kusīकुसी
ਵਿ- ਕੁਸ਼ਵੰਸ਼ੀ. ਕੁਸ਼ ਦੀ ਔਲਾਦ ਵਿੱਚ ਹੋਣ ਵਾਲਾ. ਵਿਚਿਤ੍ਰਨਾਟਕ ਅਨੁਸਾਰ ਵੇਦੀ ਕੁਸ਼ ਦੀ ਅਤੇ ਸੋਢੀ ਲਵ (ਲਊ) ਦੀ ਔਲਾਦ ਹਨ. ਦੇਖੋ, ਲਵੀ. "ਲਵੀ ਸਰਬ ਜੀਤੇ ਕੁਸੀ ਸਰਬ ਹਾਰੇ." (ਵਿਚਿਤ੍ਰ) ੨. ਜਿਸ ਪਾਸ ਕੁਸ਼ (ਦੱਭ) ਹੈ. ਕੁਸ਼ਾਧਾਰੀ। ੩. ਸੰਗ੍ਯਾ- ਹਲ ਦਾ ਫਾਲਾ, ਜੋ ਕੁ (ਜ਼ਮੀਨ) ਸੀ (ਪਾੜਦਾ) ਹੈ। ੪. ਕੁਸ਼ਕ ਦੀ ਵੰਸ਼ ਦਾ ਵਿਸ਼੍ਵਾਮਿਤ੍ਰ ਰਿਖੀ.
वि- कुशवंशी. कुश दी औलाद विॱच होण वाला. विचित्रनाटक अनुसार वेदी कुश दी अते सोढी लव (लऊ) दी औलाद हन. देखो, लवी. "लवी सरब जीते कुसी सरब हारे." (विचित्र) २. जिस पास कुश (दॱभ) है. कुशाधारी। ३.संग्या- हल दा फाला, जो कु (ज़मीन) सी (पाड़दा) है। ४. कुशक दी वंश दा विश्वामित्र रिखी.
ਸੰ. ਕੁਸ਼. ਸੰਗ੍ਯਾ- ਦਰਭ. ਦੱਭ। ੨. ਪਾਣੀ. ਜਲ। ੩. ਸ਼੍ਰੀ ਰਾਮਚੰਦ੍ਰ ਜੀ ਦਾ ਇੱਕ ਪੁਤ੍ਰ. ਕੁਸ਼ੂ. ਦੇਖੋ, ਲਵ ੬। ੪. ਪੁਰਾਣਾਂ ਅਨੁਸਾਰ ਸੱਤ ਦ੍ਵੀਪਾਂ ਵਿੱਚੋਂ ਇੱਕ ਦ੍ਵੀਪ. "ਪਹੁਚੇ ਦੀਪ ਹੁਤੋ ਕੁਸ ਨਾਮੂ." (ਨਾਪ੍ਰ) ੫. ਇੱਕ ਦੈਤ, ਜਿਸ ਨੂੰ ਕ੍ਰਿਸਨ ਜੀ ਨੇ ਦ੍ਵਾਰਿਕਾ ਵਿੱਚ ਮਾਰਿਆ। ੬. ਹਲ ਦਾ ਫਾਲਾ। ੭. ਫ਼ਾ. [کُش] ਮਾਰ. ਕਤਲ ਕਰ. ਇਸ ਦਾ ਮੂਲ ਕੁਸ਼ਤਨ ਹੈ. ਇਹ ਸ਼ਬਦ ਦੇ ਅੰਤ ਆਕੇ ਮਾਰਨ ਵਾਲਾ ਅਰਥ ਦਿੰਦਾ ਹੈ, ਜੈਸੇ- ਮਰਦਮਕੁਸ਼। ੮. ਫ਼ਾ. [کُس] ਕੁਸ. ਭਗ. ਯੋਨਿ....
ਅ਼. [اوَلاد] ਸੰਗ੍ਯਾ- ਵਲਦ ਦਾ ਬਹੁ ਵਚਨ. ਸੰਤਾਨ। ੨. ਵੰਸ਼. ਨਸਲ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਅਦਭੁਤ ਨਾਟਕ. ਅਜੀਬ ਦ੍ਰਿਸ਼੍ਯ ਕਾਵ੍ਯ। ੨. ਦਸਮਗ੍ਰੰਥ ਦਾ ਉਹ ਭਾਗ, ਜਿਸ ਵਿੱਚ ੨੪ ਅਵਤਾਰਾਂ ਦੀ ਕਥਾ ਅਤੇ ਅਨੇਕ ਐਤਿਹਾਸਿਕ ਪ੍ਰਸੰਗ ਨਾਟਕ ਦੀ ਰੀਤਿ ਅਨੁਸਾਰ ਲਿਖੇ ਗਏ ਹਨ। ੩. ਚੌਦਾਂ ਅਧ੍ਯਾਯ ਦਾ ਇੱਕ ਖ਼ਾਸ ਗ੍ਰੰਥ, ਜੋ ਦਸਮਗ੍ਰੰਥ ਵਿੱਚ ਦੇਖੀਦਾ ਹੈ. ਇਸ ਵਿੱਚ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਕੁਝ ਹਾਲ ਹੈ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਬੇਦੀ। ੨. ਇੱਕ ਛਤ੍ਰੀ (ਕ੍ਸ਼੍ਤ੍ਰਿਯ) ਜਾਤਿ, ਜਿਸ ਵਿੱਚ ਸ਼੍ਰੀ ਗੁਰੂ ਨਾਨਕਦੇਵ ਜੀ ਦਾ ਜਨਮ ਹੋਇਆ. ਇਸ ਸੰਗ੍ਯਾ ਦਾ ਮੂਲ ਵੇਦਪਾਠ ਹੈ, "ਜਿਨੈ ਵੇਦ ਪਠ੍ਯੋ ਸੁ ਵੇਦੀ ਕਹਾਏ." (ਵਿਚਿਤ੍ਰ)#ਵਿਚਿਤ੍ਰਨਾਟਕ ਅਨੁਸਾਰ ਵੇਦੀ ਰਾਮਚੰਦ੍ਰ ਜੀ ਦੇ ਪੁਤ੍ਰ ਕੁਸ਼ ਦੀ ਔਲਾਦ ਹਨ ਅਤੇ ਸੋਢੀ ਲਵ (ਲਊ) ਦੀ ਵੰਸ਼ ਹਨ. "ਲਵੀ ਰਾਜ ਦੇ ਬਨ ਗਏ, ਵੇਦਿਨ ਕੀਨੋ ਰਾਜ." (ਵਿਚਿਤ੍ਰ ਅਃ ੪) ੩. ਵੇਦਿਕਾ. ਵੇਦਿ. ਯਗ੍ਯਮੰਡਪ. ਹਵਨ ਦੀ ਥੜੀ. "ਵੇਦੀ ਰੁਚਿਰ ਰਚੀ ਮਿਲ ਦੇਵਨ." (ਸਲੋਹ) ੪. ਵੇਦਾਂ ਵਿੱਚ. ਵੇਦੀਂ. "ਜੂਠਿ ਨ ਰਾਗੀ ਜੂਠਿ ਨ ਵੇਦੀ." (ਮਃ ੧. ਵਾਰ ਸਾਰ)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਸਨਉਢ ਅਤੇ ਸਨਉਢੀ. ਵਿਚਿਤ੍ਰ ਨਾਟਕ ਅਨੁਸਾਰ ਸੋਢੀ ਲਵ (ਲਉ) ਦੀ ਔਲਾਦ ਹਨ ਅਤੇ ਵੇਦੀ ਕੁਸ਼ ਦੀ ਦੇਖੋ, ਕੁਸੀ ਅਤੇ ਵੇਦੀ. " ਤਾਂਤੇ ਪੁਤ੍ਰ ਪੌਤ੍ਰ ਹ੍ਵੈ ਆਏ। ਤੇ ਸੋਢੀ ਸਭ ਜਗਤ ਕਹਾਏ।।" (ਵਿਚਿਤ੍ਰ) ਸੋਢੀ ਗੋਤ ਹੁਣ ਛੋਟੇ ਸਰੀਣਾਂ ਵਿੱਚ ਗਿਣੀਦਾ ਹੈ. ਸ਼੍ਰੀ ਗੁਰੂ ਰਾਮਦਾਸ ਜੀ ਦਾ ਜਨਮ ਇਸੇ ਜਾਤਿ ਅੰਦਰ ਹੋਇਆ ਹੈ. ਦੇਖੋ, ਖਤ੍ਰੀ.