kunjaraकुंजर
ਸੰ. ਸੰਗ੍ਯਾ- ਜੋ ਕੁੰਜ (ਸੰਘਣੇ ਜੰਗਲ) ਵਿੱਚ ਨਿਵਾਸ ਕਰੇ, ਹਾਥੀ. "ਏਕਲ ਮਾਟੀ ਕੁੰਜਰ ਚੀਟੀ." (ਮਾਲੀ ਨਾਮਦੇਵ)
सं. संग्या- जो कुंज (संघणे जंगल) विॱच निवास करे, हाथी. "एकल माटी कुंजर चीटी." (माली नामदेव)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਚਾਰੇ ਪਾਸਿਓਂ ਝਾੜ ਅਤੇ ਬੇਲਾਂ ਨਾਲ ਢਕਿਆ, ਪਰ ਵਿਚਾਲਿਓਂ ਖ਼ਾਲੀ ਜੰਗਲ ਦਾ ਅਸਥਾਨ। ੨. ਜੰਗਲ ਦੀ ਗਲੀ. ਸੰਘਣੇ ਜੰਗਲ ਵਿੱਚ ਹਾਥੀ ਆਦਿਕ ਜੀਵਾਂ ਦੀ ਪਾਈ ਹੋਈ ਡੰਡੀ। ੩. ਦੇਖੋ, ਕੁੰਚ ੨. "ਕੁੰਜਹਿ ਤ੍ਯਾਗ ਭੁਜੰਗ ਸਿਧਾਰ੍ਯੋ." (ਕ੍ਰਿਸਨਾਵ) ੪. ਫ਼ਾ. [کُنج] ਕੋਨਾ. ਗੋਸ਼ਾ. ਕਿਨਾਰਾ. ਗੁੱਠ। ੫. ਤੰਗ ਗਲੀ....
ਫ਼ਾ. [جنگل] ਸੰਗ੍ਯਾ- ਰੋਹੀ. ਬਣ (ਵਨ). "ਜੰਗਲ ਜੰਗਲੁ ਕਿਆ ਭਵਹਿ?" (ਸ. ਫਰੀਦ)੨ ਸ. ਲਹੂ। ੩. ਮਾਸ। ੪. ਜਲ ਰਹਿਤ ਭੂਮਿ. ਮਾਰੂ। ੫. ਰੇਗਿਸਤਾਨ....
ਸੰ. निवास्. ਧਾ- ਢਕਣਾ(ਆਛਾਦਨ ਕਰਨਾ), ਲਪੇਟਣਾ। ੨. ਸੰਗ੍ਯਾ- ਘਰ. ਰਹਿਣ ਦੀ ਥਾਂ। ੩. ਵਸਤ੍ਰ। ੪. ਰਹਾਇਸ਼. ਰਹਿਣ ਦਾ ਭਾਵ. "ਸਾਧ- ਸੰਗਿ ਪ੍ਰਭ ਦੇਹੁ ਨਿਵਾਸ." (ਸੁਖਮਨੀ) ੫. ਵਿਸ਼੍ਰਾਮ. ਟਿਕਾਉ. "ਮੀਨ ਨਿਵਾਸ ਉਪਜੈ ਜਲ ਹੀ ਤੇ." (ਮਲਾ ਅਃ ਮਃ ੧) ੬. ਸੰ. ਨਿਰ੍ਵਾਸ. ਬਾਹਰ ਕੱਢਣ ਦੀ ਕ੍ਰਿਯਾ. "ਨੀਚਰੂਖ ਤੇ ਊਚ ਭਏ ਹੈਂ ਗੰਧ ਸੁਗੰਧ ਨਿਵਾਸਾ." (ਆਸਾ ਰਵਿਦਾਸ) ਇਰੰਡ ਦੀ ਗੰਧ ਨਿਰ੍ਵਾਸ ਕਰਕੇ, ਚੰਦਨ ਦੀ ਸੁਗੰਧ ਸਹਿਤ ਹੋਏ ਹਾਂ....
