kuvalēaकुवलय
ਸੰ. ਸੰਗ੍ਯਾ- ਕੁ (ਪ੍ਰਿਥਿਵੀ) ਦਾ ਜੋ ਵਲਯ (ਕੰਗਣ) ਜੇਹਾ ਭੂਸਣ ਹੋਵੇ. ਕਮਲ. ਇਹ ਸ਼ਬਦ ਨੀਲੇ ਅਤੇ ਚਿੱਟੇ ਦੋਹਾਂ ਕਮਲਾਂ ਦਾ ਬੋਧਕ ਹੈ. "ਪਰਿਫੁੱਲਿਤ ਕੁਵਲਯ ਬਦਨ." (ਨਾਪ੍ਰ) ੨. ਪ੍ਰਿਥਿਵੀ ਦਾ ਕੰਗਣ ਸਮਾਨ ਗੋਲ ਆਕਾਰ। ੩. ਇੱਕ ਖਾਸ ਘੋੜਾ. ਦੇਖੋ, ਕੁਵਲਯਾਸ਼੍ਵ.
सं. संग्या- कु (प्रिथिवी) दा जो वलय (कंगण) जेहा भूसण होवे. कमल. इह शबद नीले अते चिॱटे दोहां कमलां दा बोधक है. "परिफुॱलित कुवलयबदन." (नाप्र) २. प्रिथिवी दा कंगण समान गोल आकार। ३. इॱक खास घोड़ा. देखो, कुवलयाश्व.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਸੰ. ਸੰਗ੍ਯਾ- ਘੇਰਾ. ਵਲਗਣ। ੨. ਕੜਾ. ਕੰਕਨ. ਚੂੜੀ. ਦੇਖੋ, ਧਾ....
ਦੇਖੋ, ਕੰਕਣ....
ਵਿ- ਜੈਸਾ. ਯਾਦ੍ਰਿਸ਼. "ਜੇਹਾ ਆਇਆ ਤੇਹਾ ਜਾਸੀ." (ਮਾਝ ਅਃ ਮਃ ੩) ਸਿੰਧੀ. ਜੇਹੋ....
ਸੰ. ਸੰਗ੍ਯਾ- ਕੌਲ ਫੁੱਲ. ਜਲਜ. "ਹਰਿ ਚਰਣਕਮਲ ਮਕਰੰਦ ਲੋਭਿਤ ਮਨੋ." (ਧਨਾ ਮਃ ੧) ੨. ਜਲ। ੩. ਅੱਖ ਦਾ ਡੇਲਾ। ੨. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ਇੱਕ ਨਗਣ- .#ਉਦਾਹਰਣ-#ਭਜਨ। ਕਰਨ। ਦੁਖਨ। ਦਰਨ ॥#(ਅ) ਛੱਪਯ ਦਾ ਇੱਕ ਭੇਦ. ਦੇਖੋ, ਗੁਰੁਛੰਦ ਦਿਵਾਕਰ। ੫. ਕਮਲਾ ਦਾ ਸੰਖੇਪ. ਲਕ੍ਸ਼੍ਮੀ (ਲੱਛਮੀ). "ਸਕਲ ਅਨੂਪ ਰੂਪ ਕਮਲ ਬਿਖੈ ਸਮਾਤ." (ਭਾਗੁ ਕ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਵਿ- ਗਿਆਨ ਕਰਾਉਣ ਵਾਲਾ। ੨. ਜਗਾਉਣ ਵਾਲਾ....
ਸੰ. ਸੰਗ੍ਯਾ- ਕੁ (ਪ੍ਰਿਥਿਵੀ) ਦਾ ਜੋ ਵਲਯ (ਕੰਗਣ) ਜੇਹਾ ਭੂਸਣ ਹੋਵੇ. ਕਮਲ. ਇਹ ਸ਼ਬਦ ਨੀਲੇ ਅਤੇ ਚਿੱਟੇ ਦੋਹਾਂ ਕਮਲਾਂ ਦਾ ਬੋਧਕ ਹੈ. "ਪਰਿਫੁੱਲਿਤ ਕੁਵਲਯ ਬਦਨ." (ਨਾਪ੍ਰ) ੨. ਪ੍ਰਿਥਿਵੀ ਦਾ ਕੰਗਣ ਸਮਾਨ ਗੋਲ ਆਕਾਰ। ੩. ਇੱਕ ਖਾਸ ਘੋੜਾ. ਦੇਖੋ, ਕੁਵਲਯਾਸ਼੍ਵ....