#ਸੋਢੀ ਗੋਤ ਦੇ ਖਤ੍ਰੀਆਂ ਵਿੱਚੋਂ "ਸਾਹਿਬਜ਼ਾਦੇ ਸੋਢੀ" ਕੇਵਲ ਸ਼੍ਰੀ ਗੁਰੂ ਰਾਮਦਾਸ ਜੀ ਦੀ ਸੰਤਾਨ ਦੇ ਹਨ, ਜਿਨ੍ਹਾਂ ਵਿੱਚੋਂ ਪ੍ਰਿਥੀ ਚੰਦ ਜੀ ਦੀ ਵੰਸ਼ ਦੇ ਛੋਟੇ ਮੇਲ ਦੇ ਸੋਢੀ ਕਹੇ ਜਾਂਦੇ ਹਨ, ਅਰ ਸੂਰਜ ਮੱਲ ਜੀ ਦੀ ਔਲਾਦ ਦੇ ਵਡੇ ਮੇਲ ਦੇ ਸੋਢੀ ਸੱਦੀਦੇ ਹਨ. ਪ੍ਰਧਾਨ ਸ਼ਾਖ ਸੋਢੀਆਂ ਦੀ ਆਨੰਦਪੁਰ ਦੀ ਗੱਦੀ ਹੈ, ਜਿਸ ਦਾ ਵੰਸ਼ਵ੍ਰਿਕ੍ਸ਼੍ ਇਉਂ ਹੈ:-:#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ.#।#ਦੀਪਚੰਦ ਜੀ#।#ਸੂਰਜਮੱਲ ਜੀ#।#ਸ਼੍ਯਾਮ ਸਿੰਘ ਜੀ#।#ਨਾਹਰ ਸਿੰਘ ਜੀ#।#ਸੁਰਜਨ ਸਿੰਘ ਜੀ#।#ਦੀਵਾਨ ਸਿੰਘ ਜੀ#।#ਬ੍ਰਿਜਇੰਦ੍ਰ ਸਿੰਘ ਜੀ#।#ਟਿੱਕਾ ਰਾਮ ਨਰਾਯਨ ਸਿੰਘ ਜੀ#।#ਜਗਤਾਰ ਸਿੰਘ ਜੀ#ਸ਼੍ਯਾਮ ਸਿੰਘ ਜੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਅਮ੍ਰਿਤ ਛਕਾਇਆ. ਜਿਸ ਖੰਡੇ ਨਾਲ ਅਮ੍ਰਿਤ ਤਿਆਰ ਕੀਤਾ, ਅਰ ਜੋ ਸ਼੍ਰੀ ਸਾਹਿਬ ਉਸ ਵੇਲੇ ਸ਼੍ਯਾਮ ਸਿੰਘ ਜੀ ਨੂੰ ਪਹਿਰਾਇਆ ਗਿਆ ਸੀ, ਉਹ ਟਿੱਕਾ ਰਾਮਨਰਾਯਨ ਸਿੰਘ ਜੀ ਰਈਸ ਆਨੰਦਪੁਰਪਾਸ ਹਨ। ੨. ਵਿ- ਸੋਢ੍ਰਿ. ਸਹਾਰਨ ਵਾਲਾ. "ਮਹਾਂ ਸਸਤ੍ਰ ਸੋਢੀ ਮਹਾ ਲੋਹ ਪੂਰੰ." (ਰਾਮਾਵ)...
ਵਿ- ਲਵਵੰਸ਼ੀ. ਲਊ ਦੀ ਔਲਾਦ ਦਾ। ੨. ਸੰਗ੍ਯਾ- ਵਿਚਿਤ੍ਰਨਾਟਕ ਅਨੁਸਾਰ ਸੋਢੀ ਲਵਵੰਸ਼ੀ ਹਨ ਅਤੇ ਵੇਦੀ ਕੁਸ਼ਵੰਸ਼ੀ. "ਲਵੀ ਰਾਜ ਦੈ ਬਨ ਗਏ, ਬੇਦੀਅਨ ਕੀਨੋ ਰਾਜ." (ਵਿਚਿਤ੍ਰਨਾਟਕ)...
