kuladhīpa, kuladhīpakaकुलदीप, कुलदीपक
ਵਿ- ਕੁਲ ਦਾ ਦੀਵਾ. ਜੋ ਵੰਸ਼ ਨੂੰ ਰੌਸ਼ਨ ਕਰੇ. ਸੁਪੁਤ੍ਰ। ੨. ਜੋਤਿਸ਼ ਅਨੁਸਾਰ ਜਨਮਪਤ੍ਰੀ ਵਿੱਚ ਇੱਕ ਯੋਗ ਦਾ ਨਾਮ, ਜਿਸ ਦੇ ਜਨਮਲਗਨ ਵਿੱਚ ਸ਼ੁਕ੍ਰ ਅਥਵਾ ਬੁਧ ਹੋਵੇ ਅਤੇ ਜਿਸ ਦੇ ਲਗਨ ਵਿੱਚ ਜਾਂ ਚੌਥੇ ਜਾਂ ਸੱਤਵੇਂ ਜਾਂ ਦਸਵੇਂ ਵ੍ਰਿਹਸਪਤਿ ਹੋਵੇ ਅਤੇ ਦਸਵੇਂ ਜਿਸ ਦੇ ਮੰਗਲ ਹੋਵੇ, ਉਹ ਪੁਰੁਸ ਕੁਲ ਦਾ ਦੀਵਾ ਪੈਦਾ ਹੋਇਆ ਸਮਝੋ.¹
वि- कुल दा दीवा. जो वंश नूं रौशन करे. सुपुत्र। २. जोतिश अनुसार जनमपत्री विॱच इॱक योग दा नाम, जिस दे जनमलगन विॱच शुक्र अथवा बुध होवे अते जिस दे लगन विॱच जां चौथे जां सॱतवें जां दसवें व्रिहसपति होवे अते दसवें जिस दे मंगल होवे, उह पुरुस कुल दा दीवापैदा होइआ समझो.¹
ਸੰ. ਸੰਗ੍ਯਾ- ਨਸਲ. ਵੰਸ਼. "ਕੁਲਹ ਸਮੂਹ ਸਗਲ ਉਧਰਣੰ." (ਗਾਥਾ) ੨. ਆਬਾਦ ਦੇਸ਼। ੩. ਘਰ. ਗ੍ਰਿਹ। ੪. ਅ਼. ਕੁੱਲ. ਤਮਾਮ. ਸਭ. ਦੇਖੋ, ਕੁੱਲ. ਆਪਿ ਤਰਿਆ ਕੁਲ ਜਗਤ ਤਰਾਇਆ." (ਵਾਰ ਗੂਜ ੧. ਮਃ ੩. )...
ਸੰਗ੍ਯਾ- ਦੀਪਕ. ਦੀਪ. ਚਰਾਗ਼. "ਜਉ ਤੁਮ ਦੀਵਰਾ, ਤਉ ਹਮ ਬਾਤੀ." (ਸੋਰ ਰਵਿਦਾਸ) "ਦੀਵੜੇ ਗਇਆ ਬੁਝਾਇ." (ਸ. ਫਰੀਦ) ਇੱਥੇ ਦੀਵੇ ਤੋਂ ਭਾਵ ਨੇਤ੍ਰ ਹੈ. "ਚੰਦ ਸੂਰਜ ਦੀਵੜੇ." (ਮਲਾ ਨਾਮਦੇਵ) "ਦੀਵਾ ਮੇਰਾ ਏਕੁ ਨਾਮੁ." (ਆਸਾ ਮਃ ੧)...
ਦੇਖੋ, ਬੰਸ....
ਫ਼ਾ. [روَشن] ਵਿ- ਚਮਕਦਾ ਹੋਇਆ. ਪ੍ਰਕਾਸ਼ਯੁਕ੍ਤ। ੨. ਪ੍ਰਸਿੱਧ. ਜਾਹਿਰ....
ਵਿ- ਉੱਤਮ ਪੁਤ੍ਰ. ਲਾਇਕ ਬੇਟਾ. ਸੁਪੂਤ....