ਅ਼. [بدن] ਸੰਗ੍ਯਾ- ਦੇਹ. ਸ਼ਰੀਰ. ਜਿਸਮ. ਤਨੁ. "ਸਿਥਿਲ ਬਦਨ ਤੇ ਜਾਇ ਨ ਚਲ੍ਯੋ." (ਗੁਪ੍ਰਸੂ) ੨. ਸੰ. ਵਦਨ. ਮੁਖ. "ਜੈਸੇ ਦਰਪਨ ਮਾਹਿ ਬਦਨ ਪਰਵਾਨੀ." (ਕਾਨ ਨਾਮਦੇਵ) ਜੈਸੇ ਸ਼ੀਸ਼ੇ ਵਿੱਚ ਮੁਖ ਦਾ ਪ੍ਰਤਿਬਿੰਬ....
ਸੰ. ਵਿ- ਤੁਲ੍ਯ. ਬਰਾਬਰ. ਜੇਹਾ। ੨. ਸਮਾਇਆ. ਮਿਲਿਆ. "ਜੋਤੀ ਜੋਤਿ ਸਮਾਨ." (ਬਿਲਾ ਮਃ ੫) ੩. ਦੇਖੋ, ਸਵੈਯੇ ਦਾ ਰੂਪ ੬। ੪. ਨਾਭਿ ਵਿੱਚ ਰਹਿਣ ਵਾਲੀ ਪ੍ਰਾਣ ਵਾਯੂ। ੫. ਆਦਰ. ਸੰਮਾਨ. "ਰਾਜ ਦੁਆਰੈ ਸੋਭ ਸਮਾਨੈ." (ਗਉ ਅਃ ਮਃ ੧) ੬. ਸ- ਮਾਨ. ਉਸ ਨੂੰ ਮੰਨ. ਉਸ ਨੂੰ ਜਾਣ. "ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨ." (ਕੇਦਾ ਰਵਿਦਾਸ) ੭. ਸਾਮਾਨ ਦਾ ਸੰਖੇਪ....
ਸੰ. ਵਿ- ਗੋਲਾਕਾਰ. ਚਕ੍ਰ ਦੇ ਆਕਾਰ ਦਾ. ਗੇਂਦ ਦੇ ਆਕਾਰ ਦਾ। ੨. ਸੰਗ੍ਯਾ- ਗੋਲਾਕਾਰ ਫ਼ੌਜ ਦਾ ਟੋਲਾ. "ਗੋਲ ਚਮੂ ਕੋ ਸੰਗ ਲੈ." (ਗੁਪ੍ਰਸੂ) ਫ਼ਾ. [غول] ਗ਼ੋਲ। ੩. ਗੋੱਲਾ ਦਾ ਸੰਖੇਪ. ਗ਼ੁਲਾਮ. ਮੁੱਲ ਖ਼ਰੀਦਿਆ ਦਾਸ. "ਕਰ ਦੀਨੋ ਜਗਤੁ ਸਭੁ ਗੋਲ ਅਮੋਲੀ." (ਗਉ ਮਃ ੪) ਬਿਨਾ ਮੁੱਲ ਗੋੱਲਾ ਕਰ ਦਿੱਤਾ. "ਸਤਗੁਰ ਕੇ ਗੋਲ ਗੋਲੇ." (ਵਾਰ ਸੋਰ ਮਃ ੪) ਗੋਲਿਆਂ ਦੇ ਗੋਲੇ. ਦਾਸਾਨੁਦਾਸ। ੪. ਡਿੰਗ. ਗੁਸਲ. ਇਸਨਾਨ....