ਸੰ. ਸਰ੍ਵ. ਵਿ- ਸਭ. ਤਮਾਮ. "ਸਰਬ ਰੋਗ ਕੋ ਔਖਧੁ ਨਾਮੁ." (ਸੁਖਮਨੀ) ੨. ਸੰ ਸ਼ਰ੍ਵ. ਸੰਗ੍ਯਾ- ਸ਼ਿਵ, ਜੋ ਸ਼ਰ (ਤੀਰ) ਨਾਲ ਮਾਰਦਾ ਹੈ....
ਵਿ- ਕੁਸ਼ਵੰਸ਼ੀ. ਕੁਸ਼ ਦੀ ਔਲਾਦ ਵਿੱਚ ਹੋਣ ਵਾਲਾ. ਵਿਚਿਤ੍ਰਨਾਟਕ ਅਨੁਸਾਰ ਵੇਦੀ ਕੁਸ਼ ਦੀ ਅਤੇ ਸੋਢੀ ਲਵ (ਲਊ) ਦੀ ਔਲਾਦ ਹਨ. ਦੇਖੋ, ਲਵੀ. "ਲਵੀ ਸਰਬ ਜੀਤੇ ਕੁਸੀ ਸਰਬ ਹਾਰੇ." (ਵਿਚਿਤ੍ਰ) ੨. ਜਿਸ ਪਾਸ ਕੁਸ਼ (ਦੱਭ) ਹੈ. ਕੁਸ਼ਾਧਾਰੀ। ੩. ਸੰਗ੍ਯਾ- ਹਲ ਦਾ ਫਾਲਾ, ਜੋ ਕੁ (ਜ਼ਮੀਨ) ਸੀ (ਪਾੜਦਾ) ਹੈ। ੪. ਕੁਸ਼ਕ ਦੀ ਵੰਸ਼ ਦਾ ਵਿਸ਼੍ਵਾਮਿਤ੍ਰ ਰਿਖੀ....
ਵਿ- ਅਨੇਕ ਰੰਗ ਦਾ. ਰੰਗ ਬਰੰਗਾ। ੨. ਅਜੀਬ. ਅਦਭੁਤ. ਅਣੋਖਾ। ੩. ਸੰਗ੍ਯਾ- ਇੱਕ ਸ਼ਬਦਾਲੰਕਾਰ. ਕਾਰਯ ਦੇ ਫਲ ਤੋਂ ਉਲਟਾ ਯਤਨ ਕਰਨਾ, ਐਸਾ ਵਰਣਨ "ਵਿਚਿਤ੍ਰ" ਅਲੰਕਾਰ ਹੈ.#ਜਹਾਂ ਕਰਤ ਉੱਦਮ ਕਛੁ ਫਲ ਚਾਹਤ ਵਿਪਰੀਤ,#ਵਰਣਤ ਤਹਾ ਵਿਚਿਤ੍ਰ ਹੈਂ ਜੇ ਕਵਿੱਤਰਸ ਪ੍ਰੀਤਿ.#(ਲਲਿਤਲਲਾਮ)#ਉਦਾਹਰਣ-#ਭੈ ਬਿਨ ਨਿਰਭਉ ਕਿਉ ਥੀਐ,#ਗੁਰੁਮੁਖਿ ਸਬਦਿ ਸਮਾਇ. (ਸ੍ਰੀ ਮਃ ੧)#ਆਪਸ ਕਉ ਜੋ ਜਾਣੈ ਨੀਚਾ,#ਸੋਊ ਗਨੀਐ ਸਭ ਤੇ ਊਚਾ. (ਸੁਖਮਨੀ)#ਨਿਰਭਯ ਹੋਣ ਲਈ ਭੈ ਧਾਰਨਾ ਅਤੇ ਉੱਚਪਦਵੀ ਲਈ ਨੰਮ੍ਰਤਾ ਧਾਰਨੀ, ਉਲਟਾ ਯਤਨ ਹੈ.#ਗਰੀਬੀ ਗਦਾ ਹਮਾਰੀ.#ਖੰਨਾ ਸਗਲ ਰੇਨ ਛਾਰੀ,#ਤਿਸੁ ਆਗੈ ਕੋਨ ਟਿਕੈ ਵੇਕਾਰੀ. (ਸੋਰ ਮਃ ੫)#ਫਤੇ ਪਾਉਣ ਲਈ ਗਰੀਬੀ ਧਾਰਨੀ ਅਰ ਪੈਰਾਂ ਦੀ ਖ਼ਾਕ ਹੋਣਾ, ਉਲਟਾ ਯਤਨ ਹੈ.#ਫਰੀਦਾ, ਲੋੜੇ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ,#ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ. (ਸ. ਫਰੀਦ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਦੇਖੋ, ਦਭੁ ੨....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਫਾਲ. ਸੰਗ੍ਯਾ- ਹਲ ਦੀ ਚਊ ਅੱਗੇ ਲੱਗਾ ਲੋਹੇ ਦਾ ਤਿੱਖਾ ਫਲ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਦੇਖੋ, ਬੰਸ....
