਨਾਮ ਆਏ ਹਨ, ਜਿਨ੍ਹਾਂ ਵਿਚੋਂ ਕੁਝ ਅੱਗੇ ਲਿਖਦੇ ਹਾਂ-#ਚੰਦ੍ਰਹਾਸ ਏਕੈ ਕਰ ਧਾਰੀ,#ਦੁਤਿਯ ਧੋਪ ਗਹਿ ਤ੍ਰਿਤਿਯ ਕਟਾਰੀ,#ਚਤੁਰ ਹਾਥ ਸਹਿਥੀ ਉਜਿਆਰੀ,#ਗੋਫਨ ਗੁਰਜ ਕਰਤ ਚਮਕਾਰੀ, -#ਪੱਟਹਸੰਭਾਰੀ ਗਦਾ ਉਭਾਰੀ ਤ੍ਰਿਸੂਲ ਸੁਧਾਰੀ ਛੁਰਕਾਰੀ,#ਜਁਬੂਆ ਅਰੁ ਬਾਨੰਸੁਕਸ ਕਮਾਨੰਚਰਮ ਪ੍ਰਮਾਨੰਧਰਭਾਰੀ,#ਪੰਦ੍ਰਏ ਗਲੋਲੰ ਪਾਸ਼ ਅਮੋਲੰ ਪਰਸ਼ੁ ਅਡੋਲੰ ਹਥਨਾਲੰ,#ਬਿਛੂਆ ਪਹਿਰਾਯੰ ਪਟਾ ਭ੍ਰਮਾਯੰ ਜਿਮਿ ਯਮ ਧਾਯੰ#ਵਿਕਰਾਲੰ. (ਰਾਮਾਵ)#ਅਸਿ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ,#ਸੈਫ ਸਿਰੋਹੀ ਸੈਹਥੀ ਯਹੈ ਹਮਾਰੇ ਪੀਰ. xx#ਤੁਹੀ ਕਟਾਰੀ ਦਾੜ੍ਹਜਮ ਤੂੰ ਬਿਛੂਓ ਅਰੁ ਬਾਨ. xx#ਤੁਹੀ ਗੁਰਜ ਤੁਮ ਹੀ ਗਦਾ ਤੁਮਹੀ ਤੀਰ ਤੁਫੰਗ. xx#(ਸਨਾਮਾ)#ਵਡੇ ਬਾਣ ਚੌਰੇ ਸੁ ਤੇਗੇ ਜੁ ਮ੍ਯਾਨੀ,#ਦੁਧਾਰੇ ਪੁਲਾਦੀ ਅਨੇਕੈਂ ਮਹਾਨੀ,#ਸਿਰੋਹੀ ਹਲੱਬੀ ਜਨੱਬੀ ਦਈ ਹੈਂ,#ਕਰਾਚੋਲ ਖੰਡੇ ਜੁ ਕੱਤੀ ਲਈ ਹੈਂ.#ਸਭੈ ਲੋਹ ਕੀ ਸਾਂਗ ਨੇਜੇ ਬਿਸਾਲੇ,#ਬਿਛੂਏ ਵਡੇ ਬਾਂਕ ਜਁਬੂਏ ਕਰਾਲੇ,#ਛੁਰੇ ਖੋਖਨੀ ਸੈਫ ਲਾਂਬੀ ਬਲੰਦੇ,#ਘਨੇ ਸੇਲ ਭਾਲੇ ਪ੍ਰਕਾਸੇ ਅਮੰਦੇ.#ਮਲੈਹੀਨ ਸਾਫੰ ਬਨੇ ਅੰਗ ਚੰਗੇ,#ਤਮਾਚੇ ਕਲਾਦਾਰ ਸਤ੍ਰਨ ਭੰਗੇ.#ਤੁਫੰਗੇ ਜਁਜੈਲੰ ਜਂਬੂਰੇ ਧਮਾਕੇ,#ਦਏ ਚਕ੍ਰ ਵਕ੍ਰੰ ਚਮੰਕੈਂ ਚਲਾਕੇ.#ਵਡੇ ਮੋਲ ਕੇ ਦੂਰ ਤੇ ਆਇ ਢਾਲੇ,#ਕਠੋਰੰ ਕੁਦੰਡੰ ਵਡੇ ਓਜ ਵਾਲੇ.#ਭਰੇ ਬਾਣ ਭਾਥੇ ਅਨੇਕੈਂ ਪ੍ਰਕਾਰੇ,#ਧਰੇ ਬਾਣ ਪੈਨੇ ਲਗੇ ਬੀਂਧ ਪਾਰੇ. (ਗੁਪ੍ਰਸੂ) ਇਤਯਾਦਿ.