ਸੰ. ਜ੍ਯੋਤਿਸ. ਸੰਗ੍ਯਾ- ਜ੍ਯੋਤਿਰੂਪ ਸੂਰਯ ਚੰਦ੍ਰਮਾ ਨਛਤ੍ਰ ਆਦਿ ਦੀ ਚਾਲ ਅਤੇ ਵਿੱਥ ਦਾ ਗ੍ਯਾਨ ਜਿਸ ਵਿਦ੍ਯਾ ਤੋਂ ਹੋਵੇ. Astronomy । ੨. ਇ਼ਲਮੇ ਨਜੂਮ. ਗ੍ਰਹਾਂ ਦੇ ਸ਼ੁਭ ਅਸ਼ੁਭ ਫਲ ਦੱਸਣ ਦੀ ਵਿਦ੍ਯਾ Astrology. ਜੋਤਿਸ, ਵੇਦ ਦੇ ਛੀ ਅੰਗਾਂ ਵਿੱਚ ਹੈ, ਇਸ ਤੋਂ ਯਗ੍ਯ ਆਦਿ ਕਰਮਾਂ ਦਾ ਸ਼ੁਭ ਅਸ਼ੁਭ ਵੇਲਾ ਵੇਖਿਆ ਜਾਂਦਾ ਹੈ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਸੰਗ੍ਯਾ- ਉਹ ਪਤ੍ਰ, ਜਿਸ ਉੱਪਰ ਕਿਸੇ ਦੇ ਜਨਮ ਸਮੇਂ ਦੇ ਦਿਨ ਤਿਥਿ ਸਾਲ ਯੋਗ ਕਰਣ ਨਛਤ੍ਰ ਰਾਸ਼ਿ ਅਤੇ ਗ੍ਰਹਾਂ ਦੀ ਸ਼ੁਭ ਅਸ਼ੁਭ ਦਸ਼ਾ ਦਾ ਨਿਰਣਾ ਲਿਖਿਆ ਹੋਵੇ. ਜਨਮਕੁੰਡਲੀ ਦੇ ਨਿਰਣੇ ਦਾ ਚਿੱਠਾ....
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵ੍ਯ- ਯਾ. ਵਾ. ਕਿੰਵਾ. ਜਾਂ....
ਸੰ. बृध. ਧਾ- ਜਾਣਨਾ, ਸਮਝਣਾ, ਜਾਣਨਾ ੨. ਵਿ- ਦਾਨਾ. ਬੁੱਧਿਮਾਨ. ਅਕਲਮੰਦ। ੩. ਸੰਗ੍ਯਾ- ਇੱਕ ਗ੍ਰਹ, ਜੋ ਸੂਰਜ ਦੇ ਬਹੁਤ ਨੇੜੇ ਹੈ, ਜਿਸ ਦੇ ਨਾਮ ਤੋਂ ਸਤਵਾਰੇ ਦਾ ਦਿਨ ਬੁਧਵਾਰ ਹੈ. Murcury ੪. ਚੰਦ੍ਰਵੰਸ਼ੀਆਂ ਦਾ ਵਡੇਰਾ. ਮਹਾਭਾਰਤ ਆਦਿ ਗ੍ਰੰਥਾਂ ਵਿੱਚ ਇਸ ਦੀ ਉਤਪੱਤੀ ਇਉਂ ਲਿਖੀ ਹੈ- ਵ੍ਰਿਹਸਪਤਿ (ਦੇਵਗੁਰੁ) ਦੀ ਇਸਤ੍ਰੀ ਤਾਰਾ ਉੱਤੇ ਚੰਦ੍ਰਮਾ ਮੋਹਿਤ ਹੋ ਗਿਆ ਅਰ ਉਸ ਨੂੰ ਉਧਾਲਕੇ ਘਰ ਲੈਗਿਆ, ਇਸ ਪੁਰ ਭਾਰੀ ਜੰਗ ਹੋਇਆ. ਚੰਦ੍ਰਮਾ ਦੀ ਸਹਾਇਤਾ ਵਿੱਚ ਸ਼ਿਵ, ਅਤੇ ਵ੍ਰਿਹਸਪਤਿ ਦੀ ਸਹਾਇਤਾ ਵਿੱਚ ਇੰਦ੍ਰ ਸੀ ਅੰਤ ਨੂੰ ਬ੍ਰਹਮਾ ਨੇ ਵਿੱਚ ਪੈਕੇ ਝਗੜਾ ਮਿਟਾਇਆ ਤਾਰਾ ਵ੍ਰਿਹਸਪਤਿ ਨੂੰ ਦਿਵਾ ਦਿੱਤੀ, ਪਰ ਉਸ ਦੇ ਗਰਭ ਤੋਂ ਜੋ ਸੁੰਦਰ ਪੁਤ੍ਰ ਬੁਧ ਪੈਦਾ ਹੋਇਆ ਸੀ. ਉਹ ਚੰਦਰਮਾ ਨੂੰ ਤਾਰਾ ਦੇ ਕਹਿਣ ਪੁਰ ਮਿਲਿਆ। ੫. ਦੇਵਤਾ। ੬. ਕੁੱਤਾ। ੭. ਦੇਖੋ, ਬੁੱਧ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. लग्न. ਲਗ੍ਨ. ਸੰਗ੍ਯਾ- ਮੇਸ ਆਦਿ ਰਾਸੀਆਂ ਦਾ ਉਦਯ. "ਲਗਨ ਸਗਨ ਤੇ ਰਹਿਤ ਨਿਰਾਲਮ." (ਚੌਬੀਸਾਵ) "ਲਗਨ ਸਗਨ ਮਾਨੈ ਕੈਸੇ ਮਨ ਮਾਨੀਐ?" (ਭਾਗੁ ਕ) ੪. ਜਾਮਿਨ. ਜਮਾਨਤ ਦੇਣ ਵਾਲਾ। ੩. ਵਿ- ਲੱਗਾ ਹੋਇਆ। ੪. ਸ਼ਰਮਿੰਦਾ. ਲੱਜਿਤ। ੫. ਸੰਗ੍ਯਾ- ਦਿਲ ਦਾ ਲਗਾਉ. ਸ਼ੌਕ, ਜਿਵੇਂ- ਉਸ ਨੂੰ ਵਿਦ੍ਯਾ ਦੀ ਲਗਨ ਹੈ....
ਦੇਖੋ, ਜਾ ੨. "ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ." (ਮਲਾ ਮਃ ੩) ੨. ਜਾਨ ਦਾ ਸੰਖੇਪ। ੩. ਅਜ਼- ਆਂ ਦਾ ਸੰਖੇਪ. ਉਸ ਤੋਂ....
ਦੇਖੋ, ਬ੍ਰਿਹਸਪਤਿ....
ਸੰ. ਸੰਗ੍ਯਾ- ਆਨੰਦ. ਖ਼ੁਸ਼ੀ. ਦੇਖੋ, ਮੰਗ ੪. "ਮੰਗਲ ਸੂਖ ਕਲਿਆਣ ਤਿਥਾਈਂ." (ਪ੍ਰਭਾ ਅਃ ਮਃ ੫)#੨. ਉਤਸਵ. "ਮੰਗਲਸਾਜੁ ਭਇਆ ਪ੍ਰਭੁ ਅਪਨਾ ਗਾਇਆ." (ਬਿਲਾ ਛੰਤ ਮਃ ੫)#੩. ਸੌਭਾਗ੍ਯਤਾ. ਖ਼ੁਸ਼ਨਸੀਬੀ। ੪. ਗ੍ਰੰਥ ਦੇ ਮੁੱਢ ਕਰਤਾਰ ਅਤੇ ਇਸ੍ਟਦੇਵਤਾ ਦਾ ਨਿਰਵਿਘਨ ਸਮਾਪਤੀ ਲਈ ਕੀਤਾ ਆਰਾਧਨ. ਦੇਖੋ, ਮੰਗਲਾਚਰਣ।