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਵਿ- ਇਕੇਲਾ. ਦੂਜੇ ਦੇ ਸਾਥ ਬਿਨਾ। ੨. ਅਦੁਤੀ. ਲਾਸਾਨੀ. ਯੱਕਾ। ੩. ਇੱਕੋ. ਏਕ ਹੀ. "ਏਕਲ ਮਾਟੀ ਕੁੰਜਰ ਚੀਟੀ ਭਾਂਜਨ ਹੈਂ ਬਹੁ ਨਾਨਾ ਰੇ." (ਮਾਲੀ ਨਾਮਦੇਵ)...
ਸੰਗ੍ਯਾ- ਮਿੱਟੀ. ਮ੍ਰਿੱਤਿਕਾ. "ਮਾਟੀ ਕੇ ਕਰਿ ਦੇਵੀ ਦੇਵਾ." (ਗਉ ਕਬੀਰ) ੨. ਭਾਵ- ਸਰੀਰ ਦੇਹ. "ਮਾਟੀ ਅੰਧੀ ਸੁਰਤ ਸਮਾਈ." (ਮਾਝ ਮਃ ੫) ਜੜ੍ਹ ਦੇਹ ਵਿੱਚ ਚੇਤਨ ਸੱਤਾ ਮਿਲਾਈ। ੩. ਮੱਟੀ. ਵਡਾ ਮਟਕਾ. ਚਾਟੀ....
ਸੰ. ਸੰਗ੍ਯਾ- ਜੋ ਕੁੰਜ (ਸੰਘਣੇ ਜੰਗਲ) ਵਿੱਚ ਨਿਵਾਸ ਕਰੇ, ਹਾਥੀ. "ਏਕਲ ਮਾਟੀ ਕੁੰਜਰ ਚੀਟੀ." (ਮਾਲੀ ਨਾਮਦੇਵ)...
ਕੀਟ- ਕੀਟੀ. ਕੀੜਾ- ਕੀੜੀ ਚ੍ਯੂੰਟੀ. "ਚੀਟੀ ਚੀਟਾ ਬਿਲ ਸੇ ਨਿਕਸ." (ਭਾਗੁ ਕ) "ਚੀਟੀ ਹੋਇ ਚੁਨਿ ਖਾਈ." (ਰਾਮ ਕਬੀਰ) ਇਸ ਥਾਂ ਭਾਵ ਨੰਮ੍ਰਤਾ ਤੋਂ ਹੈ. "ਚੀਟੀ ਤੇ ਕੁੰਚਰ ਅਸਥੂਲਾ." (ਚੌਪਈ)....
ਭਾਈ ਫੇਰੂ ਦਾ ਪੋਤਾਚੇਲਾ ਮਹਾਤਮਾ ਸਾਧੂ, ਜੋ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦੀ ਸੇਵਾ ਵਿੱਚ ਹਾਜਿਰ ਰਿਹਾ। ੨. ਸੰ. मालिन्. ਵਿ- ਮਾਲਾ ਬਣਾਉਣ ਵਾਲਾ। ੩. ਸੰਗ੍ਯਾ- ਬਾਗ਼ਬਾਨ. "ਅਹਿਨਿਸ ਫੂਲ ਬਿਛਾਵੈ ਮਾਲੀ." (ਗਉ ਅਃ ਮਃ ੧) ੪. ਭਾਵ- ਕਰਤਾਰ, ਜਿਸ ਦਾ ਬਾਗ ਸੰਸਾਰ ਹੈ. "ਤਉ ਮਾਲੀ ਕੇ ਹੋਵਹੁ." (ਬਸੰ ਮਃ ੧) ੫. ਅ਼. [مالی] ਵਿ- ਮਾਲ (ਦੌਲਤ) ਸੰਬੰਧੀ। ੬. ਪੰਥ ਪ੍ਰਕਾਸ਼ ਦੇ ਕਰਤਾ ਸਰਦਾਰ ਰਤਨਸਿੰਘ ਨੇ ਕਪਤਾਨ ਮਰੇ Captain Murray ਨੂੰ ਭੀ ਮਾਲੀ ਲਿਖਿਆ ਹੈ. "ਜਰਨੈਲ ਆਗੇ ਥੋ ਮਾਲੀ ਕਪਤਾਨ." ਦੇਖੋ, ਮਰੇ....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...