#ਸ਼ੋਕ ਦੀ ਗੱਲ ਹੈ ਕਿ ਹੁਣ ਬਹੁਤੇ ਸ਼ਸਤ੍ਰਾਂ ਦੇ ਨਾਉਂ ਅਤੇ ਉਨ੍ਹਾਂ ਦੇ ਅਰਥ ਲੋਕ ਨਹੀਂ ਜਾਣਦੇ, ਅਤੇ ਕਿਤਨਿਆਂ ਦੀ ਸ਼ਕਲ ਤੋਂ ਮੂਲੋਂ ਅਣਜਾਣ ਹਨ. ਇਸ ਲਈ ਅਸੀਂ ਯੋਗ ਸਮਝਿਆ ਹੈ ਕਿ ਸ਼ਸ਼ਤ੍ਰਾਂ ਦੀਆਂ ਤਸਵੀਰਾਂ ਪਾਠਕਾਂ ਦੇ ਗ੍ਯਾਨ ਲਈ ਇੱਥੇ ਦਿੱਤੀਆਂ ਜਾਣ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸਮਾਨ. ਤੁੱਲ. ਮਾਨਿੰਦ. "ਮੁਰਗਾਈ ਨੈ ਸਾਣੈ." (ਸਿਧਗੋਸਟਿ) ੨. ਸੰ. ਸ਼ਾਣ. ਸੰਗ੍ਯਾ- ਸਿਕਲੀਗਰ ਦਾ ਚਕ੍ਰ, ਜਿਸ ਨੂੰ ਘੁਮਾਕੇ ਸ਼ਸਤ੍ਰ ਦੀ ਧਾਰ ਤਿੱਖੀ ਕਰੀਦੀ ਹੈ. ਇਹ ਬਾਲੂ ਰੇਤਾ ਅਤੇ ਲਾਖ ਰਾਲ ਆਦਿਕ ਵਸਤੂਆਂ ਦੇ ਮੇਲ ਤੋ, ਬਣਾਇਆ ਜਾਂਦਾ ਹੈ. "ਸਬਦੇ ਸਾਣ ਰਖਾਈ ਲਾਇ. (ਵਾਰ ਰਾਮ ੧. ਮਃ ੧) ੩. ਚਾਰ ਮਾਸੇ ਤੋਲ। ੪. ਵਿ- ਸ਼ਣ ਦਾ ਬਣਾਇਆ ਹੋਇਆ. ਸਣੀ ਦਾ....
ਸੰਗ੍ਯਾ- ਜੜੀ, ਵਨੌਸਧਿ। ੨. ਭੰਗ ਲਈ ਭੀ ਬੂਟੀ ਸ਼ਬਦ ਵਰਤੀਦਾ ਹੈ। ੩. ਬੂਟੀ ਦੇ ਆਕਾਰ ਦਾ ਕਸ਼ੀਦਾ ਅਥਵਾ ਚਿਤ੍ਰ....
(ਦੇਖੋ, ਧਾ ਧਾਤੁ). ਸੰ. ਸੰਗ੍ਯਾ- ਕਰਤਾਰ, ਜੋ ਸਭ ਨੂੰ ਧਾਰਣ ਕਰਦਾ ਹੈ. "ਅਸੁਲੂ ਇਕੁਧਾਤੁ." (ਜਪੁ) ੨. ਵੈਦ੍ਯਕ ਅਨੁਸਾਰ ਸ਼ਰੀਰ ਨੂੰ ਧਾਰਣ ਵਾਲੇ ਸੱਤ ਪਦਾਰਥ- ਰਸ, ਰਕ੍ਤ, ਮਾਂਸ, ਮੇਦ, ਅਸ੍ਥਿ, ਮੱਜਾ ਅਤੇ ਵੀਰਯ। ੩. ਵਾਤ, ਪਿੱਤ ਅਤੇ ਕਫ ਦੇਹ ਦੇ ਆਧਾਰ ਰੂਪ ਖ਼ਿਲਤ। ੪. ਖਾਨਿ ਤੋਂ ਨਿਕਲਿਆਂ ਪਦਾਰਥ- ਸੋਨਾ (ਸੁਵਰਣ), ਚਾਂਦੀ, ਤਾਂਬਾ, ਲੋਹਾ ਆਦਿ. ਦੇਖੋ, ਉਪਧਾਤੁ ਅਤੇ ਅਸਟਧਾਤੁ. "ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿਜਾਈ." (ਮਾਰੂ ਅਃ ਮਃ ੧) ੫. ਸ਼ਬਦ, ਸਪਰਸ਼, ਰੂਪ, ਰਸ, ਗੰਧ ਇਹ ਪੰਜ ਵਿਸੇ. "ਹਰਿ ਆਪੇ ਪੰਚਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ." (ਬੈਰਾ ਮਃ ੪) "ਇੰਦ੍ਰੀਧਾਤੁ ਸਬਲ ਕਹੀਅਤ ਹੈ." (ਮਾਰੂ ਮਃ ੩) ਦੇਖੋ, ਗੁਣਧਾਤੁ। ੬. ਇੰਦ੍ਰੀਆਂ, ਜੋ ਵਿਸਿਆਂ ਨੂੰ ਧਾਰਣ ਕਰਦੀਆਂ ਹਨ. "ਮਨੁ ਮਾਰੇ ਧਾਤੁ ਮਰਿਜਾਇ." (ਗਉ ਮਃ ੩) ੭. ਪੰਜ ਤੱਤ, ਜੋ ਦੇਹ ਨੂੰ ਧਾਰਣ ਕਰਦੇ ਹਨ. "ਜਬ ਚੂਕੈ ਪੰਚਧਾਤੁ ਕੀ ਰਚਨਾ." (ਮਾਰੂ ਕਬੀਰ) ੮. ਮਾਇਆ. "ਲਿਵ ਧਾਤੁ ਦੁਇ ਰਾਹ ਹੈ." (ਵਾਰ ਸ੍ਰੀ ਮਃ ੩) ਕਰਤਾਰ ਦੀ ਪ੍ਰੀਤਿ ਅਤੇ ਮਾਇਆ ਦੋ ਮਾਰਗ ਹਨ. "ਨਾਨਕ ਧਾਤੁ ਲਿਵੈ ਜੋੜ ਨ ਆਵਈ." (ਵਾਰ ਗਉ ੧. ਮਃ ੪) ੯. ਅਵਿਦ੍ਯਾ. "ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ." (ਗੂਜ ਮਃ ੩) ੧੦. ਜੀਵਾਤਮਾ. "ਧਾਤੁ ਮਿਲੈ ਫੁਨ ਧਾਤੁ ਕਉ ਸਿਫਤੀ ਸਿਫਤਿ ਸਮਾਇ." (ਸ੍ਰੀ ਮਃ ੧) ੧੧. ਗੁਣ. ਸਿਫਤ. "ਜੇਹੀ ਧਾਤੁ ਤੇਹਾ ਤਿਨ ਨਾਉ." (ਸ੍ਰੀ ਮਃ ੧) ੧੨. ਵਸਤੂ. ਦ੍ਰਵ੍ਯ. ਪਦਾਰਥ. "ਤ੍ਰੈ ਗੁਣ ਸਭਾ ਧਾਤੁ ਹੈ." (ਸ੍ਰੀ ਮਃ ੩) ੧੩. ਸੁਭਾਉ. ਪ੍ਰਕ੍ਰਿਤਿ. ਵਾਦੀ. "ਕੁਤੇ ਚੰਦਨ ਲਾਈਐ ਭੀ ਸੋ ਕੁਤੀ ਧਾਤੁ." (ਵਾਰ ਮਾਝ ਮਃ ੧) ੧੪. ਵਾਸਨਾ. ਰੁਚਿ. "ਪੰਜਵੈ ਖਾਣ ਪੀਅਣ ਕੀ ਧਾਤੁ." (ਮਾਰ ਮਾਝ ਮਃ ੧) ੧੫. ਵੀਰਯ. ਮਣੀ। ੧੬. ਵ੍ਯਾਕਰਣ ਅਨੁਸਾਰ ਸ਼ਬਦ ਦਾ ਮੂਲ, ਜਿਸ ਤੋਂ ਕ੍ਰਿਯਾ ਬਣਦੀਆਂ ਹਨ. ਮਸਦਰ, Verbalroot. ਸੰਸਕ੍ਰਿਤ ਭਾਸਾ ਦੇ ੧੭੦੮ ਧਾਤੁ ਹਨ। ੧੭. ਦੁੱਧ ਦੇਣ ਵਾਲੀ ਗਊ। ੧੮. ਭਾਵ- ਚਾਰ ਵਰਣ ਅਤੇ ਚਾਰ ਮਜਹਬ. "ਅਸਟ ਧਾਤੁ ਇਕ ਧਾਤੁ ਕਰਾਇਆ." (ਭਾਗੁ) ਇੱਕ ਧਾਤੁ ਦਾ ਅਰਥ ਸਿੱਖ ਧਰਮ ਹੈ। ੧੯. ਸੰਗੀਤ ਅਨੁਸਾਰ ਲੈ ਤਾਰ ਵਿਚ ਬੰਨ੍ਹਿਆ ਹੋਇਆ ਗਾਉਣ ਯੋਗ੍ਯ ਪਦ। ੨੦. ਸੰ. धावितृ- ਧਾਵਿਤ੍ਰਿ. ਵਿ- ਦੋੜਨ ਵਾਲਾ. ਚਲਾਇਮਾਨ. "ਹੋਰੁ ਬਿਰਹਾ ਸਭ ਧਾਤੁ ਹੈ, ਜਬਲਗੁ ਸਾਹਿਬੁ ਪ੍ਰੀਤਿ ਨ ਹੋਇ." (ਵਾਰ ਸ਼੍ਰੀ ਮਃ ੩)...
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....