¹ ਰਿਗਵੇਦ ਅਨੁਸਾਰ ਕੁਸ਼ਿਕ ਦਾ ਅਤੇ ਮਹਾਭਾਰਤ ਆਦਿ ਗ੍ਰੰਥਾਂ ਅਨੁਸਾਰ ਕਾਨ੍ਯਕੁਬਜ ਦੇ ਪੁਰੁਵੰਸ਼ੀ ਰਾਜਾ ਗਾਧਿ ਦਾ ਪੁਤ੍ਰ ਇੱਕ ਪ੍ਰਤਾਪੀ ਰਿਖੀ, ਜੋ ਛਤ੍ਰੀ ਹੋਣ ਪੁਰ ਭੀ ਬ੍ਰਹਮਰਿਖੀ ਪਦਵੀ ਨੂੰ ਪ੍ਰਾਪਤ ਹੋਇਆ. ਇਸ ਦਾ ਅਸਲ ਨਾਮ ਵਿਸ਼੍ਵਰਥ ਹੈ. ਬਹੁਤਿਆਂ ਨੇ ਲਿਖਿਆ ਹੈ ਕਿ ਇਹ ਕੁਸ਼ਕ ਦੀ ਵੰਸ਼ (ਕੁਲ) ਵਿੱਚ ਹੋਇਆ ਹੈ. ਇਸ ਕਰਕੇ ਕੌਸ਼ਿਕ ਸੱਦੀ ਦਾ ਹੈ. ਵਿਸ਼ਵਾਮਿਤ੍ਰ ਰਾਮਚੰਦ੍ਰ ਜੀ ਦਾ ਅਸ੍ਤਗੁਰੁ ਸੀ, ਅਰ ਆਪਣੇ ਯਗ੍ਯ ਦੀ ਰਖ੍ਯਾ ਲਈ ਦਸ਼ਰਥ ਤੋਂ ਰਾਮ ਨੂੰ ਮੰਗਕੇ ਲੈਗਿਆ ਸੀ. ਵਸ਼ਿਸ੍ਠ ਰਿਖੀ ਨਾਲ ਵਿਸ਼੍ਵਾਮਿਤ੍ਰ ਦਾ ਭਾਰੀ ਵਿਰੋਧ ਸੀ, ਜਿਸ ਦਾ ਕਾਰਣ ਪੁਰਾਣਾਂ ਵਿੱਚ ਲਿਖਿਆ ਹੈ ਕਿ ਇਹ ਦੋਵੇਂ ਰਾਜਾ ਸੌਦਾਸ ਦੇ ਪੁਰੋਹਿਤ ਹੋਣ ਪਿੱਛੇ ਆਪੋਵਿੱਚੀਂ ਲੜਦੇ ਰਹਿਂਦੇ ਸਨ. ਮਾਰਕੰਡੇਯ ਪੁਰਾਣ ਵਿੱਚ ਵਿਸ਼੍ਵਾਮਿਤ੍ਰ ਨੂੰ ਹਰਿਸ਼ਚੰਦ੍ਰ ਦਾ ਪੁਰੋਹਿਤ ਲਿਖਿਆ ਹੈ. ਵਸ਼ਿਸ੍ਠ ਨਾਲ ਵੈਰ ਦਾ ਕਾਰਣ ਇਹ ਭੀ ਪੁਰਾਣਾਂ ਨੇ ਦੱਸਿਆ ਹੈ ਕਿ ਵਿਸ਼੍ਵਾਮਿਤ੍ਰ, ਵਸ਼ਿਸ੍ਠ ਦੀ ਨੰਦਿਨੀ ਗਊ ਜੋ ਸਭ ਮਨਵਾਂਛਿਤ ਪਦਾਰਥ ਦਿੰਦੀ ਸੀ, ਖੋਹ ਲੈਣਾ ਚਾਹੁੰਦਾ ਸੀ. ਕਈਆਂ ਨੇ ਲਿਖਿਆ ਹੈ ਕਿ ਵਿਸ਼੍ਵਾਮਿਤ੍ਰ ਨੂੰ ਵਸ਼ਿਸ੍ਠ ਬ੍ਰਹਮਰਿਖੀ ਨਹੀਂ ਮੰਨਦਾ ਸੀ, ਇਸ ਲਈ ਝਗੜਾ ਸੀ.