#੫. ਪ੍ਰਿਥਿਵੀ ਦਾ ਪੁਤ੍ਰ ਮੰਗਲ ਗ੍ਰਹ, ਜਿਸ ਦੇ ਨਾਮ ਤੋਂ ਮੰਗਲਵਾਰ ਹੈ. Mars. ਕਵੀਆਂ ਨੇ ਇਸ ਦਾ ਲਾਲ ਰੰਗ ਵਰਣਨ ਕੀਤਾ ਹੈ, ਇਸੇ ਲਈ ਲਾਲ ਤਿਲਕ ਨੂੰ ਮੰਗਲ ਦਾ ਦ੍ਰਿਸ੍ਟਾਂਤ ਦਿੱਤਾ ਹੈ. ਇਸ ਦੇ ਨਾਮ ਭੌਮ, ਮਹੀਸੁਤ, ਲੋਹਿਤਾਂਗ, ਵਕ, ਕੁਜ, ਅੰਗਾਰਕ ਆਦਿ ਅਨੇਕ ਹਨ.#"ਟੀਕਾ ਸੁ ਚੰਡ ਕੇ ਭਾਲ ਮੇ ਦੀਨੋ. ×××#ਮਾਨਹੁ ਚੰਦ ਕੇ ਮੰਡਲ ਮੇ ਸੁਭ ਮੰਗਲ ਆਨ ਪ੍ਰਵੇਸਹਿ ਕੀਨੋ." (ਚੰਡੀ ੧)#ਦੁਰਗਾ ਦਾ ਮੁਖ ਚੰਦ੍ਰਮਾ ਅਤੇ ਲਾਲ ਟਿੱਕਾ ਮੰਗਲ ਹੈ.#ਬ੍ਰਹਮ੍ਵੈਵਰਤਪੁਰਾਣ ਵਿੱਚ ਲਿਖਿਆ ਹੈ ਕਿ ਵਿਸਨੁ ਦੇ ਵੀਰਯ ਤੋਂ ਮੰਗਲ ਪ੍ਰਿਥਿਵੀ ਦਾ ਪੁਤ੍ਰ ਹੈ. ਪਦਮਪੁਰਾਣ ਵਿਸਨੁ ਦੇ ਪਸੀਨੇ ਤੋਂ ਉਤਪੱਤੀ ਦੱਸਦਾ ਹੈ. ਮਤਸ੍ਯਪੁਰਾਣ ਦੇ ਲੇਖ ਅਨੁਸਾਰ ਵੀਰਭਦ੍ਰ ਹੀ ਮੰਗਲ ਨਾਮ ਤੋਂ ਪ੍ਰਸਿੱਧ ਹੋਇਆ. ਵਾਮਨਪੁਰਾਣ ਵਿੱਚ ਲਿਖਿਆ ਹੈ ਕਿ ਸ਼ਿਵਜੀ ਦੇ ਮੂੰਹ ਵਿੱਚੋਂ ਡਿਗੇ ਥੁੱਕ ਦੇ ਕਣਕੇ ਤੋਂ ਮੰਗਲ ਜੰਮਿਆ।#੬. ਮੰਗਲਵਾਰ. "ਮੰਗਲ ਮਾਇਆ ਮੋਹੁ ਉਪਾਇਆ." (ਬਿਲਾ ਮਃ ੩. ਵਾਰ ੭)#੭. ਖ਼ੁਸ਼ੀ ਦਾ ਗੀਤ. "ਮੰਗਲ ਗਾਵਹੁ ਨਾਰੇ." (ਸੂਹੀ ਛੰਤ ਮਃ ੧)#੮. ਗੋਰਖਨਾਥ ਦਾ ਚੇਲਾ ਇੱਕ ਸਿੱਧ, ਜੋ ਗੁਰੂ ਨਾਨਕਦੇਵ ਵਿੱਚ ਸ਼੍ਰੱਧਾ ਰਖਦਾ ਸੀ- "ਮੰਗਲ ਬੋਲਤ, ਹੇ ਗੁਰ ਗੋਰਖ! ਪੂਰਨ ਸੋ ਜੁਗਿਯਾ ਸਬ ਲਾਯਕ." (ਨਾਪ੍ਰ)#੯. ਗੁਰੂ ਅਰਜਨਦੇਵ ਦਾ ਇੱਕ ਪਰੋਪਕਾਰੀ ਸਿੱਖ. ਢਿੱਲੀ ਮੰਗਲ ਗੁਰੁ ਢਿਗ ਆਏ। ਬੰਦਨ ਕਰ ਸੁਭ ਦਰਸਨ ਪਾਏ." (ਗੁਪ੍ਰਸੂ)#੧੦. ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦੇ ਦਰਬਾਰ ਭਾਸਾ ਦੀ ਉੱਤਮ ਕਵਿਤਾ ਕਰਦਾ ਸੀ. ਇਸ ਨੇ ਮਹਾਭਾਰਤ ਦੇ ਸ਼ਲ੍ਯ ਪਰਵ ਦਾ ਮਨੋਹਰ ਅਨੁਵਾਦ (ਉਲਥਾ) ਕੀਤਾ ਹੈ. ਯਥਾ-#ਗੁਰੂ ਗੋਬਿਁਦ ਮਨ ਹਰਖ ਹਨਐ ਮੰਗਲ ਲਿਯੋ ਬੁਲਾਇ,#ਸ਼ਲ੍ਯ ਪਰਬ ਆਗ੍ਯਾ ਕਰੀ ਲੀਜੈ ਤੁਰਤ ਬਨਾਇ.#ਸੰਬਤ ਸਤ੍ਰਹਸੈ ਬਰਖ ਤ੍ਰੇਪਨ¹ ਬੀਤਨਹਾਰ,#ਮਾਧਵ ਰਿਤੁ ਤਿਥਿ ਤ੍ਰੌਦਸੀ ਤਾਂ ਦਿਨ ਮੰਗਲਵਾਰ.#ਸ਼ਲ੍ਯ ਪਰਬ ਭਾਸਾ ਭਯੋ ਗੁਰੂ ਗੋਬਿਁਦ ਕੇ ਰਾਜ,#ਅਰਬ ਖਰਬ ਬਹੁ ਦਰਬ ਦੈ ਕਰਿ ਕਵਿਜਨ ਕੋ ਕਾਜ.#ਜੌਲੌ ਧਰਨਿ ਅਕਾਸ ਗਿਰਿ ਚੰਦ ਸੂਰ ਸੁਰ ਇੰਦ,#ਤੌਲੌ ਚਿਰਜੀਵੈ ਜਗਤ ਸਾਹਿਬ ਗੁਰੁ ਗੋਬਿੰਦ.#ਕ਼ਬਿੱਤ#ਆਨਁਦ ਦਾ ਵਾਜਾ ਨਿਤ ਵੱਜਦਾ ਅਨੰਦਪੁਰ#ਸੁਣ ਸੁਣ ਸੁਧ ਭੁਲਦੀਏ ਨਰਨਾਹ ਦੀ,#ਭੌ ਭਿਆ ਭਭੀਖਣੇ ਨੂੰ ਲੰਕਾਗੜ ਵੱਸਣੇ ਦਾ#ਫੇਰ ਅਸਵਾਰੀ ਆਂਵਦੀਏ ਮਹਾਬਾਹ² ਦੀ,#ਬਲ ਛੱਡ ਬਲਿ ਜਾਇ ਛਪਿਆ ਪਤਾਲ ਵਿੱਚ#ਫਤੇ ਦੀ ਨਿਸ਼ਾਨੀ ਜੈਂਦੇ ਦ੍ਵਾਰ ਦਰਗਾਹ ਦੀ,#ਸਵਣੇ ਨਾ ਦੇਂਦੀ ਸੁਖ ਦੁੱਜਨਾਂ ਨੂੰ ਰਾਤ ਦਿਨ#ਨੌਬਤ ਗੋਬਿੰਦਸਿੰਘ ਗੁਰੂ ਪਾਤਸ਼ਾਹ ਦੀ.³#੧੧ ਡਿੰਗ- ਅਗਨਿ. ਅੱਗ....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....