ਸੰ. ਸੰਗ੍ਯਾ- ਸ੍ਵਰੂਪ (ਸਰੂਪ). ਸੂਰਤ. "ਹੁਕਮੀ ਹੋਵਨਿ ਆਕਾਰ." (ਜਪੁ) ੨. ਕ਼ੱਦ. ਡੀਲ। ੩. ਬਣਾਉਟ। ੪. ਚਿੰਨ੍ਹ. ਨਿਸ਼ਾਨ....
ਅ਼. [خاص] ਖ਼ਾਸ. ਵਿ- ਮੁੱਖ. ਪ੍ਰਧਾਨ. ਚੁਣਿਆ ਹੋਇਆ. ਵਿਸ਼ੇਸ। ੨. ਫ਼ਾ. [خواہِش] ਖ਼੍ਵਾਹਿਸ਼. ਸੰਗ੍ਯਾ- ਇੱਛਾ. ਲੋੜ. "ਕਿਸੀ ਵਸਤੁ ਕੀ ਖਾਸ ਨ ਰਹੀ." (ਗੁਪ੍ਰਸੂ)...
ਸੰ. ਘੋਟ. ਘੋਟਕ. ਅਸ਼੍ਵ. ਤੁਰਗ. "ਘੋੜਾ ਕੀਤੋ ਸਹਜ ਦਾ." (ਵਾਰ ਰਾਮ ੩)#ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ-#ਚਿੱਟਾ- ਕਰਕ.#ਚਿੱਟਾ ਪੀਲਾ- ਖੋਂਗਾ.#ਪੀਲਾ- ਹਰਿਯ.#ਦੂਧੀਆ- ਸੇਰਾਹ.#ਕਾਲਾ- ਖੁੰਗਾਹ.#ਲਾਲ- ਕਿਯਾਹ.#ਕਾਲੀ ਪਿੰਜਣੀਆਂ ਵਾਲਾ ਚਿੱਟਾ- ਉਗਾਹ.#ਕਬਰਾ- ਹਲਾਹ.#ਪਿਲੱਤਣ ਨਾਲ ਕਾਲਾ- ਤ੍ਰਿਯੂਹ.#ਕਾਲੇ ਗੋਡਿਆਂ ਵਾਲਾ ਪੀਲਾ- ਕੁਲਾਹ.#ਲਾਲੀ ਦੀ ਝਲਕ ਨਾਲ ਪੀਲਾ- ਉਕਨਾਹ.#ਨੀਲਾ- ਨੀਲਕ.#ਗੁਲਾਬੀ- ਰੇਵੰਤ.#ਹਰੀ ਝਲਕ ਨਾਲ ਪੀਲਾ- ਹਾਲਕ.#ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ- ਅਸ੍ਟਮੰਗਲ.#ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ- ਪੰਚਭਦ੍ਰ.#(ਡਿੰਗਲਕੋਸ਼)...
ਇੱਕ ਸੂਰਜਵੰਸ਼ੀ ਰਾਜਾ, ਜਿਸ ਦੇ ਵਿਸਨੁਪੁਰਾਣ ਅਨੁਸਾਰ ੨੧੦੦੦ ਪੁਤ੍ਰ ਅਤੇ ਹਰਿਵੰਸ਼ ਅਨੁਸਾਰ ੧੦੦ ਸਨ. ਦੇਖੋ, ਧੁੰਧੁ। ੨. ਮਹਾਰਾਜਾ ਸ਼ਕ੍ਰਜਿਤ ਦਾ ਪੁਤ੍ਰ, ਜਿਸ ਦਾ ਨਾਉਂ ਰਿਤੁਧ੍ਵਜ ਸੀ. ਗਾਲਵ ਰਿਖੀ ਨੇ ਇਸ ਨੂੰ "ਕੁਵਲਯ" ਨਾਉਂ ਦਾ ਘੋੜਾ ਯੱਗ ਵਿੱਚ ਵਿਘਨ ਕਰਨ ਵਾਲੇ ਦੈਤਾਂ ਦੇ ਮਾਰਨ ਲਈ ਦਿੱਤਾ, ਇਸ ਲਈ ਨਾਉਂ ਕੁਵਲਯਾਸ਼੍ਵ ਹੋਇਆ. ਦੇਖੋ, ਮਦਾਲਸਾ....