#ਵਿਸ਼੍ਵਾਮਿਤ੍ਰ ਦੀ ਉਤਪੱਤੀ ਬਾਬਤ ਮਹਾਭਾਰਤ ਵਿੱਚ ਲਿਖਿਆ ਹੈ ਕਿ ਰਾਜਾ ਗਾਧਿ ਨੇ ਆਪਣੀ ਪੁਤ੍ਰੀ ਸਤ੍ਯਵਤੀ, ਰਿਚੀਕ (ऋचीक) ਰਿਖੀ ਨੂੰ ਦਿੱਤੀ. ਇੱਕ ਵਾਰ ਰਿਚੀਕ ਨੇ ਮੰਤ੍ਰ ਦੇ ਬਲ ਨਾਲ ਦੋ ਭੋਜਨ ਸੰਤਾਨ ਪੈਦਾ ਕਰਨ ਦੀ ਸ਼ਕਤਿ ਵਾਲੇ ਤਿਆਰ ਕੀਤੇ ਅਰ ਆਪਣੀ ਇਸਤ੍ਰੀ ਸਤ੍ਯਵਤੀ ਨੂੰ ਦੇਕੇ ਆਖਿਆ ਕਿ ਇਹ ਭੋਜਨ ਤੂੰ ਖਾਲੈ, ਇਸ ਦੇ ਅਸਰ ਨਾਲ ਬ੍ਰਾਹਮਣਾਂ ਦੇ ਗੁਣ ਰੱਖਣ ਵਾਲਾ ਤੇਰੇ ਪੁਤ੍ਰ ਹੋਊ, ਅਰ ਇਹ ਦੂਜਾ ਭੋਜਨ ਤੂੰ ਆਪਣੀ ਮਾਂ ਨੂੰ ਦੇਦੇ, ਇਸ ਦੇ ਅਸਰ ਤੋਂ ਛਤ੍ਰੀਆਂ ਦੇ ਗੁਣਾਂ ਵਾਲਾ ਬੇਟਾ ਹੋਵੇਗਾ.#ਸਤ੍ਯਵਤੀ ਨੇ ਦੋਵੇਂ ਭੋਜਨ ਆਪਣੀ ਮਾਂ ਅੱਗੇ ਰੱਖਕੇ ਉਨ੍ਹਾਂ ਦੇ ਗੁਣ ਦੱਸੇ. ਮਾਤਾ ਨੇ ਪੁਤ੍ਰੀ ਵਾਲਾ ਭੋਜਨ ਆਪ ਖਾਧਾ ਅਤੇ ਆਪਣਾ ਪੁਤ੍ਰੀ ਨੂੰ ਦੇ ਦਿੱਤਾ, ਜਿਸ ਤੋਂ ਸਤ੍ਯਵਤੀ ਦੇ ਪੇਟੋਂ ਛਤ੍ਰੀ ਦੇ ਗੁਣਾਂ ਵਾਲਾ ਜਮਦਗਨਿ ਪੈਦਾ ਹੋਇਆ ਅਤੇ ਗਾਧਿ ਦੀ ਰਾਣੀ ਦੇ ਉਦਰ ਤੋਂ ਬ੍ਰਾਹਮਣ ਗੁਣਧਾਰੀ ਵਿਸ਼੍ਵਾਮਿਤ੍ਰ ਜਨਮਿਆ. ਦੇਖੋ, ਗਾਲਵ, ਬਸਿਸਟ ਅਤੇ ਰਿਚਾਕ....
ਦੇਖੋ, ਰਿਖਿ....